Gee 98News

ਦਿੱਲੀ ‘ਚ 10-15 ਸਾਲ ਪੁਰਾਣੇ ਡੀਜ਼ਲ-ਪੈਟਰੋਲ ਵਾਹਨਾਂ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

ਚੰਡੀਗੜ੍ਹ,13 ਅਗਸਤ, Gee98 news service

ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪਾਬੰਦੀ ਦਾ ਮਾਮਲਾ ਫਿਲਹਾਲ ਲਟਕ ਗਿਆ ਹੈ। ‌ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਦਾਇਰ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਫਿਲਹਾਲ 10-15 ਸਾਲ ਪੁਰਾਣੇ ਵਾਹਨਾਂ ‘ਤੇ ਦਿੱਲੀ ਵਿੱਚ ਦਾਖਲੇ ਸਬੰਧੀ ਕੋਈ ਕਾਰਵਾਈ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਦੇ ਅੰਦਰ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪੁਰਾਣੇ ਵਾਹਨਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਹੀਂ ਕਰੇਗੀ। ਚੀਫ਼ ਜਸਟਿਸ ਆਫ਼ ਇੰਡੀਆ ਭੂਸ਼ਣ ਆਰ ਗਵਈ, ਜਸਟਿਸ ਵਿਨੋਦ ਕੇ ਚੰਦਰਨ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੇ ਦਿੱਲੀ ਸਰਕਾਰ ਦੀ ਇੱਕ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ 10-15 ਪੁਰਾਣੇ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਚਾਰ ਹਫ਼ਤਿਆਂ ਬਾਅਦ ਦੁਬਾਰਾ ਹੋਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੇ ਮਾਮਲੇ ‘ਚ 10-15 ਸਾਲ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਸੀ, ਅਤੇ ਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਜੁਰਮਾਨੇ ਅਤੇ ਕਾਰਵਾਈ ਦੀ ਗੱਲ ਕੀਤੀ ਸੀ ਪ੍ਰੰਤੂ ਸੁਪਰੀਮ ਕੋਰਟ ਦੇ ਦਖ਼ਲ ਨਾਲ ਹੁਣ ਇਹ ਮਾਮਲਾ ਲਟਕ ਗਿਆ ਹੈ।

error: Content is protected !!