Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਕਾਲਾ ਢਿੱਲੋਂ ਵੱਲੋਂ ਸਿਆਸੀ ਬੀਨ ਵਜਾ ਕੇ ਭ੍ਰਿਸ਼ਟਾਚਾਰ ਦੇ ਕੱਢੇ ਸੱਪਾਂ ਨੂੰ ਬਾਠ ਨੇ ਦੁੱਧ ਪਿਲਾ ਕੇ ਸੱਤਾਧਾਰੀਆਂ ਦੇ ਵਿਹੜੇ ਵੱਲ ਤੋਰ ਦਿੱਤਾ

-ਵਿਧਾਇਕ ਢਿੱਲੋਂ ਨੇ ਫਰਵਰੀ 2025 'ਚ ਸਭ ਤੋਂ ਪਹਿਲਾਂ ਚੁੱਕਿਆ ਸੀ ਭ੍ਰਿਸ਼ਟਾਚਾਰ ਦਾ ਮੁੱਦਾ

Nirmal Pandori by Nirmal Pandori
08/31/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 31 ਅਗਸਤ (ਨਿਰਮਲ ਸਿੰਘ ਪੰਡੋਰੀ)-

–ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਇੱਕ ਵੱਡਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਦਾ ਸਾਢੇ ਤਿੰਨ ਸਾਲ ਦਾ ਕਾਰਜਕਾਲ ਬੀਤਣ ਦੇ ਬਾਵਜੂਦ ਦੇਖਿਆ ਜਾਵੇ ਤਾਂ ਆਪ ਸਰਕਾਰ ਖੁਦ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ਾਂ ਵਿੱਚ ਘਿਰੀ ਹੋਈ ਹੈ। ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਪਾਰਟੀ ਦੇ ਵੱਡੇ ਆਗੂਆਂ ਵੱਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀਆਂ ਉਂਗਲਾਂ ਸਿੱਧੀਆਂ ਹੋ ਰਹੀਆਂ ਹਨ। ਬਰਨਾਲਾ ‘ਚ “ਆਪ” ਦੇ ਵੱਡੇ ਆਗੂਆਂ ‘ਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਇਹ ਵਿਰੋਧੀ ਪਾਰਟੀਆਂ ਵੱਲੋਂ ਹੀ ਨਹੀਂ ਸਗੋਂ ਆਪਣਿਆਂ ਵੱਲੋਂ ਹੀ ਲਗਾਏ ਜਾ ਰਹੇ ਹਨ। ਭਾਵੇਂ ਕਿ ਦੋਸ਼ ਲਾਉਣ ਵਾਲਿਆਂ ਦੀ ਵੱਡੇ ਆਗੂਆਂ ਨਾਲ ਅੱਜਕੱਲ੍ਹ ‘ਟੁੱਟਗੀ ਤੜੱਕ ਕਰਕੇ’ ਪਰੰਤੂ ਕਿਸੇ ਵੇਲੇ ਇਹਨਾਂ ਦੀ ‘ਤੇਰੀ ਮੇਰੀ ਇੱਕ ਜਿੰਦੜੀ ਵਾਲੀ ਗੱਲ’ ਸੀ। ਦੱਸ ਦੇਈਏ ਕਿ ਆਪ ਦੇ ਬਾਗ਼ੀ ਆਗੂ ਗੁਰਦੀਪ ਸਿੰਘ ਬਾਠ ਵੱਲੋਂ ਟਰੱਕ ਯੂਨੀਅਨ, ਨਗਰ ਕੌਂਸਲ ਬਰਨਾਲਾ ਤੇ ਨਗਰ ਕੌਂਸਲ ਧਨੌਲਾ ਵਿੱਚ ਲੱਖਾਂ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਨੂੰ ਇਹਨਾਂ ਦੋਸ਼ਾਂ ‘ਚ ਲਪੇਟਿਆ ਗਿਆ ਹੈ। ਗੁਰਦੀਪ ਸਿੰਘ ਬਾਠ ਵੱਲੋਂ ਬਰਨਾਲਾ ‘ਚ ਵਿਕਾਸ ਕੰਮਾਂ ‘ਚ ਵਰਤੇ ਜਾ ਰਹੇ ਮਾੜੇ ਮੈਟੀਰੀਅਲ ਅਤੇ ਘਪਲਿਆਂ ਸਬੰਧੀ ਹੋਰ ਤੱਥ ਵੀ ਪੇਸ਼ ਕੀਤੇ ਜਾ ਰਹੇ ਹਨ।

                             ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੱਤਾਪਾਵਰ ਹੱਥ ਵਿੱਚ ਆਉਣ ਤੋਂ ਬਾਅਦ ਮੀਤ ਹੇਅਰ ਨੇ ਆਪਣੀ ਛਵੀ ਸਾਫ਼ ਰੱਖਣ ਦੇ ਯਤਨ ਕੀਤੇ ਹਨ ਅਤੇ ਹੁਣ ਵੀ ਮੀਤ ਹੇਅਰ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਹ ਹਰ ਮਾਮਲੇ ‘ਚ ਪੂਰੇ ਇਮਾਨਦਾਰ ਹਨ ਪ੍ਰੰਤੂ ਜਿਨਾਂ ਤੱਥਾਂ ਸਮੇਤ ਵਿਰੋਧੀਆਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਉਹਨਾਂ ਤੱਥਾਂ ਦੇ ਮੱਦੇਨਜ਼ਰ ਇਹ ਵੇਖਣਯੋਗ ਹੋਵੇਗਾ ਕਿ ਮੀਤ ਹੇਅਰ ਆਪਣੀ ਚਿੱਟੀ ਚਾਦਰ ਨੂੰ ਇਹਨਾਂ ਦੋਸ਼ਾਂ ਦੇ ਦਾਗਾਂ ਤੋਂ ਕਿਵੇਂ ਬਚਾ ਕੇ ਰੱਖਦੇ ਹਨ। ‌ਮੀਤ ਹੇਅਰ ਲਈ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਇਹ ਮਾਮਲਾ ਹੋਰ ਵੀ ਪੇਚੀਦਾ ਹੈ ਕਿਉਂਕਿ ਦੋਸ਼ ਸਿਰਫ਼ ਮੀਤ ਹੇਅਰ ‘ਤੇ ਹੀ ਨਹੀਂ ਸਗੋਂ ਉਹਨਾਂ ਦੇ ਹਰ ਵਕਤ ਨਾਲ ਰਹਿਣ ਵਾਲੇ ਉਹਨਾਂ ਦੇ ਪੱਕੇ ਸਾਥੀਆਂ ‘ਤੇ ਵੀ ਦੋਸ਼ ਲੱਗ ਰਹੇ ਹਨ। ਬਰਨਾਲਾ ਜ਼ਿਲ੍ਹੇ ਵਿੱਚ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵੱਲੋਂ ਦਿੱਤੀਆਂ ਗਰਾਂਟਾਂ ਵਿੱਚ ਘਪਲੇਬਾਜ਼ੀ ਦੇ ਦੋਸ਼ਾਂ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਨਗਰ ਕੌਸਲ ਬਰਨਾਲਾ ਸਮੇਤ ਧਨੌਲਾ ਨਗਰ ਕੌਂਸਲ,ਟਰੱਕ ਯੂਨੀਅਨ ਵਿੱਚ ਭ੍ਰਿਸ਼ਟਾਚਾਰ ਦੇ ਇਹ ਵੱਡੇ ਸੱਪ ਬਾਹਰ ਕੱਢਣ ਲਈ ਸਭ ਤੋਂ ਪਹਿਲਾਂ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਫਰਵਰੀ 2025 ਵਿੱਚ ਸਿਆਸੀ ਬੀਨ ਵਜਾਉਣੀ ਸ਼ੁਰੂ ਕੀਤੀ ਸੀ। ਵਿਧਾਇਕ ਕਾਲਾ ਢਿੱਲੋਂ ਦੀ ਇਸ ਸਿਆਸੀ ਬੀਨ ਦੀਆਂ ਧੁਨਾਂ ਤੋਂ ਬਾਅਦ ਬਰਨਾਲਾ ਦੇ ਵਿਕਾਸ ਕੰਮਾਂ ਚ ਭ੍ਰਿਸ਼ਟਾਚਾਰ ਦੇ ਵੱਡੇ ਵੱਡੇ ਸੱਪਾਂ ਨੇ ਫ਼ਨ ਚੁੱਕ ਲਏ ਅਤੇ ਇਨ੍ਹਾਂ ਧੁਨਾਂ ਵਿੱਚ ਆਪਣੇ ਵਾਜੇ ਦੀ ਸੁਰਤਾਲ ਮਿਲਾਉਂਦੇ ਹੋਏ ਗੁਰਦੀਪ ਸਿੰਘ ਬਾਠ ਨੇ ਵੀ ਸਮੇਂ ਦੀ ਨਜ਼ਾਕਤ ਨੂੰ ਵੇਖਦੇ ਹੋਏ ਇਹਨਾਂ ਸੱਪਾਂ ਨੂੰ ਦੁੱਧ ਪਿਲਾਉਣਾ ਸ਼ੁਰੂ ਕਰ ਦਿੱਤਾ। ਬਹਰਹਾਲ ! ਬਰਨਾਲਾ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਇਹ ਖੇਡ ਅਜਿਹੀ ਸਥਿਤੀ ਵਿੱਚ ਪੁੱਜ ਚੁੱਕੀ ਹੈ ਜਿੱਥੇ ਵਿਰੋਧੀਆਂ ਵੱਲੋਂ ਗੋਲ ‘ਤੇ ਗੋਲ ਕੀਤੇ ਜਾ ਰਹੇ ਹਨ ਪ੍ਰੰਤੂ ਸੱਤਾਧਾਰੀਆਂ ਦੀ ਟੀਮ ਬਚਾਅ ਦੀ ਸਥਿਤੀ ਵਿੱਚ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

1991 ਦੇ ਝੂਠੇ ਪੁਲਿਸ ਮੁਕਾਬਲੇ ਦੀ CBI ਦੀ ਕਲੋਜ਼ਰ ਰਿਪੋਰਟ ਰੱਦ ਕਰਕੇ ਅਦਾਲਤ ਨੇ ਦਿੱਤੇ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ

Next Post

ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ

ਭਗਵੰਤ ਮਾਨ ਜੀ...ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend