Skip to main content

Gee 98News

ਤ੍ਰਾਸਦੀ….ਜਬਰ ਜਨਾਹ ਦੀ ਸ਼ਿਕਾਰ ਹੋਈ 14 ਸਾਲ ਦੀ ਲੜਕੀ ਨੇ ਇੱਕ ਬੱਚੀ ਨੂੰ ਦਿੱਤਾ ਜਨਮ

ਚੰਡੀਗੜ੍ਹ, 20 ਸਤੰਬਰ, Gee98 news service-

-ਪੋਕਸੋ ਐਕਟ ਸਮੇਤ ਸਖ਼ਤ ਕਨੂੰਨਾਂ ਦੇ ਬਾਵਜੂਦ ਵੀ ਨਾਬਾਲਗ ਕੁੜੀਆਂ ਨਾਲ ਜਬਰਜਨਾਹ ਦੀਆਂ ਘਟਨਾਵਾਂ ਨਹੀਂ ਰੁਕ ਰਹੀਆਂ, ਤ੍ਰਾਸਦੀ ਇਹ ਵੀ ਹੈ ਕਿ ਜਬਰਜਨਾਹ ਦੀਆਂ ਨਾਬਾਲਿਗ ਕੁੜੀਆਂ ਮਾਵਾਂ ਵੀ ਬਣ ਰਹੀਆਂ ਹਨ। ਅਜਿਹਾ ਇੱਕ ਮਾਮਲਾ ਹੁਸ਼ਿਆਰਪੁਰ ਦੀ ਸਬ ਡਿਵੀਜ਼ਨ ਗੜਸ਼ੰਕਰ ਦੇ ਨਾਲ ਸਬੰਧਿਤ ਇੱਕ ਪਿੰਡ ਤੋਂ ਸਾਹਮਣੇ ਆਇਆ ਜਿੱਥੋਂ ਦੀ ਰਹਿਣ ਵਾਲੀ ਇੱਕ 14 ਸਾਲ ਦੀ ਲੜਕੀ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇੱਕ ਬੱਚੀ ਨੂੰ ਜਨਮ ਦਿੱਤਾ।‌ ਪੀੜ੍ਹਤ ਲੜਕੀ ਨੂੰ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ।‌ ਪਰਿਵਾਰ ਨੂੰ ਪਹਿਲਾਂ ਹੀ ਉਸਦੇ ਗਰਭਵਤੀ ਹੋਣ ਦੀ ਜਾਣਕਾਰੀ ਸੀ,ਜਿਸਦੀ ਹਾਲਤ ਨੂੰ ਵੇਖਦੇ ਹੋਏ ਉਸਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸਨੇ ਸ਼ੁੱਕਰਵਾਰ ਨੂੰ ਇੱਕ ਬੱਚੀ ਨੂੰ ਜਨਮ ਦਿੱਤਾ। ਪੀੜ੍ਹਤ ਲੜਕੀ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਹੈ। ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚਓ ਗਗਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਬਿਆਨ ਦੇ ਆਧਾਰ ‘ਤੇ ਦੋਸ਼ੀ ਦੇ ਖ਼ਿਲਾਫ਼ ਜਬਰਜਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ, ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!