Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੜਕ ਸੁਰੱਖਿਆ ਫੋਰਸ ਲਈ ਖਰੀਦ ਕੀਤੀਆਂ 144 ਗੱਡੀਆਂ ਦੀ ਖਰੀਦ ਪ੍ਰਕਿਰਿਆ ‘ਚ ਹੋਇਆ ਕਰੋੜਾਂ ਦਾ ਭ੍ਰਿਸ਼ਟਾਚਾਰ-ਖਹਿਰਾ

ਬਤੌਰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਖਹਿਰਾ ਨੇ ਦੱਸਿਆ ਜ਼ਿੰਮੇਵਾਰ..CBI,ED ਦੀ ਜਾਂਚ ਦੀ ਮੰਗ

Nirmal Pandori by Nirmal Pandori
07/23/2025
in ਪੰਜਾਬ
Reading Time: 1 min read
A A
0
ਸੜਕ ਸੁਰੱਖਿਆ ਫੋਰਸ ਲਈ ਖਰੀਦ ਕੀਤੀਆਂ 144 ਗੱਡੀਆਂ ਦੀ ਖਰੀਦ ਪ੍ਰਕਿਰਿਆ ‘ਚ ਹੋਇਆ ਕਰੋੜਾਂ ਦਾ ਭ੍ਰਿਸ਼ਟਾਚਾਰ-ਖਹਿਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੁਲਾਈ, Gee98 News service

-ਪੰਜਾਬ ਦੀ ਨਵੀਂ ਗਠਿਤ ਸੜਕ ਸੁਰੱਖਿਆ ਫੋਰਸ ਲਈ ਪਿਛਲੇ ਦਿਨੀ ਖਰੀਦ ਕੀਤੀਆਂ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਨੂੰ ਕੀਤੀ ਹੈ। ‌ਪੰਜਾਬ ਕਾਂਗਰਸ ਭਵਨ ‘ਚ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਸਤਨਾਮ ਸਿੰਘ ਧਵਨ ਨਾਮ ਦੇ ਆਰਟੀਆਈ ਐਕਟੀਵਿਸਟ ਵੱਲੋਂ ਪ੍ਰਾਪਤ ਦਸਤਾਵੇਜ਼ਾਂ ਦੇ ਹਵਾਲੇ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੜਕ ਸੁਰੱਖਿਆ ਫੋਰਸ ਲਈ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਵਿੱਚ ਵੱਡੀਆਂ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਕੀਤਾ ਹੈ ਜੋ ਪੜ੍ਹਤਾਲ ਦਾ ਵਿਸ਼ਾ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਕੋਈ ਆਮ ਵਿਅਕਤੀ ਕਿਸੇ ਵੀ ਕੰਪਨੀ ਤੋਂ ਇੱਕ ਗੱਡੀ ਦੀ ਖਰੀਦ ਵੀ ਕਰਦਾ ਹੈ ਤਾਂ ਵੀ ਕੰਪਨੀ ਲੱਖਾਂ ਰੁਪਏ ਦੀ ਛੋਟ ਦਿੰਦੀ ਹੈ ਪ੍ਰੰਤੂ ਇਹ ਹੈਰਾਨੀ ਦੀ ਗੱਲ ਹੈ ਕਿ 144 ਗੱਡੀਆਂ ਖਰੀਦਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਸੰਬੰਧਿਤ ਕੰਪਨੀ ਤੋਂ ਕੋਈ ਛੋਟ ਪ੍ਰਾਪਤ ਨਹੀਂ ਕੀਤੀ ਅਤੇ ਇਹ 144 ਗੱਡੀਆਂ ਲੱਗਭੱਗ 37 ਲੱਖ ਰੁਪਏ ਪ੍ਰਤੀ ਵਾਹਨ ਦੀ ਕੀਮਤ ‘ਤੇ ਖਰੀਦ ਕੀਤੀਆਂ ਗਈਆਂ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 14 ਕਰੋੜ ਤੋਂ ਲੈ ਕੇ 21 ਕਰੋੜ ਤੱਕ ਦਾ ਚੂਨਾ ਲੱਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਖਹਿਰਾ ਨੇ ਇੱਕ ਆਮ ਵਿਅਕਤੀ ਵੱਲੋਂ ਇਹੋ ਖਰੀਦ ਕੀਤੀ ਗੱਡੀ ਦਾ ਖਰੀਦ ਬਿੱਲ ਵੀ ਪੇਸ਼ ਕੀਤਾ ਜੋ ਲੱਗਭੱਗ 26 ਲੱਖ ਦਾ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਇਹੋ ਗੱਡੀ ਲੱਗਭੱਗ 37 ਲੱਖ ਰੁਪਏ ਦੇ ਵਿੱਚ ਖਰੀਦੀ ਗਈ ਹੈ।

                            ਖਹਿਰਾ ਨੇ ਇਹ ਵੀ ਦੋਸ਼ ਲਗਾਏ ਕਿ ਇਹ ਗੱਡੀਆਂ ਟੋਇਟਾ ਕਿਰਲੋਸਕਰ ਮੋਟਰ ਪ੍ਰਾਈਵੇਟ ਲਿਮਿਟਡ ਤੋਂ ਖਰੀਦ ਕਰਨ ਮੌਕੇ ਗਲੋਬ ਟੋਇਟਾ ਮੋਹਾਲੀ ਨੂੰ ਵਿਚੋਲਗੀ ਦੀ ਭੂਮਿਕਾ ਦਿੱਤੀ ਗਈ ਜਦਕਿ ਸਰਕਾਰ ਸਿੱਧੇ ਤੌਰ ‘ਤੇ ਵੀ ਕੰਪਨੀ ਨਾਲ ਸੰਪਰਕ ਕਰ ਸਕਦੀ ਸੀ। ਖਹਿਰਾ ਨੇ ਦੋਸ਼ ਲਗਾਏ ਕਿ 144 ਗੱਡੀਆਂ ਖਰੀਦਣ ਦੀ ਪ੍ਰਕਿਰਿਆ ਵਿੱਚ ਵੀ ਕੋਟੇਸ਼ਨਾਂ ਦੀ ਪ੍ਰਕਿਰਿਆ ਨਹੀਂ ਅਪਣਾਈ ਗਈ ਸਗੋਂ ਇੱਕੋ ਕੰਪਨੀ ਨੂੰ ਹੀ ਖਰੀਦ ਪ੍ਰਕਿਰਿਆ ਵਿੱਚ ਸ਼ਾਮਿਲ ਕੀਤਾ ਗਿਆ। ‌ ਪ੍ਰੈਸ ਕਾਨਫਰੰਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਇਹ ਦੋਸ਼ ਵੀ ਲਗਾਏ ਕਿ ਇਹਨਾਂ ਗੱਡੀਆਂ ਦੀ ਖਰੀਦ ਕਰਕੇ ਹੀ ਸਬੰਧਿਤ ਕੰਪਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੂੰ ਦੋ ਇਨੋਵਾ ਗੱਡੀਆਂ ਤੋਹਫੇ ਵਜੋਂ ਦਿੱਤੀਆਂ, ਖਹਿਰਾ ਨੇ ਇਸ ਦੀ ਵੀ ਵੱਖਰੇ ਤੌਰ ‘ਤੇ ਜਾਂਚ ਦੀ ਮੰਗ ਕੀਤੀ। ਸੜਕ ਸੁਰੱਖਿਆ ਫੋਰਸ ਲਈ 144 ਗੱਡੀਆਂ ਦੀ ਖਰੀਦ ਪ੍ਰਕਿਰਿਆ‌‌ ਵਿੱਚ ਵੱਡੀਆਂ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਲਈ ਬਤੌਰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਸੀਬੀਆਈ ਜਾਂ ਈਡੀ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ‌ ਖਹਿਰਾ ਨੇ ਕਿਹਾ ਕਿ ਜੇਕਰ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈਣਗੀਆਂ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਸ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੋਲਣ ਲਈ ਵੱਖਰੀ ਪਟੀਸ਼ਨ ਦਾਇਰ ਕਰਨਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

Next Post

ਫਰਜ਼ੀ ਪੁਲਿਸ ਮੁਕਾਬਲਾ….32 ਸਾਲ ਬਾਅਦ ਅਦਾਲਤ ਨੇ ਦੋਸ਼ੀ ਪੁਲਿਸ ਅਫ਼ਸਰ ਨੂੰ ਸੁਣਾਈ ਸਜ਼ਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਫਰਜ਼ੀ ਪੁਲਿਸ ਮੁਕਾਬਲਾ….32 ਸਾਲ ਬਾਅਦ ਅਦਾਲਤ ਨੇ ਦੋਸ਼ੀ ਪੁਲਿਸ ਅਫ਼ਸਰ ਨੂੰ ਸੁਣਾਈ ਸਜ਼ਾ

ਫਰਜ਼ੀ ਪੁਲਿਸ ਮੁਕਾਬਲਾ....32 ਸਾਲ ਬਾਅਦ ਅਦਾਲਤ ਨੇ ਦੋਸ਼ੀ ਪੁਲਿਸ ਅਫ਼ਸਰ ਨੂੰ ਸੁਣਾਈ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend