Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

27 ਪੇਸ਼ੀਆਂ ਦੌਰਾਨ 16 ਗਵਾਹਾਂ ‘ਚੋਂ ਪੁਲਿਸ ਦੇ 3 ਗਵਾਹ ਹੀ ਪੇਸ਼ ਹੋਏ…ਹਾਈਕੋਰਟ ਨੇ ਦੋਸ਼ੀ ਨੂੰ ਦੇ ਦਿੱਤੀ ਜ਼ਮਾਨਤ

-ਨਸ਼ੇ ਖ਼ਿਲਾਫ਼ ਕਾਨੂੰਨ ਸੰਵਿਧਾਨਕ ਅਧਿਕਾਰਾਂ ਨੂੰ ਕੁਚਲਣ ਦਾ ਲਾਇਸੈਂਸ ਨਹੀਂ...ਜੱਜ ਨੇ ਕਿਹਾ

Nirmal Pandori by Nirmal Pandori
07/13/2025
in ਪੰਜਾਬ
Reading Time: 1 min read
A A
0
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜੁਲਾਈ, Gee98 news service

–NDPS ਦੇ ਮਾਮਲੇ ‘ਚ ਜੇਕਰ ਗਵਾਹੀਆਂ ਭਗਤਾਉਣ ਸਬੰਧੀ ਦੇਰੀ ਹੋ ਰਹੀ ਹੋਵੇ ਤਾਂ ਦੋਸ਼ੀ ਨੂੰ ਸਿਰਫ਼ ਇਸੇ ਆਧਾਰ ‘ਤੇ ਜੇਲ੍ਹ ਵਿੱਚ ਬੰਦ ਨਹੀਂ ਰੱਖਿਆ ਜਾ ਸਕਦਾ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਨਡੀਪੀਐਸ ਮਾਮਲੇ ਦੇ ਵਿੱਚ 2 ਸਾਲ 3 ਮਹੀਨੇ ਤੋਂ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਨੂੰ ਬਰੀ ਕਰਨ ਦੇ ਹੁਕਮ ਦੇ ਦਿੱਤੇ ਜਿਸ ਤੋਂ ਭਾਵੇਂ ਕਮਰਸ਼ੀਅਲ ਮਾਤਰਾ ‘ਚ ਨਸ਼ੇ ਦੀ ਬਰਾਮਦਗੀ ਹੋਈ ਸੀ ਪ੍ਰੰਤੂ ਉਸ ਦੇ ਕੇਸ ਦੀਆਂ 27 ਪੇਸ਼ੀਆਂ ਦੌਰਾਨ 16 ਗਵਾਹਾਂ ਵਿੱਚੋਂ ਸਿਰਫ਼ ਤਿੰਨ ਗਵਾਹ ਹੀ ਪੇਸ਼ ਹੋ ਸਕੇ। ਮਾਮਲੇ ਵਿੱਚ ਫਗਵਾੜਾ ਵਾਸੀ ਕੁਲਦੀਪ ਤੋਂ 1.540 ਕਿਲੋਗ੍ਰਾਮ ਟ੍ਰਾਮਾਡੋਲ ਦੀ ਬਰਾਮਦਗੀ ਹੋਈ ਸੀ ਜਿਹੜੀ ਕਮਰਸ਼ੀਅਲ ਸ਼੍ਰੇਣੀ ‘ਚ ਆਉਂਦੀ ਹੈ। ਕੁਲਦੀਪ ਪਿਛਲੇ 2 ਸਾਲ ਤੇ 3 ਮਹੀਨਿਆਂ ਤੋਂ ਨਿਆਂਇਕ ਹਿਰਾਸਤ ‘ਚ ਸੀ,ਮਾਰਚ 2023 ‘ਚ ਉਸ ‘ਤੇ ਦੋਸ਼ ਤੈਅ ਹੋਏ ਪਰ 27 ਵਾਰ ਹੋਈ ਸੁਣਵਾਈ ਦੌਰਾਨ ਹੁਣ ਤੱਕ 16 ਵਿਚੋਂ ਸਿਰਫ਼ ਤਿੰਨ ਗਵਾਹਾਂ ਦੀ ਹੀ ਗਵਾਹੀ ਹੋ ਸਕੀ ਹੈ।‌

             ਪਟੀਸ਼ਨਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਸਤਗਾਸਾ ਧਿਰ ਦੇ ਸਾਰੇ ਗਵਾਹ ਪੁਲਿਸ ਮੁਲਾਜ਼ਮ ਹਨ ਜਿਹੜੇ ਵਾਰ-ਵਾਰ ਸੰਮਨ, ਜ਼ਮਾਨਤੀ ਤੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਹੀਂ ਹੋਏ। ਅਦਾਲਤ ਨੇ ਸੂਬੇ ਦੇ ਵਕੀਲ ਤੋਂ ਜਦੋਂ ਇਸ ਦੇਰੀ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ।

Gee98 Ads

                ਜਸਟਿਸ ਮੰਜਰੀ ਨਹਿਰੂ ਕੌਲ ਦੇ ਸਿੰਗਲ ਬੈਂਚ ਨੇ ਇਹ ਹੁਕਮ ਦਿੰਦਿਆਂ ਕਿਹਾ ਕਿ ਇਸਤਗਾਸਾ ਦੀ ਲਾਪਰਵਾਹੀ ਕਾਰਨ ਕਿਸੇ ਮੁਲਜ਼ਮ ਨੂੰ ਅਣਮਿੱਥੇ ਸਮੇਂ ਲਈ ਹਿਰਾਸਤ ‘ਚ ਰੱਖਣਾ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ। ਜਸਟਿਸ ਕੌਲ ਨੇ ਇਹ ਸਖ਼ਤ ਟਿੱਪਣੀ ਵੀ ਕੀਤੀ ਕਿ ਨਸ਼ੇ ਦੀ ਤਸਕਰੀ ਸਮਾਜ ਦੇ ਤਾਣੇ-ਬਾਣੇ ਨੂੰ ਘੁਣ ਵਾਂਗ ਖਾ ਰਹੀ ਹੈ ਪਰ ਨਸ਼ੇ ਖ਼ਿਲਾਫ਼ ਕਾਨੂੰਨ ਸੰਵਿਧਾਨਕ ਅਧਿਕਾਰਾਂ ਨੂੰ ਕੁਚਲਣ ਦਾ ਲਾਇਸੈਂਸ ਨਹੀਂ। ਅਦਾਲਤ ਨੇ ਟਿੱਪਣੀ ਕੀਤੀ ਕਿ ਇਸਤਗਾਸਾ ਧਿਰ ਦੇ ਗਵਾਹਾਂ ਦੀ ਲਾਪਰਵਾਹੀ ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਚਿੰਤਾਜਨਕ ਹੈ। ਅਦਾਲਤ ਨੇ ਪਟੀਸ਼ਨਰ ਨੂੰ ਜ਼ਮਾਨਤ ਦਿੰਦਿਆਂ ਪੰਜਾਬ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਯਕੀਨੀ ਬਣਾਉਣ ਕਿ ਭਵਿੱਖ ਵਿਚ ਇਸਤਗਾਸਾ ਧਿਰ ਦੇ ਗਵਾਹ ਸਮੇਂ ‘ਤੇ ਅਦਾਲਤ ‘ਚ ਪੇਸ਼ ਹੋਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

Sunday Special…ਸਿੱਖਿਆ ਕ੍ਰਾਂਤੀ ਸਮਾਗਮਾਂ ‘ਤੇ ਖਰਚ ਹੋਏ ਪੈਸੇ ਲੈਣ ਲਈ ਅਧਿਆਪਕਾਂ ਨੂੰ ਹੋਣਾ ਪੈ ਰਿਹਾ ਹੈ ਖੱਜਲ ਖ਼ੁਆਰ

Next Post

ਟ੍ਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਪੁਲਿਸ ਨੂੰ ‘ਸਮਾਰਟ ਰੂਮ’ ਲਈ 12.50 ਲੱਖ ਦਾ ਯੋਗਦਾਨ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਟ੍ਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਪੁਲਿਸ ਨੂੰ ‘ਸਮਾਰਟ ਰੂਮ’ ਲਈ 12.50 ਲੱਖ ਦਾ ਯੋਗਦਾਨ

ਟ੍ਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਪੁਲਿਸ ਨੂੰ 'ਸਮਾਰਟ ਰੂਮ' ਲਈ 12.50 ਲੱਖ ਦਾ ਯੋਗਦਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend