Skip to main content

Gee 98News

ਵੱਡੇ ਪੁਲਿਸ ਅਧਿਕਾਰੀਆਂ ਵੱਲ ਹਾਈਕੋਰਟ ਦਾ ਨਿਸ਼ਾਨਾ…ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਦਿੱਤਾ ਦੋ ਮਹੀਨੇ ਦਾ ਸਮਾਂ

ਚੰਡੀਗੜ੍ਹ, 29 ਮਈ, Gee98 News service

-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਹੋਈ ਇੰਟਰਵਿਊ ਦੇ ਮਾਮਲੇ ‘ਚ ਜਾਂਚ ਕਰ ਰਹੀ SIT ਨੂੰ ਹਾਈਕੋਰਟ ਨੇ ਦੋ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਲਈ ਕਿਹਾ ਹੈ। ਬੁੱਧਵਾਰ ਨੂੰ ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਹੋਈ ਜਿੱਥੇ SIT ਨੇ ਸੀਲਬੰਦ ਸਟੇਟਸ ਰਿਪੋਰਟ ਅਦਾਲਤ ਸਾਹਮਣੇ ਪੇਸ਼ ਕੀਤੀ ਅਤੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ ਤਾਂ SIT ਦੀ ਇਸ ਮੰਗ ਨੂੰ ਉਸ ਸਵੀਕਾਰ ਕਰਦੇ ਹੋਏ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ ਸਗੋਂ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾ ਸਕੇ। ‌ ਇੱਕ ਹਾਈ ਪ੍ਰੋਫਾਈਲ ਗੈਂਗਸਟਰ ਦੀ ਪੁਲਿਸ ਹਿਰਾਸਤ ਦੇ ਵਿੱਚ ਇੰਟਰਵਿਊ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹਾਈਕੋਰਟ ਨੇ ਇਸ ਦਾ ਨੋਟਿਸ ਲੈਂਦੇ ਹੋਏ ਸੁਣਵਾਈ ਸ਼ੁਰੂ ਕੀਤੀ ਅਤੇ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਇਸ ਮਾਮਲੇ ‘ਚ ਕਾਰਵਾਈ ਵੀ ਕੀਤੀ ਜਿਸ ਤਹਿਤ ਇੱਕ ਡੀਐਸਪੀ ਨੂੰ ਬਰਖ਼ਾਸਤ ਵੀ ਕੀਤਾ ਗਿਆ ਪ੍ਰੰਤੂ ਹਾਈਕੋਰਟ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਉੱਚ ਅਧਿਕਾਰੀ ਸ਼ਾਮਿਲ ਹੋ ਸਕਦੇ ਹਨ। ਹਾਈਕੋਰਟ ਨੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਨੂੰ ਕਿਹਾ ਹੈ ਕਿ ਉਹ ਦੋ ਮਹੀਨਿਆਂ ਦੇ ਵਿੱਚ ਜਾਂਚ ਪੂਰੀ ਕਰਕੇ ਮੁਕੰਮਲ ਰਿਪੋਰਟ ਹਾਈਕੋਰਟ ਅੱਗੇ ਰੱਖਣ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਡੀਐਸਪੀ ਰੈਂਕ ਤੋਂ ਉੱਪਰਲੇ ਅਧਿਕਾਰੀਆਂ ‘ਤੇ ਵੀ ਹਾਈਕੋਰਟ ਕਾਰਵਾਈ ਦੇ ਹੁਕਮ ਦੇ ਸਕਦੀ ਹੈ ਪਰੰਤੂ ਇਹ ਵਿਸ਼ੇਸ਼ ਜਾਂਚ ਟੀਮ ਦੀ ਅੰਤਿਮ ਰਿਪੋਰਟ ‘ਤੇ ਨਿਰਭਰ ਕਰੇਗਾ। ਹਾਈਕੋਰਟ ਸੁਣਵਾਈ ਦੌਰਾਨ ਇਸ ਮਾਮਲੇ ‘ਚ ਇਸ ਐਸਐਸਪੀ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ‘ਤੇ ਸਰਕਾਰ ਨੂੰ ਫਟਕਾਰ ਵੀ ਲਗਾ ਚੁੱਕੀ ਹੈ।

error: Content is protected !!