Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਖ਼ਿਲਾਫ਼ ਹਾਈਕੋਰਟ ਪੁੱਜੇ

Nirmal Pandori by Nirmal Pandori
06/30/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਜੂਨ, Gee98 news service
-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੇ ਅਹੁਦੇ ਨਾਲ ਸਬੰਧਿਤ ਨਿਆਂ ਲਈ ਦੁਨਿਆਵੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੇ ਮਾਮਲੇ ਨੇ ਸਿੱਖ ਧਰਮ ਵਿੱਚ ਹਲਚਲ ਮਚਾ ਦਿੱਤੀ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੀ ਸਤਿਕਾਰਤ ਪਦਵੀ ‘ਤੇ ਸੁਸ਼ੋਭਿਤ ਕਿਸੇ ਵਿਅਕਤੀ ਨੇ ਦੁਨਿਆਵੀ ਅਦਾਲਤ ਵਿੱਚ ਨਿਆਂ ਲੈਣ ਲਈ ਦਰਵਾਜ਼ਾ ਖੜਕਾਇਆ ਹੋਵੇ ਜਦੋਂ ਕਿ ਸਾਰਾ ਮਾਮਲਾ ਧਰਮ ਨਾਲ ਸਬੰਧਿਤ ਹੋਵੇ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਪਿੱਛੇ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ ਕਿ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਰੋਕਿਆ ਜਾਵੇ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

                                         ਮੰਨਿਆ ਜਾ ਰਿਹਾ ਹੈ ਕਿ ਕਿਸੇ ਖਦਸ਼ੇ ਕਾਰਨ ਹੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ਗਿਆਨੀ ‌ ਰਘਬੀਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਕੱਤਰ ਤੇ ਮੈਨੇਜਰ ਨੂੰ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਅਣ-ਉਚਿਤ ਜਾਂ ਪੱਖਪਾਤੀ ਕਾਰਵਾਈ ਕਰਨ ਤੋਂ ਰੋਕਿਆ ਜਾਵੇ। ਗਿਆਨੀ ਰਘਬੀਰ ਸਿੰਘ ਨੇ ਆਪਣੀ ਪਟੀਸ਼ਨ ‘ਚ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਨੂੰ ਸੇਵਾ ਤੋਂ ਹਟਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤੇ ਬਿਨਾਂ ਕੀਤੀ ਜਾਵੇਗੀ। ਹਾਈ ਕੋਰਟ ਵੱਲੋਂ ਗਿਆਨੀ ਰਘਬੀਰ ਸਿੰਘ ਦੀ ਪਟੀਸ਼ਨ ਦੀ ਸੁਣਵਾਈ 1 ਜੁਲਾਈ ਨੂੰ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਦੇ ਇਸ ਕਦਮ ਤੋਂ ਕੁਝ ਸਿੱਖ ਜਥੇਬੰਦੀਆਂ ਵੀ ਹੈਰਾਨ ਹਨ ਜਿਹੜੀਆਂ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਉਹਨਾਂ ਦੇ ਹੱਕ ਵਿੱਚ ਡੱਟ ਕੇ ਖੜੀਆਂ ਸਨ।

                               ਸਵਾਲ ਇਹ ਵੀ ਉੱਠਦੇ ਹਨ ਕਿ ਕੀ ਗਿਆਨੀ ਰਘਬੀਰ ਸਿੰਘ ਦੇ ਹਾਈਕੋਰਟ ਜਾਣ ਦੇ ਫੈਸਲੇ ਪਿੱਛੇ ਇਹਨਾਂ ਸਿੱਖ ਜਥੇਬੰਦੀਆਂ ਦੇ ਆਗੂ ਹਨ ? ਅਕਸਰ ਇਹ ਆਗੂ ਢਿੰਡੋਰਾ ਤਾਂ ਪਿੱਟਦੇ ਰਹਿੰਦੇ ਹਨ ਕਿ ਸ਼੍ਰੋਮਣੀ ਕਮੇਟੀ ਤੇ ਕਾਬਜ਼ ਧਿਰ ਨੇ ਹਮੇਸ਼ਾ ਪੰਥਕ ਮਰਿਆਦਾ ਦੀ ਉਲੰਘਣਾ ਕੀਤੀ ਹੈ ਪ੍ਰੰਤੂ ਇਹ ਆਗੂ ਖ਼ੁਦ ਉਸੇ ਰਸਤੇ ‘ਤੇ ਚਲਦੇ ਦੇਖੇ ਗਏ ਹਨ। ਜੇਕਰ ਗਿਆਨੀ ਰਘਬੀਰ ਸਿੰਘ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੇ ਕਦਮ ਦੀ ਇਨ੍ਹਾਂ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਤਾਂ ਇਹ ਗਿਆਨੀ ਰਘਬੀਰ ਸਿੰਘ ਵੱਲੋਂ ਇਹਨਾਂ ਆਗੂਆਂ ਦੇ ਮੂੰਹ ‘ਤੇ ਮਾਰੀ ਕਰਾਰੀ ਚਪੇੜ ਹੋਵੇਗੀ ਅਤੇ ਜੇਕਰ ਇਹਨਾਂ ਆਗੂਆਂ ਨੂੰ ਗਿਆਨੀ ਰਘਬੀਰ ਸਿੰਘ ਦੇ ਫੈਸਲੇ ਦੀ ਜਾਣਕਾਰੀ ਹੈ ਤਾਂ ਉਸ ਬੁੱਕਲ ਦੀ ਪਹਿਚਾਣ ਕਰਨੀ ਪਵੇਗੀ ਜਿਸ ਬੁੱਕਲ ਵਿੱਚ ਇਹ ਆਗੂ ਬੈਠੇ ਹਨ। ਭਾਵੇਂ ਕਿ ਸਿੱਖ ਧਰਮ ਤੇ ਕੌਮ ਦੇ ਮੌਜੂਦਾ ਹਾਲਾਤਾਂ ਲਈ ਸ਼੍ਰੋਮਣੀ ਕਮੇਟੀ ਦੇ ਸਮੇਂ ਸਮੇਂ ਕਾਬਜ ਆਗੂਆਂ ਨੂੰ ਦੋਸ਼ ਮੁਕਤ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਦੁਨੀਆਂ ਭਰ ਵਿੱਚ ਸਿੱਖ ਧਰਮ ਦੇ ਸਭ ਤੋਂ ਵੱਧ ਸਤਿਕਾਰਤ ਅਸਥਾਨ ਦੇ ਮੁੱਖ ਗ੍ਰੰਥੀ ਦੀ ਪਦਵੀ ‘ਤੇ ਸੁਸ਼ੋਭਿਤ ਕਿਸੇ ਵਿਅਕਤੀ ਵੱਲੋਂ ਧਰਮ ਨਾਲ ਜੁੜੇ ਵੱਡੇ ਮਾਮਲੇ ਨੂੰ ਦੁਨਿਆਵੀ ਅਦਾਲਤ ਵਿੱਚ ਖਿੱਚ ਕੇ ਲਿਜਾਣ ਦੇ ਫੈਸਲੇ ਨੇ ਵੀ ਅਜੀਬ ਸਥਿਤੀ ਪੈਦਾ ਕਰ ਦਿੱਤੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

Next Post

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ...ਜਾਂਚ ਵਿਜੀਲੈਂਸ ਕੋਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend