Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸੇ ਮੁਲਜ਼ਮ ਦੇ ਟਿਕਾਣੇ ਦੀ ਜਾਣਕਾਰੀ ਰੱਖਣਾ ਕੋਈ ਅਪਰਾਧ ਨਹੀਂ ਹੈ-ਹਾਈਕੋਰਟ

- ਮੁਲਜ਼ਮ ਦੇ ਪਿਤਾ ਅਤੇ ਭਰਾ 'ਤੇ ਦਰਜ FIR ਰੱਦ ਕਰਨ ਦੇ ਹੁਕਮ

Nirmal Pandori by Nirmal Pandori
06/11/2025
in ਪੰਜਾਬ
Reading Time: 1 min read
A A
0
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਜੂਨ, Gee98 News service
-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਮਹੱਤਵਪੂਰਨ ਫੈਸਲੇ ‘ਚ ਸਪੱਸ਼ਟ ਕੀਤਾ ਹੈ ਕਿ ਕਿਸੇ ਅਪਰਾਧੀ ਦੇ ਟਿਕਾਣੇ ਦੀ ਜਾਣਕਾਰੀ ਰੱਖਣਾ ਇਸ ਗੱਲ ਦਾ ਸਬੂਤ ਨਹੀਂ ਹੈ ਕਿ ਕਿਸੇ ਨੇ ਅਪਰਾਧੀ ਨੂੰ ਪਨਾਹ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤਕ ਇਹ ਸਾਬਤ ਨਾ ਹੋ ਜਾਵੇ ਕਿ ਮੁਲਜ਼ਮ ਨੇ ਅਪਰਾਧੀ ਨੂੰ ਗ੍ਰਿਫਤਾਰੀ ਤੋਂ ਬਚਾਉਣ ਦੇ ਉਦੇਸ਼ ਨਾਲ ਮਦਦ ਪ੍ਰਦਾਨ ਕੀਤੀ ਹੈ, ਤਦ ਤਕ ਉਸ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 212 ਜਾਂ 216 ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਹ ਟਿੱਪਣੀ ਜਸਟਿਸ ਮਨੀਸ਼ਾ ਬਤਰਾ ਨੇ ਫਗਵਾੜਾ ਦੇ ਪੁਲਿਸ ਨੂੰ ਲੋੜੀਦੇ ਇੱਕ ਵਿਅਕਤੀ ਦੇ ਪਿਤਾ ਅਤੇ ਭਰਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਕੀਤੀ।
ਮਾਮਲੇ ‘ਚ ਇਸਤਗਾਸਾ ਧਿਰ ਦਾ ਦੋਸ਼ ਸੀ ਕਿ ਜਦ ਪੁਲਿਸ ਵਿਆਹੁਤਾ ਵਿਵਾਦ ਨਾਲ ਜੁੜੇ ਇਕ ਮੁਕੱਦਮੇ ‘ਚ ਮੁਲਜ਼ਮ ਹਰੀਸ਼ ਕਾਂਡਾ ਦੀ ਗ੍ਰਿਫਤਾਰੀ ਲਈ ਵਾਰੰਟ ਦੀ ਤਾਮੀਲ ਕਰਨ ਪਹੁੰਚੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਹਰੀਸ਼ ਅਕਸਰ ਆਪਣੇ ਪਿਤਾ ਦੇ ਘਰ ਅਜੀਬ ਸਮੇਂ ‘ਤੇ ਆਉਂਦਾ-ਜਾਂਦਾ ਹੈ। ਦੋਸ਼ ਲਗਾਇਆ ਗਿਆ ਕਿ ਪਿਤਾ ਅਤੇ ਭਰਾ ਮਿਲ ਕੇ ਹਰੀਸ਼ ਨੂੰ ਛੁਪਾ ਰਹੇ ਹਨ ਤੇ ਉਸਨੂੰ ਕਾਨੂੰਨੀ ਕਾਰਵਾਈ ਤੋਂ ਬਚਾ ਰਹੇ ਹਨ। ਪੁਲਿਸ ਨੇ ਮੁਲਜ਼ਮ ਹਰੀਸ਼ ਕਾਂਡਾ ਦੇ ਪਿਤਾ ਅਤੇ ਭਰਾ ਉਪਰ ਇਸੇ ਕਰਕੇ ਹੀ ਐਫ ਆਈ ਆਰ ਦਰਜ ਕਰ ਦਿੱਤੀ ਕਿ ਉਹ ਹਰੀਸ਼ ਕਾਂਡਾ ਨੂੰ ਪੁਲਿਸ ਕਾਰਵਾਈ ਤੋਂ ਬਚਾ ਰਹੇ ਹਨ। ਆਪਣੇ ਖ਼ਿਲਾਫ਼ ਦਰਜ ਕਾਰਵਾਈ ਤੋਂ ਬਾਅਦ ਹਰੀਸ਼ ਕਾਂਡਾ ਦੇ ਪਿਤਾ ਅਤੇ ਭਰਾ ਨੇ ਹਾਈਕੋਰਟ ਦਾ ਰੁਖ ਕੀਤਾ ਜਿੱਥੇ ਉਹਨਾਂ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਵਿਸਥਾਰ ਨਾਲ ਭਾਰਤੀ ਦੰਡਾਵਲੀ ਦੀ ਧਾਰਾ 212 ਦੀ ਵਿਆਖਿਆ ਕੀਤੀ, ਜਿਸ ਵਿਚ ਕਿਹਾ ਗਿਆ ਹੈ ਕਿ ਕਿਸੇ ਵਿਅਕਤੀ ਨੂੰ ਤਦ ਹੀ ਦੋਸ਼ੀ ਠਹਿਰਾਇਆ ਜਾ ਸਕਦਾ ਹੈ ਜਦ ਉਹ ਜਾਣਬੁਝ ਕੇ ਕਿਸੇ ਅਪਰਾਧੀ ਨੂੰ ਛੁਪਾਉਂਦਾ ਹੈ ਜਾਂ ਉਸਨੂੰ ਸਜ਼ਾ ਤੋਂ ਬਚਾਉਣ ਦੇ ਮਕਸਦ ਨਾਲ ਉਸਦੀ ਮਦਦ ਕਰਦਾ ਹੈ।
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਕਿਸੇ ਵਿਅਕਤੀ ਨੂੰ ‘ਸਹਿ-ਅਪਰਾਧੀ’ ਠਹਿਰਾਉਣ ਲਈ ਇਹ ਦਿਖਾਉਣਾ ਜ਼ਰੂਰੀ ਹੈ ਕਿ ਉਸਨੇ ਜਾਣਬੁਂਝ ਕੇ ਜਾਂ ਅਪ੍ਰਤੱਖ ਤੌਰ ‘ਤੇ ਅਪਰਾਧੀ ਦੀ ਮਦਦ ਕੀਤੀ, ਸਿਰਫ਼ ਇਸ ਗੱਲ ਦੀ ਜਾਣਕਾਰੀ ਕਿ ਅਪਰਾਧੀ ਕਿੱਥੇ ਹੈ, ਅਪਰਾਧ ਨਹੀਂ ਮੰਨੀ ਜਾ ਸਕਦੀ ਜਦ ਤਕ ਇਹ ਸਾਬਤ ਨਾ ਹੋ ਜਾਵੇ ਕਿ ਮੁਲਜ਼ਮ ਨੇ ਗ੍ਰਿਫਤਾਰੀ ਤੋਂ ਬਚਾਉਣ ਲਈ ਕੁਝ ਕੀਤਾ। ਕੋਰਟ ਨੇ ਫੈਸਲਾ ਦਿੰਦੇ ਹੋਏ ਕਿਹਾ ਕਿ ਰਿਕਾਰਡ ‘ਚ ਅਜਿਹਾ ਕੋਈ ਗਵਾਹ ਨਹੀਂ ਹੈ ਜਿਸ ਤੋਂ ਇਹ ਨਤੀਜਾ ਕੱਢਿਆ ਜਾ ਸਕੇ ਕਿ ਪਟੀਸ਼ਨਰ ਨੇ ਆਪਣੇ ਪੁੱਤਰ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਕੋਈ ਠੋਸ ਕਦਮ ਉਠਾਇਆ ਹੋਵੇ। ਉਨ੍ਹਾਂ ਨਾ ਉਸਨੂੰ ਸ਼ਰਨ ਦਿੱਤੀ, ਨਾ ਛੁਪਾਇਆ ਤੇ ਨਾ ਹੀ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ ਨਾਲ ਉਸਨੂੰ ਬਚਾਇਆ। ਇਨ੍ਹਾਂ ਹਾਲਾਤ ਨੂੰ ਦੇਖਦਿਆਂ ਅਦਾਲਤ ਨੇ ਐਫਆਈਆਰ ਨੂੰ ਰੱਦ ਕਰਦਿਆਂ ਪਟੀਸ਼ਨਰ ਨੂੰ ਰਾਹਤ ਦਿੱਤੀ। ਦੱਸ ਦੇਈਏ ਕਿ ਪੁਲਿਸ ਨੂੰ ਲੋੜੀਂਦੇ ਮੁਲਜ਼ਮ ਹਰੀਸ਼ ਕਾਂਡਾ ਦਾ ਆਪਣੀ ਪਤਨੀ ਨਾਲ ਪਰਿਵਾਰਿਕ ਝਗੜਾ ਸੀ ਜਿਸ ਦੇ ਚਲਦਿਆਂ ਪੁਲਿਸ ਨੇ ਹਰੀਸ਼ ਕਾਂਡਾ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਕੱਲ੍ਹ ਤੱਕ ਘਰ ਲਈ ਜਗ੍ਹਾ ਨਹੀਂ ਸੀ…ਹੁਣ ਉਹ ਗੋਆ ਵਿੱਚ ਜਾਇਦਾਦ ਖਰੀਦ ਰਹੇ ਹਨ- ਸੁਨੀਲ ਜਾਖੜ

Next Post

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਅਹਿਮ ਖ਼ਬਰ....ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend