Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਵੋ ਜੀ ਦਿਲ ਖੋਲ੍ਹ ਕੇ ਦਾਨ….ਪੰਜਾਬ ਸਰਕਾਰ ਨੇ ਅੱਡੀ ਝੋਲੀ,ਹੁਣ ਲੋਕਾਂ ਦੇ ਦਾਨ ਨਾਲ ਹੋਵੇਗੀ ਹੜ੍ਹ ਪੀੜ੍ਹਤਾਂ ਦੀ ਮਦਦ

- CM ਭਗਵੰਤ ਮਾਨ ਐਨਆਰਆਈ ਤੋਂ ਫੋਨ ਕਰਕੇ ਮੰਗਣਗੇ ਪੈਸੇ

Nirmal Pandori by Nirmal Pandori
09/19/2025
in ਪੰਜਾਬ
Reading Time: 1 min read
A A
0
ਦੇਵੋ ਜੀ ਦਿਲ ਖੋਲ੍ਹ ਕੇ ਦਾਨ….ਪੰਜਾਬ ਸਰਕਾਰ ਨੇ ਅੱਡੀ ਝੋਲੀ,ਹੁਣ ਲੋਕਾਂ ਦੇ ਦਾਨ ਨਾਲ ਹੋਵੇਗੀ ਹੜ੍ਹ ਪੀੜ੍ਹਤਾਂ ਦੀ ਮਦਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 news service-

-ਪੰਜਾਬ ‘ਚ ਕੁਦਰਤੀ ਆਫ਼ਤ ਸਮੇਂ ਰਿਲੀਫ਼ ਫੰਡ ਤਾਂ ਪਹਿਲਾਂ ਵੀ ਸਥਾਪਿਤ ਹੁੰਦੇ ਰਹੇ ਹਨ ਪ੍ਰੰਤੂ ਅਜਿਹਾ ਪਿਛਲੀਆਂ ਸਰਕਾਰਾਂ ਮੌਕੇ ਕਦੇ ਨਹੀਂ ਹੋਇਆ ਕਿ ਕਿਸੇ ਸਰਕਾਰ ਨੇ ਹੱਥ ਅੱਡ ਕੇ ਦਾਨ ਮੰਗਿਆ ਹੋਵੇ, ਭਾਵੇਂ ਕਿ ਪਹਿਲਾਂ ਵੀ ਉਦਯੋਗਪਤੀਆਂ ਅਤੇ ਤਕੜੇ ਲੋਕਾਂ ਵੱਲੋਂ ਸੂਬੇ ਦੇ ਰਿਲੀਫ਼ ਫੰਡ ਵਿੱਚ ਯੋਗਦਾਨ ਪਾਇਆ ਜਾਂਦਾ ਰਿਹਾ ਹੈ ਪ੍ਰੰਤੂ ਜਿਸ ਤਰੀਕੇ ਨਾਲ ਪੰਜਾਬ ਦੀ ਮੌਜੂਦਾ ਆਪ ਸਰਕਾਰ ਵੱਲੋਂ ਇੱਕ ਵੱਖਰਾ ਰੰਗਲਾ ਪੰਜਾਬ ਫੰਡ ਸਥਾਪਿਤ ਕਰਕੇ ਦਾਨ ਦੀ ਮੰਗ ਕੀਤੀ ਜਾ ਰਹੀ ਹੈ ਅਜਿਹਾ ਸ਼ਾਇਦ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।

                              ਦੱਸ ਦੇਈਏ ਕਿ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਸੰਸਦਾਂ, ਕੈਬਨਿਟ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਜਿਸ ਵਿੱਚ ਸਾਰਿਆਂ ਨੂੰ ਅਰਵਿੰਦ ਕੇਜਰੀਵਾਲ ਨੇ ਹਦਾਇਤ ਦਿੱਤੀ ਕਿ ਉਹ ਕਿਸੇ ਵੀ ਤਰੀਕੇ ਨਾਲ ਕਰੋੜਾਂ ਰੁਪਏ ਦਾ ਫੰਡ ਇਕੱਠਾ ਕਰਕੇ ਰੰਗਲਾ ਪੰਜਾਬ ਫੰਡ ਵਿੱਚ ਜਮਾਂ ਕਰਵਾਉਣ ਤਾਂ ਜੋ ਹੜ੍ਹ ਪੀੜ੍ਹਤਾਂ ਦੀ ਮੱਦਦ ਕੀਤੀ ਜਾ ਸਕੇ। ਸ੍ਰੀ ਕੇਜਰੀਵਾਲ ਨੇ ਜਿਉਂ ਹੀ ਵੀਡੀਓ ਕਾਨਫਰੰਸ ਵਿੱਚ ਸ਼ਾਮਿਲ ਆਗੂਆਂ ਨੂੰ ਉਕਤ ਗੱਲ ਕਹੀ ਤਾਂ ਤੁਰੰਤ ਚਲਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ 21 ਲੱਖ ਰੁਪਏ ਆਪਣੀ ਨਿੱਜੀ ਜੇਬ੍ਹ ਅਤੇ 20 ਕਰੋੜ ਰੁਪਏ ਆਸੇ-ਪਾਸੇ ਤੋਂ ਇਕੱਠਾ ਕਰਕੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਤਾਂ ਮੌਕੇ ‘ਤੇ ਹੀ ਸੰਗਰੂਰ ਲੋਕ ਸਭਾ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 20 ਕਰੋੜ ਰੁਪਏ ਦੇਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਸੰਸਦ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਵੱਲੋਂ ਦਿੱਤੇ ਜਾਣ ਵਾਲੇ ਇੱਕ ਕਰੋੜ ਦੀ ਮਦਦ ਬਾਰੇ ਹੀ ਦੱਸਿਆ। ਵੀਡੀਓ ਮੀਟਿੰਗ ਵਿੱਚ ਜਦੋਂ ਉਕਤ ਸੰਸਦ ਮੈਂਬਰਾਂ ਵੱਲੋਂ ਕਰੋੜਾਂ ਰੁਪਏ ਰੰਗਲਾ ਪੰਜਾਬ ਫੰਡ ਲਈ ਦੇਣ ਦੇ ਐਲਾਨ ਕੀਤੇ ਜਾ ਰਹੇ ਸਨ ਤਾਂ ਮੀਟਿੰਗ ਵਿੱਚ ਸ਼ਾਮਿਲ ਹੋਰ ਕੁਝ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਚਿਹਰੇ ਦੀਆਂ ਹਵਾਈਆਂ ਉਡ ਰਹੀਆਂ ਸਨ ਕਿ ਉਹ ਆਪਣੀ ਪਾਰਟੀ ਦੇ ਸੁਪਰੀਮੋ ਦੇ ਹੁਕਮਾਂ ਤੋਂ ਬਾਅਦ ਕਿਵੇਂ ਕਰੋੜਾਂ ਰੁਪਏ ਦਾ ਫੰਡ ਇਕੱਠਾ ਕਰਨਗੇ। ਵੀਡੀਓ ਮੀਟਿੰਗ ਵਿੱਚ ਪੰਜਾਬ ਦੇ ਜ਼ਿਆਦਾਤਰ ਮੰਤਰੀ ਚੁੱਪ ਵੱਟ ਕੇ ਹੀ ਬੈਠੇ ਰਹੇ ਅਤੇ ਕਿਸੇ ਨੇ ਰੰਗਲਾ ਪੰਜਾਬ ਫੰਡ ਲਈ ਕੁਝ ਦੇਣ ਦਾ ਮੌਕੇ ‘ਤੇ ਐਲਾਨ ਨਹੀਂ ਕੀਤਾ।                                          ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ 300 NRI ਨਾਲ ਖ਼ੁਦ ਫੋਨ ‘ਤੇ ਗੱਲ ਕਰਨਗੇ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਫੰਡ ਭੇਜਣ ਲਈ ਕਹਿਣਗੇ। ਮੁੱਖ ਮੰਤਰੀ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਉਹ ਐਨਆਰਆਈਜ਼ ਤੋਂ ਕਿੰਨਾ ਪੈਸਾ ਇਕੱਠਾ ਕਰਕੇ ਰੰਗਲਾ ਪੰਜਾਬ ਫੰਡ ਵਿੱਚ ਯੋਗਦਾਨ ਪਾਉਣਗੇ। ਮੀਟਿੰਗ ਵਿੱਚ ਸ਼ਾਮਿਲ ਪੰਜਾਬ ਦੇ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ 20 ਸਕੂਲਾਂ ਨੂੰ ਆਪਣੇ ਨਿੱਜੀ ਖ਼ਰਚੇ ਵਿੱਚ ਠੀਕ ਕਰਵਾਉਣ ਦਾ ਐਲਾਨ ਕੀਤਾ ਹੈ। ਭਾਵੇਂ ਕਿ ਮੀਟਿੰਗ ਵਿੱਚ ਬਹੁਤੇ ਮੰਤਰੀਆਂ ਆਗੂਆਂ ਵਿਧਾਇਕਾਂ ਨੇ ਰੰਗਲਾ ਪੰਜਾਬ ਫੰਡ ਲਈ ਕੁਝ ਯੋਗਦਾਨ ਪਾਉਣ ਦਾ ਐਲਾਨ ਨਹੀਂ ਕੀਤਾ ਪ੍ਰੰਤੂ ਇਹ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਵੀ ਰੰਗਲਾ ਪੰਜਾਬ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੇ ਹੁਕਮ ਦਿੱਤੇ ਗਏ ਹਨ। ਪਾਰਟੀ ਸੁਪਰੀਮੋ ਦੇ ਇਹਨਾਂ ਹੁਕਮਾਂ ਤੋਂ ਬਾਅਦ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਕੁਝ ਹੋਰ ਵੱਡੇ ਆਗੂਆਂ ਦੀਆਂ ਆਪਣੀਆਂ ਜੇਬਾਂ ਢਿੱਲੀਆਂ ਹੋਣਗੀਆਂ ਜਾਂ ਫਿਰ ਉਹ ਆਪਣੇ ਅੰਗੀਆਂ ਸੰਗੀਆਂ ਦੀਆਂ ਜੇਬਾਂ ਢਿੱਲੀਆਂ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਇਹ ਫੰਡ ਇਕੱਠਾ “ਦਾਨ ਦੇ ਸਿਧਾਂਤ” ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਚੇਤੇ ਰਹੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ‘ਚ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਹਜ਼ਾਰਾਂ ਕਰੋੜ ਰੁਪਏ ਰੇਤੇ ਦੀਆਂ ਖੱਡਾਂ ‘ਚੋਂ ਬਚਾਇਆ ਜਾਵੇਗਾ ਅਤੇ ਹਜ਼ਾਰਾਂ ਕਰੋੜ ਰੁਪਏ ਹੋਰ ਪਾਸਿਆਂ ਤੋਂ ਬਚਾ ਕੇ ਪੰਜਾਬ ਦਾ ਖਜ਼ਾਨਾ ਭਰਪੂਰ ਕੀਤਾ ਜਾਵੇਗਾ ਪ੍ਰੰਤੂ ਹੁਣ ਜਿਹੜੇ ਹਾਲਾਤ ਦਾਨ ਦੇ ਪੈਸੇ ਨਾਲ ਖਜ਼ਾਨਾ ਭਰਨ ਦੇ ਬਣੇ ਹੋਏ ਹਨ ਉਹਨਾਂ ਨੂੰ ਵੇਖਦੇ ਲੱਗਦਾ ਹੈ ਕਿ ਪਾਰਟੀ ਸੁਪਰੀਮੋ ਦੇ ਉਹ ਸਾਰੇ ਦਾਅਵੇ ਸਿਆਸੀ ਜੁਮਲੇ ਹੀ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

Next Post

ਬਰਨਾਲੇ ਦੇ ਕੁਝ ਹੋਟਲਾਂ ‘ਤੇ ਪ੍ਰਸ਼ਾਸਨ ਦਾ ਸਿਕੰਜਾ….ਕੱਢ ਦਿੱਤੇ ਨੋਟਿਸ, ਜੇ ਹੋਇਆ ਕਸੂਰ ਤਾਂ ਹੋਟਲ ਹੋਣਗੇ ਸੀਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਬਰਨਾਲੇ ਦੇ ਕੁਝ ਹੋਟਲਾਂ 'ਤੇ ਪ੍ਰਸ਼ਾਸਨ ਦਾ ਸਿਕੰਜਾ....ਕੱਢ ਦਿੱਤੇ ਨੋਟਿਸ, ਜੇ ਹੋਇਆ ਕਸੂਰ ਤਾਂ ਹੋਟਲ ਹੋਣਗੇ ਸੀਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend