ਮਹਿਲ ਕਲਾਂ 9 ਜੁਲਾਈ ( ਜਸਵੰਤ ਸਿੰਘ ਲਾਲੀ )
ਸਟੇਟ ਕਮੇਟੀਆਂ ਦੇ ਸੱਦੇ ‘ਤੇ ਸਬ ਡਵੀਜ਼ਨ ਕਮੇਟੀਆਂ ਟੀ ਐਸ ਯੂ ਅਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਸ/ਡ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੀ ਐਚ ਬੀ ਸਰਕਲ ਆਗੂ ਚਰਨਜੀਤ ਸਿੰਘ ਖਿਆਲੀ ਨੇ ਕਿਹਾ ਕਿ ਕੇਦਰ ਸਰਕਾਰ ਦੀਆ ਕਿਸਾਨ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅੱਜ ਸਮੁੱਚੇ ਭਾਰਤ ਦੇ ਮਜ਼ਦੂਰ ਕਿਸਾਨ ਮੁਲਾਜ਼ਮ ਇੱਕ ਰੋਜ਼ਾ ਹੜਤਾਲ ਕਰਕੇ ਮੋਦੀ ਸਰਕਾਰ ਦੀਆ ਨੀਤੀਆ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰ ਰਹੇ ਹਨ । ਟੀ ਐਸ ਯੂ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲ਼ਖ ਨੇ ਕਿਹਾ ਅੱਜ ਹਰੇਕ ਵਰਗ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੈ ।
ਪੰਜਾਬ ਦੀ ਸਰਕਾਰ ਅਤੇ ਪਾਵਰਕਾਮ ਦੀ ਮਨੈਜਮੈਟ ਵੀ ਮੋਦੀ ਸਰਕਾਰ ਦੀ ਨੀਤੀਆਂ ਨੂੰ ਲਾਗੂ ਕਰਨ ਲਈ ਤਰਲੋਮੱਛੀ ਹੋਈ ਪਈ ਹੈ । ਜਿਸ ਦਾ ਵਿਰੋਧ ਪਾਵਰਕਾਮ ਦੇ ਕਾਮੇ ਆਪਣੇ ਤਿੱਖੇ ਸੰਘਰਸ਼ਾਂ ਰਾਹੀ ਕਰ ਰਹੇ ਹਨ ਅਤੇ ਪਾਵਰਕਾਮ ਦੀ ਮੈਨੇਜਮੈਂਟ ਸਾਡੇ ਕਾਮਿਆਂ ਨਾਲ ਵਾਰ ਵਾਰ ਸਮੌਝਤੇ ਕਰਕੇ ਮੁਕਰ ਰਹੀ ਹੈ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਆਨਾਕਾਨੀ ਕਰ ਰਹੀ ਹੈ।ਇਸ ਰੈਲੀ ਨੂੰ ਜੇ ਈ ਜਥੇਬੰਦੀ ਦੇ ਆਗੂ ਸਿਕੰਦਰ ਸਿੰਘ ਮਹਿਲ ਖੁਰਦ ਨੇ ਆਪਣੇ ਵਿਚਾਰ ਪੇਸ਼ ਕਰਕੇ ਅਤੇ ਇੱਕ ਰੋਜਾ ਹੜਤਾਲ ਦਾ ਆਪਣੀ ਜਥੇਬੰਦੀ ਵੱਲੋਂ ਪੂਰਨ ਸਮਰਥਨ ਕੀਤਾ । ਹੋਰਨਾਂ ਤੋ ਇਲਾਵਾ ਸਾਥੀ ਚਮਕੌਰ ਸਿੰਘ ਸਰਕਲ ਆਗੂ,ਟੀ ਐਸ ਯੂ ਸ/ਡ ਮਹਿਲਕਲਾਂ ਦੇ ਸਕੱਤਰ ਜਸਵਿੰਦਰ ਸਿੰਘ ਚੰਨਣਵਾਲ ਨੇ ਕਿਹਾ ਕਿ ਪਾਵਰਕਾਮ ਦੀ ਮੁਨੈਜਮੈਟ ਨੂੰ ਕਾਮਿਆਂ ਦੀ ਜਾਇਜ਼ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ ਕਿਉਂਕਿ ਬਿਜਲੀ ਕਾਮੇ ਪਹਿਲਾਂ ਹੀ ਘੱਟ ਗਿਣਤੀ ਵਿੱਚ ਹੋਣ ਕਾਰਨ ਜ਼ਿਆਦਾ ਕੰਮ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਤੋਂ ਗੁਜ਼ਰ ਰਹੇ ਹਨ । ਰੈਲੀ ਨੂੰ ਹੋਰਨਾਂ ਤੋ ਇਲਾਵਾ ਸੰਤੋਖ ਸਿੰਘ ਕੁਰੜ , ਨਰਿੰਦਰ ਕੁਮਾਰ ਜਲਾਲਦੀਵਾਲ , ਗੁਰਪ੍ਰੀਤ ਸਿੰਘ ਛੀਨੀਵਾਲ ਕਲਾਂ ਨੇ ਵੀ ਸੰਬੋਧਨ ਕੀਤਾ । ਅਖੀਰ ਵਿੱਚ ਕੁਲਵਿੰਦਰ ਸਿੰਘ ਸਹਿਜੜਾ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਖ਼ਿਲਾਫ਼ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।