Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦਾ ਸਦਰ ਬਾਜ਼ਾਰ…ਮੁਬਾਰਕ-ਏ-ਤਿਉਹਾਰ…ਚੁੱਪ ਸਰਕਾਰ… ਔਖੇ ਨੇ ਦੁਕਾਨਦਾਰ…!

-ਤਿਉਹਾਰਾਂ ਮੌਕੇ ਦੁਕਾਨਾਂ ਦੀ ਸੁੰਦਰਤਾ ਨੂੰ ਫਿੱਕਾ ਪਾ ਰਹੇ ਨੇ ਗੰਦਗੀ ਦੇ ਢੇਰ

Nirmal Pandori by Nirmal Pandori
10/01/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦਾ ਸਦਰ ਬਾਜ਼ਾਰ…ਮੁਬਾਰਕ-ਏ-ਤਿਉਹਾਰ…ਚੁੱਪ ਸਰਕਾਰ… ਔਖੇ ਨੇ ਦੁਕਾਨਦਾਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,1 ਅਕਤੂਬਰ, (ਨਿਰਮਲ ਸਿੰਘ ਪੰਡੋਰੀ))-

-ਪਵਿੱਤਰ ਨਰਾਤਿਆਂ ਦੇ ਨਾਲ ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ‌ਤਿਉਹਾਰਾਂ ਦੇ ਮੌਕੇ ਲੋਕ ਆਪਣੇ ਘਰਾਂ,ਦੁਕਾਨਾਂ ਤੇ ਹੋਰ ਕਾਰੋਬਾਰੀ ਸਥਾਨਾਂ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕਰਦੇ ਹਨ। ਦੁਕਾਨਦਾਰ ਤਿਉਹਾਰਾਂ ਦੇ ਸੀਜ਼ਨ ਵਿੱਚ ਆਮ ਦਿਨਾਂ ਨਾਲੋਂ ਵੱਧ ਸਮਾਨ ਆਪਣੀਆਂ ਦੁਕਾਨਾਂ ਵਿੱਚ ਭਰਦੇ ਹਨ ਤਾਂ ਜੋ ਕਿਸੇ ਵੀ ਚੀਜ਼ ਦਾ ਗਾਹਕ ਵਾਪਸ ਨਾ ਮੁੜ ਜਾਵੇ। ਤਿਉਹਾਰਾਂ ਦੇ ਸੀਜ਼ਨ ਵਿੱਚ ਦੁਕਾਨਦਾਰ ਆਮ ਸਮੇਂ ਨਾਲੋਂ ਜ਼ਿਆਦਾ ਖੁਸ਼ ਦਿਖਾਈ ਦਿੰਦੇ ਹਨ ਪਰੰਤੂ ਜੇਕਰ ਬਰਨਾਲਾ ਦੇ ਸਦਰ ਬਾਜ਼ਾਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਦੇ ਦੁਕਾਨਦਾਰ‌ ਅੱਜਕੱਲ੍ਹ ਬਹੁਤ ਜ਼ਿਆਦਾ ਔਖੇ ਅਤੇ ਗੁੱਸੇ ਨਾਲ ਭਰੇ ਹੋਏ ਹਨ। ਸਦਰ ਬਾਜ਼ਾਰ ਦੇ ਦੁਕਾਨਦਾਰਾਂ ਦਾ ਇਹ ਗੁੱਸਾ ਉਹਨਾਂ ਦੇ ਕਾਰੋਬਾਰ ਨਾਲ ਸੰਬੰਧਿਤ ਨਹੀਂ ਸਗੋਂ ਸ਼ਹਿਰ ਦੇ ਮੇਨ ਬਾਜ਼ਾਰ (ਸਦਰ ਬਾਜ਼ਾਰ) ਵਿੱਚ ਲੱਗੇ ਹੋਏ ਕੂੜੇ ਦੇ ਢੇਰ ਹਨ, ਜਿਹੜੇ ਤਿਉਹਾਰਾਂ ਦੇ ਮੌਕੇ ਸਜੀਆਂ ਹੋਈਆਂ ਦੁਕਾਨਾਂ ਦੀ ਸੁੰਦਰਤਾ ਨੂੰ ਫਿੱਕਾ ਕਰ ਰਹੇ ਹਨ। ਸਦਰ ਬਜ਼ਾਰ ‘ਚ ਲੱਗੇ ਇਹਨਾਂ ਕੂੜੇ ਦੇ ਢੇਰਾਂ ਦਾ ਮੁੱਦਾ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਵੀ ਬਣ ਰਿਹਾ ਪ੍ਰੰਤੂ ਨਾ ਤਾਂ ਪ੍ਰਸ਼ਾਸਨ ਅਤੇ ਨਾ ਹੀ ਸੱਤਾਧਾਰੀ ਪਾਰਟੀ ਦੇ ਕਿਸੇ ਵੱਡੇ ਛੋਟੇ ਆਗੂ ਦੇ ਕੰਨ ‘ਤੇ ਜੂੰ ਸਰਕ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਫ਼ਾਈ ਕਰਮਚਾਰੀਆਂ ਦੀ ਹੜ੍ਹਤਾਲ ਕਾਰਨ ਬਾਜ਼ਾਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ ਪ੍ਰੰਤੂ ਸਵਾਲ ਇਹ ਉਠਦੇ ਹਨ ਕਿ ਜੇਕਰ ਸਫ਼ਾਈ ਕਰਮਚਾਰੀਆਂ ਵੀ ਹੜ੍ਹਤਾਲ ਹੈ ਤਾਂ ਕੀ ਨਗਰ ਕੌਂਸਲ ਕੋਲ ਕੋਈ ਬਦਲਵਾਂ ਪ੍ਰਬੰਧ ਨਹੀਂ ਹੈ ਜਾਂ ਫਿਰ ਕੌਂਸਲ ਦੇ ਅਧਿਕਾਰੀ ਸਭ ਕੁਝ ਜਾਣਦੇ ਹੋਏ ਵੀ ਲੋਕਾਂ ਨੂੰ ਗੰਦਗੀ ‘ਚ ਰਹਿਣ ਲਈ ਮਜ਼ਬੂਰ ਕਰ ਰਹੇ ਹਨ। ਆਮ ਤੌਰ ‘ਤੇ ਨਗਰ ਕੌਂਸਲ ਦੀ ਕੁਰਸੀ ‘ਤੇ ਕਾਬਜ਼ ਸੱਤਾਧਾਰੀ ਪਾਰਟੀ ਦੇ ਵਿਰੋਧੀ ਕੌਂਸਲਰਾਂ ਦੇ ਵਾਰਡਾਂ ਵਿੱਚ ਅਜਿਹੇ ਹਾਲਾਤ ਵੇਖਣ ਨੂੰ ਮਿਲਦੇ ਹਨ ਪ੍ਰੰਤੂ ਜਿੱਥੋਂ ਤੱਕ ਸਦਰ ਬਾਜ਼ਾਰ ਦੀ ਗੱਲ ਹੈ ਇੱਥੇ ਤਾਂ ਕੌਂਸਲਰ ਵੀ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਹੀ ਹੈ। ਚੇਤੇ ਰਹੇ ਕੇ ਇਸੇ ਕੌਂਸਲਰ ਨੇ ਸਦਰ ਬਾਜ਼ਾਰ ਦੇ ਖੇਤਰ ਵਿੱਚ ਦੀਆਂ ਟੂਟੀਆਂ ਵਿੱਚ ਗੰਦਾ ਪਾਣੀ ਆਉਣ ਕਰਕੇ ਗੰਦੇ ਪਾਣੀ ਦੀਆਂ ਬਾਲਟੀਆਂ ਭਰ ਕੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਕੋਲ ਧਰਨਾ ਲਗਾ ਦਿੱਤਾ ਸੀ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਹੁਣ ਕੌਂਸਲਰ ਸਾਹਿਬ ਨੂੰ ਸਦਰ ਬਾਜ਼ਾਰ ‘ਚ ਲੱਗੇ ਕੂੜੇ ਦੇ ਢੇਰ ਕਿਉਂ ਨਹੀਂ ਦਿਸ ਰਹੇ। ਕੀ ਸਬੰਧਿਤ ਕੌਂਸਲਰ ਕੂੜੇ ਦੇ ਟੋਕਰੇ ਭਰ ਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਕੋਲ ਧਰਨਾ ਲਗਾਉਣ ਦੀ ਕੋਈ ਯੋਜਨਾ ਬਣਾ ਰਹੇ ਹਨ ਜਾਂ ਫਿਰ ਉਹਨਾਂ ਦੇ ਹੱਥ ਖੜੇ ਹਨ ?

                                ਸਵਾਲ ਇਹ ਵੀ ਹਨ ਕਿ ਜੇਕਰ ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਹੀ ਗੰਦਗੀ ਦੇ ਇਹੋ ਜਿਹੇ ਹਾਲਾਤ ਹਨ ਤਾਂ ਬਾਕੀ ਬਾਜ਼ਾਰਾਂ, ਗਲੀਆਂ, ਮੁਹੱਲਿਆਂ ਦੀ ਸਾਫ਼ ਸਫ਼ਾਈ ਦਾ ਅੰਦਾਜ਼ਾ ਤਾਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ, ਵੈਸੇ ਸ਼ਹਿਰ ਦੇ ਕਈ ਖੇਤਰਾਂ ਵਿੱਚ ਸੀਵਰੇਜ ਦੀ ਸਮੱਸਿਆ ਨੇ ਸ਼ਹਿਰ ਦੇ ਸੱਤਾਧਾਰੀ ਆਗੂਆਂ ਨੂੰ ਪਹਿਲਾਂ ਹੀ ਬੈਕਫੁੱਟ ‘ਤੇ ਲਿਆਂਦਾ ਹੋਇਆ ਹੈ ਪ੍ਰੰਤੂ ਫਿਰ ਵੀ ਇਹਨਾਂ ਆਗੂਆਂ ਨੇ ਸਿਆਸੀ ਢੀਠਤਾਈ ਦੀਆਂ ਪਤਾ ਨਹੀਂ ਕਿਹੋ ਜਿਹੀਆਂ ਐਨਕਾਂ ਲਗਾਈਆਂ ਹੋਈਆਂ ਹਨ ਕਿ ਇਹਨਾਂ ਨੂੰ ਲੋਕਾਂ ਦੀ ਜ਼ਿੰਦਗੀ ਨਾਲ ਸਿੱਧੇ ਤੌਰ ‘ਤੇ ਜੁੜੀਆਂ ਸਮੱਸਿਆਵਾਂ ਵੀ ਦਿਖਾਈ ਨਹੀਂ ਦੇ ਰਹੀਆਂ। ਸਦਰ ਬਾਜ਼ਾਰ ਵਿੱਚ ਲੱਗੇ ਕੂੜੇ ਨੇ ਢੇਰਾਂ ਸਬੰਧੀ ਜਦੋਂ ਇੱਕ ਵੱਡੇ ਦੁਕਾਨਦਾਰ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੀਆਂ ਅੱਖਾਂ ਦੇ ਭਰਵੱਟੇ ਚੜਾ ਕੇ ਕਿਹਾ ਕਿ “ਕੋਈ ਗੱਲ ਨਹੀਂ ਅਸੀਂ ਤਾਂ ਔਖੇ ਸੌਖੇ ਕੱਟ ਰਹੇ ਆਂ ਪਰ ਨਗਰ ਕੌਂਸਲ ਦੀਆਂ ਵੋਟਾਂ ਮੌਕੇ ਦੇਖਿਓ ਇਹਨਾਂ ਦੀਆਂ ਚੀਕਾਂ ਕਿਵੇਂ ਪੈਂਦੀਆਂ ਨੇ.. ਭਾਵੇਂ ਇਹ ਕਿਸੇ ਇੱਕ ਦੁਕਾਨਦਾਰ ਦੇ ਜਜ਼ਬਾਤ ਭਾਵਨਾਵਾਂ ਹਨ ਪਰੰਤੂ ਸੱਤਾਧਾਰੀ ਆਗੂਆਂ ਨੂੰ ਇਹ ਚੇਤੇ ਹੋਣਾ ਚਾਹੀਦਾ ਹੈ ਕਿ ਭਾਵਨਾਵਾਂ ਦੇ ਵਹਿਣ ਦਾ ਜ਼ੋਰ ਹੜਾਂ ਦੇ ਪਾਣੀ ਨਾਲੋਂ ਵੀ ਜ਼ਿਆਦਾ ਹੁੰਦਾ ਹੈ ਜੋ ਵੱਡੀਆਂ ਵੱਡੀਆਂ ਸਰਦਾਰੀਆਂ ਵੀ ਰੋੜ ਕੇ ਲੈ ਜਾਂਦਾ ਹੈ ਇਸ ਲਈ ਲੋਕਾਂ ਦੀ ਜ਼ਿੰਦਗੀ ਨਾਲ ਸਿੱਧੇ ਤੌਰ ‘ਤੇ ਜੁੜੀਆਂ ਸਮੱਸਿਆਵਾਂ ਨੂੰ ਵੇਖ ਕੇ ਅੱਖਾਂ ਬੰਦ ਕਰਨ ਦੀ ਬਜਾਏ ਤੁਰੰਤ ਫੈਸਲੇ ਲੈਣੇ ਚਾਹੀਦੇ ਹਨ।
ਫੋਟੋ ਕੈਪਸ਼ਨ-ਸਦਰ ਬਾਜ਼ਾਰ ‘ਚ ਲੱਗੇ ਕੂੜੇ ਦੇ ਢੇਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਖ਼ਤਰਨਾਕ ਅਪਰਾਧੀ ਨਿਕਲੇ ਗਊਸ਼ਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ ‘ਤੇ ਹਮਲਾ ਕਰਨ ਵਾਲੇ

Next Post

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵੱਲੋਂ ਤੀਸਰਾ ਸਾਲਾਨਾ ਸਾਹਿਤਿਕ ਸਮਾਗਮ 5 ਅਕਤੂਬਰ ਨੂੰ ਹੋਵੇਗਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵੱਲੋਂ ਤੀਸਰਾ ਸਾਲਾਨਾ ਸਾਹਿਤਿਕ ਸਮਾਗਮ 5 ਅਕਤੂਬਰ ਨੂੰ ਹੋਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend