Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੋਟਲ ‘ਚ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲਾ ਹੋਟਲ ਮਾਲਕ ਪੁਲਿਸ ਵੱਲੋਂ ਗ੍ਰਿਫ਼ਤਾਰ

- ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਕਾਰਵਾਈ

Nirmal Pandori by Nirmal Pandori
08/01/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨ ਪੁਰਾਣੇ ਕਤਲ ਕੇਸ ਵਿੱਚ ਗ੍ਰਿਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਅਗਸਤ , Gee98 News service

-ਲੋਕਾਂ ਨੂੰ ਖਾਣ ਪੀਣ ਅਤੇ ਲੋੜ ਪੈਣ ‘ਤੇ ਰਿਹਾਇਸ਼ ਮੁਹੱਈਆ ਕਰਵਾਉਣ ਦੇ ਨਾਮ ਹੇਠ ਖੁੱਲ੍ਹੇ ਹੋਟਲਾਂ ਵਿੱਚ ਗ਼ੈਰ ਸਮਾਜਿਕ ਧੰਦੇ ਨੇ ਗ਼ੈਰਤਮੰਦ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੋਇਆ ਹੈ। ਰੋਜ਼ਾਨਾ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ‘ਚੋਂ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜਿੱਥੇ ਪੁਲਿਸ ਹੋਟਲ ਵਾਲਿਆਂ ਦੇ ਖਿਲਾਫ ਕਾਰਵਾਈ ਕਰਦੀ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ ਦੇ ਆਦੇਸ਼ ਹਸਪਤਾਲ ਦੇ ਨੇੜੇ ਇੱਕ ਹੋਟਲ ਦੇ ਮਾਲਕ ‘ਤੇ ਪੰਜਾਬ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੈਂਟ ਦੇ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭੁੱਚੋ ਆਦੇਸ਼ ਹਸਪਤਾਲ ਦੇ ਨੇੜੇ ਹੋਟਲ ਦਾ ਮਾਲਕ ਗੁਰਦੀਪ ਸਿੰਘ ਵਾਸੀ ਪਿੰਡ ਲਹਿਰਾ ਬੇਗਾ ਆਪਣੇ ਹੋਟਲ ਵਿੱਚ ਲੜਕੀਆਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਉਹਨਾਂ ਤੋਂ ਦੇਹ ਵਪਾਰ ਕਰਵਾਉਂਦਾ ਹੈ। ‌ ਪੁਲਿਸ ਨੇ ਪੂਰੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕਰਦਿਆਂ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ‌

                      ਜ਼ਿਕਰਯੋਗ ਹੈ ਕਈ ਦਿਨ ਪਹਿਲਾਂ ਬਰਨਾਲਾ ਪੁਲਿਸ ਨੇ ਵੀ ਇੱਥੋਂ ਦੇ 11 ਹੋਟਲਾਂ ‘ਚ ਛਾਪੇਮਾਰੀ ਕਰਕੇ ਹੋਟਲਾਂ ਨੂੰ ਬੰਦ ਕਰਵਾ ਦਿੱਤਾ ਸੀ ਅਤੇ ਜ਼ਰੂਰੀ ਦਸਤਾਵੇਜ਼ ਬਣਾਉਣ ਦੇ ਹੁਕਮ ਦਿੱਤੇ ਸਨ। ‌ਬਰਨਾਲਾ ਪੁਲਿਸ ਨੇ ਹੋਟਲਾਂ ਦੀ ਚੈਕਿੰਗ ਦੌਰਾਨ ਕੁਝ ਹੋਟਲਾਂ ਵਿੱਚੋਂ ਕੁਝ ਪ੍ਰੇਮੀ ਜੋੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਪ੍ਰੰਤੂ ਪੁਲਿਸ ਨੇ ਇਸ ਮਾਮਲੇ ਵਿੱਚ ਹੋਟਲ ਮਾਲਕਾਂ ਤੇ ਪ੍ਰੇਮੀ ਜੋੜਿਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ‌ ਬਰਨਾਲਾ ਪੁਲਿਸ ਦਾ ਮੰਨਣਾ ਹੈ ਕਿ ਬਾਲਗ ਜੋੜੇ ਆਪਸੀ ਸਹਿਮਤੀ ਨਾਲ ਕਿਸੇ ਵੀ ਹਾਲਾਤ ਵਿੱਚ ਰਹਿ ਸਕਦੇ ਹਨ ਪਰੰਤੂ ਦੂਜੇ ਪਾਸੇ ਇਸ ਗੱਲ ਦੀ ਹੈਰਾਨੀ ਹੈ ਕਿ ਕੁਝ ਦਿਨ ਪਹਿਲਾਂ ਜੀਰਕਪੁਰ ਤੇ ਮੋਗਾ ਵਿਖੇ ਬਰਨਾਲਾ ਪੁਲਿਸ ਵਾਂਗ ਹੀ ਉੱਥੋਂ ਦੀ ਪੁਲਿਸ ਨੇ ਹੋਟਲਾਂ ‘ਤੇ ਛਾਪੇਮਾਰੀ ਕੀਤੀ ਅਤੇ ਹੋਟਲ ਮਾਲਕਾਂ ਤੇ ਪ੍ਰੇਮੀ ਜੋੜਿਆਂ ‘ਤੇ ਮੁਕੱਦਮੇ ਦਰਜ ਕੀਤੇ।‌ ਇਹ ਸਮਝ ਤੋਂ ਪਰ੍ਹੇ ਹੈ ਕਿ ਬਰਨਾਲਾ ਪੁਲਿਸ ਹੋਟਲ ਮਾਲਕਾਂ ਵੱਲੋਂ ਪੈਸੇ ਲੈ ਕੇ ਕੁਝ ਸਮੇਂ ਲਈ ਕਮਰੇ ਕਿਰਾਏ ‘ਤੇ ਦੇ ਕੇ ਲੋਕਾਂ ਨੂੰ ਜਿਸਮਾਨੀ ਭੁੱਖ ਮਿਟਾਉਣ ਲਈ ਉਤਸ਼ਾਹਿਤ ਕਰਨ ਵਾਲੇ ਹੋਟਲ ਮਾਲਕਾਂ ਦੇ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ, ਕਿਉਂਕਿ ਅਜਿਹਾ ਤਾਂ ਕੋਈ ਕਾਨੂੰਨ ਵੀ ਨਹੀਂ ਹੈ ਜਿਹੜਾ ਹੋਟਲ ਮਾਲਕਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੋਵੇ ਜਾਂ ਅਜਿਹੀ ਕੋਈ “ਮਨਜ਼ੂਰੀ” ਵੀ ਨਹੀਂ ਜਿਹੜੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈ ਕੇ ਹੋਟਲ ਮਾਲਕ ਕਮਰਿਆਂ ‘ਚ ਪ੍ਰੇਮੀ ਜੋੜਿਆਂ ਨੂੰ ਜਿਸਮਾਂ ਦੀ ਭੁੱਖ ਮਿਟਾਉਣ ਲਈ ਕਮਰੇ ਕਿਰਾਏ ‘ਤੇ ਦੇਣ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਫਰਜ਼ੀ ਪੁਲਿਸ ਐਨਕਾਉਂਟਰ ਦੇ ਮਾਮਲੇ ‘ਚ ਇੱਕ SSP, ਇੱਕ DSP, ਤੇ ਪੰਜ ਹੋਰ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

Next Post

ਆਜ਼ਾਦੀ ਦਿਵਸ ਦੇ ਸਮਾਗਮ ਸੰਬੰਧੀ ਪਹਿਲੀ ਰਿਹਰਸਲ ਕਰਵਾਈ ਗਈ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਆਜ਼ਾਦੀ ਦਿਵਸ ਦੇ ਸਮਾਗਮ ਸੰਬੰਧੀ ਪਹਿਲੀ ਰਿਹਰਸਲ ਕਰਵਾਈ ਗਈ

ਆਜ਼ਾਦੀ ਦਿਵਸ ਦੇ ਸਮਾਗਮ ਸੰਬੰਧੀ ਪਹਿਲੀ ਰਿਹਰਸਲ ਕਰਵਾਈ ਗਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend