Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਵਧਾਨ ! ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਬਾਰੇ ਸੋਚ ਰਹੇ ਹੋ ਤਾਂ ਰੁਕ ਜਾਵੋ…ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋਵੇਗੀ

ਫੜੋ ਅਤੇ ਡਿਪੋਰਟ ਕਰੋ ਦੀ ਨੀਤੀ ਤਹਿਤ ਅਮਰੀਕਾ ਵੱਲੋਂ ਗ਼ੈਰ ਕਾਨੂੰਨੀ ਪਰਵਾਸੀਆਂ ਨੂੰ ਮਾੜੇ ਮੁਲਕਾਂ ਵਿੱਚ ਸੁੱਟਿਆ ਜਾ ਰਿਹੈ

Nirmal Pandori by Nirmal Pandori
07/15/2025
in ਪੰਜਾਬ
Reading Time: 1 min read
A A
0
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੁਲਾਈ, Gee98 news service

ਜੇਕਰ ਤੁਸੀਂ ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਆਪਣਾ ਵਿਚਾਰ ਤਿਆਗ ਦੇਣਾ ਚਾਹੀਦਾ ਹੈ ਕਿਉਂਕਿ ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਅਤੇ ਉੱਥੇ ਰਹਿ ਰਹੇ ਪ੍ਰਵਾਸੀਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਅਮਰੀਕਾ ਵੱਲੋਂ ਗ਼ੈਰ ਕਾਨੂੰਨੀ ਰਹਿ ਰਹੇ ਪ੍ਰਵਾਸੀਆਂ ਦੇ ਖ਼ਿਲਾਫ਼ ਚੁੱਕੇ ਜਾ ਰਹੇ ਇਹਨਾਂ ਸਖ਼ਤ ਕਦਮਾਂ ਤਹਿਤ ਅਣਮਨੁੱਖੀ ਵਰਤਾਰਾ ਵੀ ਕੀਤਾ ਜਾ ਰਿਹਾ ਹੈ। ਗ਼ੈਰ ਕਲੋਨੀ ਪ੍ਰਵਾਸੀਆਂ ਦੇ ਖ਼ਿਲਾਫ਼ ਟਰੰਪ ਸਰਕਾਰ ਵੱਲੋਂ “ਫੜੋ ਅਤੇ ਡਿਪੋਰਟ ਕਰੋ” ਦੀ ਨੀਤੀ ਲਾਗੂ ਕਰ ਦਿਤੀ ਗਈ ਹੈ। ਹੁਣ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜੱਦੀ ਮੁਲਕ ਦੀ ਬਜਾਏ ਕਿਸੇ ਅਣਜਾਣ ਮੁਲਕ ਵੱਲ ਭੇਜਣ ਲਈ ਸਿਰਫ਼ 6 ਘੰਟੇ ਦਾ ਨੋਟਿਸ ਦਿਤਾ ਜਾਵੇਗਾ ਜਦਕਿ ਇਸ ਤੋਂ ਪਹਿਲਾਂ ਪ੍ਰਵਾਸੀਆਂ ਨੂੰ ਕਿਸੇ ਗ਼ੈਰ ਮੁਲਕ ਵਿਚ ਭੇਜਣ ਤੋਂ 24 ਘੰਟੇ ਪਹਿਲਾਂ ਇਤਲਾਹ ਦਿਤੀ ਜਾਂਦੀ ਸੀ।

                    ਮੀਡੀਆ ਰਿਪੋਰਟਾਂ ਮੁਤਾਬਕ ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੇ ਕਾਰਜਕਾਰੀ ਡਾਇਰੈਕਟਰ ਟੌਡ ਲੀਔਨਜ਼ ਵੱਲੋਂ ਚੁੱਪ-ਚਪੀਤੇ ਪਿਛਲੇ ਦਿਨੀਂ ਨਵੀਆਂ ਹਦਾਇਤਾਂ ਜਾਰੀ ਕੀਤੀ ਗਈਆਂ ਅਤੇ ਇਹਨਾਂ ਉੱਪਰ ਅਮਲ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਆਪਣੀ ਨਵੀਂ ਨੀਤੀ ਤਹਿਤ ਅਮਰੀਕਾ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀਆਂ ਨੂੰ ਕੌਸਟਾ ਰੀਕਾ, ਅਲ ਸਲਵਾਡੋਰ ਅਤੇ ਪਨਾਮਾ ਡਿਪੋਰਟ ਕੀਤਾ ਜਾ ਚੁੱਕਾ ਹੈ ਜਦਕਿ ਉਨ੍ਹਾਂ ਦਾ ਇਨ੍ਹਾਂ ਮੁਲਕਾਂ ਨਾਲ ਕੋਈ ਵਾਹ-ਵਾਸਤਾ ਨਹੀਂ ਸੀ ਅਤੇ ਇਹ ਪਰਵਾਸੀਆਂ ਲਈ ਅਣਜਾਣ ਮੁਲਕ ਹਨ। ਟਰੰਪ ਸਰਕਾਰ ਵੱਲੋਂ ਹੁਣ ਆਪਣੀ ਸੂਚੀ ਵਿਚ ਦੱਖਣੀ ਸੁਡਾਨ ਵਰਗਾ ਹਿੰਸਾਗ੍ਰਸਤ ਮੁਲਕ ਵਿਚ ਸ਼ਾਮਲ ਕਰ ਲਿਆ ਗਿਆ ਹੈ ਜਿਥੇ ਪ੍ਰਵਾਸੀਆਂ ਨੂੰ ਲਿਜਾ ਕੇ ਛੱਡ ਦਿਤਾ ਜਾਵੇਗਾ। ਇਸੇ ਦੌਰਾਨ ਰਵਾਂਡਾ ਸਰਕਾਰ ਵੀ ਡਿਪੋਰਟ ਪ੍ਰਵਾਸੀਆਂ ਨੂੰ ਪ੍ਰਵਾਨ ਕਰਨ ਬਾਰੇ ਗੱਲਬਾਤ ਵਿਚ ਰੁੱਝੀ ਹੋਈ ਹੈ ਪਰ ਮਨੁੱਖੀ ਅਧਿਕਾਰ ਕਾਰਕੁੰਨ ਇਸ ਦਾ ਵਿਰੋਧ ਕਰ ਰਹੇ ਹਨ।

Gee98 Ads

                         ਮੰਨਿਆ ਜਾ ਰਿਹਾ ਹੈ ਕਿ ਇਹ ਸਾਰੇ ਮੁਲਕ ਅਜਿਹੇ ਹਨ ਜਿੱਥੇ ਪ੍ਰਵਾਸੀ ਦੋ ਵਕਤ ਦੀ ਰੋਟੀ ਲਈ ਵੀ ਤਰਸ ਜਾਣਗੇ ਤੇ ਉਹਨਾਂ ਦੀ ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋਵੇਗੀ। ਟਰੰਪ ਸਰਕਾਰ ਦਾ ਕਹਿਣਾ ਹੈ ਕਿ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਵਾਸਤੇ ਜਲਦ ਹੀ ਕਈ ਮੁਲਕ ਲਿਖ਼ਤੀ ਸਹਿਮਤੀ ਦੇ ਰਹੇ ਹਨ ਅਤੇ ਹੁਣ ਪ੍ਰਵਾਸੀਆਂ ਨੂੰ ਪਹਿਲਾਂ ਨਾਲੋਂ ਵੀ ਤੇਜ਼ ਰਫ਼ਤਾਰ ਨਾਲ ਡਿਪੋਰਟ ਕੀਤਾ ਜਾ ਸਕੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਡੌਨਲਡ ਟਰੰਪ ਆਪਣੇ ਕਾਰਜਕਾਲ ਦੇ ਪਹਿਲੇ ਵਰ੍ਹੇ ਦੌਰਾਨ 10 ਲੱਖ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਚਾਹੁੰਦੇ ਹਨ ਪਰ ਮੌਜੂਦਾ ਰਫ਼ਤਾਰ ਜ਼ਿਆਦਾ ਨਾ ਹੋਣ ਕਾਰਨ ਇੰਮੀਗ੍ਰੇਸ਼ਨ ਮਹਿਕਮੇ ਨੂੰ ਨਵੇਂ ਢੰਗ-ਤਰੀਕੇ ਅਖ਼ਤਿਆਰ ਕਰਨੇ ਪੈ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਤੋਂ MLA ਕਾਲਾ ਢਿੱਲੋਂ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਮਿਲ ਰਹੀਆਂ ਨੇ ਧਮਕੀਆਂ

Next Post

ਗੁਪਤ ਤੌਰ ‘ਤੇ ਕੀਤੀ ਫੋਨ ਰਿਕਾਰਡਿੰਗ ਨੂੰ ਅਦਾਲਤੀ ਕਾਰਵਾਈ ਦੌਰਾਨ ਸਬੂਤ ਮੰਨਿਆ ਜਾਵੇਗਾ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਗੁਪਤ ਤੌਰ 'ਤੇ ਕੀਤੀ ਫੋਨ ਰਿਕਾਰਡਿੰਗ ਨੂੰ ਅਦਾਲਤੀ ਕਾਰਵਾਈ ਦੌਰਾਨ ਸਬੂਤ ਮੰਨਿਆ ਜਾਵੇਗਾ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend