Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ‘ਚ ਅਹਿਮ ਸਿਆਸੀ ਘਟਨਾਕ੍ਰਮ….ਰਾਜਦੇਵ ਸਿੰਘ ਖਾਲਸਾ ਦੀ ਰਿਹਾਇਸ਼ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਦਸਤਕ

ਝੂੰਦਾਂ, ਢੀਂਡਸਾ ਤੇ ਰੱਖੜਾ ਨੇ ਰਾਜਦੇਵ ਖਾਲਸਾ ਦੀ ਹਮਾਇਤ ਦਾ ਕੀਤਾ ਸਵਾਗਤ

Nirmal Pandori by Nirmal Pandori
07/03/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ‘ਚ ਅਹਿਮ ਸਿਆਸੀ ਘਟਨਾਕ੍ਰਮ….ਰਾਜਦੇਵ ਸਿੰਘ ਖਾਲਸਾ ਦੀ ਰਿਹਾਇਸ਼ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਦਸਤਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਜੁਲਾਈ ( ਨਿਰਮਲ ਸਿੰਘ ਪੰਡੋਰੀ )-
-ਬਰਨਾਲਾ ‘ਚ ਵਾਪਰੇ ਅੱਜ ਇੱਕ ਅਹਿਮ ਰਾਜਨੀਤਿਕ ਘਟਨਾਕ੍ਰਮ ਤਹਿਤ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਦੀ ਰਿਹਾਇਸ਼ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਇਕਬਾਲ ਸਿੰਘ ਝੂੰਦਾਂ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਸਤਕ ਦਿੱਤੀ। ‌ ਇਸ ਮੌਕੇ ਰਾਜਦੇਵ ਸਿੰਘ ਖਾਲਸਾ ਨੇ ਇਲਾਕੇ ਵਿੱਚੋਂ ਆਪਣੇ ਪੁਰਾਣੇ ਸਾਰੇ ਸਮਰਥਕਾਂ ਦਾ ਵੱਡਾ ਇਕੱਠ ਵੀ ਕੀਤਾ ਹੋਇਆ ਸੀ ਅਤੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦਾ ਪ੍ਰਬੰਧ ਵੀ ਕੀਤਾ। ਇਸ ਘਟਨਾਕ੍ਰਮ ਨੂੰ ਹੈਰਾਨੀਜਨਕ ਇਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ “ਵਾਰਿਸ ਪੰਜਾਬ ਦੇ” ਜਥੇਬੰਦੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਮੇਤ ਹੋਰ ਆਗੂ ਸਰਦਾਰ ਖਾਲਸਾ ਦੀ ਰਿਹਾਇਸ਼ ‘ਤੇ ਪੁੱਜੇ ਸਨ ਅਤੇ ਉਹਨਾਂ ਨੇ ਖਾਲਸਾ ਨੂੰ ਮੁੱਖ ਬੁਲਾਰੇ ਦੇ ਤੌਰ ‘ਤੇ ਨਿਯੁਕਤ ਕੀਤਾ ਸੀ ਪ੍ਰੰਤੂ ਅੱਜ ਅਚਾਨਕ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਸਰਦਾਰ ਖਾਲਸਾ ਦੀ ਰਿਹਾਇਸ਼ ‘ਤੇ ਆਮਦ ਨੇ ਸਿਆਸੀ ਹਲਕਿਆਂ ਨੂੰ ਹੈਰਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਦਾਰ ਖਾਲਸਾ ਨੇ ਕਿਹਾ ਕਿ ਉਹ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਮੁਹਿੰਮ ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਮੁਹਿੰਮ ਤਹਿਤ ਸਰਗਰਮੀਆਂ ਕਰਨਗੇ। ਇਸ ਮੌਕੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਰਦਾਰ ਰਾਜਦੇਵ ਸਿੰਘ ਖਾਲਸਾ ਵਰਗੇ ਤਜਰਬੇਕਾਰ ਆਗੂਆਂ ਦੀ ਮੌਜੂਦਾ ਸਮੇਂ ਦੌਰਾਨ ਕੌਮ ਨੂੰ ਲੋੜ ਹੈ ਅਤੇ ਖਾਲਸਾ ਦਾ ਅਕਾਲੀ ਦਲ ਸੁਧਾਰ ਲਹਿਰ ਦੇ ਨਾਲ ਜੁੜਨਾ ਇੱਕ ਵੱਡਾ ਹੁਲਾਰਾ ਹੈ। ਸਰਦਾਰ ਝੂੰਦਾਂ ਨੇ ਦੱਸਿਆ ਕਿ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਤੋਂ ਬਾਅਦ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣਿਆ ਜਾਵੇਗਾ।

                                                                           ਪੱਤਰਕਾਰਾਂ ਨੇ ਜਦ ਝੂੰਦਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ ਨਾਲ ਕਿਸੇ ਤਰ੍ਹਾਂ ਦੇ ਗੱਠਜੋੜ ਸਬੰਧੀ ਸਵਾਲ ਕੀਤਾ ਤਾਂ ਝੂੰਦਾਂ ਨੇ ਕਿਹਾ ਕਿ ਰਾਜਨੀਤਿਕ ਭਾਈਵਲੀ ਕਿਸੇ ਨਾਲ ਵੀ ਸੰਭਵ ਹੈ ਪ੍ਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਤੋਂ ਬਾਅਦ ਬਣਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਬਰਕਰਾਰ ਰਹੇਗੀ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਮੁਹਿੰਮ ਤਹਿਤ ਸਾਰੀ ਪ੍ਰਕਿਰਿਆ ਪੰਥਕ ਮਰਿਆਦਾ ਤਹਿਤ ਹੀ ਹੋਵੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੀ ਜਾਵੇਗੀ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਬਣੇ ਰਹਿਣ ਦੀ ਲਾਲਸਾ ਦੇ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਮਾੜੇ ਸਿਆਸੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੱਖੜਾ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਛੱਡ ਦਿੰਦੇ ਹਨ ਤਾਂ ਉਹ ਕਿਸੇ ਨਾਲ ਵੀ ਮਿਲ ਕੇ ਚੱਲਣ ਲਈ ਤਿਆਰ ਹਨ। ਮੰਨਿਆ ਜਾ ਰਿਹਾ ਹੈ ਕਿ ਸਰਦਾਰ ਰਾਜਦੇਵ ਸਿੰਘ ਖਾਲਸਾ ਦੀ ਰਿਹਾਇਸ਼ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਐਂਟਰੀ ਤੋਂ ਬਾਅਦ ਸਰਦਾਰ ਖਾਲਸਾ ਨਵੇਂ ਰਾਜਨੀਤਿਕ ਪਲੇਟਫਾਰਮ ‘ਤੇ ਆਪਣੇ ਅਗਲੇ ਸਿਆਸੀ ਜੀਵਨ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਭਰਵੀਂ ਗਿਣਤੀ ਵਿੱਚ ਇਕੱਤਰ ਹੋਏ ਸਰਦਾਰ ਰਾਜਦੇਵ ਸਿੰਘ ਖਾਲਸਾ ਦੇ ਸਮਰਥਕਾਂ ਵਿੱਚ ਇਹ ਚੁੰਝ ਚਰਚਾ ਵੀ ਸੁਣੀ ਗਈ ਕਿ ਸਰਦਾਰ ਖਾਲਸਾ ਦਾ ਇਹ ਫੈਸਲਾ ਸਮੇਂ ਦੀ ਲੋੜ ਮੁਤਾਬਕ ਹੈ ਜੋ ਸਰਦਾਰ ਖਾਲਸਾ ਲਈ ਨਵੇਂ ਰਾਜਨੀਤਿਕ ਸਮੀਕਰਨਾਂ ਦਾ ਰਾਹ ਖੋਲੇਗਾ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਵੀ ਇੱਕ ਤਜਰਬੇਕਾਰ ਬੇਬਾਕ ਸਿਆਸਤਦਾਨ ਦਾ ਸਾਥ ਮਿਲੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਮੰਦਰ ਦੇ ਪੁਜਾਰੀ ਦੀ ਅਰਜ਼ੀ ‘ਤੇ DC ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

Next Post

ਅਫ਼ਸਰਾਂ ਦੇ ਮਨਾਂ ‘ਚੋਂ ਨਹੀਂ ਨਿਕਲ ਰਿਹੈ ਅੰਗਰੇਜ਼ੀ ਦਾ ਹੇਜ਼…ਪੰਜਾਬੀ ਸਬੰਧੀ ਹਦਾਇਤਾਂ ਦੀਆਂ ਉੱਡ ਰਹੀਆਂ ਧੱਜੀਆਂ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਅਫ਼ਸਰਾਂ ਦੇ ਮਨਾਂ ‘ਚੋਂ ਨਹੀਂ ਨਿਕਲ ਰਿਹੈ ਅੰਗਰੇਜ਼ੀ ਦਾ ਹੇਜ਼…ਪੰਜਾਬੀ ਸਬੰਧੀ ਹਦਾਇਤਾਂ ਦੀਆਂ ਉੱਡ ਰਹੀਆਂ ਧੱਜੀਆਂ

ਅਫ਼ਸਰਾਂ ਦੇ ਮਨਾਂ 'ਚੋਂ ਨਹੀਂ ਨਿਕਲ ਰਿਹੈ ਅੰਗਰੇਜ਼ੀ ਦਾ ਹੇਜ਼...ਪੰਜਾਬੀ ਸਬੰਧੀ ਹਦਾਇਤਾਂ ਦੀਆਂ ਉੱਡ ਰਹੀਆਂ ਧੱਜੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend