Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਕੁਝ ਹੋਟਲਾਂ ਦੀਆਂ ਖ਼ਬਰਾਂ ਦਾ ਅਸਰ ਪੰਜਾਬ ‘ਚ ਹੋਣ ਲੱਗਿਐ…NOC ਨਾ ਲੈਣ ਵਾਲੇ ਹੋਟਲਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ

-NOC ਦੀ ਕਾਪੀ ਹੋਟਲ, ਮੈਰਿਜ ਪੈਲੇਸ, ਰੈਸਟੋਰੈਂਟ 'ਚ ਢੁਕਵੀਂ ਜਗ੍ਹਾ 'ਤੇ ਲਗਾਉਣੀ ਪਵੇਗੀ

Nirmal Pandori by Nirmal Pandori
08/21/2025
in ਪੰਜਾਬ
Reading Time: 1 min read
A A
0
ਬਰਨਾਲਾ ਦੇ ਕੁਝ ਹੋਟਲਾਂ ਦੀਆਂ ਖ਼ਬਰਾਂ ਦਾ ਅਸਰ ਪੰਜਾਬ ‘ਚ ਹੋਣ ਲੱਗਿਐ…NOC ਨਾ ਲੈਣ ਵਾਲੇ ਹੋਟਲਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਅਗਸਤ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਵਿੱਚ ਕੁਝ ਹੋਟਲਾਂ ਵਾਲਿਆਂ ਵੱਲੋਂ ਖਾਣਾ ਪਰੋਸਣ ਦੇ ਨਾਂ ‘ਤੇ ਜਿਸਮਫਰੋਸ਼ੀ ਦੇ ਧੰਦੇ ਦੀਆਂ ਖ਼ਬਰਾਂ ਵਾਇਰਲ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਕੁਝ ਹੋਰ ਜਿਲ੍ਹਿਆਂ ਵਿੱਚ ਵੀ ਅਜਿਹੇ ਹੋਟਲਾਂ ਵਾਲਿਆਂ ਦੇ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਜਿੱਥੇ ਬਰਨਾਲਾ ਵਿੱਚ ਕੁਝ ਹੋਟਲਾਂ ਵਾਲਿਆਂ ਦੇ ਖ਼ਿਲਾਫ਼ ਲਿਖ਼ਤੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਵੀ ਕਾਰਵਾਈ ਕਰਨ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ ਉਥੇ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਬਰਾਂ ਦੇ ਆਧਾਰ ‘ਤੇ ਹੀ ਅਜਿਹੇ ਹੋਟਲਾਂ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

                       ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਜ਼ਿਲ੍ਹਾ ਫਰੀਦਕੋਟ ‘ਚ ਚੱਲ ਰਹੇ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ‘ਇਤਰਾਜ਼ਹੀਣਤਾ ਸਰਟੀਫਿਕੇਟ’ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਟਲ ਮਾਲਕਾਂ ਨੂੰ ਸਿਰਫ਼ 15 ਦਿਨ ਦਾ ਸਮਾਂ ਦਿੱਤਾ ਗਿਆ ਹੈ ਕਿ ਉਹ ਸਮਰੱਥ ਅਧਿਕਾਰੀ ਅੱਗੇ ਇਤਰਾਜਹੀਣਤਾ ਸਰਟੀਫਿਕੇਟ ਪੇਸ਼ ਕਰਨ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗ੍ਹਾਂ ‘ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਜਿਹੜੇ ਹੋਟਲ ਅਤੇ ਰੈਸਟੋਰੈਂਟ ਸਮਰੱਥ ਅਧਿਕਾਰੀ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫ਼ੌਰੀ ਤੌਰ ‘ਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ,ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਉਸਾਰੀ ਦਾ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹੁਣ ਇਹਨਾਂ ਹੋਟਲਾਂ ਦਾ ਸਮੇਂ-ਸਮੇਂ ‘ਤੇ ਨਿਰੀਖਣ ਵੀ ਕੀਤਾ ਜਾਇਆ ਕਰੇਗਾ। ਜ਼ਿਕਰਯੋਗ ਹੈ ਕਿ ਬਰਨਾਲਾ ਵਿੱਚ ਹੋਟਲਾਂ ਵਾਲਿਆਂ ਵੱਲੋਂ ਕੁਝ ਹੋਟਲਾਂ ਖ਼ਿਲਾਫ਼ ਸ਼ਿਕਾਇਤਾਂ ਅਤੇ ਖਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਹੋਟਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

Gee98 Ads

                 ਇਸ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਸਿਰਫ਼ 11 ਹੋਟਲ ਹੀ ਨਹੀਂ ਸਗੋਂ ਸ਼ਹਿਰ ਦੇ ਕੁਝ ਹੋਰ ਵੀ ਹੋਟਲ ਹਨ ਜਿਨਾਂ ਵੱਲੋਂ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਸਬੰਧੀ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਪ੍ਰੰਤੂ ਪਤਾ ਨਹੀਂ ਇਹੋ ਜਿਹੀ ਕਿਹੜੀ “ਸਿਆਸੀ ਪਾਵਰ” ਹੈ ਜਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਬੰਨੇ ਹੋਏ ਹਨ ਅਤੇ ਇਹਨਾਂ ਕੁਝ ਹੋਟਲਾਂ ਵਾਲਿਆਂ ਨੇ ਅਜੇ ਤੱਕ ਵੀ ਲੋੜੀਦੀਆਂ ਪ੍ਰਵਾਨਗੀਆਂ ਪ੍ਰਾਪਤ ਨਾ ਕਰਕੇ ਪਹਿਲਾਂ ਦੀ ਤਰ੍ਹਾਂ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਇਹਨਾਂ ਕੁਝ ਹੋਟਲ ਵਾਲਿਆਂ ਦੇ ਖ਼ਿਲਾਫ਼ ਕੋਈ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਸ਼ਿਕਾਇਤਕਰਤਾਵਾਂ ਵੱਲੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਇਹਨਾਂ ਕੁਝ ਹੋਟਲਾਂ ਨੂੰ ਪੱਕੇ ਤੌਰ ‘ਤੇ ਜਿੰਦਰੇ ਲੱਗਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਈਕੋਰਟ ਵਿੱਚ ਕਿਸੇ “ਸਿਆਸੀ ਲੀਡਰ ਜਾਂ ਮਨੀ ਰਾਮ” ਦੀ ਸਿਫ਼ਾਰਸ਼ ਨਹੀਂ ਚੱਲਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…ਹਮਲਾਵਰ ਕਾਬੂ

Next Post

ਅੰਮ੍ਰਿਤਪਾਲ ਸਿੰਘ ਵੱਲੋਂ ਖੇਡੇ ਗਏ ਬੀਬੀ ਖਾਲੜਾ ਦੇ ਪੈਂਤੜੇ ਨਾਲ ਮੁਸ਼ਕਿਲ ਵਿੱਚ ਫਸੇ ਗਿਆਨੀ ਹਰਪ੍ਰੀਤ ਸਿੰਘ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਅੰਮ੍ਰਿਤਪਾਲ ਸਿੰਘ ਵੱਲੋਂ ਖੇਡੇ ਗਏ ਬੀਬੀ ਖਾਲੜਾ ਦੇ ਪੈਂਤੜੇ ਨਾਲ ਮੁਸ਼ਕਿਲ ਵਿੱਚ ਫਸੇ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਪਾਲ ਸਿੰਘ ਵੱਲੋਂ ਖੇਡੇ ਗਏ ਬੀਬੀ ਖਾਲੜਾ ਦੇ ਪੈਂਤੜੇ ਨਾਲ ਮੁਸ਼ਕਿਲ ਵਿੱਚ ਫਸੇ ਗਿਆਨੀ ਹਰਪ੍ਰੀਤ ਸਿੰਘ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend