Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਵਿੱਤ ਮੰਤਰੀ ਨੇ ਆਪਣੇ “ਸੰਦੂਕ” ਨੂੰ ਲਾ ਦਿੱਤਾ ਜਿੰਦਾ…ਸਾਰੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਹੋਏ ਪੈਸੇ ਵੀ ਵਾਪਸ ਮੰਗਵਾਏ

ਆਰਬੀਆਈ ਦੇ ਨਿਯਮਾਂ ਤੋਂ ਅਣਜਾਣ ਵਿੱਤ ਮੰਤਰੀ ਤੇ ਅਧਿਕਾਰੀ ?

Nirmal Pandori by Nirmal Pandori
06/10/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਵਿੱਤ ਮੰਤਰੀ ਨੇ ਆਪਣੇ “ਸੰਦੂਕ” ਨੂੰ ਲਾ ਦਿੱਤਾ ਜਿੰਦਾ…ਸਾਰੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਹੋਏ ਪੈਸੇ ਵੀ ਵਾਪਸ ਮੰਗਵਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਜੂਨ, Gee98 News service
‌-ਪੰਜਾਬ ਦੀ ਮਾੜੀ ਵਿੱਤੀ ਹਾਲਤ ਸਬੰਧੀ ਇੱਕ ਬਹੁਤ ਹੀ ਕੌੜਾ ਸੱਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਖਜ਼ਾਨੇ ਰੂਪੀ ਸੰਦੂਕ ਨੂੰ ਵਿੱਤ ਮੰਤਰੀ ਨੇ 10 ਦਿਨਾਂ ਲਈ ਜਿੰਦਰਾ ਲਗਾ ਦਿੱਤਾ ਹੈ ਭਾਵ ਕਿ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚੋਂ ਅਗਲੇ 10 ਦਿਨਾਂ ਲਈ ਹਰ ਤਰ੍ਹਾਂ ਦੀਆਂ ਅਦਾਇਗੀਆਂ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਨੇ ਸਿਰਫ਼ ਅਦਾਇਗੀਆਂ ‘ਤੇ ਹੀ ਰੋਕ ਨਹੀਂ ਲਗਾਈ ਸਗੋਂ ਸਾਰੇ ਸਰਕਾਰੀ ਵਿਭਾਗਾਂ ਦੇ ਬੈਂਕ ਖਾਤਿਆਂ ਵਿੱਚ ਪਿਆ ਪੈਸਾ ਵੀ ਸੂਬੇ ਦੇ ਮੁੱਖ ਖਜ਼ਾਨੇ ਵਿੱਚ ਤੁਰੰਤ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਬਜਟ ਤੋਂ ਬਾਅਦ ਵਿਭਾਗਾਂ ਨੂੰ ਇਹ ਪੈਸਾ ਉਹਨਾਂ ਦੇ ਕੰਮਾਂਕਾਜਾਂ ਤੇ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਰਕਾਰ ਨੇ ਸਾਰੇ ਵਿਭਾਗਾਂ ਦੇ ਅਧੀਨ ਆਉਂਦੀਆਂ ਸੁਸਾਇਟੀਆਂ ਤੋਂ ਵੀ ਪੈਸੇ ਵਾਪਸ ਮੰਗਵਾ ਲਏ ਹਨ ਜਾਂ ਫਿਰ ਜਿਸ ਵੀ ਸੁਸਾਇਟੀ ਕੋਲ ਆਪਣਾ ਜਿੰਨਾ ਵੀ ਪੈਸਾ ਪਿਆ ਹੈ ਉਸ ਨੂੰ ਤੁਰੰਤ ਇੱਕ ਵਾਰੀ ਸਰਕਾਰੀ ਖਜ਼ਾਨੇ ਵਿੱਚ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਕੇਂਦਰੀ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ਸਾਰੇ ਸੂਬਿਆਂ ਨੂੰ ਆਪਣੇ ਮੁੱਖ ਖਜ਼ਾਨੇ ਵਿੱਚ ਇੱਕ ਨਿਸ਼ਚਿਤ ਰਕਮ ਰੱਖਣੀ ਲਾਜ਼ਮੀ ਹੁੰਦੀ ਹੈ ਅਤੇ ਸੂਬਾ ਸਰਕਾਰਾਂ ਨੂੰ ਓਵਰ ਡਰਾਫਟ ਵੀ ਵੱਖਰਾ ਰੱਖਣਾ ਹੁੰਦਾ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਖਜ਼ਾਨੇ ਦੀ ਹਾਲਤ ਬਹੁਤ ਜਿਆਦਾ ਮਾੜੀ ਹੈ ਜਿਸ ਦਾ ਅਸਰ ਓਵਰ ਡਰਾਫਟ ਲਿਮਿਟ ‘ਤੇ ਵੀ ਪੈ ਰਿਹਾ ਹੈ। ਸੂਬੇ ਦੇ ਖਜ਼ਾਨੇ ਦੇ ਹਾਲਾਤ ਕੁਝ ਇਨੇ ਜ਼ਿਆਦਾ ਮਾੜੇ ਹੋ ਗਏ ਕਿ ਸਰਕਾਰ ਨੂੰ ਸਾਰੇ ਵਿਭਾਗਾਂ ਦੇ ਬੈਂਕ ਖਾਤਿਆਂ ਦਾ ਪੈਸਾ ਮੁੱਖ ਖਜ਼ਾਨੇ ਵਿੱਚ ਮੰਗਵਾਉਣਾ ਪਿਆ ਹੈ। ਸੂਤਰਾਂ ਅਨੁਸਾਰ ਇਹ ਸਾਰਾ ਪੈਸਾ ਮੁੱਖ ਖਜ਼ਾਨੇ ਵਿੱਚ ਕੁਝ ਦਿਨਾਂ ਲਈ ਰੱਖਿਆ ਜਾਵੇਗਾ ਤੇ ਉਸ ਤੋਂ ਬਾਅਦ ਜਿਹੜੇ ਜਿਹੜੇ ਵਿਭਾਗਾਂ ਤੋਂ ਪੈਸੇ ਲਏ ਗਏ ਹਨ ਉਹਨਾਂ ਨੂੰ ਵਾਪਸ ਕੀਤੇ ਜਾਣਗੇ। ਇੱਥੇ ਵੱਡਾ ਸਵਾਲ ਇਹ ਵੀ ਉੱਠਦਾ ਹੈ ਕਿ ਖਜ਼ਾਨਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਖੁਦ ਵਿੱਤ ਮੰਤਰੀ ਨੂੰ ਸਮੇਂ ਸਿਰ ਆਪਣੇ ਖਜ਼ਾਨੇ ਦੇ ਮਾੜੇ ਹਾਲਾਤਾਂ ਵੱਲ ਧਿਆਨ ਕਿਉਂ ਨਹੀਂ ਗਿਆ। ਇਹ ਤਾਂ ਮੰਨਿਆ ਨਹੀਂ ਜਾ ਸਕਦਾ ਕਿ ਕੇਂਦਰੀ ਰਿਜ਼ਰਵ ਬੈਂਕ ਦੇ ਨਿਯਮਾਂ ਨੂੰ ਵਿੱਤ ਵਿਭਾਗ ਦੇ ਅਧਿਕਾਰੀ ਨਹੀਂ ਜਾਣਦੇ ਸਨ।

                                                                                 ਉਂਝ ਭਾਵੇਂ ਅਕਸਰ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਖਾਲੀ ਪੀਪਾ ਮੰਤਰੀ ਕਹਿ ਕੇ ਸੰਬੋਧਨ ਕਰਦੇ ਹਨ ਪ੍ਰੰਤੂ ਮੁੱਖ ਮੰਤਰੀ ਜੀ ਨੂੰ ਆਪਣੇ ਖਾਲੀ ਪੀਪੇ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਹਾਲਾਤ ਇੱਥੋਂ ਤੱਕ ਪੁੱਜ ਚੁੱਕੇ ਹਨ ਕਿ ਸਰਕਾਰ ਨੂੰ ਤੁਰੰਤ ਕੇਂਦਰੀ ਰਿਜ਼ਰਵ ਬੈਂਕ ਦੇ ਨਿਯਮਾਂ ਅਨੁਸਾਰ ਸਾਰੇ ਸਰਕਾਰੀ ਵਿਭਾਗਾਂ ਦੇ ਬੈਂਕ ਖਾਤਿਆਂ ਵਿੱਚੋਂ ਪੈਸਾ ਮੰਗਵਾ ਕੇ ਮੁੱਖ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਪਿਆ। ਚੇਤੇ ਰਹੇ ਕਿ ਕੇਂਦਰ ਨੇ ਪੰਜਾਬ ਦੀ ਕਰਜ਼ਾ ਹੱਦ ਵਿੱਚ 16 ਹਜ਼ਾਰ ਕਰੋੜ ਦੀ ਕਟੌਤੀ ਕੀਤੀ ਹੈ ਜਿਸ ਤੋਂ ਬਾਅਦ ਸੂਬਾ ਸਰਕਾਰ ਨੂੰ ਹਰ ਮਹੀਨੇ ਮਿਲਣ ਵਾਲੇ ਕਰਜ਼ੇ ਵਿੱਚ ਕਟੌਤੀ ਹੋਣ ਕਰਕੇ ਸਰਕਾਰ ਦੇ ਰੂਟੀਨ ਦੇ ਖਰਚੇ ਵੀ ਔਖੇ ਹੋ ਗਏ ਹਨ। ‌ ਸੂਤਰਾਂ ਅਨੁਸਾਰ ਸਰਕਾਰ ਕੋਲੇ ਇਸ ਵੇਲੇ ਤਨਖ਼ਾਹ, ਪੈਨਸ਼ਨ, ਬਿਜਲੀ ਸਬਸਿਡੀ, ਮੁਫ਼ਤ ਬੱਸ ਸਫ਼ਰ ਸਬਸਿਡੀ ਦੇ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨ ਲਈ ਵੀ ਲੋੜੀਂਦਾ ਦਾ ਪੈਸਾ ਨਹੀਂ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਾਲ ਦੀ ਪਹਿਲੀ ਤਮਾਹੀ ਵਿੱਚ ਹੀ ਸਰਕਾਰ ਨੂੰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਗਿਆ ਜਿਸ ਤੋਂ ਲੱਗਦਾ ਕਿ ਆਉਣ ਵਾਲਾ ਸਮਾਂ ਬਹੁਤਾ ਚੰਗਾ ਨਹੀਂ ਹੋਵੇਗਾ। ਅੰਕੜਿਆਂ ਅਨੁਸਾਰ 2025-26 ਦੇ ਅੰਤ ਤੱਕ ਪੰਜਾਬ ਸਿਰ 4.17 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਅਤੇ ਪੰਜਾਬ ਨੂੰ ਹਰ ਸਾਲ 24,995.49 ਕਰੋੜ ਵਿਆਜ਼ ਦੇ ਹੀ ਦੇਣੇ ਪੈਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

Next Post

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ...30 ਕਰੋੜ ਦੇ ਟੈਂਡਰਾਂ 'ਚੋਂ ਸਿੱਧੀ 6 ਕਰੋੜ ਦੀ ਕਟੌਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend