Skip to main content

Gee 98News

.ਤੇ ਹੁਣ ਨਸ਼ੇ ਕਰਨ ਵਾਲਿਆਂ ਨੂੰ ਗੋਦ ਲਵੇਗੀ ਪੰਜਾਬ ਪੁਲਿਸ…!

ਚੰਡੀਗੜ੍ਹ,8 ਜੂਨ, Gee98 News service

ਪੰਜਾਬ ਪੁਲਿਸ ਹੁਣ ਲੋਕਾਂ ਦੇ ਨਸ਼ੇ ਦੀ ਗ੍ਰਿਫਤ ਵਿੱਚ ਆਏ ਜਵਾਕਾਂ ਨੂੰ ਗੋਦ ਲਵੇਗੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਇਸ ਯੋਜਨਾ ਤਹਿਤ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਲੈ ਕੇ ਕਾਂਸਟੇਬਲ ਤੱਕ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਇਕ-ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣਗੇ ਅਤੇ ਆਮ ਜਨਤਾ ਨੂੰ ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਿਸ ਅਧਿਕਾਰੀ ਤੇ ਕਰਮਚਾਰੀ ਸਵੈ-ਇੱਛਾ ਨਾਲ ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣ ਤੇ ਉਸ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦੀ ਕੋਸ਼ਿਸ਼ ਕਰਨ। ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਾ ਕਰਨ ਵਾਲਿਆਂ ਨੂੰ ਮੁੱਖ ਧਾਰਾ ‘ਚ ਵਾਪਸ ਲਿਆਉਣਾ ਹੈ।

ਪੁਲਿਸ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਹ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਪਿੰਡ ਵਿੱਚ ਕਿਸੇ ਨਸ਼ਾ ਤਸਕਰ ਦੀ ਪਛਾਣ ਕੀਤੀ ਗਈ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨੂੰ ਦੇਣੀ ਪਵੇਗੀ ਤਾਂ ਜੋ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਸਟੇਸ਼ਨ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਰੱਗ ਮਾਮਲੇ ‘ਚ ਜ਼ਮਾਨਤ ‘ਤੇ ਆਏ ਲੋਕਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ। ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜਨ ਤੇ ਉਨ੍ਹਾਂ ਨੂੰ ਸਹੁੰ ਚੁਕਾਉਣ ਕਿ ਉਹ ਨਾ ਤਾਂ ਨਸ਼ੇ ਦਾ ਸੇਵਨ ਕਰਨਗੇ ਅਤੇ ਨਾ ਹੀ ਵੇਚਣਗੇ। ਜੇਕਰ ਇਸ ਦੇ ਬਾਵਜੂਦ ਇਲਾਕੇ ‘ਚ ਨਸ਼ੇ ਵੇਚੇ ਜਾਂਦੇ ਪਾਏ ਜਾਂਦੇ ਹਨ ਤਾਂ ਸਬੰਧਤ ਸਟੇਸ਼ਨ ਇੰਚਾਰਜ ਜ਼ਿੰਮੇਵਾਰ ਹੋਵੇਗਾ।

Gee98 Ads
error: Content is protected !!