Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

ਕੰਡਮ ਗੱਡੀਆਂ 'ਚ ਹੀ ਪਾ ਦਿੱਤਾ ਲੱਖਾਂ ਰੁਪਏ ਦਾ ਡੀਜ਼ਲ ਤੇ ਪੈਟਰੋਲ

Nirmal Pandori by Nirmal Pandori
06/30/2025
in ਪੰਜਾਬ
Reading Time: 1 min read
A A
0
ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜੂਨ, Gee98 news service
-ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਹੋਰ ਮੈਡੀਕਲ ਸਾਜੋ ਸਮਾਨ ਖਰੀਦਣ ਦੇ ਨਾਮ ‘ਤੇ ਘਪਲੇ ਤਾਂ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਪ੍ਰੰਤੂ ਹੁਣ ਸਿਵਲ ਹਸਪਤਾਲ ਬਠਿੰਡਾ ਵਿੱਚ ਇੱਕ ਅਜਿਹਾ ਘਪਲਾ ਸਾਹਮਣੇ ਆਇਆ ਜਿਸਨੇ ਲੋਕਾਂ ਵੱਲੋਂ ਰੱਬ ਬੰਨੇ ਜਾਂਦੇ ਇੱਕ ਵਰਗ ਦੀ ਅੰਦਰਲੀ ਬੇਈਮਾਨੀ ਉਜਾਗਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲੰਮੇ ਸਮੇਂ ਤੋਂ ਕੰਡਮ (ਵਰਤੋਂ ਯੋਗ ਨਹੀਂ) ਬੰਦ ਪਈਆਂ ਸਰਕਾਰੀ ਗੱਡੀਆਂ ਅਤੇ ਐਂਬੂਲੈਂਸਾਂ ‘ਚ ਡੀਜ਼ਲ-ਪੈਟਰੋਲ ਪਵਾਉਣ ਦੇ ਨਾਂ ‘ਤੇ ਲੱਗਭੱਗ 30 ਲੱਖ ਰੁਪਏ ਦਾ ਘੋਟਾਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਰਾਜ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੂੰ ਇਕ ਪੱਤਰ ਭੇਜ ਕੇ 1 ਜੂਨ 2024 ਤੋਂ 15 ਮਈ 2025 ਤੱਕ ਦੇ ਸਮੇਂ ਦੌਰਾਨ ਸਾਰੇ ਸਰਕਾਰੀ/ਨਿੱਜੀ ਵਾਹਨਾਂ, ਐਂਬੂਲੈਂਸਾਂ ਅਤੇ ਜਨਰੇਟਰਾਂ ਵਿੱਚ ਪਵਾਏ ਗਏ ਡੀਜ਼ਲ ਪੈਟਰੋਲ ਨਾਲ ਸੰਬੰਧਿਤ ਬਿੱਲਾਂ ਦੀ ਜਾਣਕਾਰੀ ਮੰਗੀ ਗਈ ਹੈ। ਇਹ ਸਾਰੇ ਬਿੱਲ ਉਸੇ ਅਧਿਕਾਰੀ ਵੱਲੋਂ ਪਾਸ ਕੀਤੇ ਗਏ ਹਨ, ਜਿਸ ‘ਤੇ ਘੋਟਾਲੇ ਦੇ ਦੋਸ਼ ਹਨ।                                                         ਵਿਜੀਲੈਂਸ ਨੇ ਰਿਸੈਪਸ਼ਨ ਡੈਸਕ ‘ਤੇ ਪਹੁੰਚੇ ਮਰੀਜ਼ਾਂ ਦੀ ਗਿਣਤੀ, ਰਸੀਦਾਂ ਜਾਰੀ ਕਰਨ ਵਾਲਾ ਜ਼ਿੰਮੇਵਾਰ ਸਟਾਫ ਅਤੇ ਐਂਬੂਲੈਂਸ ਦੀ ਲੋੜ ਵਾਲੇ ਮਰੀਜ਼ਾਂ ਦੀ ਵੀ ਜਾਣਕਾਰੀ ਮੰਗੀ ਗਈ ਹੈ, ਤਾਂ ਜੋ ਵਿਜੀਲੈਂਸ ਇਹ ਪੜ੍ਹਤਾਲ ਕਰ ਸਕੇ ਕਿ ਅਸਲ ਵਿੱਚ ਡੀਜ਼ਲ ਪੈਟਰੋਲ ‌ਦੀ ਵਰਤੋਂ ਬਣਦੀ ਸੀ ਜਾਂ ਨਹੀਂ। ਸੂਤਰਾਂ ਅਨੁਸਾਰ, ਇਹ ਫਰਜੀਵਾੜਾ ਹਸਪਤਾਲ ‘ਚ ਤਾਇਨਾਤ ਰਹੇ ਇੱਕ ਸੀਨੀਅਰ ਮੈਡੀਕਲ ਅਧਿਕਾਰੀ ਦੀ ਮਦਦ ਨਾਲ ਕੀਤਾ ਗਿਆ, ਜਿਨ੍ਹਾਂ ਨੇ ਬੰਦ ਪਈਆਂ ਸਰਕਾਰੀ ਗੱਡੀਆਂ ਅਤੇ ਐਂਬੂਲੈਂਸਾਂ ਵਿੱਚ ਤੇਲ ਭਰਵਾਉਣ ਦੇ ਨਕਲੀ ਬਿੱਲ ਪਾਸ ਕਰਵਾ ਕੇ ਸਰਕਾਰੀ ਖ਼ਜਾਨੇ ਨੂੰ ਚੂਨਾ ਲਗਾਇਆ ਹੈ। ਇਹ ਮਾਮਲਾ ਨਾ ਸਿਰਫ਼ ਸਿਹਤ ਵਿਭਾਗ ਦੀ ਕੰਮਕਾਜੀ ਵਿਧੀ ‘ਤੇ ਸਵਾਲ ਖੜੇ ਕਰਦਾ ਹੈ, ਸਗੋਂ ਪੰਜਾਬ ਸਰਕਾਰ ਦੀ ‘ਜੀਰੋ ਟੋਲਰੈਂਸ’ ਨੀਤੀ ਨੂੰ ਵੀ ਚੁਣੌਤੀ ਦਿੰਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

Next Post

CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ

CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend