Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਬ ਇੰਸਪੈਕਟਰ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਕਾਰਵਾਈ ‘ਤੇ ਆਪ ਵਿਧਾਇਕ ਅਤੇ ਐਸਐਸਪੀ ਆਹਮੋ ਸਾਹਮਣੇ

Nirmal Pandori by Nirmal Pandori
05/24/2025
in ਪੰਜਾਬ
Reading Time: 1 min read
A A
0
ਸਬ ਇੰਸਪੈਕਟਰ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਕਾਰਵਾਈ ‘ਤੇ ਆਪ ਵਿਧਾਇਕ ਅਤੇ ਐਸਐਸਪੀ ਆਹਮੋ ਸਾਹਮਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੁਲਿਸ ਨੇ 50 ਲੋਕਾਂ ‘ਤੇ ਕੀਤਾ ਝੂਠਾ ਪਰਚਾ ਦਰਜ- aap MLA

ਪੁਲਿਸ ਕਾਰਵਾਈ ‘ਤੇ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਜਾਂਚ ਕਰਵਾ ਲਵੇ- ਐਸਐਸਪੀ

ਚੰਡੀਗੜ੍ਹ,24 ਮਈ, Gee98 News service

Gee98 Ads

-ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਆਪ ਵਿਧਾਇਕ ਅਤੇ ਐਸਐਸਪੀ ਆਹਮੋ ਸਾਹਮਣੇ ਹੋ ਗਏ ਹਨ। ‌ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖ਼ਾਨ ਵਿੱਚ ਦੋ ਧਿਰਾਂ ਦਾ ਝਗੜਾ ਹੋ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਇੱਕ ਧਿਰ ਦੇ ਇੱਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਮੌਕੇ ‘ਤੇ ਹੀ ਕਤਲ ਕਰ ਦਿੱਤਾ ਗਿਆ ਸੀ। ‌ਇਸ ਮੌਕੇ ਪੰਜਾਬ ਪੁਲਿਸ ਦਾ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਪਾਰਟੀ ਵੀ ਹਾਜ਼ਰ ਸੀ। ਪੁਲਿਸ ਨੇ ਆਪਣੇ ਸਬ ਇੰਸਪੈਕਟਰ ਦੇ ਕਤਲ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਲੱਗਭੱਗ 50 ਜਣਿਆਂ ‘ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਹਲਕਾ ਖਡੂਰ ਸਾਹਿਬ ਦੇ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੁਲਿਸ ਵੱਲੋਂ ਸਬ ਇੰਸਪੈਕਟਰ ਦੇ ਕਤਲ ਮਾਮਲੇ ‘ਚ 50 ਲੋਕਾਂ ਉੱਪਰ ਦਰਜ ਕੀਤੀ ਗਈ ਕਾਰਵਾਈ ਸਬੰਧੀ ਐਸਐਸਪੀ ਤਰਨਤਰਨ ਅਭਿਮੰਨਿਊ ਰਾਣਾ ‘ਤੇ ਗੰਭੀਰ ਦੋਸ਼ ਲਗਾਏ ਹਨ। ਆਪ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੁਲਿਸ ਨੇ ਪਿੰਡ ਦੇ 50 ਲੋਕਾਂ ‘ਤੇ ਮਾਮਲਾ ਦਰਜ ਕੀਤਾ, ਜੋ ਵੱਖ-ਵੱਖ ਪਾਰਟੀਆਂ ਨਾਲ ਸੰਬੰਧ ਰੱਖਦੇ ਹਨ। ਵਿਧਾਇਕ ਨੇ ਕਿਹਾ ਕਿ ਪੁਲਿਸ ਦੀ ਕੀਤੀ ਗਈ ਇਹ ਕਾਰਵਾਈ ਸਰਾਸਰ ਝੂਠੀ ਹੈ ਜਿਸ ਲਈ ਐਸਐਸਪੀ ਜ਼ਿੰਮੇਵਾਰ ਹਨ। ‌ ਵਿਧਾਇਕ ਨੇ ਐਸ ਐਸ ਪੀ ਤੇ ਇਹ ਵੀ ਦੋਸ਼ ਲਗਾਇਆ ਕਿ ਐਸਐਸਪੀ ਨੇ ਇਸ ਮਾਮਲੇ ‘ਚ ਅਸਲ ਤੱਥਾਂ ਨੂੰ ਲੁਕੋਇਆ, ਸਰਕਾਰ ਤੇ ਵਿਭਾਗ ਨੂੰ ਗੁੰਮਰਾਹ ਕੀਤਾ ਤੇ ਸਾਰੇ ਕੇਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਅਤੇ ਸਰਪੰਚ ਸਮੇਤ ਪਿੰਡ ਦੇ 50 ਲੋਕਾਂ ‘ਤੇ ਝੂਠਾ ਪਰਚਾ ਦਰਜ ਕਰ ਦਿੱਤਾ। ਵਿਧਾਇਕ ਨੇ ਕਿਹਾ ਕਿ ਪੁਲਿਸ ਨੇ ਸਰਪੰਚ ਦੇ ਜਿਸ ਭਰਾ ਕੋਲੋਂ ਗਲੌਕ ਪਿਸਟਲ ਬਰਾਮਦ ਕਰਨ ਦਾ ਦਾਅਵਾ ਕੀਤਾ ਉਸ ਦਾ ਘਰ ਹੀ ਇੱਕ ਪਿਸਟਲ ਦੀ ਕੀਮਤ ਦੇ ਬਰਾਬਰ ਨਹੀਂ ਹੈ। ਵਿਧਾਇਕ ਨੇ ਪੁਲਿਸ ‘ਤੇ ਇਹ ਵੀ ਦੋਸ਼ ਲਗਾਏ ਕਿ ਜਿਸ ਸਰਪੰਚ ਨੂੰ ਇਸ ਕਤਲ ਦਾ ਮੁੱਖ ਜਿੰਮੇਵਾਰ ਦੱਸਿਆ ਹੈ, ਪੁਲਿਸ ਨੇ ਸਰਪੰਚ ਨੂੰ ਰਾਤ ਦੋ ਵਜੇ ਤੋਂ ਬਾਅਦ ਘਰੋਂ ਗ੍ਰਿਫ਼ਤਾਰ ਕੀਤਾ ਜਦ ਉਹ ਆਪਣੇ ਘਰ ਸੁੱਤਾ ਪਿਆ ਸੀ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੇ ਕਤਲ ਮਾਮਲੇ ਦੇ ਵਿੱਚ ਪੁਲਿਸ ਨੂੰ ਕੀਤੀ ਗਈ ਧੱਕੇਸ਼ਾਹੀ ਅਤੇ ਝੂਠੀ ਕਾਰਵਾਈ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਮਿਲਣਗੇ।
ਦੂਜੇ ਪਾਸੇ ਆਪ ਵਿਧਾਇਕ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਤਰਨਤਰਨ ਦੇ ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਉਕਤ ਕੇਸ ਵਿੱਚ ਕੁਝ ਵੀ ਗਲਤ ਨਹੀਂ ਹੋਇਆ ਅਤੇ ਕਤਲ ਸਬੰਧੀ ਸਬੂਤਾਂ ਦੇ ਆਧਾਰ ‘ਤੇ ਕੇਸ ਦਰਜ ਹੋਇਆ ਹੈ। ਐਸਐਸਪੀ ਨੇ ਆਪ ਵਿਧਾਇਕ ਵੱਲੋਂ ਲਗਾਏ ਦੋਸ਼ਾਂ ਦੇ ਸੰਦਰਭ ਵਿੱਚ ਕਿਹਾ ਕਿ ਜੇ ਕਿਸੇ ਨੂੰ ਪੁਲਿਸ ਦੀ ਕਾਰਵਾਈ ‘ਤੇ ਕੋਈ ਇਤਰਾਜ਼ ਹੈ ਤਾਂ ਕਿਸੇ ਵੀ ਏਜੰਸੀ ਤੋਂ ਜਾਂਚ ਕਰਵਾਈ ਜਾ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਂਦਰੀ ਸਿੱਖ ਅਜਾਇਬ ਘਰ ‘ਚ ਨਹੀਂ ਲੱਗੇਗੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ….ਪੜ੍ਹੋ ਖ਼ਬਰ

Next Post

…ਭਾਵੇਂ ਦੋਹਾਂ ਧਿਰਾਂ ‘ਚ ਸਮਝੌਤਾ ਹੋ ਜਾਵੇ ਪ੍ਰੰਤੂ ਜਨਤਕ ਸਥਾਨ ‘ਤੇ ਔਰਤ ਦੀ ਇੱਜ਼ਤ ਨਾਲ ਖਿਲਵਾੜ ਕਰਨ ਸੰਬੰਧੀ ਦਰਜ ਹੋਈ FIR ਰੱਦ ਨਹੀਂ ਹੋਵੇਗੀ-ਹਾਈ ਕੋਰਟ

Nirmal Pandori

Nirmal Pandori

Related Posts

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
Load More
Next Post
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

…ਭਾਵੇਂ ਦੋਹਾਂ ਧਿਰਾਂ 'ਚ ਸਮਝੌਤਾ ਹੋ ਜਾਵੇ ਪ੍ਰੰਤੂ ਜਨਤਕ ਸਥਾਨ 'ਤੇ ਔਰਤ ਦੀ ਇੱਜ਼ਤ ਨਾਲ ਖਿਲਵਾੜ ਕਰਨ ਸੰਬੰਧੀ ਦਰਜ ਹੋਈ FIR ਰੱਦ ਨਹੀਂ ਹੋਵੇਗੀ-ਹਾਈ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend