Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Nirmal Pandori by Nirmal Pandori
06/01/2025
in ਪੰਜਾਬ
Reading Time: 1 min read
A A
0
ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਖਾਲਸਾ ਦੀ ਰਿਹਾਇਸ਼ ‘ਤੇ ਬਾਪੂ ਤਰਸੇਮ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ

ਬਰਨਾਲਾ,1 ਜੂਨ, Gee98 News service

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਸਮੇਤ ਪੰਜ ਮੁੱਖ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਅੱਜ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ ਦੀ ਸਥਾਨਕ ਰਿਹਾਇਸ਼ ‘ਤੇ ਉਚੇਚੇ ਤੌਰ ‘ਤੇ ਪੁੱਜੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਭਾਈ ਰਾਜਦੇਵ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋਫੈਸਰ ਬੀਬੀ ਸਤਨਾਮ ਕੌਰ ਪਟਿਆਲਾ, ਸੁਖਦੇਵ ਸਿੰਘ ਸੰਧੂ ਕਾਦੀਆਂ ਅਤੇ ਪ੍ਰਗਟ ਸਿੰਘ ਮੀਆਂਵਿੰਡ ਨੂੰ ਪਾਰਟੀ ਦੇ ਮੁੱਖ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ। ‌ ਉਹਨਾਂ ਕਿਹਾ ਕਿ ਇਹਨਾਂ ਬੁਲਾਰਿਆਂ ਦੀ ਨਿਯੁਕਤੀ ਪਾਰਟੀ ਦੀ ਢਾਂਚਾਗਤ ਮਜ਼ਬੂਤੀ ਅਤੇ ਵਧ ਰਹੀ ਜਨਤਕ ਪਹੁੰਚ ਦਾ ਇਸ਼ਾਰਾ ਹੈ। ‌ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਦੇ ਖੁਫੀਆ ਤੰਤਰ ਸੀਆਈਡੀ ਅਤੇ ਹੋਰ ਖੁਫ਼ੀਆ ਏਜੰਸੀਆਂ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜੇ ਵਰਕਰਾਂ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਨੂੰ ਫੋਨਾਂ ਰਾਹੀਂ ਡਰਾਇਆ ਜਾ ਰਿਹਾ, ਪੁਲਿਸ ਚੌਂਕੀਆਂ ‘ਤੇ ਬੁਲਾ ਕੇ ਹੱਕ ਹਕੂਕ ਦੀ ਲੜਾਈ ਤੋਂ ਹਟਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਈ ਪਾਰਟੀ ਆਗੂਆਂ ਨੂੰ ਥਾਣਿਆਂ ‘ਚ ਬੁਲਾ ਕੇ ਘੰਟਿਆਂ ਘੰਟਿਆਂ ਤੱਕ ਬਿਠਾ ਕੇ ਹੱਦੋਂ ਵੱਧ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦੇ ਫੋਨ ਦੀ ਰਿਕਾਰਡਿੰਗ ਜਾਂ ਉਹਨਾਂ ਦੇ ਸਾਥੀ ਵਰਕਰਾਂ ਦੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ ਜੋ ਸਿੱਧੇ ਤੌਰ ‘ਤੇ ਲੋਕਤੰਤਰ ਅਤੇ ਨਿੱਜੀ ਹੱਕਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪਾਰਟੀ ਦੇ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਉਹਨਾਂ ਨੇ ਸਿਸਟਮ ਦੇ ਵਿਰੋਧ ਵਿੱਚ ਆਵਾਜ਼ ਚੁੱਕੀ ਤਾਂ ਨਤੀਜੇ ਭੋਗਣੇ ਪੈਣਗੇ। ਉਹਨਾਂ ਕਿਹਾ ਕਿ ਸਰਕਾਰਾਂ ਦੀ ਇਹ ਬੁਖਲਾਹਟ ਸਪੱਸ਼ਟ ਕਰਦੀ ਹੈ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਆਵਾਜ਼ ਤੋਂ ਡਰਦੀ ਹੈ। ‌ ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਭਾਈ ਪਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਹਨਾਂ ਤਾਨਾਸ਼ਾਹੀ ਭਰਪੂਰ ਹੱਥ ਕੰਡਿਆਂ ਦੀ ਸਖ਼ਤ ਨਿੰਦਾ ਕਰਦਾ ਅਤੇ ਚੇਤਾਵਨੀ ਦਿੰਦਾ ਹੈ ਕਿ ਜੇਕਰ ਇਹ ਬੇਬੁਨਿਆਦ ਪ੍ਰੇਸ਼ਾਨੀਆਂ ਬੰਦ ਨਾ ਹੋਈਆਂ ਤਾਂ ਪਾਰਟੀ ਸੂਬਾ ਭਰ ‘ਚ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗੀ। ‌ ਉਹਨਾਂ ਕਿਹਾ ਕਿ ਪਾਰਟੀ ਦੀ ਲੜਾਈ ਨਿਆਂ, ਸੱਚਾਈ ਅਤੇ ਪੰਜਾਬੀਆਂ ਦੇ ਹੱਕਾਂ ਲਈ ਹੈ। ‌ ਇਸ ਮੌਕੇ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਨੇ ਆਪਣੀ ਨਿਯੁਕਤੀ ਦੇ ਸੰਦਰਭ ਵਿੱਚ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਕੌਮ ਦੇ ਹੱਕਾਂ ਹਿੱਤਾਂ ਦੀ ਆਵਾਜ਼ ਹਮੇਸ਼ਾ ਬੁਲੰਦ ਕਰਦੇ ਰਹਿਣਗੇ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ

Next Post

…ਅਸੀਂ 6 ਜੂਨ ਨੂੰ ਅਕਾਲ ਤਖ਼ਤ ‘ਤੇ ਕੋਈ ਸ਼ਰਾਰਤ ਨਹੀਂ ਹੋਣ ਦੇਵਾਂਗੇ…ਸਿਮਰਨਜੀਤ ਸਿੰਘ ਮਾਨ ਦੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਚਿਤਾਵਨੀ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
…ਅਸੀਂ 6 ਜੂਨ ਨੂੰ ਅਕਾਲ ਤਖ਼ਤ ‘ਤੇ ਕੋਈ ਸ਼ਰਾਰਤ ਨਹੀਂ ਹੋਣ ਦੇਵਾਂਗੇ…ਸਿਮਰਨਜੀਤ ਸਿੰਘ ਮਾਨ ਦੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਚਿਤਾਵਨੀ

…ਅਸੀਂ 6 ਜੂਨ ਨੂੰ ਅਕਾਲ ਤਖ਼ਤ 'ਤੇ ਕੋਈ ਸ਼ਰਾਰਤ ਨਹੀਂ ਹੋਣ ਦੇਵਾਂਗੇ…ਸਿਮਰਨਜੀਤ ਸਿੰਘ ਮਾਨ ਦੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend