Gee 98News

ਸਰਬੱਤ ਦਾ ਭਲਾ ਟਰੱਸਟ ਵੱਲੋ 151 ਗਰੀਬ ਵਿਧਵਾਵਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਮਹੀਨਾਵਾਰ ਪੈਨਸ਼ਨ ਸਹਾਇਤਾ ਵੰਡੀ

ਬਰਨਾਲਾ 21 ਸਤੰਬਰ, (ਨਿਰਮਲ ਸਿੰਘ ਪੰਡੋਰੀ)-

ਸਥਾਨਕ ਗੁਰੂਦਵਾਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ 151 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਸਮੂਹ ਕਮੇਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਦੀ ਜਿਲ੍ਹਾ ਬਰਨਾਲਾ ਦੀ ਟੀਮ ਦੀ ਰਹਿਨੁਮਾਈ ਹੇਠ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਹਰ ਮਹੀਨੇ ਹੀ ਸੰਸਥਾ ਦੇ ਮੁਖੀ ਡਾਕਟਰ ਐੱਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਇਕ ਜਿਲ੍ਹੇ ਅੰਦਰ ਗਰੀਬ ਲੋੜਵੰਦਾਂ ਨੂੰ ਮਹੀਨਾਵਾਰ ਮਾਲੀ ਮੱਦਦ ਕੀਤੀ ਜਾਂਦੀ ਹੈ ਅਤੇ ਜੋ ਆਰਥਿਕ ਤੌਰ ਤੇ ਕਮਜ਼ੋਰ ਵਿਅਕਤੀ ਇਲਾਜ ਕਰਵਾਉਣ ਤੋਂ ਅਸਮਰਥ ਹਨ ਉਹਨਾਂ ਨੂੰ ਵੀ ਸਹਾਇਤਾ ਦਿੱਤੀ ਜਾਦੀ ਹੈ। ਉਹਨਾਂ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਦੇਣ ਲਈ ਹਰ ਮਹੀਨੇ ਲੋੜਵੰਦ ਪਰਿਵਾਰ ਨਵੇਂ ਫਾਰਮ ਵੀ ਭਰੇ ਜਾਂਦੇ ਹਨ।ਇਸ ਮੌਕੇ ਸਿੱਧੂ ਤੋ ਇਲਾਵਾ ਗੁਰਜੰਟ ਸਿੰਘ ਸੋਨਾ, ਜਥੇਦਾਰ ਸੁਖਦਰਸ਼ਨ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਕੁਲਵਿੰਦਰ ਸਿੰਘ ਕਾਲਾ, ਵਾਰੰਟ ਅਫ਼ਸਰ, ਅਵਤਾਰ ਸਿੰਘ ਸਿੱਧੂ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਲਖਵਿੰਦਰ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ, ਗੁਰਦੇਵ ਸਿੰਘ ਮੱਕੜ ਅਤੇ ਹੋਰ ਮੈਬਰ ਹਾਜ਼ਰ ਸਨ।

ਫੋਟੋ – ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਮੈਬਰ ਮਹੀਨਾਵਾਰ ਪੈਨਸ਼ਨ ਚੈੱਕ ਵੰਡਦੇ ਹੋਏ।

Gee98 Ads
error: Content is protected !!