Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

1991 ਦੇ ਝੂਠੇ ਪੁਲਿਸ ਮੁਕਾਬਲੇ ਦੀ CBI ਦੀ ਕਲੋਜ਼ਰ ਰਿਪੋਰਟ ਰੱਦ ਕਰਕੇ ਅਦਾਲਤ ਨੇ ਦਿੱਤੇ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ

-ਪੁਲਿਸ 'ਤੇ ਇੱਕੋ ਪਰਿਵਾਰ ਦੇ ਪੰਜ ਜੀਆਂ ਦਾ ਝੂਠਾ ਮੁਕਾਬਲਾ ਬਣਾਉਣ ਦੇ ਦੋਸ਼

Nirmal Pandori by Nirmal Pandori
08/31/2025
in ਪੰਜਾਬ
Reading Time: 1 min read
A A
0
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਅਗਸਤ, Gee98 news service

–ਪੰਜਾਬ ‘ਚ 1984 ਤੋਂ ਲੈ ਕੇ 1992-93 ਤੱਕ ਹੋਏ ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਭਾਵੇਂ ਸੀਬੀਆਈ ਦੀਆਂ ਵਿਸ਼ੇਸ਼ ਅਦਾਲਤਾਂ ਵੱਲੋਂ 30-32 ਸਾਲਾਂ ਬਾਅਦ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਬੀਤੇ ਦਿਨੀਂ ਝੂਠੇ ਪੁਲਿਸ ਮੁਕਾਬਲੇ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਨੇ ਸੀਬੀਆਈ ਨੂੰ ਵੀ ਕਾਨੂੰਨੀ ਕਟਹਿਰੇ ਵਿੱਚ ਖੜਾ ਕਰ ਦਿੱਤਾ। ਇਹ ਮਾਮਲਾ ਸਾਲ 1991 ਦਾ ਰੋਪੜ ਦੇ ਅਨੰਦਪੁਰ ਖੇਤਰ ਨਾਲ ਸੰਬੰਧਿਤ ਇਹ ਜਿੱਥੇ ਪੰਜਾਬ ਪੁਲਿਸ ਨੇ ਪਰਿਵਾਰ ਦੇ ਮੁਖੀ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ ਅਤੇ ਪਰਿਵਾਰ ਦੀਆਂ ਦੋ ਔਰਤਾਂ ਤੇ ਦੋ ਬੱਚਿਆਂ ਸਮੇਤ ਚਾਰ ਜਣਿਆਂ ਨੂੰ ਲਾਪਤਾ ਕਰ ਦਿੱਤਾ ਸੀ ਜਿਨਾਂ ਦਾ ਕੋਈ ਥਹੁ ਪਤਾ ਹੀ ਨਹੀਂ ਲੱਗਿਆ। ‌ਇਹ ਮਾਮਲਾ ਜਗਦੀਸ਼ ਸਿੰਘ ਨਾਂ ਦੇ ਵਿਅਕਤੀ ਤੇ ਉਸ ਦੇ ਪੂਰੇ ਪਰਿਵਾਰ ਪਤਨੀ, ਮਾਂ, ਤਿੰਨ ਸਾਲਾ ਬੇਟੀ ਤੇ ਦੋ ਮਹੀਨੇ ਦੇ ਬੇਟੇ ਦੀ ਕਥਿਤ ਪੁਲਿਸ ਮੁਕਾਬਲੇ ‘ਚ ਹੱਤਿਆ ਨਾਲ ਜੁੜਿਆ ਹੈ।

                    ਪੂਰੇ ਮਾਮਲੇ ਦੇ ਵੇਰਵੇ ਅਨੁਸਾਰ ਪਰਮਜੀਤ ਸਿੰਘ ਉਰਫ਼ ਪੰਮਾ ਨੇ ਦੋਸ਼ ਲਗਾਇਆ ਸੀ ਕਿ 21 ਮਈ 1991 ਦੀ ਰਾਤ ਨੂੰ ਪੁਲਿਸ ਨੇ ਉਨ੍ਹਾਂ ਦੇ ਭਰਾ ਜਗਦੀਸ਼ ਸਿੰਘ ਦੇ ਫਾਰਮਹਾਊਸ ‘ਤੇ ਛਾਪਾ ਮਾਰਿਆ ਤੇ ਪੂਰੇ ਪਰਿਵਾਰ ਨੂੰ ਫੜ ਕੇ ਮਾਰ ਦਿੱਤਾ। ਜਗਦੀਸ਼ ਸਿੰਘ ਉਸ ਸਮੇ ਪੀਡਬਲਯੂਡੀ ‘ਚ ਕੰਮ ਕਰਦੇ ਸਨ ਤੇ ਆਪਣੇ ਪਰਿਵਾਰ ਨਾਲ ਅਨੰਦਪੁਰ ਸਾਹਿਬ ਦੇ ਅਗਮਪੁਰ ਪਿੰਡ ‘ਚ ਰਹਿੰਦੇ ਸਨ। ਸ਼ਿਕਾਇਤ ਦੇ ਆਧਾਰ ‘ਤੇ ਤੱਤਕਾਲੀ ਐੱਸਡੀਐੱਮ ਪ੍ਰਿਥੀਚੰਦ ਵੱਲੋਂ ਕੀਤੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਜਗਦੀਸ਼ ਸਿੰਘ ਨੂੰ ਪਹਿਲਾਂ ਤਸੀਹੇ ਦਿੱਤੇ ਗਏ ਤੇ ਫਿਰ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਗਦੀਸ਼ ਸਿੰਘ ਦੀ ਪੋਸਟਮਾਰਟਮ ਰਿਪੋਰਟ ‘ਚ ਵੀ ਸਰੀਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ। ਜਾਂਚ ‘ਚ ਸਾਹਮਣੇ ਆਇਆ ਕਿ ਜਗਦੀਸ਼ ਸਿੰਘ ਦੀ ਮਾਂ ਸੁਰਜੀਤ ਕੌਰ, ਪਤਨੀ ਬਲਜਿੰਦਰ ਕੌਰ ਤੇ ਦੋਵੇਂ ਬੱਚੇ ਵੀ ਉਸ ਰਾਤ ਫਾਰਮਹਾਊਸ ‘ਚ ਮੌਜੂਦ ਸਨ। ਕਈ ਗਵਾਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਇਨ੍ਹਾਂ ਚਾਰਾਂ ਨੂੰ ਘਟਨਾ ਵਾਲੀ ਥਾਂ ‘ਤੇ ਜ਼ਿੰਦਾ ਦੇਖਿਆ ਸੀ ਪਰ ਪੁਲਿਸ ਐੱਫਆਈਆਰ ‘ਚ ਇਨ੍ਹਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਤੇ ਅੱਜ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਸੀਬੀਆਈ ਨੇ ਮਾਮਲੇ ‘ਚ ਚਾਰ ਵਾਰੀ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ, ਜਿਸ ਵਿਚ ਅਦਾਲਤ ਨੇ ਪਾਇਆ ਕਿ ਸੀਬੀਆਈ ਦੀ ਜਾਂਚ ਸਹੀ ਨਹੀਂ ਸੀ। ਸੀਬੀਆਈ ਇਸ ਕਰਕੇ ਕਟਹਿਰੇ ਵਿੱਚ ਹੈ ਕਿ ਉਸ ਨੇ ਪਰਿਵਾਰ ਦੇ ਲਾਪਤਾ ਮੈਂਬਰਾਂ ਦੀ ਭਾਲ ‘ਚ ਗੰਭੀਰਤਾ ਨਹੀਂ ਦਿਖਾਈ। ਜੱਜ ਨੇ ਕਿਹਾ ਕਿ ਜਦੋਂ ਆਖ਼ਰੀ ਵਾਰੀ ਇਹ ਲੋਕ ਪੁਲਿਸ ਦੀ ਹਿਰਾਸਤ ‘ਚ ਦੇਖੇ ਗਏ ਸਨ ਤਾਂ ਉਨ੍ਹਾਂ ਦੇ ਗਾਇਬ ਹੋਣ ਦੀ ਜ਼ਿੰਮੇਵਾਰੀ ਪੁਲਿਸ ਅਧਿਕਾਰੀਆਂ ਦੀ ਬਣਦੀ ਹੈ। ਅਦਾਲਤ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਵਿਅਕਤੀ ਦੀ ਹੱਤਿਆ ਦਾ ਨਹੀਂ, ਬਲਕਿ ਚਾਰ ਬੇਕਸੂਰ ਲੋਕਾਂ ਦੀ ਗੁੰਮਸ਼ੁਦਗੀ ਤੇ ਸੰਭਾਵਤ ਹੱਤਿਆ ਦਾ ਵੀ ਹੈ।

Gee98 Ads

                     ਜੱਜ ਨੇ ਸੁਪਰੀਮ ਕੋਰਟ ਦੇ ਕਈ ਫ਼ੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੇ ਮਾਮਲਿਆਂ ‘ਚ ਅਦਾਲਤ ਨੂੰ ਅਲੱਗ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ ਹੈ ਕਿਉਂਕਿ ਸਿੱਧੇ ਸਬੂਤ ਮਿਲਣਾ ਮੁਸ਼ਕਲ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਅਧਿਕਾਰੀ ਦੀ ਰਾਇ ਅਦਾਲਤ ‘ਤੇ ਲਾਗੂ ਨਹੀਂ ਹੁੰਦੀ ਤੇ ਜਸਟਿਸ ਨੂੰ ਸੁਤੰਤਰ ਰੂਪ ਨਾਲ ਸਬੂਤਾਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਅਦਾਲਤ ਨੇ ਵਿਸ਼ੇਸ਼ ਜੁਡੀਸ਼ੀਅਲ ਮੈਜਿਸਟ੍ਰੇਟ ਸੀਬੀਆਈ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਤਿੰਨ ਹਫ਼ਤੇ ਦੇ ਅੰਦਰ ਇਸ ਮਾਮਲੇ ‘ਚ ਨਵਾਂ ਹੁਕਮ ਪਾਸ ਕਰਨ ਤੇ ਕਾਨੂੰਨ ਦੇ ਮੁਤਾਬਕ ਅੱਗੋਂ ਦੀ ਕਾਰਵਾਈ ਯਕੀਨੀ ਬਣਾਉਣ, ਅਦਾਲਤ ਦੇ ਇਹਨਾਂ ਨਵੇਂ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਮਿਲਣ ਦੇ ਆਸਾਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲਾਪਰਵਾਹੀ ਜਾਂ ਢੀਠਤਾਈ…ਮ੍ਰਿਤਕ ਵੋਟਰ ਬਣੇ ਹੋਏ ਨੇ ਵੋਟਰ ਸੂਚੀਆਂ ਦਾ ਸ਼ਿੰਗਾਰ…10 ਸਾਲਾਂ ਤੋਂ ਵਿਆਹੀਆਂ ਕੁੜੀਆਂ ਦੀਆਂ ਵੋਟਾਂ ਵੀ ਅਜੇ ਪੇਕੇ ਘਰ ‘ਚ ਹੀ ਬਣੀਆਂ ਹੋਈਆਂ ਨੇ….!

Next Post

MLA ਕਾਲਾ ਢਿੱਲੋਂ ਵੱਲੋਂ ਸਿਆਸੀ ਬੀਨ ਵਜਾ ਕੇ ਭ੍ਰਿਸ਼ਟਾਚਾਰ ਦੇ ਕੱਢੇ ਸੱਪਾਂ ਨੂੰ ਬਾਠ ਨੇ ਦੁੱਧ ਪਿਲਾ ਕੇ ਸੱਤਾਧਾਰੀਆਂ ਦੇ ਵਿਹੜੇ ਵੱਲ ਤੋਰ ਦਿੱਤਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

MLA ਕਾਲਾ ਢਿੱਲੋਂ ਵੱਲੋਂ ਸਿਆਸੀ ਬੀਨ ਵਜਾ ਕੇ ਭ੍ਰਿਸ਼ਟਾਚਾਰ ਦੇ ਕੱਢੇ ਸੱਪਾਂ ਨੂੰ ਬਾਠ ਨੇ ਦੁੱਧ ਪਿਲਾ ਕੇ ਸੱਤਾਧਾਰੀਆਂ ਦੇ ਵਿਹੜੇ ਵੱਲ ਤੋਰ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend