Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਸਰਕਾਰੀ ਸਕੂਲ ਦੀ ਲਾਇਬਰੇਰੀ ਤੋਂ ਕਿਰਨਜੀਤ ਕੌਰ ਦਾ ਨਾਮ ਮਿਟਾਉਣ ਦਾ ਮਾਮਲਾ ਭਖਿਆ

- ਹਰ ਸਾਜਿਸ਼ ਦਾ ਪਹਿਲਾਂ ਦੀ ਤਰ੍ਹਾਂ ਮੂੰਹ ਤੋੜ ਜਵਾਬ ਦੇਵਾਂਗੇ- ਯਾਦਗਾਰ ਕਮੇਟੀ

Nirmal Pandori by Nirmal Pandori
08/16/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਸਰਕਾਰੀ ਸਕੂਲ ਦੀ ਲਾਇਬਰੇਰੀ ਤੋਂ ਕਿਰਨਜੀਤ ਕੌਰ ਦਾ ਨਾਮ ਮਿਟਾਉਣ ਦਾ ਮਾਮਲਾ ਭਖਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਅਗਸਤ, (ਨਿਰਮਲ ਸਿੰਘ ਪੰਡੋਰੀ)-

ਇੱਕ ਪਾਸੇ ਸ਼ਹੀਦ ਬੀਬੀ ਕਿਰਨਜੀਤ ਕੌਰ ਸੀਨੀਅਰ ਸੈਕੰਡਰੀ ਸਕੂਲ (ਐਮੀਨੈਂਸ) ਮਹਿਲ ਕਲਾਂ ਵਿਖੇ 15 ਅਗਸਤ ਨੂੰ ਹੋਏ ਆਜ਼ਾਦੀ ਦਿਵਸ ਸਮਾਗਮ ਦੌਰਾਨ ਪ੍ਰਬੰਧਾਂ ‘ਚ ਊਣਤਾਈਆਂ ਦਾ ਮਾਮਲਾ ਪ੍ਰਸ਼ਾਸਨ ਦਾ ਖਹਿੜਾ ਨਹੀਂ ਛੱਡ ਰਿਹਾ ਉੱਥੇ ਹੁਣ ਦੂਜੇ ਪਾਸੇ ਇਸੇ ਸਕੂਲ ਨਾਲ ਜੁੜਿਆ ਇੱਕ ਹੋਰ ਮਾਮਲਾ ਭਖਿਆ ਹੋਇਆ ਹੈ। ਦਰਅਸਲ ਸਕੂਲ ਵਿੱਚ ਆਜ਼ਾਦੀ ਦਿਵਸ ਸਮਾਗਮ ਮੌਕੇ ਪੁੱਜੇ ਲੋਕਾਂ ਅਤੇ ਖਾਸ ਕਰਕੇ ਪੱਤਰਕਾਰਾਂ ਨੇ ਦੇਖਿਆ ਕਿ ਸਕੂਲ ਅੰਦਰ ਵੜਦੇ ਹੀ ਗੇਟ ਦੇ ਸੱਜੇ ਪਾਸੇ ਕਿਰਨਜੀਤ ਕੌਰ ਦੀ ਯਾਦ ਵਿੱਚ ਬਣਾਈ ਸਕੂਲ ਲਾਇਬਰੇਰੀ ਦੇ ਉੱਪਰੋਂ ਕਿਰਨਜੀਤ ਕੌਰ ਦਾ ਨਾਮ ਮਿਟਾ ਦਿੱਤਾ ਗਿਆ ਹੈ। ਇਹ ਮਾਮਲਾ ਸੁਰਖੀਆਂ ਵਿੱਚ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਇਸ ਦੀ ਖ਼ੂਬ ਚਰਚਾ ਹੋ ਰਹੀ ਹੈ। ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਨੇ ਇਸ ਸਾਜ਼ਿਸ਼ ਦਾ ਲਿਆ ਗੰਭੀਰ ਨੋਟਿਸ ਲੈਂਦਿਆਂ ਮੰਗ ਕੀਤੀ ਹੈ ਕਿ ਲਾਇਬ੍ਰੇਰੀ ਉੱਪਰੋਂ ਕਿਰਨਜੀਤ ਦਾ ਮਿਟਾਇਆ ਨਾਮ ਤੁਰੰਤ ਲਿਖਿਆ ਜਾਵੇ। ਯਾਦਗਾਰ ਕਮੇਟੀ ਦਾ ਕਹਿਣਾ ਹੈ ਕਿ ਇਹ ਇੱਕ ਸਾਜ਼ਿਸ਼ ਹੈ ਅਤੇ ਇਸ ਦੀ ਪੜਤਾਲ ਕਰਕੇ ਇਸ ਦੇ ਅਸਲ ਦੋਸ਼ੀ ਸਾਹਮਣੇ ਲਿਆਉਣੇ ਚਾਹੀਦੇ ਹਨ। ਦੱਸ ਦੇਈਏ ਕਿ ਬੀਬੀ ਕਿਰਨਜੀਤ ਕੌਰ ਦੀ ਯਾਦ ਵਿੱਚ ਇਹ ਲਾਇਬਰੇਰੀ ਬਣਾਉਣ ਲਈ ਤਤਕਾਲੀ ਅਕਾਲੀ ਭਾਜਪਾ ਸਰਕਾਰ ਵੱਲੋਂ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।

                     ਯਾਦਗਾਰ ਕਮੇਟੀ ਨੇ ਕਿਹਾ ਕਿ ਲਾਇਬਰੇਰੀ ਤੋਂ ਨਾਮ ਮਿਟਾਉਣਾ ਕੋਈ ਸਹਿਜ ਵਰਤਾਰਾ ਨਹੀਂ, ਸਗੋਂ ਇਹ ਇੱਕ ਵਿਉਂਤਬੱਧ ਸਾਜ਼ਿਸ਼ੀ ਅਮਲ ਹੈ। ਇਸ ਸਾਰੇ ਵਰਤਾਰੇ ਬਾਰੇ ਪ੍ਰਤੀਕਰਮ ਦਿੰਦਿਆਂ ਯਾਦਗਾਰ ਕਮੇਟੀ ਮਹਿਲਕਲਾਂ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ, ਮਨਜੀਤ ਧਨੇਰ, ਪ੍ਰੇਮ ਕੁਮਾਰ, ਜਰਨੈਲ ਸਿੰਘ ਚੰਨਣਵਾਲ, ਜਗਰਾਜ ਸਿੰਘ ਹਰਦਾਸਪੁਰਾ, ਗੁਰਮੇਲ ਸਿੰਘ ਠੁੱਲੀਵਾਲ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਿਆਸਤਦਾਨਾਂ ਵੱਲੋਂ ਗੁੰਡਾ ਟੋਲੇ ਦੀ ਪੁੱਗਤ ਮੁੜ ਸਥਾਪਤ ਕਰਨ ਦੀ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਮੰਗ ਕੀਤੀ ਕਿ ਲਾਇਬਰੇਰੀ ਦੀ ਇਮਾਰਤ ਤੋਂ ਕਿਰਨਜੀਤ ਕੌਰ ਦਾ ਮਿਟਾਇਆ ਗਿਆ ਨਾਮ ਤੁਰੰਤ ਦੁਬਾਰਾ ਲਿਖਿਆ ਜਾਵੇ। ਯਾਦਗਾਰ ਕਮੇਟੀ ਦੇ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਸਿੰਘ ਕਾਲਸਾਂ, ਨਿਰਮਲ ਸਿੰਘ ਚੁਹਾਣਕੇ, ਹਰਪ੍ਰੀਤ ਸਿੰਘ ਮਹਿਲਕਲਾਂ ਨੇ ਇਸ ਸਾਰੇ ਸਾਜ਼ਿਸ਼ੀ ਅਮਲ ਦੀ ਜਾਂਚ ਕਰਨ ਦੀ ਮੰਗ ਕਰਨ ਦੇ ਨਾਲ-ਨਾਲ, ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਫੋਟੋ ਕੈਪਸ਼ਨ- ਕਿਰਨਜੀਤ ਕੌਰ ਦੀ ਯਾਦ ‘ਚ ਸਕੂਲ ਵਿੱਚ ਬਣੀ ਲਾਇਬਰੇਰੀ ਦੀ ਬਿਨਾਂ ਨਾਮ ਤੋਂ ਹੀ ਇਮਾਰਤ ਦੀ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲਾਡੋਵਾਲ ਟੋਲ ਪਲਾਜ਼ਾ ਹੋਇਆ ਸਸਤਾ…ਸਿਰਫ਼ 30 ਰੁਪਏ ਵਿੱਚ ਹੋਵੇਗਾ ਆਉਣ ਜਾਣ…ਸਲਾਨਾ ਪਾਸ ਦੀ ਸਹੂਲਤ ਲਾਗੂ

Next Post

ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend