Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਮੇਰਾ ਕਿਸੇ ਵੇਲੇ ਵੀ ਇਨਕਾਊਂਟਰ ਕਰ ਸਕਦੀ ਹੈ…ਪਠਾਨਮਾਜਰੇ ਵਾਲੇ ਫੁੱਫੜ ਨੇ ਪ੍ਰਗਟਾਇਆ ਖ਼ਦਸ਼ਾ

-ਗ੍ਰਿਫ਼ਤਾਰੀ ਤੇ ਫਰਾਰੀ ਸਬੰਧੀ ਪੁਲਿਸ ਦੀ ਕਹਾਣੀ ਨੂੰ ਵੀ ਝੁਠਲਾਇਆ

Nirmal Pandori by Nirmal Pandori
09/03/2025
in ਪੰਜਾਬ
Reading Time: 1 min read
A A
0
ਪੁਲਿਸ ਮੇਰਾ ਕਿਸੇ ਵੇਲੇ ਵੀ ਇਨਕਾਊਂਟਰ ਕਰ ਸਕਦੀ ਹੈ…ਪਠਾਨਮਾਜਰੇ ਵਾਲੇ ਫੁੱਫੜ ਨੇ ਪ੍ਰਗਟਾਇਆ ਖ਼ਦਸ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਸਤੰਬਰ, Gee98 news service

–ਵਿਧਾਨ ਸਭਾ ਹਲਕਾ ਸਨੌਰ ਤੋਂ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਮਾਮਲਾ ਇੱਕ ਭੇਦ ਬਣਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਦੇ ਪਿੰਡ ਡਬਰੀ ਵਿੱਚ ਮੰਗਲਵਾਰ ਸਵੇਰੇ ਇੱਕ ਹਾਈ ਵੋਲਟੇਜ ਡਰਾਮੇ ਤਹਿਤ ਪੰਜਾਬ ਪੁਲਿਸ ਨੇ ਵਿਧਾਇਕ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ ਪ੍ਰੰਤੂ ਕੁਝ ਸਮੇਂ ਬਾਅਦ ਹੀ ਇਹ ਖ਼ਬਰ ਸਾਹਮਣੇ ਆਈ ਕਿ ਵਿਧਾਇਕ ਪਠਾਨਮਾਜਰਾ ਪੁਲਿਸ ਹਿਰਾਸਤ ਦੇ ਵਿੱਚੋਂ ਫਰਾਰ ਹੋ ਗਿਆ। ਵਿਧਾਇਕ ਪਠਾਨਮਾਜਰਾ ਦੀ ਫ਼ਰਾਰੀ ਸਬੰਧੀ ਪੰਜਾਬ ਪੁਲਿਸ ਨੇ ਦੋਸ਼ ਵੀ ਲਗਾਏ ਕਿ ਜਦੋਂ ਪੁਲਿਸ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਪਿੰਡ ਵਾਸੀਆਂ ਨੇ ਪੁਲਿਸ ਤੇ ਪੱਥਰ ਚਲਾਏ ਅਤੇ ਵਿਰੋਧ ਕੀਤਾ ਤਾਂ ਇਸ ਦੌਰਾਨ ਵਿਧਾਇਕ ਪਠਾਨਮਾਜਰਾ ਇੱਕ ਗੱਡੀ ‘ਚ ਫ਼ਰਾਰ ਹੋ ਗਿਆ। ਉਸ ਵੇਲੇ ਪੁਲਿਸ ਨੇ ਮੌਕੇ ਤੋਂ ਇੱਕ ਫਾਰਚੂਨਰ ਗੱਡੀ ਬਰਾਮਦ ਹੋਈ ਵੀ ਦਿਖਾਈ ਜਿਸ ਵਿੱਚੋਂ ਤਿੰਨ ਪਿਸਤੌਲ ਵੀ ਪੁਲਿਸ ਦੀ ਕਹਾਣੀ ਅਨੁਸਾਰ ਮਿਲੇ।

                       ਪੁਲਿਸ ਦੀ ਇਸ ਕਹਾਣੀ ਤੋਂ ਬਾਅਦ ਇਹ ਪਿੰਡ ਡਬਰੀ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਪਿੰਡ ਵਾਲਿਆਂ ਨੇ ਕਿਸੇ ਪੁਲਿਸ ਵਾਲੇ ‘ਤੇ ਕੋਈ ਪੱਥਰ ਨਹੀਂ ਮਾਰਿਆ ਤੇ ਨਾ ਕੋਈ ਵਿਰੋਧ ਕੀਤਾ ਸਗੋਂ ਪੁਲਿਸ ਵਾਲਿਆਂ ਨੇ ਵਿਧਾਇਕ ਦੇ ਘਰ ਰੋਟੀ ਵੀ ਖਾਧੀ, ਚਾਹ ਵੀ ਪੀਤੀ ਅਤੇ ਪੁਲਿਸ ਵਿਧਾਇਕ ਨੂੰ ਗੱਡੀ ਵਿੱਚ ਆਪਣੇ ਨਾਲ ਲੈ ਕੇ ਚਲੀ ਗਈ। ਦੂਜੇ ਪਾਸੇ ਇਸ ਸਬੰਧੀ ਵਿਧਾਇਕ ਪਠਾਨਮਾਜਰਾ ਦੀ ਇੱਕ ਹੋਰ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਵਿੱਚ ਵਿਧਾਇਕ ਖੁਦ ਇਹ ਦੱਸ ਰਹੇ ਹਨ ਕਿ ਉਹ ਹਰਿਆਣਾ ਦੇ ਪਿੰਡ ਡੱਬਰੀ ਆਪਣੇ ਰਿਸ਼ਤੇਦਾਰ ਦੇ ਘਰ ਰੁਕੇ ਹੋਏ ਸਨ ਜਿੱਥੇ ਪੁਲਿਸ ਨੇ ਰੇਡ ਕੀਤੀ, ਇਸ ਦੌਰਾਨ ਪੁਲਿਸ ਨੇ ਚਾਹ ਪੀਤੀ, ਰੋਟੀ ਖਾਧੀ ਅਤੇ ਉਹ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਵਿਧਾਇਕ ਪਠਾਨਮਾਜਰਾ ਦਾ ਕਹਿਣਾ ਕਿ ਪੁਲਿਸ ਨੇ ਉਹਨਾਂ ਦੀ ਫ਼ਰਾਰੀ ਤੋਂ ਬਾਅਦ ਉਹਨਾਂ ਦੀ ਫਾਰਚੂਨਰ ਗੱਡੀ ‘ਚੋਂ ਤਿੰਨ ਪਿਸਤੌਲ ਬਰਾਮਦ ਹੋਣ ਦੀ ਕਹਾਣੀ ਬਣਾਈ ਅਤੇ ਪਿੰਡ ਵਾਲਿਆਂ ਵੱਲੋਂ ਵਿਰੋਧ ਕੀਤੇ ਜਾਣ ਅਤੇ ਪੁਲਿਸ ਦੇ ਪੱਥਰ ਚਲਾਉਣ ਦੀ ਵੀ ਝੂਠੀ ਕਹਾਣੀ ਬਣਾਈ। ‌

Gee98 Ads

                            ਵਿਧਾਇਕ ਨੇ ਇਹ ਵੀ ਦੱਸਿਆ ਕਿ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਫੀ ਵੱਡੀ ਗਿਣਤੀ ਪੁਲਿਸ ਕਰਮਚਾਰੀ ਪੁੱਜੇ ਸਨ ਜਿਨਾਂ ਵਿੱਚ ਪੰਜਾਬ ਪੁਲਿਸ ਦਾ ਇਨਕਾਊਂਟਰ ਸਪੈਸ਼ਲਿਸ਼ਟ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੀ ਸ਼ਾਮਿਲ ਸੀ। ਵਿਧਾਇਕ ਪਠਾਨਮਾਜਰਾ ਆਪਣੀ ਵੀਡੀਓ ਵਿੱਚ ਕਹਿ ਰਿਹਾ ਹੈ ਕਿ ਉਸ ਨੂੰ ਪਹਿਲਾਂ ਹੀ ਇਹ ਸੂਚਨਾ ਮਿਲ ਚੁੱਕੀ ਸੀ ਕਿ ਪੁਲਿਸ ਉਸਤਦਾ ਇਨਕਾਊਂਟਰ ਕਰੇਗੀ ਜਿਸ ਕਰਕੇ ਉਹ ਮੌਕੇ ਦਾ ਫਾਇਦਾ ਉਠਾ ਕੇ ਫ਼ਰਾਰ ਹੋ ਗਿਆ। ਵਿਧਾਇਕ ਨੇ ਇਹ ਖ਼ਦਸ਼ਾ ਵੀ ਜ਼ਾਹਿਰ ਕੀਤਾ ਕਿ ਪੁਲਿਸ ਹੁਣ ਵੀ ਉਸ ਦਾ ਇਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵਿਧਾਇਕ ਪਠਾਨਮਾਜਰਾ ਅਤੇ ਪਿੰਡ ਡਬਰੀ ਦੇ ਪਿੰਡ ਵਾਸੀਆਂ ਦੇ ਦਾਅਵੇ ਨੇ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਦਿੱਤਾ ਹੈ। ਬਹਰਹਾਲ ! ਪੰਜਾਬ ਪੁਲਿਸ ਦੇ ਕਈ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਜਿਹੜੀਆਂ ਵਿਧਾਇਕ ਪਠਾਨਮਾਜਰਾ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਵਿਧਾਇਕ ਦੀ ਗ੍ਰਿਫ਼ਤਾਰੀ ਤੇ ਫਰਾਰੀ ਸੰਬੰਧੀ ਸੱਚਾਈ ਭਾਵੇਂ ਕੁਝ ਵੀ ਹੋਵੇ ਪ੍ਰੰਤੂ ਪੰਜਾਬ ਪੁਲਿਸ ਦੇ ਮੁੱਖ ਮੰਤਰੀ ਦੇ ਫੁੱਫੜ ਦੇ ਨਾਲ ਸੰਬੰਧਿਤ ਇਸ ਹਾਈਵੋਲਟੇਜ ਡਰਾਮੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਸੰਧੂ ਕਲਾਂ ਨੇੜੇ ਲੰਘਦੀ ਬੰਦ ਪਈ ਡਰੇਨ ਕਾਰਨ ਘਰਾਂ ਤੇ ਫਸਲਾਂ ਦਾ ਹੋਇਆ ਨੁਕਸਾਨ

Next Post

ਪਾਸਪੋਰਟ ਸਬੰਧੀ ਅਹਿਮ ਖ਼ਬਰ…ਪਾਸਪੋਰਟ ‘ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਪਾਸਪੋਰਟ ਸਬੰਧੀ ਅਹਿਮ ਖ਼ਬਰ…ਪਾਸਪੋਰਟ ‘ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

ਪਾਸਪੋਰਟ ਸਬੰਧੀ ਅਹਿਮ ਖ਼ਬਰ...ਪਾਸਪੋਰਟ 'ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend