Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਦੇ ਵੱਧ ਰਹੇ ਗ੍ਰਾਫ਼ ਤੋਂ ‘ਆਪ ਸਰਕਾਰ’ ਬੁਖਲਾਹਟ ਵਿੱਚ ਆ ਕੇ ਲੋਕ ਭਲਾਈ ਕੈਂਪ ਰੋਕ ਰਹੀ ਹੈ-ਕੇਵਲ ਸਿੰਘ ਢਿੱਲੋਂ

- ਭਾਜਪਾ ਵਰਕਰਾਂ ਨੇ ਕਚਹਿਰੀ ਚੌਂਕ 'ਚ ਫੂਕਿਆ ਭਗਵੰਤ ਮਾਨ ਦਾ ਪੁਤਲਾ

Nirmal Pandori by Nirmal Pandori
08/22/2025
in ਬਰਨਾਲਾ ਆਸ-ਪਾਸ
Reading Time: 1 min read
A A
0
ਭਾਜਪਾ ਦੇ ਵੱਧ ਰਹੇ ਗ੍ਰਾਫ਼ ਤੋਂ ‘ਆਪ ਸਰਕਾਰ’ ਬੁਖਲਾਹਟ ਵਿੱਚ ਆ ਕੇ ਲੋਕ ਭਲਾਈ ਕੈਂਪ ਰੋਕ ਰਹੀ ਹੈ-ਕੇਵਲ ਸਿੰਘ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਅਗਸਤ (ਨਿਰਮਲ ਸਿੰਘ ਪੰਡੋਰੀ)-

–ਪੰਜਾਬ ਦੇ ਪੇਂਡੂ ਖੇਤਰ ਵਿੱਚ ਭਾਜਪਾ ਦੇ ਵੱਧ ਰਹੇ ਗ੍ਰਾਫ ਨੂੰ ਵੇਖ ਕੇ ਆਮ ਆਦਮੀ ਪਾਰਟੀ ਬੁਖਲਾਹਟ ਦੀ ਰਾਜਨੀਤੀ ਕਰ ਰਹੀ ਹੈ ਇਸੇ ਕਰਕੇ ਪੰਜਾਬ ਦੀ ਆਪ ਸਰਕਾਰ ਵੱਲੋਂ ਭਾਜਪਾ ਦੇ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਨੂੰ ਰੋਕਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੇ ਸਥਾਨਕ ਕਚਹਿਰੀ ਚੌਂਕ ਵਿੱਚ ਭਾਜਪਾ ਵਰਕਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਦਾਰ ਢਿੱਲੋ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਹਨ ਜਿਨਾਂ ਲਈ ਪੂਰਾ ਪੈਸਾ ਜਾਂ 60 ਫੀਸਦੀ ਪੈਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਇਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਜਾਣ ਬੁੱਝ ਕੇ ਦੇਰੀ ਕਰ ਰਹੀ ਹੈ ਜਿਸ ਕਰਕੇ ਇਹਨਾਂ ਸਕੀਮਾਂ ਦਾ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਪੂਰਾ ਲਾਭ ਨਹੀਂ ਮਿਲ ਰਿਹਾ।

                  ਢਿੱਲੋਂ ਨੇ ਦੱਸਿਆ ਕਿ ਭਾਜਪਾ ਦੀ ਲੀਡਰਸ਼ਿਪ ਨੇ ਪੰਜਾਬ ਦੀ ਆਪ ਸਰਕਾਰ ਦੇ ਕੇਂਦਰੀ ਸਕੀਮਾਂ ਪ੍ਰਤੀ ਰਵੱਈਏ ਦਾ ਨੋਟਿਸ ਲੈਂਦੇ ਹੋਏ ਖ਼ੁਦ ਬੀੜਾ ਚੁੱਕਿਆ ਤੇ ਭਾਜਪਾ ਦੇ ਵਰਕਰਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਲੋਕ ਭਲਾਈ ਕੈਂਪ ਲਗਾਉਣੇ ਸ਼ੁਰੂ ਕੀਤੇ ਤਾਂ ਜੋ ਲੋਕਾਂ ਨੂੰ ਕੇਂਦਰ ਦੀਆਂ ਭਲਾਈ ਸਕੀਮਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਇਨਾਂ ਸਕੀਮਾਂ ਦੇ ਭਾਜਪਾ ਵਰਕਰਾਂ ਵੱਲੋਂ ਮੌਕੇ ‘ਤੇ ਹੀ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਢਿੱਲੋਂ ਨੇ ਕਿਹਾ ਕਿ ਕੁਝ ਭਲਾਈ ਸਕੀਮਾਂ ਅਜਿਹੀਆਂ ਹਨ ਜਿਨਾਂ ਲਈ 60 ਫੀਸਦੀ ਕੇਂਦਰ ਵੱਲੋਂ ਅਤੇ 40 ਫੀਸਦੀ ਸੂਬੇ ਵੱਲੋਂ ਯੋਗਦਾਨ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ‘ਚ ਅਜਿਹੀਆਂ ਭਲਾਈ ਸਕੀਮਾਂ ਲਈ ਕੇਂਦਰ ਸਰਕਾਰ ਵੱਲੋਂ ਆਪਣਾ 60 ਫੀਸਦੀ ਪੂਰਾ ਅਤੇ ਸਮੇਂ ਸਿਰ ਦਿੱਤਾ ਜਾ ਰਿਹਾ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਆਪਣੇ ਹਿੱਸੇ ਦਾ 40 ਫੀਸਦੀ ਹਿੱਸਾ ਸਮੇਂ ਸਿਰ ਨਹੀਂ ਦੇ ਰਹੀ ਸਗੋਂ ਕੇਂਦਰ ਵੱਲੋਂ ਦਿੱਤਾ 60 ਫੀਸਦੀ ਵੀ ਹੋਰ ਕੰਮਾਂ ‘ਤੇ ਖਰਚ ਕੀਤਾ ਜਾ ਰਿਹਾ ਜਿਸ ਕਰਕੇ ਇਹਨਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੌਕੇ ਸਿਰ ਲਾਭ ਨਹੀਂ ਮਿਲ ਰਿਹਾ। ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਇਹਨਾਂ ਕੈਂਪਾਂ ਵਿੱਚ ਲੋੜਵੰਦ ਲੋਕਾਂ ਦੇ ਹੋ ਰਹੇ ਵੱਡੇ ਇਕੱਠਾਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਬੁਖਲਾਹਟ ਵਿੱਚ ਆਈ ਤੇ ਉਸਨੇ ਪੰਜਾਬ ਪੁਲਿਸ ਦੀ ਪਾਵਰ ਦੀ ਦੁਰਵਰਤੋਂ ਕਰਕੇ ਇਹਨਾਂ ਲੋਕ ਭਲਾਈ ਕੈਂਪਾਂ ਨੂੰ ਰੋਕਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਤੇ ਭਾਜਪਾ ਆਗੂਆਂ ਵਰਕਰਾਂ ਨੂੰ ਥਾਣਿਆਂ ‘ਚ ਬੰਦ ਕੀਤਾ।

Gee98 Ads

             ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਿਆਸੀ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੇ ਲੋਕ ਉਸ ਨੂੰ ਮੂੰਹ ਨਹੀਂ ਲਗਾਉਣਗੇ ਸਗੋਂ ਲੋਕ ਇਹ ਫੈਸਲਾ ਕਰ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪੰਜਾਬ ‘ਚ ਵੀ ਡਬਲ ਇੰਜਣ ਦੀ ਸਰਕਾਰ ਬਣਾਈ ਜਾਵੇਗੀ। ਢਿੱਲੋਂ ਨੇ ਕਿਹਾ ਕਿ ਜਦੋਂ ਸੂਬੇ ਦੀ ਆਪ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਵੀ ਰਾਜਨੀਤਿਕ ਨਜ਼ਰੀਏ ਨਾਲ ਵੇਖੇ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਆਪ ਸਰਕਾਰ ਦੇ ਮਾੜੇ ਦਿਨ ਸ਼ੁਰੂ ਹੋ ਚੁੱਕੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਭਾਜਪਾ ਦੇ ਤਿੱਖੇ ਹਮਲਿਆਂ ਤੋਂ ਬਾਅਦ ਹੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ ਜਿਸ ਕਰਕੇ ਵੀ ਭਾਜਪਾ ਪ੍ਰਤੀ ਆਪ ਸਰਕਾਰ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ, ਨਰਿੰਦਰ ਗਰਗ ਨੀਟਾ, ਰਜਿੰਦਰ ਉਪਲ, ਸੋਮਨਾਥ ਸ਼ਰਮਾ, ਗੁਰਸ਼ਰਨ ਸਿੰਘ, ਸੁਖਦੀਪ ਸਿੰਘ ਧਾਲੀਵਾਲ, ਲਲਿਤ ਗਰਗ, ਪਰਮਿੰਦਰ ਸਿੰਘ ਖੁਰਮੀ, ਨੰਦਲਾਲ, ਬਲਜਿੰਦਰ ਸਿੰਘ ਟੀਟੂ, ਪੁਨੀਤ ਕੌਂਸਲ, ਭਾਰਤ ਕਾਂਸਲ, ਕੌਂਸਲਰ ਧਰਮ ਸਿੰਘ ਫੌਜੀ, ਕੌਂਸਲਰ ਹਰਬਖਸੀਸ ਸਿੰਘ ਗੋਨੀ, ਜਸਵੀਰ ਸਿੰਘ ਗੱਖੀ, ਕ੍ਰਿਸ਼ਨ ਸਿੰਘ ਠੀਕਰੀਵਾਲ ਆਦਿ ਆਗੂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਪੁਲਿਸ ਨੇ ਸੇਖਾ ਰੋਡ ‘ਤੇ ਚੋਰੀ ਕਰਨ ਵਾਲੇ ਚੋਰ ਕੀਤੇ ਕਾਬੂ

Next Post

ਪੰਜਾਬ ‘ਚ ਵੱਡਾ ਧਮਾਕਾ…ਅੱਗ ਦੇ ਮੱਚੇ ਭਾਂਬੜ…2 ਦੀ ਮੌਤ ਅਤੇ 30 ਤੋਂ ਵਧੇਰੇ ਜ਼ਖ਼ਮੀ

Nirmal Pandori

Nirmal Pandori

Related Posts

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
Load More
Next Post
ਪੰਜਾਬ ‘ਚ ਵੱਡਾ ਧਮਾਕਾ…ਅੱਗ ਦੇ ਮੱਚੇ ਭਾਂਬੜ…2 ਦੀ ਮੌਤ ਅਤੇ 30 ਤੋਂ ਵਧੇਰੇ ਜ਼ਖ਼ਮੀ

ਪੰਜਾਬ 'ਚ ਵੱਡਾ ਧਮਾਕਾ...ਅੱਗ ਦੇ ਮੱਚੇ ਭਾਂਬੜ...2 ਦੀ ਮੌਤ ਅਤੇ 30 ਤੋਂ ਵਧੇਰੇ ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend