Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ ‘ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ

SC ਵਰਗ ਦੇ ਆਗੂਆਂ ਵੱਲੋਂ ਹੀ ਚੁੱਕੇ ਜਾ ਰਹੇ ਨੇ ਸੂਬਾ ਪ੍ਰਧਾਨ ਦੀ ਕਾਰਗੁਜ਼ਾਰੀ 'ਤੇ ਸਵਾਲ

Nirmal Pandori by Nirmal Pandori
08/07/2025
in ਪੰਜਾਬ
Reading Time: 1 min read
A A
0
AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ ‘ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 7 ਅਗਸਤ, Gee98 News service

-ਆਮ ਆਦਮੀ ਪਾਰਟੀ ਵੱਲੋਂ ਤਾਜ਼ਾ ਵੰਡੀਆਂ ਅਹੁਦੇਦਾਰੀਆਂ ਤੋਂ ਬਾਅਦ ਰੋਸ ਦੀ ਚਿੰਗਾਰੀ ਨੇ ਸੁਲਗਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਸੰਗਠਨ ਅਤੇ ਕੁਝ ਸੰਵਿਧਾਨਕ ਅਹੁਦਿਆਂ ‘ਤੇ ‘ਆਪ’ ਆਗੂਆਂ ਨੂੰ ਨਿਯੁਕਤ ਕੀਤਾ ਹੈ। ‌ ਪੰਜਾਬ ‘ਚ ਕਿਤੇ ਕਿਤੇ ਇਹਨਾਂ ਨਿਯੁਕਤੀਆਂ ਦੌਰਾਨ ਐਸਸੀ ਵਰਗ ਨੂੰ ਬਿਲਕੁਲ ਅੱਖੋਂ ਪਰੋਖੇ ਕੀਤਾ ਗਿਆ ਹੈ ਜਿਸ ਤੋਂ ਬਾਅਦ ਐਸਸੀ ਵਰਗ ਦੇ ‘ਆਪ’ ਆਗੂਆਂ ਵਿੱਚ ਰੋਸ ਦੀ ਲਹਿਰ ਪੈਦਾ ਹੋ ਰਹੀ ਹੈ ਜਿਸ ਦਾ ਮੁਜਾਹਰਾ ਸੋਸ਼ਲ ਮੀਡੀਆ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਵਿੱਚ ਐਸਸੀ ਵਰਗ ਦੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸ਼ਰੇਆਮ ਵਿਰੋਧ ਦੀਆਂ ਪੋਸਟਾਂ ਸਾਹਮਣੇ ਆ ਰਹੀਆਂ ਹਨ। ਸਾਲ 2014 ਤੋਂ ਆਮ ਆਦਮੀ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਟਕਸਾਲੀ ਆਗੂਆਂ ਵੱਲੋਂ ਹੀ ‘ਆਪ’ ਦੀ ਲੀਡਰਸ਼ਿਪ ‘ਤੇ ਬਰਨਾਲਾ ਜ਼ਿਲ੍ਹੇ ਵਿੱਚ ਐਸਸੀ ਵਰਗ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਇਨਾਂ ‘ਆਪ’ ਆਗੂਆਂ ਵੱਲੋਂ ਜ਼ਿਲ੍ਹੇ ਵਿੱਚ ਐਸਸੀ ਵਰਗ ਦੇ ਆਗੂਆਂ ਦੀ ਅਣਦੇਖੀ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ।

                                            ਇੱਥੇ ਇਹ ਵੀ ਦੱਸ ਦੇਈਏ ਕਿ ਬਰਨਾਲਾ ‘ਚ ਜ਼ਿਲ੍ਹੇ ਦੇ ‘ਆਪ’ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਨੂੰ ਬਰਨਾਲਾ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਜਦਕਿ ਯੋਜਨਾ ਕਮੇਟੀ ਦੇ ਵਿੱਚ ਨਿਯੁਕਤ ਕੀਤੇ ਗਏ ਤਿੰਨੋ ਮੈਂਬਰ ਯੂਥ ਵਿੰਗ, ਇਸਤਰੀ ਵਿੰਗ ਤੇ ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਆਗੂ ਹਨ ਪ੍ਰੰਤੂ ਇੱਥੇ ਐਸਸੀ ਵਿੰਗ ਦੇ ਜ਼ਿਲ੍ਹਾ ਆਗੂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਗਿਆ। ਇਹ ਉਸ ਵੇਲੇ ਹੋਇਆ ਜਦੋਂ ਪਾਰਟੀ ਦੇ ਐਸਸੀ ਵਿੰਗ ਦਾ ਸੂਬਾ ਪ੍ਰਧਾਨ ਵੀ ਜ਼ਿਲ੍ਹੇ ਨਾਲ ਸੰਬੰਧਿਤ ਹੈ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਚੇਅਰਮੈਨੀ ਨੂੰ ਵਿਧਾਨ ਸਭਾ ਦੀ ਸਭ ਤੋਂ ਪਾਵਰਫੁੱਲ ਕਮੇਟੀ ਦੇ ਚੇਅਰਮੈਨ ਦੇ ਤੌਰ ‘ਤੇ ਪੇਸ਼ ਕਰਕੇ ਸਰਕਾਰ ਵਿੱਚ ਆਪਣੀ ਚੰਗੀ ਪੈਂਠ ਦਾ ਦਾਅਵਾ ਕਰ ਰਿਹਾ ਹੈ ਪ੍ਰੰਤੂ ਉਸ ਦੇ ਆਪਣੇ ਜੱਦੀ ਜ਼ਿਲ੍ਹੇ ਵਿੱਚ ਐਸਸੀ ਵਿੰਗ ਦੇ ਆਗੂਆਂ ਨੂੰ ਖੁੱਡੇ ਲਾਈਨ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਹਲਕਾ ਮਹਿਲਕਲਾਂ ਦੇ ਸਾਬਕਾ ਸੰਗਠਨ ਇੰਚਾਰਜ ਸੁਖਪਾਲ ਸਿੰਘ ਬਖਤਗੜ੍ਹ ਨੇ ਜ਼ਿਲ੍ਹੇ ‘ਚ ਐਸਸੀ ਵਿੰਗ ਦੇ ਆਗੂਆਂ ਦੀ ਅਣਦੇਖੀ ਲਈ ਹਲਕਾ ਵਿਧਾਇਕ ਅਤੇ ਵਿੰਗ ਦੇ ਸੂਬਾ ਪ੍ਰਧਾਨ ਦੀ ਨਾਲਾਇਕੀ ਦੱਸਿਆ ਹੈ। ਉਹਨਾਂ ਕਿਹਾ ਕਿ ਜਦੋਂ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਦੇ ਆਪਣੇ ਜੱਦੀ ਜ਼ਿਲ੍ਹੇ ਵਿੱਚ ਹੀ ਐਸਸੀ ਵਰਗ ਦੇ ਵਰਕਰਾਂ ਤੇ ਆਗੂਆਂ ਦੀ ਅਣਦੇਖੀ ਕੀਤੀ ਜਾ ਰਹੀ ਹੋਵੇ ਫਿਰ ਸਮੁੱਚੇ ਪੰਜਾਬ ਵਿੱਚ ਐਸਸੀ ਵਰਗ ਦੇ ਵਰਕਰਾਂ ਤੇ ਆਗੂਆਂ ਦੀ ਸਥਿਤੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਬਰਨਾਲਾ ‘ਚ ਐਸਸੀ ਵਰਗ ਦੇ ਆਗੂਆਂ ਦੀ ਅਣਦੇਖੀ ਸਬੰਧੀ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਸਬੰਧੀ ਅਜੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਵੱਲੋਂ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ। ਕੁੱਲ ਮਿਲਾ ਕੇ ਬਰਨਾਲਾ ਜ਼ਿਲ੍ਹੇ ਵਿੱਚ ਐਸਸੀ ਵਰਗ ਦੇ ‘ਆਪ’ ਵਰਕਰ ਤੇ ਆਗੂ ਬੀਤੇ ਕੱਲ੍ਹ ਤੋਂ ਲੁੱਟੇ ਲੁੱਟੇ ਜਿਹੇ ਮਹਿਸੂਸ ਕਰ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ਦੇ ਚਾਰ ਚੋਬਰਾਂ ਨੇ ਜੂਨੀਅਰ ਕਿੱਕ ਬਾਕਸਿੰਗ ਵਿੱਚ ਚਮਕਾਇਆ ਨਾਮ

Next Post

ਮਹਿਲ ਕਲਾਂ ਦੇ ਨੌਜਵਾਨ ਦੀ ਬਰਨਾਲਾ-ਰਾਏਕੋਟ ਰੋਡ ‘ਤੇ ਸੜਕ ਹਾਦਸੇ ‘ਚ ਦਰਦਨਾਕ ਮੌਤ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਮਹਿਲ ਕਲਾਂ ਦੇ ਨੌਜਵਾਨ ਦੀ ਬਰਨਾਲਾ-ਰਾਏਕੋਟ ਰੋਡ ‘ਤੇ ਸੜਕ ਹਾਦਸੇ ‘ਚ ਦਰਦਨਾਕ ਮੌਤ

ਮਹਿਲ ਕਲਾਂ ਦੇ ਨੌਜਵਾਨ ਦੀ ਬਰਨਾਲਾ-ਰਾਏਕੋਟ ਰੋਡ 'ਤੇ ਸੜਕ ਹਾਦਸੇ 'ਚ ਦਰਦਨਾਕ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend