Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ “ਦੱਬਦਾ ਕਿੱਥੇ ਆਂ ਜਾਂ ਫਿਰ ਲੱਭਦਾ ਕਿੱਥੇ ਆਂ”….ਵੇਖੋ ਕਿਹੜੀ ਸੁਰ ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਗੂੰਜੇਗੀ

-AAP 'ਚ ਸਭ ਅੱਛਾ ਨਹੀਂ ਹੈ....ਅੰਦਰੂਨੀ ਖਿੱਚੋਤਾਣ ਜੱਗ ਜ਼ਾਹਿਰ ਵਿਸ਼ੇਸ਼ ਰਿਪੋਰਟ

Nirmal Pandori by Nirmal Pandori
09/11/2025
in ਪੰਜਾਬ
Reading Time: 1 min read
A A
0
ਹੁਣ “ਦੱਬਦਾ ਕਿੱਥੇ ਆਂ ਜਾਂ ਫਿਰ ਲੱਭਦਾ ਕਿੱਥੇ ਆਂ”….ਵੇਖੋ ਕਿਹੜੀ ਸੁਰ ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਗੂੰਜੇਗੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਵਿਸ਼ੇਸ਼ ਰਿਪੋਰਟ

ਚੰਡੀਗੜ੍ਹ,11 ਸਤੰਬਰ, Gee98 News service

-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਗੱਡੀ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਰੋਕੇ ਜਾਣ ਦਾ ਮਾਮਲਾ ਭਖਿਆ ਹੋਇਆ ਹੈ। ਉੰਝ ਭਾਵੇਂ ਪਾਰਟੀ ਹਾਈ ਕਮਾਨ ਵੱਲੋਂ ਕਿ ਇਸ ਮਾਮਲੇ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਖੁਦ ਸ੍ਰੀ ਅਮਨ ਅਰੋੜਾ ਇਸ ਘਟਨਾ ਤੋਂ ਵਾਹਵਾ ਨਾਰਾਜ਼ ਦੱਸੇ ਜਾ ਰਹੇ ਹਨ। ਚੇਤੇ ਰਹੇ ਕਿ ਪੰਜਾਬ ਮੰਤਰੀ ਮੰਡਲ ਦੀ ਪਿਛਲੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਭਾਵੇਂ ਫੋਰਟਿਸ ਹਸਪਤਾਲ ਤੋਂ ਵਰਚਚੂਅਲੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ ਪ੍ਰੰਤੂ ਬਾਕੀ ਸਾਰੇ ਮੰਤਰੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੁੱਜੇ ਸਨ। ਇਸ ਦੌਰਾਨ ਸਾਰੇ ਮੰਤਰੀਆਂ ਦੀਆਂ ਗੱਡੀਆਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਗਈਆਂ ਪ੍ਰੰਤੂ ਸ੍ਰੀ ਅਮਨ ਅਰੋੜਾ ਦੀ ਗੱਡੀ ਨੂੰ ਸੁਰੱਖਿਆ ਕਰਮਚਾਰੀਆਂ ਨੇ ਬਾਹਰ ਗੇਟ ‘ਤੇ ਰੋਕ ਲਿਆ ਅਤੇ ਅੰਦਰ ਨਹੀਂ ਜਾਣ ਦਿੱਤਾ, ਕਾਫ਼ੀ ਸਮੇਂ ਦੀ ਬਹਿਸ ਤੋਂ ਬਾਅਦ ਭਾਵੇਂ ਅਮਨ ਅਰੋੜਾ ਦੀ ਗੱਡੀ ਨੂੰ ਅੰਦਰ ਜਾਣ ਦਿੱਤਾ ਗਿਆ ਪ੍ਰੰਤੂ ਗੱਡੀ ਅਮਨਅਰੋੜਾ ਨੂੰ ਅੰਦਰੋਂ ਉਤਾਰ ਕੇ ਵਾਪਸ ਫੇਰ ਬਾਹਰ ਹੀ ਰੁਕੀ। ਹੁਣ ਇਸ ਮਾਮਲੇ ‘ਤੇ ਭਾਵੇਂ ਸੁਰੱਖਿਆ ਕਰਮਚਾਰੀ ਅੰਦਰ ਪਾਰਕਿੰਗ ਫੁੱਲ ਹੋਣ ਦੀ ਦਲੀਲ ਦੇ ਰਹੇ ਹਨ ਪ੍ਰੰਤੂ ਅਸਲ ਵਿੱਚ ਇਹ ਘਟਨਾ ਦਰਸਾ ਰਹੀ ਹੈ ਕਿ ਆਮ ਆਦਮੀ ਪਾਰਟੀ ਪੰਜਾਬ ‘ਚ “ਸਭ ਅੱਛਾ ਨਹੀਂ” ਹੈ।

Gee98 Ads

                    ਮੁੱਖ ਮੰਤਰੀ ਦੇ ਬਿਮਾਰ ਹੋਣ ਦੌਰਾਨ ਮੁੱਖ ਮੰਤਰੀ ਨੂੰ ਬਦਲਣ ਦੀਆਂ ਅਟਕਲਾਂ ਦਰਮਿਆਨ ਵੀ ਮੁੱਖ ਮੰਤਰੀ ਖ਼ੇਮੇ ਤੇ ‘ਆਪ’ ਦੀ ਕੌਮੀ ਲੀਡਰਸ਼ਿਪ ਦੇ ਆਗੂਆਂ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਫੋਨ ਕਰਨ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ, ਜਿਸ ਤਹਿਤ ਮੁੱਖ ਮੰਤਰੀ ਦੇ ਖ਼ੇਮੇ ‘ਤੇ ਕੌਮੀ ਲੀਡਰਸ਼ਿਪ ਦੇ ਖ਼ੇਮੇ ਨੇ ਵਿਧਾਇਕਾਂ ਦੀ ਨਬਜ਼ ਟਟੋਲਣ ਦੇ ਯਤਨ ਕੀਤੇ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਪ ਦੀ ਕੌਮੀ ਲੀਡਰਸ਼ਿਪ ਨੇ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਇੱਕ ‘ਆਪ’ ਦੇ ਸੀਨੀਅਰ ਆਗੂ ਨੂੰ ਨਿਯੁਕਤ ਕਰ ਦਿੱਤਾ ਹੈ ਜੋ ਦਿੱਲੀ ਲੀਡਰਸ਼ਿਪ ਅਤੇ ਪੰਜਾਬ ਲੀਡਰਸ਼ਿਪ ਨਾਲ ਸੰਬੰਧਿਤ ਹੋਵੇਗਾ। ਆਪ ਦਾ ਇਹ ਸੀਨੀਅਰ ਆਗੂ ਸਿੱਧੇ ਤੌਰ ‘ਤੇ ਡੀਸੀ ਅਤੇ ਐਸਐਸਪੀ ਨਾਲ ਸੰਪਰਕ ਵਿੱਚ ਰਹੇਗਾ ਅਤੇ ਹੇਠਲੇ ਪੱਧਰ ਤੋਂ ਲੈ ਕੇ ਸਾਰੀ ਜਾਣਕਾਰੀ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਨੂੰ ਦੇਵੇਗਾ। ਇਸੇ ਤਰ੍ਹਾਂ ਇੱਕ ਇੱਕ ਸੀਨੀਅਰ ਆਗੂ ਨੂੰ ਵਿਧਾਨ ਸਭਾ ਹਲਕਿਆਂ ‘ਚ ਵੀ ਨਿਯੁਕਤ ਕੀਤੇ ਜਾਣ ਦੀ ਚਰਚਾ ਹੈ, ਜਿਹੜੇ ਵਿਧਾਇਕ ਦੀ ਰਿਪੋਰਟ ਕੌਮੀ ਹਾਈਕਮਾਂਡ ਨੂੰ ਦੇਣਗੇ।

                       ਇਹ ਵੀ ਸੱਚਾਈ ਹੈ ਕਿ ਆਪ ਦੇ ਵਿਧਾਇਕ ਅੱਜਕੱਲ੍ਹ ਨਿਰਾਸ਼ਤਾ ਦੇ ਆਲਮ ਵਿੱਚ ਹਨ ਕਿਉਂਕਿ ਉਹਨਾਂ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤਾਂ ਤੇ ਲੋਕ ਵਿਕਾਸ ਕੰਮਾਂ ਲਈ ਗ੍ਰਾਂਟਾਂ ਦੀ ਮੰਗ ਕਰ ਰਹੇ ਹਨ ਜਦ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੈ, ਉੱਪਰੋਂ ਹੜਾਂ ਕਾਰਨ ਹੋਏ ਨੁਕਸਾਨ ਕਾਰਨ ਸਰਕਾਰ ਅਤੇ ਵਿੱਤ ਮੰਤਰੀ ਦੀ ਚਿੰਤਾ ਵਧੀ ਹੋਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੱਤਾਧਾਰੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਖਾਲੀ ਹੱਥ ਜਾਣ ਤੋਂ ਡਰ ਲੱਗਦਾ ਹੈ ਉਹ ਵੀ ਉਸ ਵੇਲੇ ਜਦੋਂ ਵਿਰੋਧੀ ਧਿਰ ਦੇ ਆਗੂ ਆਪਣੇ ਪੱਧਰ ‘ਤੇ ਨੋਟ ਵੰਡ ਰਹੇ ਹਨ ਅਤੇ ਸਮਾਜ ਸੇਵੀ ਜਥੇਬੰਦੀਆਂ ਤੇ ਗਾਇਕ ਵੀ ਲੋਕਾਂ ਦੀ ਮਾਲੀ ਮਦਦ ਕਰ ਰਹੇ ਹਨ। ਉੰਝ ਭਾਵੇਂ ਆਪ ਦੇ ਵੱਡੇ ਛੋਟੇ ਆਗੂ ਜਿਵੇਂ ਮਰਜ਼ੀ ਮੁੱਕਰੀ ਜਾਣ ਪ੍ਰੰਤੂ ਇਹ ਸੱਚਾਈ ਹੈ ਕਿ ਆਮ ਆਦਮੀ ਪਾਰਟੀ ‘ਚ ਦੋ ਧੜੇ ਬਣ ਚੁੱਕੇ ਹਨ ਜਿਨਾਂ ਵਿੱਚੋਂ ਇੱਕ ਦੀ ਅਗਵਾਈ ਕੌਮੀ ਲੀਡਰਸ਼ਿਪ ਦੇ ਕੋਲ ਹੈ ਤੇ ਦੂਜੀ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ। ਪਾਰਟੀ ਦੀ ਇਸ ਅੰਦਰੂਨੀ ਖਿੱਚੋਤਾਣ ਦੌਰਾਨ ਇਹ ਵੇਖਣਯੋਗ ਹੋਵੇਗਾ ਕਿ ਭਗਵੰਤ ਮਾਨ ਲਈ ਉਹਨਾਂ ਦੇ ਪਸੰਦੀਦਾ ਗੀਤ “ਦੱਬਦਾ ਕਿੱਥੇ ਆਂ” ਦੀ ਸੁਰ ਉੱਚੀ ਰਹੇਗੀ ਜਾਂ ਫਿਰ “ਲੱਭਦਾ ਕਿੱਥੇ ਆਂ” ਦੀ ਸੁਰ ਪੰਜਾਬ ਦੀ ਸਿਆਸੀ ਗਲਿਆਰਿਆਂ ਵਿੱਚ ਗੂੰਜੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਅੱਜ ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਲਾਲਪੁਰਾ ਨੂੰ ਕਿੰਨੀ ਹੋ ਸਕਦੀ ਹੈ ਸਜ਼ਾ….ਕੀ ਹੈ ਪੂਰਾ ਮਾਮਲਾ…ਪੜ੍ਹੋ ਖ਼ਬਰ

Next Post

ਡਾਕਟਰਾਂ ਨੂੰ ਦਵਾਈ ਲਿਖਦੇ ਸਮੇਂ ਪਰਚੀ ‘ਤੇ ਸਾਫ਼ ਲਿਖਾਈ ਲਿਖਣ ਦੇ ਹੁਕਮ….!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਡਾਕਟਰਾਂ ਨੂੰ ਦਵਾਈ ਲਿਖਦੇ ਸਮੇਂ ਪਰਚੀ ‘ਤੇ ਸਾਫ਼ ਲਿਖਾਈ ਲਿਖਣ ਦੇ ਹੁਕਮ….!

ਡਾਕਟਰਾਂ ਨੂੰ ਦਵਾਈ ਲਿਖਦੇ ਸਮੇਂ ਪਰਚੀ 'ਤੇ ਸਾਫ਼ ਲਿਖਾਈ ਲਿਖਣ ਦੇ ਹੁਕਮ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend