ਬਰਨਾਲਾ, 28 ਅਗਸਤ, (ਨਿਰਮਲ ਸਿੰਘ ਪੰਡੋਰੀ)-
ਬਰਨਾਲਾ ਦੇ ਕਚਹਿਰੀ ਚੌਂਕ – ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਬੱਸ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਬਰਨਾਲਾ ਪੁਲੀਸ ਨੇ ਪੁਲ ਦੇ ਦੋਵੇਂ ਪਾਸੇ ਬੈਰੀਕੇਡ ਲਾਏ ਹੋਏ ਹਨ। ਟਰੈਫਿਕ ਪੁਲਿਸ ਵੱਲੋਂ ਭਾਰੀ ਵਾਹਨਾਂ ਲਈ ਬਦਲਵੇਂ ਆਵਾਜਾਈ ਪ੍ਰਬੰਧ ਕੀਤੇ ਗਏ ਹਨ।










