Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਦਿਨ ਵੀ ਮੰਤਰੀ ਦੀ ਉਡੀਕ ਨਹੀਂ ਕੀਤੀ…ਕੈਬਨਿਟ ‘ਚ ਮੰਤਰੀ ਤੋਂ ਬਿਨਾਂ ਹੀ ਪਾਸ ਕਰ ਦਿੱਤਾ ਨਵੀਂ ਲੈਂਡ ਪੂਲਿੰਗ ਨੀਤੀ ਦਾ ਏਜੰਡਾ

Nirmal Pandori by Nirmal Pandori
06/04/2025
in ਪੰਜਾਬ
Reading Time: 1 min read
A A
0
ਦੋ ਦਿਨ ਵੀ ਮੰਤਰੀ ਦੀ ਉਡੀਕ ਨਹੀਂ ਕੀਤੀ…ਕੈਬਨਿਟ ‘ਚ ਮੰਤਰੀ ਤੋਂ ਬਿਨਾਂ ਹੀ ਪਾਸ ਕਰ ਦਿੱਤਾ ਨਵੀਂ ਲੈਂਡ ਪੂਲਿੰਗ ਨੀਤੀ ਦਾ ਏਜੰਡਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਜੂਨ, Gee98 News service

-ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਸੂਬੇ ਦੀ ਨਵੀਂ ਲੈਂਡ ਪੂਲਿੰਗ ਨੀਤੀ ਸਬੰਧੀ ਏਜੰਡਾ ਪਾਸ ਕਰਨ ਦੀ ਪ੍ਰਕਿਰਿਆ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ‌ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਦੌਰਾਨ ਨਵੀਂ ਲੈਂਡ ਪੂਲਿੰਗ ਨੀਤੀ ਸਬੰਧੀ ਏਜੰਡੇ ਨੂੰ ਸਬੰਧਿਤ ਮੰਤਰੀ ਦੀ ਗੈਰ ਹਾਜ਼ਰੀ ਵਿੱਚ ਹੀ ਪਾਸ ਕਰ ਦਿੱਤਾ, ਹਾਲਾਂਕਿ ਕੈਬਨਿਟ ਵਿੱਚ ਪੇਸ਼ ਹੋਣ ਵਾਲੇ ਕਿਸੇ ਵੀ ਏਜੰਡੇ ਨੂੰ ਸਬੰਧਿਤ ਮੰਤਰੀ ਵੱਲੋਂ ਹੀ ਰੱਖਿਆ ਜਾਂਦਾ ਹੈ ਅਤੇ ਆਪਣੇ ਸਾਥੀ ਮੰਤਰੀਆਂ ਨੂੰ ਉਸ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ‌ਪੰਜਾਬ ਦੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਆਪਣੀ ਇੱਕ ਨਿੱਜੀ ਫੇਰੀ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ ਗਏ ਹੋਏ ਹਨ, ਜੋ ਅੱਜ ਬੁੱਧਵਾਰ ਵਾਪਸ ਆ ਰਹੇ ਹਨ ਪਰ ਉਹਨਾਂ ਦੀ ਉਡੀਕ ਕੀਤੇ ਬਿਨਾਂ ਹੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਵੀਂ ਲੈਂਡ ਪੂਲਿੰਗ ਨੀਤੀ ਸਬੰਧੀ ਏਜੰਡਾ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਦੀ ਗ਼ੈਰ ਹਾਜ਼ਰੀ ਵਿੱਚ ਲੈਂਡ ਪੂਲਿੰਗ ਏਜੰਡੇ ਨੂੰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਗਰਗ ਵੱਲੋਂ ਪੇਸ਼ ਕੀਤਾ ਗਿਆ। ਸੂਤਰਾਂ ਅਨੁਸਾਰ ਲੁਧਿਆਣਾ ਅਤੇ ਮੋਗਾ ਜ਼ਿਲ੍ਹੇ ਵਿੱਚ ਲੱਗਭੱਗ 23000 ਏਕੜ ਤੋਂ ਵੱਧ ਜ਼ਮੀਨ ਨਵੀਂ ਲੈਂਡ ਪੋਲਿੰਗ ਨੀਤੀ ਤਹਿਤ ਅਕਵਾਇਰ ਕੀਤੀ ਜਾਣੀ ਹੈ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਜਿਸ ਕਰਕੇ ਸਰਕਾਰ ਨੇ ਜਲਦਬਾਜ਼ੀ ਵਿੱਚ ਉਕਤ ਏਜੰਡਾ ਆਪਣੀ ਕੈਬਨਿਟ ਮੰਤਰੀ ਵੀ ਗ਼ੈਰਹਾਜ਼ਰੀ ਵਿੱਚ ਹੀ ਪੇਸ਼ ਕਰਕੇ ਪਾਸ ਕਰ ਦਿੱਤਾ। ਸਰਕਾਰੀ ਹਲਕਿਆਂ ਅਨੁਸਾਰ ਪਿਛਲੇ ਕਈ ਸਾਲਾਂ ਤੋਂ ਅਜਿਹਾ ਕਦੇ ਵੀ ਨਹੀਂ ਹੋਇਆ ਕਿ ਸਬੰਧਿਤ ਵਿਭਾਗ ਦੇ ਮੰਤਰੀ ਦੀ ਗ਼ੈਰ ਹਾਜ਼ਰੀ ਵਿੱਚ ਕੋਈ ਮਹੱਤਵਪੂਰਨ ਏਜੰਡਾ ਪੇਸ਼ ਕਰਕੇ ਪਾਸ ਕਰ ਦਿੱਤਾ ਜਾਵੇ, ਜੇਕਰ ਪੁਰਾਣੀਆਂ ਸਰਕਾਰਾਂ ਮੌਕੇ ਅਜਿਹਾ ਕਦੇ ਹੋਇਆ ਵੀ ਹੋਵੇਗਾ ਤਾਂ ਮੌਜੂਦਾ ਸਰਕਾਰ ਨੂੰ ਪੁਰਾਣੀਆਂ ਸਰਕਾਰਾਂ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਜਲਦਬਾਜ਼ੀ ਕਿਉਂ ਹੋਈ ? ਇਹ ਵੀ ਆਖਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ 23000 ਏਕੜ ਤੋਂ ਵੱਧ ਜ਼ਮੀਨ ਨੂੰ ਜਲਦੀ ਅਕੁਵਾਇਰ ਕਰਨਾ ਚਾਹੁੰਦੀ ਹੈ ਭਾਵੇਂ ਕਿ ਕਿਸਾਨ ਜਥੇਬੰਦੀਆਂ ਅਤੇ ਜ਼ਮੀਨਾਂ ਦੇ ਮਾਲਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵਿੱਢੀ ਸ਼ਬਦੀ ਜੰਗ ਨੂੰ ਇਸੇ ਸੰਦਰਭ ਵਿੱਚ ਵੇਖਿਆ ਜਾ ਸਕਦਾ ਕਿ ਸਰਕਾਰ ਲੁਧਿਆਣਾ ਤੇ ਮੋਗਾ ਜਿਲ੍ਹੇ ‘ਚ 23000 ਏਕੜ ਤੋਂ ਵਧੇਰੇ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ ਤੋਂ ਪਿੱਛੇ ਨਹੀਂ ਹਟਣਾ ਚਾਹੁੰਦੀ, ਇਸੇ ਕਰਕੇ ਹੀ ਆਪਣੇ ਕੈਬਨਿਟ ਮੰਤਰੀ ਦੀ ਗ਼ੈਰ ਹਾਜ਼ਰੀ ਵਿੱਚ ਉਕਤ ਜ਼ਮੀਨ ਨਾਲ ਸਬੰਧਿਤ ਨਵੀਂ ਪੂਲਿੰਗ ਨੀਤੀ ਦੇ ਏਜੰਡੇ ਨੂੰ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹਾਈ ਕੋਰਟ ਨੇ ਦੋ ਜੱਜਾਂ ਨੂੰ ਨੌਕਰੀ ਤੋਂ ਹਟਾ ਕੇ ਘਰ ਤੋਰਨ ਦੀ ਕੀਤੀ ਸਿਫਾਰਸ਼

Next Post

8 ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਦਰਿੰਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
8 ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਦਰਿੰਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

8 ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਦਰਿੰਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend