Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰੱਕ ਯੂਨੀਅਨ ਬਰਨਾਲਾ ‘ਚ ਘਪਲੇ ਦੇ ਦੋਸ਼ਾਂ ਦੀ ਪੜ੍ਹਤਾਲ ਸ਼ੁਰੂ…ਪ੍ਰਸ਼ਾਸਨ ਨੇ ਪ੍ਰਧਾਨ ਤੋਂ ਮੰਗ ਲਿਆ ਰਿਕਾਰਡ

- MLA ਢਿੱਲੋਂ ਦੀ ਅਗਵਾਈ ਹੇਠ ਅਪਰੇਟਰਾਂ ਨੇ ਕੀਤੀ ਸੀ ਸ਼ਿਕਾਇਤ

Nirmal Pandori by Nirmal Pandori
08/21/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਅਗਸਤ (ਨਿਰਮਲ ਸਿੰਘ ਪੰਡੋਰੀ)-

-ਟਰੱਕ ਯੂਨੀਅਨ ਬਰਨਾਲਾ ਵਿੱਚ ਘਪਲੇਬਾਜ਼ੀ ਦੇ ਦੋਸ਼ਾਂ ਦੀ ਪੜ੍ਹਤਾਲ ਦਾ ਪਿਟਾਰਾ ਖੁੱਲ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਟਰੱਕ ਯੂਨੀਅਨ ਬਰਨਾਲਾ ਦੇ ਕੰਮਕਾਰ ਵਿੱਚ ਘਪਲੇਬਾਜ਼ੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪ੍ਰਧਾਨ ਨੂੰ ਕੁਝ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਬਰਨਾਲਾ ਦੇ ਰਿਜਨਲ ਟਰਾਂਸਪੋਰਟ ਅਫ਼ਸਰ (RTO) ਨੇ 14 ਅਗਸਤ ਨੂੰ ਇੱਕ ਪੱਤਰ ਲਿਖ ਕੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਕੁਝ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। RTO ਨੇ ਪ੍ਰਧਾਨ ਨੂੰ ਲਿਖੇ ਪੱਤਰ ਵਿੱਚ ਟਰੱਕ ਯੂਨੀਅਨ ਦੀ ਨਿੱਜੀ ਪ੍ਰੋਪਰਟੀ ਬਾਰੇ ਅਤੇ ਕਣਕ ਦੇ ਸੀਜ਼ਨ 2023-24 ਬਾਰੇ ਆਮਦਨ ਖਰਚੇ ਸਬੰਧੀ ਜਾਣਕਾਰੀ ਮੰਗੀ ਹੈ। ਪ੍ਰਧਾਨ ਨੂੰ ਲਿਖੇ ਪੱਤਰ ਵਿੱਚ ਟਰੱਕ ਯੂਨੀਅਨ ਵੱਲੋਂ ਭਰੇ ਜਾ ਰਹੇ TDS ਅਤੇ ਯੂਨੀਅਨ ਦੇ ਕੰਡੇ ਦੀ ਪਿਛਲੇ ਅੱਠ ਸਾਲਾਂ ਦੀ ਆਮਦਨ ਦਾ ਵੇਰਵਾ ਵੀ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਆਰਟੀਓ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਟਰਾਈਡੈਂਟ ਕੰਪਨੀ ਦੇ ਪੇਪਰ ਅਤੇ ਐਫਸੀਆਈ ਨਾਲ ਹੋਏ ਇਕਰਾਰਨਾਮੇ ਸਬੰਧੀ ਮੁਕੰਮਲ ਜਾਣਕਾਰੀ ਦੇਣ ਦੇ ਹੁਕਮ ਵੀ ਦਿੱਤੇ ਹਨ।

                     ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਟਰੱਕ ਆਪਰੇਟਰਾਂ ਨੇ ਯੂਨੀਅਨ ਵਿੱਚ ਘਪਲੇਬਾਜ਼ੀਆਂ ਦੇ ਦੋਸ਼ਾਂ ਦੀ ਪੜ੍ਹਤਾਲ ਸਬੰਧੀ ਇੱਕ ਮੰਗ ਪੱਤਰ ਵਿਧਾਇਕ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਦਿੱਤਾ ਸੀ, ਜਿਸ ਤੋਂ ਬਾਅਦ ਇਹਨਾਂ ਦੋਸ਼ਾਂ ਦੀ ਪੜ੍ਹਤਾਲ ਦੀ ਜ਼ਿੰਮੇਵਾਰੀ ਆਰਟੀਓ ਨੂੰ ਸੌਂਪੀ ਗਈ ਹੈ। ਟਰੱਕ ਯੂਨੀਅਨ ਵਿੱਚ ਘਪਲੇਬਾਜ਼ੀਆਂ ਦੇ ਦੋਸ਼ਾਂ ਦੀ ਪੜ੍ਹਤਾਲ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪੜ੍ਹਤਾਲੀਆ ਕਾਰਵਾਈ ਸਿਰਫ਼ ਅੱਖਾਂ ਪੂੰਝਣ ਵਾਲੀ ਨਹੀਂ ਹੋਣੀ ਚਾਹੀਦੀ, ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹਨਾਂ ਦੀ ਇਸ ਪੂਰੇ ਮਾਮਲੇ ‘ਤੇ ਨਜ਼ਰ ਹੈ ਅਤੇ ਉਹ ਹਰ ਹਾਲਤ ਵਿੱਚ ਟਰੱਕ ਆਪਰੇਟਰਾਂ ਦੇ ਖ਼ੂਨ ਪਸੀਨੇ ਦੀ ਕਮਾਈ ਵਿੱਚ ਹੇਰਾਫੇਰੀਆਂ ਕਰਨ ਵਾਲਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰਨਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਥਾਣਾ ਰੂੜੇਕੇ ਦੀ ਐਸਐਚਓ ‘ਤੇ ਔਰਤ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਤੇ ਕੁੱਟਮਾਰ ਦੇ ਦੋਸ਼…ਜ਼ਖ਼ਮੀ ਔਰਤ ਜੇਰੇ ਇਲਾਜ

Next Post

ਬਰਨਾਲਾ ਪੁਲਿਸ ਨੇ ਸੇਖਾ ਰੋਡ ‘ਤੇ ਚੋਰੀ ਕਰਨ ਵਾਲੇ ਚੋਰ ਕੀਤੇ ਕਾਬੂ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਬਰਨਾਲਾ ਪੁਲਿਸ ਨੇ ਸੇਖਾ ਰੋਡ ‘ਤੇ ਚੋਰੀ ਕਰਨ ਵਾਲੇ ਚੋਰ ਕੀਤੇ ਕਾਬੂ

ਬਰਨਾਲਾ ਪੁਲਿਸ ਨੇ ਸੇਖਾ ਰੋਡ 'ਤੇ ਚੋਰੀ ਕਰਨ ਵਾਲੇ ਚੋਰ ਕੀਤੇ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend