Gee 98News

ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

ਮਹਿਲ ਕਲਾਂ 16 ਅਗਸਤ ( ਜਸਵੰਤ ਸਿੰਘ ਲਾਲੀ )

ਸਾਵਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਹਲਕਾ ਮਹਿਲ ਕਲਾਂ ਦੇ ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪ੍ਰਧਾਨ ਪਰਮਜੀਤ ਕੌਰ ਟੱਲੇਵਾਲ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿੱਚ ਪੂਰੀ ਧੂਮਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕਲਦੀਪ ਸਿੰਘ ਕਾਲਾ ਢਿੱਲੋਂ ਦੀ ਪਤਨੀ ਰਾਜਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪਤਨੀ ਰਾਜਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਰਵਾਇਤੀ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਕਿ ਸਾਡੀ ਆਉਣ ਵਾਲੀ ਪੀੜੀ ਨੂੰ ਇਸ ਪੁਰਾਤਨ ਵਿਰਸੇ ਅਤੇ ਸਾਡੇ ਸੱਭਿਆਚਾਰ ਬਾਰੇ ਜਾਣਕਾਰੀ ਮਿਲੇ। ਉਹਨਾਂ ਕਿਹਾ ਕਿ ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਸਾਡੀ ਨੌਜਵਾਨ ਪੀੜੀ ਸਾਡੇ ਅਮੀਰ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਇਸ ਲਈ ਇਹੋ ਜਿਹੇ ਰਵਾਇਤੀ ਤਿਉਹਾਰ ਵੱਧ ਤੋਂ ਵੱਧ ਮਨਾਉਣੇ ਚਾਹੀਦੇ ਹਨ।ਇਸ ਮੌਕੇ ਪਿੰਡ ਦੀਆਂ ਮਾਵਾਂ ਭੈਣਾਂ ਨੌਜਵਾਨ ਲੜਕੀਆਂ ਨੇ ਇਸ ਤੀਆਂ ਦੇ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਕੀਤੀ ।ਇਸ ਮੌਕੇ ਨੌਜਵਾਨ ਲੜਕੀਆਂ ਵੱਲੋਂ ਗਿੱਧੇ ਭੰਗੜੇ ਅਤੇ ਬੋਲੀਆਂ ਰਾਹੀਂ ਤੀਆਂ ਦੇ ਤਿਉਹਾਰ ਵਿੱਚ ਖ਼ੂਬ ਰੰਗ ਬੰਨਿਆ।ਇਸ ਮੌਕੇ ਸਰਬਜੀਤ ਕੌਰ ਖੁੱਡੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ , ਸੁਖਜੀਤ ਕੌਰ ਸੁੱਖੀ ,ਸੁਰਿੰਦਰ ਕੌਰ ਬਰਨਾਲਾ, ਪਰਵੀਨ ਸ਼ਰਮਾ ਬਰਨਾਲਾ ,ਪਰਮਜੀਤ ਕੌਰ ਕੁਰੜ, ਸਰਬਜੀਤ ਕੌਰ ਤਪਾਂ ,ਰਾਜਿੰਦਰ ਕੌਰ ਬਰਨਾਲਾ, ਨਿਰਮਲਜੀਤ ਕੌਰ ਪੱਖੋਕੇ, ਬਲਜਿੰਦਰ ਕੌਰ ਟੱਲੇਵਾਲ ,ਮਨਜੀਤ ਕੌਰ ਆਦਿ ਵੀ ਹਾਜ਼ਰ ਸਨ।

error: Content is protected !!