Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਮੀਂਹ ਕਾਰਨ ਘਰ ਦੀ ਛੱਤ ਡਿੱਗੀ…ਹੇਠਾਂ ਦੱਬ ਗਿਆ ਸਾਰਾ ਪਰਿਵਾਰ…ਪਰਿਵਾਰ ਦੇ ਮੁਖੀ ਦੀ ਮੌਤ

ਪਰਿਵਾਰ ਦੇ ਜ਼ਖ਼ਮੀ ਤਿੰਨ ਮੈਂਬਰ ਫਰੀਦਕੋਟ ਰੈਫਰ

Nirmal Pandori by Nirmal Pandori
08/28/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਮੀਂਹ ਕਾਰਨ ਘਰ ਦੀ ਛੱਤ ਡਿੱਗੀ…ਹੇਠਾਂ ਦੱਬ ਗਿਆ ਸਾਰਾ ਪਰਿਵਾਰ…ਪਰਿਵਾਰ ਦੇ ਮੁਖੀ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,28 ਅਗਸਤ (ਨਿਰਮਲ ਸਿੰਘ ਪੰਡੋਰੀ)-

–ਪਿਛਲੇ ਤਿੰਨ ਚਾਰ ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਵਾਪਰੇ ਕਹਿਰ ਦੀ ਬਦੌਲਤ ਬਰਨਾਲਾ ਸ਼ਹਿਰ ਵਿੱਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਮੁਖੀ ਦੀ ਮੌਤ ਹੋ ਜਾਣ ਦਾ ਦੁੱਖਦ ਸਮਾਚਾਰ ਹੈ ਅਤੇ ਪਰਿਵਾਰ ਦੀ ਮੁਖੀ ਔਰਤ ਸਮੇਤ ਦੋ ਬੱਚੇ ਹਾਲਤ ਗੰਭੀਰ ਹੋਣ ਕਾਰਨ ਬਰਨਾਲਾ ਸਿਵਲ ਹਸਪਤਾਲ ਤੋਂ ਫਰੀਦਕੋਟ ਰੈਫਰ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੀ ਬਾਜ਼ੀਗਰ ਬਸਤੀ ਵਿੱਚ ਬੀਤੀ ਰਾਤ ਲਖਵਿੰਦਰ ਸਿੰਘ ਉਮਰ 33 ਸਾਲ ਦੇ ਮਕਾਨ ਦੀ ਛੱਤ ਡਿੱਗੀ ਜੋ ਮੀਂਹ ਨਾਲ ਕਮਜ਼ੋਰ ਹੋ ਗਈ ਸੀ। ਇਸ ਹਾਦਸੇ ਵਿੱਚ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਸਮੇਤ ਦੋ ਬੱਚੇ ਜ਼ਖਮੀ ਹੋ ਗਏ, ਜਿਨਾਂ ਨੂੰ ਲੋਕਾਂ ਨੇ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਅੱਗੇ ਫਰੀਦਕੋਟ ਰੈਫਰ ਕਰ ਦਿੱਤੇ। ਪਰਿਵਾਰ ਦੇ ਤਿੰਨ ਬੱਚਿਆਂ ਵਿੱਚੋਂ ਦੋ ਬੱਚਿਆਂ ਦੇ ਜ਼ਿਆਦਾ ਸੱਟਾਂ ਹਨ ਤੇ ਇੱਕ ਬੱਚੇ ਦੇ ਮਾਮੂਲੀ ਸੱਟਾਂ ਹਨ, ਉਸ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਘਰ ਤੋਰ ਦਿੱਤਾ। ਇਹ ਹਾਦਸਾ ਅੱਜ ਸਵੇਰੇ ਚਾਰ ਕੁ ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ ਜਦੋਂ ਪਰਿਵਾਰ ਸੁੱਤਾ ਪਿਆ ਸੀ ਤਾਂ ਅਚਾਨਕ ਘਰ ਦੀ ਛੱਤ ਡਿੱਗ ਪਈ। ਮੌਕੇ ‘ਤੇ ਇਕੱਠੇ ਹੋਏ ਆਂਢ ਗੁਆਂਢ ਦੇ ਲੋਕਾਂ ਨੇ ਪਰਿਵਾਰਿਕ ਮੈਂਬਰਾਂ ਨੂੰ ਕੱਢਿਆ ਤੇ ਸਿਵਲ ਹਸਪਤਾਲ ਪਹੁੰਚਾਇਆ।

                  ਦੂਜੇ ਪਾਸੇ ਸਵੇਰ ਹੋਣ ਤੱਕ ਮੌਕੇ ‘ਤੇ ਕੋਈ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪੁੱਜਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਮਲਕੀਤ ਸਿੰਘ ਅਤੇ ਠੇਕੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਭਾਵੇਂ ਸਵੇਰੇ 4 ਵਜੇ ਦਾ ਵਾਪਰਿਆ ਹੈ ਪਰੰਤੂ ਦਿਨ ਚੜਨ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਦੱਸ ਦੇਈਏ ਕਿ ਮ੍ਰਿਤਕ ਲਖਵਿੰਦਰ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ, ਜਿਸ ਦੇ ਘਰ ਦੇ ਹਾਲਾਤ ਬਹੁਤੇ ਚੰਗੇ ਨਾ ਹੋਣ ਕਾਰਨ ਉਸ ਤੋਂ ਸਮੇਂ ਸਿਰ ਆਪਣੇ ਘਰ ਦੀ ਛੱਤ ਵੀ ਨਾ ਬਦਲੀ ਗਈ। ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਹਨਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਿੰਨਾ ਚਿਰ ਇਹ ਮਾਲੀ ਸਹਾਇਤਾ ਪਰਿਵਾਰ ਨੂੰ ਨਹੀਂ ਦਿੱਤੀ ਜਾਂਦੀ ਉਹ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਸਸਕਾਰ ਵੀ ਨਹੀਂ ਕਰਨਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜਿਆ

Next Post

ਬਰਨਾਲਾ ਦੇ ਕਚਹਿਰੀ ਚੌਂਕ ਵਾਲਾ ਪੁਲ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਬਰਨਾਲਾ ਦੇ ਕਚਹਿਰੀ ਚੌਂਕ ਵਾਲਾ ਪੁਲ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ

ਬਰਨਾਲਾ ਦੇ ਕਚਹਿਰੀ ਚੌਂਕ ਵਾਲਾ ਪੁਲ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend