Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਨ ਕੰਪਨੀ ਨੇ ਮਜ਼ਦੂਰ ਦੇ ਘਰ ਨੂੰ ਲਾ ਦਿੱਤਾ ਜਿੰਦਾ….ਕਿਸਾਨ ਆਗੂਆਂ ਸਮੇਤ ਪਰਿਵਾਰ ਦੇ ਮੈਂਬਰ ਥਾਣੇ ਕੀਤੇ ਬੰਦ

-ਬੀਕੇਯੂ ਏਕਤਾ ਉਗਰਾਹਾਂ ਨੇ ਕੀਤਾ ਥਾਣੇ ਦਾ ਘਿਰਾਓ

Nirmal Pandori by Nirmal Pandori
09/29/2025
in ਬਰਨਾਲਾ ਆਸ-ਪਾਸ
Reading Time: 1 min read
A A
0
ਲੋਨ ਕੰਪਨੀ ਨੇ ਮਜ਼ਦੂਰ ਦੇ ਘਰ ਨੂੰ ਲਾ ਦਿੱਤਾ ਜਿੰਦਾ….ਕਿਸਾਨ ਆਗੂਆਂ ਸਮੇਤ ਪਰਿਵਾਰ ਦੇ ਮੈਂਬਰ ਥਾਣੇ ਕੀਤੇ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਸੋਮਵਾਰ ਸਵੇਰੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਵਿਖੇ ‌ਇੱਕ ਲੋਨ ਕੰਪਨੀ ਦੇ ਅਧਿਕਾਰੀਆਂ ਵੱਲੋਂ ਤਹਿਸੀਲਦਾਰ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਇੱਕ ਮਜ਼ਦੂਰ ਦੇ ਘਰ ਨੂੰ ਜਿੰਦਾ ਲਗਾਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਘੇੜਾ ਪਿੰਡ ਦੇ ਮਜ਼ਦੂਰ ਤੇਜਾ ਸਿੰਘ ਪੁੱਤਰ ਰਾਮ ਸਿੰਘ ਨੇ ਇੱਕ ਲੋਨ ਕੰਪਨੀ ਤੋਂ ਲੋਨ ਲਿਆ ਸੀ ਜੋ ਸਮੇਂ ਸਿਰ ਨਹੀਂ ਭਰਿਆ ਜਾ ਸਕਿਆ ਜਿਸ ਤੋਂ ਬਾਅਦ ਲੋਨ ਕੰਪਨੀ ਨੇ ਅਦਾਲਤੀ ਪ੍ਰਕਿਰਿਆ ਰਾਹੀਂ ਘਰ ਦੀ ਕੁਰਕੀ ਦੇ ਆਰਡਰ ਹਾਸਲ ਕੀਤੇ ਅਤੇ ਸੋਮਵਾਰ ਸਵੇਰੇ ਦਿਨ ਚੜਨ ਤੋਂ ਪਹਿਲਾਂ ਹੀ ਮਜ਼ਦੂਰ ਤੇਜਾ ਸਿੰਘ ਦੇ ਪਰਿਵਾਰ ਨੂੰ ਘਰ ਤੋਂ ਬਾਹਰ ਕੱਢ ਕੇ ਮਕਾਨ ਨੂੰ ਜਿੰਦਾ ਲਗਾ ਦਿੱਤਾ ਗਿਆ। ਲੋਨ ਕੰਪਨੀ ਅਤੇ ਪੁਲਿਸ ਦੀ ਇਸ ਕਾਰਵਾਈ ਦਾ ਜਦ ਲੋਕਾਂ ਨੂੰ ਪਤਾ ਲੱਗਿਆ ਤਾਂ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਅਤੇ ਪਿੰਡ ਇਕਾਈ ਦੇ ਇੱਕ ਆਗੂ ਨੇ ਪ੍ਰਸ਼ਾਸਨ ਦੀ ਮਜ਼ਦੂਰ ਦੇ ਘਰ ਨੂੰ ਜਿੰਦਾ ਲਗਾਉਣ ਦੇ ਕਾਰਵਾਈ ਦਾ ਵਿਰੋਧ ਕੀਤਾ ਤਾਂ ਮੌਕੇ ‘ਤੇ ਹਾਜ਼ਰ ਪੁਲਿਸ ਨੇ ਯੂਨੀਅਨ ਦੇ ਦੋਵੇਂ ਆਗੂਆਂ ਸਮੇਤ ਪਰਿਵਾਰ ਦੇ ਦੋ ਮੈਂਬਰਾਂ ਨੂੰ ਫੜ ਕੇ ਥਾਣਾ ਸਿਟੀ-1 ‘ਚ ਬੰਦ ਕਰ ਦਿੱਤਾ। ‌

                             ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਥਾਣੇ ਬੰਦ ਕਰਨ ਦੀ ਭਿਣਕ ਜਦ ਜਥੇਬੰਦੀ ਦੇ ਵੱਡੇ ਆਗੂਆਂ ਨੂੰ ਲੱਗੀ ਤਾਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਜਥੇਬੰਦੀ ਦੇ ਵਰਕਰਾਂ ਨੇ ਥਾਣੇ ਅੱਗੇ ਧਰਨਾ ਲਗਾ ਦਿੱਤਾ।‌ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਕਿਸਾਨ ਆਗੂ ਕੁਲਜੀਤ ਸਿੰਘ ਨੇ ਦੱਸਿਆ ਕਿ ਸੰਘੇੜਾ ਪਿੰਡ ਦੇ ਮਜ਼ਦੂਰ ਤੇਜਾ ਸਿੰਘ ਨੇ ਕੁਝ ਸਮਾਂ ਪਹਿਲਾਂ ਇੱਕ ਲੋਨ ਕੰਪਨੀ ਤੋਂ 10 ਕੁ ਲੱਖ ਦਾ ਲੋਨ ਲਿਆ ਸੀ ਜਿਸ ਵਿੱਚੋਂ ਲਗਭਗ ਤਿੰਨ ਕੁ ਲੱਖ ਰੁਪਏ ਉਹ ਭਰ ਚੁੱਕੇ ਹਨ ਪ੍ਰੰਤੂ ਆਰਥਿਕ ਸਥਿਤੀ ਵਿਗੜਨ ਕਰਕੇ ਉਨਾਂ ਦੀਆਂ ਲੋਨ ਕਿਸ਼ਤਾਂ ਟੁੱਟ ਗਈਆਂ ਜਿਸ ਤੋਂ ਬਾਅਦ ਕੰਪਨੀ ਨੇ ਅਦਾਲਤੀ ਪ੍ਰਕਿਰਿਆ ਰਾਹੀਂ ਘਰ ਦੀ ਕੁਰਕੀ ਦੇ ਹੁਕਮ ਹਾਸਿਲ ਕੀਤੇ। ਉਹਨਾਂ ਦੱਸਿਆ ਕਿ ਇਸ ਦੌਰਾਨ ਪਰਿਵਾਰ ਨੇ ਲੋਨ ਕੰਪਨੀ ਨਾਲ ਐਡਜਸਟਮੈਂਟ ਕਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰੰਤੂ ਕੰਪਨੀ ਵਾਲੇ ਆਪਣੀ ਪੂਰਾ ਲੋਨ ਭਰਵਾਉਣ ਦੀ ਜਿੱਦ ‘ਤੇ ਅੜੇ ਰਹੇ ਜਿਸ ਕਰਕੇ ਗੱਲ ਕਿਸੇ ਸਿਰੇ ਨਾ ਲੱਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚਾਰ ਵਾਰ ਲੋਨ ਕੰਪਨੀ ਪੁਲਿਸ ਨੂੰ ਨਾਲ ਲੈ ਕੇ ਘਰ ਨੂੰ ਜਿੰਦਾ ਲਗਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ ਪ੍ਰੰਤੂ ਹਰ ਵਾਰ ਜਥੇਬੰਦੀ ਨੇ ਇਹ ਕੋਸ਼ਿਸ਼ ਫੇਲ੍ਹ ਕਰ ਦਿੱਤੀ ਸੀ ਕਿਉਂਕਿ ਪਰਿਵਾਰ ਕੋਲ ਇਸ ਛੋਟੇ ਜਿਹੇ ਮਕਾਨ ਤੋਂ ਬਿਨਾਂ ਸਿਰ ਢੱਕਣ ਲਈ ਹੋਰ ਕੋਈ ਜਗ੍ਹਾ ਨਹੀਂ ਹੈ। ਅੱਜ ਸੋਮਵਾਰ ਸਵੇਰੇ ਦਿਨ ਚੜਨ ਤੋਂ ਪਹਿਲਾਂ ਹੀ ਲੋਨ ਕੰਪਨੀ ਨੇ ਵੱਡੀ ਗਿਣਤੀ ਪੁਲਿਸ ਨਾਲ ਲੈ ਕੇ ਮਜ਼ਦੂਰ ਦੇ ਪਰਿਵਾਰ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਘਰ ਨੂੰ ਜਿੰਦਾ ਲਗਾ ਦਿੱਤਾ ਅਤੇ ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਵਾਲੇ ਮੌਕੇ ‘ਤੇ ਸਾਡੀ ਜਥੇਬੰਦੀ ਦੇ ਆਗੂਆਂ ਨੂੰ ਵੀ ਪੁਲਿਸ ਨੇ ਥਾਣੇ ਬੰਦ ਕਰ ਦਿੱਤਾ, ਜਿਸ ਕਰਕੇ ਥਾਣੇ ਅੱਗੇ ਧਰਨਾ ਲਗਾਇਆ ਗਿਆ ਹੈ।

Gee98 Ads

                   ‌‌ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਆਗੂਆਂ ਸਮੇਤ ਤੇਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਇਹ ਧਰਨਾ ਥਾਣੇ ਅੱਗੇ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਮਜ਼ਦੂਰ ਦੇ ਘਰ ਨੂੰ ਲੱਗਿਆ ਜਿੰਦਰਾ ਖੋਲਣ ਦੀ ਕਾਰਵਾਈ ਸਬੰਧੀ ਜਥੇਬੰਦੀ ਵੱਲੋਂ ਰਣਨੀਤੀ ਬਣਾ ਕੇ ਐਕਸ਼ਨ ਕੀਤਾ ਜਾਵੇਗਾ ਪ੍ਰੰਤੂ ਪਹਿਲਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕਰਵਾਇਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews
Previous Post

ਨੌਕਰੀ ਜੁਆਇਨ ਕਰਨ ਮੌਕੇ ਕਿਸੇ ਮੁਲਾਜ਼ਮ ਤੋਂ ਲਿਆ ਜਾਣ ਵਾਲਾ ਹਲਫ਼ਨਾਮਾ ਗ਼ੈਰ ਕਾਨੂੰਨੀ-ਹਾਈਕੋਰਟ

Next Post

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਐਸਐਸਪੀ ‘ਤੇ ਕਿਉਂ ਭੜਕਿਆ…ਮਜੀਠੀਆ ਦੀ ਜੇਲ੍ਹਬੰਦੀ ਸੰਬੰਧੀ ਕਿੱਥੇ ਪੱਕ ਰਹੀ ਖਿਚੜੀ…!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਐਸਐਸਪੀ 'ਤੇ ਕਿਉਂ ਭੜਕਿਆ...ਮਜੀਠੀਆ ਦੀ ਜੇਲ੍ਹਬੰਦੀ ਸੰਬੰਧੀ ਕਿੱਥੇ ਪੱਕ ਰਹੀ ਖਿਚੜੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend