ਚੰਡੀਗੜ੍ਹ,29 ਜੂਨ, Gee98 News service
-ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉਤਰੀ ਤੋਂ ਆਪਣੇ ਵਿਧਾਇਕ ਕੁੰਵਰਵਿਜੇ ਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਪਾਰਟੀ ਚੋਂ ਕੱਢ ਦਿੱਤਾ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖ਼ਿਲਾਫ਼ ਇਹ ਐਕਸ਼ਨ ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਲਿਆ। ਵਿਧਾਇਕ ਵਿਜੇ ਪ੍ਰਤਾਪ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਇਹ ਕਾਰਵਾਈ ਕਈ ਦਿਨ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬੋਲਣ ਕਰਕੇ ਕੀਤੀ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਵਿਧਾਇਕ ਵਿਜੇ ਪ੍ਰਤਾਪ ਸਿੰਘ ਵੱਲੋਂ ਵੱਖ ਵੱਖ ਮਾਮਲਿਆਂ ‘ਤੇ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਅਕਸਰ ਵਿਧਾਇਕ ਪ੍ਰਤਾਪ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸਿੱਧੇ ਸ਼ਬਦੀ ਹਮਲੇ ਕੀਤੇ ਗਏ ਹਨ। ਆਪਣੇ ਹੀ ਵਿਧਾਇਕ ਦੇ ਸ਼ਬਦੇ ਹਮਲਿਆਂ ਤੋਂ ਆਮ ਆਦਮੀ ਪਾਰਟੀ ਕਸੂਤੀ ਫਸੀ ਹੋਈ ਸੀ। ਆਖ਼ਰ ! ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।