Gee 98News

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ,20 ਜੂਨ, ਨਿਰਮਲ ਸਿੰਘ ਪੰਡੋਰੀ
-ਬਰਨਾਲਾ ਜ਼ਿਲ੍ਹੇ ਨਾਲ ਸੰਬੰਧਤ ਕ੍ਰਿਕਟ ਦੇ ਸ਼ੌਕੀਨ ਮੁੰਡੇ ਕੁੜੀਆਂ ਲਈ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਇੱਕ ਮਹੱਤਵਪੂਰਨ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਇਹ ਨੌਜਵਾਨ ਖਿਡਾਰੀ ਆਪਣੀ ਪ੍ਰਤਿਭਾ ਨੂੰ ਹੋਰ ਅੱਗੇ ਲਿਜਾ ਸਕਣ। ‌ ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸੀਨੀਅਰ ਮੁੰਡੇ ਤੇ ਕੁੜੀਆਂ ਲਈ 22 ਜੂਨ 2025 ਐਤਵਾਰ ਨੂੰ ਟਰਾਈਡੈਂਟ ਕੰਪਲੈਕਸ ਰਾਏਕੋਟ ਰੋਡ ਬਰਨਾਲਾ ਵਿਖੇ ਕ੍ਰਿਕਟ ਦੇ ਟਰਾਇਲ ਲਏ ਜਾਣਗੇ। ਇਹਨਾਂ ਟਰਾਈਲਾਂ ਵਿੱਚ ਉਹ ਨੌਜਵਾਨ ਖਿਡਾਰੀ ਹਿੱਸਾ ਲੈ ਸਕਦੇ ਹਨ ਜਿਨਾਂ ਦਾ ਜਨਮ ਬਰਨਾਲਾ ਜ਼ਿਲ੍ਹੇ ਵਿੱਚ ਹੋਇਆ ਹੈ ਜਾਂ ਫਿਰ ਉਹ ਪਿਛਲੇ ਦੋ ਸਾਲਾਂ ਤੋਂ ਬਰਨਾਲਾ ਜ਼ਿਲ੍ਹੇ ਵਿੱਚ ਪੜ੍ਹਾਈ ਕਰ ਰਿਹਾ ਹੋਵੇ। ‌ ਇਹਨਾਂ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਆਪਣੇ ਨਾਲ ਡਿਜੀਟਲ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਲੈ ਕੇ ਦਿੱਤੇ ਹੋਏ ਪਤੇ ‘ਤੇ ਸਵੇਰੇ 10 ਵਜੇ ਪਹੁੰਚਣਾ ਹੈ।

error: Content is protected !!