Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ ‘ਚ ਕੀਤੀ ਪੁੱਛਗਿੱਛ

-ਤਲਾਕ ਦੇ ਕੇਸ ਵਿੱਚ ਵਕੀਲ ਨੇ ਮੰਗੀ ਸੀ ਰਿਸ਼ਵਤ...ਵਕੀਲ ਗ੍ਰਿਫ਼ਤਾਰ

Nirmal Pandori by Nirmal Pandori
10/01/2025
in ਪੰਜਾਬ
Reading Time: 1 min read
A A
0
CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ ‘ਚ ਕੀਤੀ ਪੁੱਛਗਿੱਛ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 1 ਅਕਤੂਬਰ, Gee98 News service-

-ਤਲਾਕ ਦੇ ਮਾਮਲੇ ‘ਚ ਕੁੜੀ ਵਾਲਿਆਂ ਦੇ ਪਰਿਵਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ‘ਚ CBI ਨੇ ਬਠਿੰਡਾ ਦੇ ਇੱਕ ਜੱਜ ਨੂੰ ਵੀ ਪੁੱਛਗਿੱਛ ਵਿੱਚ ਸ਼ਾਮਿਲ ਕਰ ਲਿਆ ਹੈ। ਹਾਈਕੋਰਟ ਦੀ ਇਜਾਜ਼ਤ ਨਾਲ ਸੀਬੀਆਈ ਦੀ ਟੀਮ ਨੇ ਬਠਿੰਡਾ ਦੇ ਸੰਬੰਧਿਤ ਜੱਜ ਤੋਂ ਬਠਿੰਡਾ ਜਾ ਕੇ ਇੱਕ ਬੰਦ ਕਮਰੇ ਵਿੱਚ ਕਈ ਘੰਟੇ ਪੁੱਛਗਿੱਛ ਕੀਤੀ। ਇਸ ਮਾਮਲੇ ਦੇ ਵੇਰਵੇ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਹਰਸਿਮਰਨਜੀਤ ਸਿੰਘ ਨੇ ਸੀਬੀਆਈ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਚਚੇਰੀ ਭੈਣ ਸੰਦੀਪ ਕੌਰ ਦਾ ਬਠਿੰਡਾ ਦੀ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ ਜਿੱਥੇ ‌ ਐਡਵੋਕੇਟ ਜਤਿਨ ਸਾਲਵਾਨ ਨੇ ਜੱਜ ਦੇ ਨਾਮ ‘ਤੇ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਤਲਾਕ ਦਾ ਫੈਸਲਾ ਕੁੜੀ ਦੇ ਪੱਖ ਵਿੱਚ ਕਰਵਾਉਣਾ ਹੈ ਤਾਂ ਜੱਜ ਨੂੰ 30 ਲੱਖ ਰੁਪਏ ਦੇਣੇ ਪੈਣਗੇ। ਐਡਵੋਕੇਟ ਜਤਿਨ ਸਾਲਵਾਨ ਵਾਰ-ਵਾਰ ਕੁੜੀ ਵਾਲਿਆਂ ਦੇ ਪਰਿਵਾਰ ‘ਤੇ ਦਬਾਅ ਪਾ ਰਿਹਾ ਸੀ ਕਿ ਫੈਸਲਾ ਆਪਣੇ ਪੱਖ ਵਿੱਚ ਕਰਵਾਉਣ ਲਈ 30 ਲੱਖ ਰੁਪਏ ਜੱਜ ਨੂੰ ਦੇਣੇ ਪੈਣਗੇ ਅਤੇ ਐਡਵੋਕੇਟ ਜਤਿਨ ਨੇ ਕੁੜੀ ਦੇ ਪਰਿਵਾਰ ਨੂੰ ਇਹ ਵੀ ਕਿਹਾ ਕਿ ਜਦੋਂ ਪੈਸੇ ਦੇ ਦਿੱਤੇ ਜਾਣਗੇ ਤਾਂ ਜੱਜ ਦਾ ਇੱਕ ਖਾਸ ਆਦਮੀ ਪੈਸੇ ਲੈ ਜਾਵੇਗਾ ਅਤੇ ਉਸ ਤੋਂ ਬਾਅਦ ਫੈਸਲਾ ਕੁੜੀ ਵਾਲਿਆਂ ਦੇ ਹੱਕ ਵਿੱਚ ਹੋ ਜਾਵੇਗਾ।

                                         ਸ਼ਿਕਾਇਤਕਰਤਾ ਹਰਸਿਮਰਨਜੀਤ ਸਿੰਘ ਨੇ ਐਡਵੋਕੇਟ ਜਤਿਨ ਨੂੰ ਪੈਸੇ ਘੱਟ ਕਰਨ ਦੀ ਗੱਲ ਕਹੀ ਤਾਂ ਐਡਵੋਕੇਟ ਜਤਿਨ ਨੇ ਕਿਹਾ ਕਿ ‘ਰਿਸ਼ਵਤ ਦੇ ਪੈਸੇ ਕਦੇ ਘੱਟ ਨਹੀਂ ਹੁੰਦੇ’, ਜਿਸ ਤੋਂ ਬਾਅਦ ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਸੀਬੀਆਈ ਨਾਲ ਸੰਪਰਕ ਕੀਤਾ। ‌ ਸੀਬੀਆਈ ਨੇ 14 ਅਗਸਤ ਨੂੰ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਇੱਕ ਜਾਲ ਵਿਛਾਇਆ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ 5 ਲੱਖ ਰੁਪਏ ਲੈਂਦੇ ਹੋਏ ਐਡਵੋਕੇਟ ਜਤਿਨ ਸਾਲਵਾਨ ਅਤੇ ਉਸਦੇ ਸਾਥੀ ਸਤਨਾਮ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਹੁਣ ਇਸ ਮਾਮਲੇ ਵਿੱਚ ਸੀਬੀਆਈ ਨੇ ਸੰਬੰਧਿਤ ਜੱਜ ਨੂੰ ਵੀ ਸ਼ਾਮਿਲ ਕੀਤਾ ਹੈ ਕਿਉਂਕਿ ਸੀਬੀਆਈ ਕੋਲ ਰਿਸ਼ਵਤ ਮੰਗਣ ਸਬੰਧੀ ਇੱਕ ਆਡੀਓ ਹੈ ਜਿਸ ਵਿੱਚ ਸਬੰਧਿਤ ਵਕੀਲ ਵਾਰ ਵਾਰ ਉਸੇ ਜੱਜ ਦਾ ਨਾਮ ਲੈ ਰਿਹਾ ਜਿਸ ਕੋਲ ਤਲਾਕ ਦੇ ਕੇਸ ਦੀ ਸੁਣਵਾਈ ਚੱਲ ਰਹੀ ਸੀ। ਸੀਬੀਆਈ ਨੇ ਜੱਜ ਤੋਂ ਲੱਗਭੱਗ 20 ਸਵਾਲ ਪੁੱਛੇ ਜਿਨਾਂ ਦਾ ਜਵਾਬ ਦਿੰਦੇ ਹੋਏ ਜੱਜ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ, ਫਿਰ ਵੀ ਮੰਨਿਆ ਜਾ ਰਿਹਾ ਹੈ ਕਿ ਰਿਸ਼ਵਤ ਮੰਗਣ ਨਾਲ ਸੰਬੰਧਿਤ ਆਡੀਓ ‘ਚ ਵਾਰ ਵਾਰ ਜੱਜ ਦਾ ਨਾਮ ਆਉਣ ਕਰਕੇ ਸਬੰਧਿਤ ਜੱਜ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵੱਲੋਂ ਤੀਸਰਾ ਸਾਲਾਨਾ ਸਾਹਿਤਿਕ ਸਮਾਗਮ 5 ਅਕਤੂਬਰ ਨੂੰ ਹੋਵੇਗਾ

Next Post

ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਵਿੱਚ ਚੱਲੀ ਗੋਲੀ…ਇੱਕ ਨੌਜਵਾਨ ਗੰਭੀਰ ਜ਼ਖਮੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਵਿੱਚ ਚੱਲੀ ਗੋਲੀ...ਇੱਕ ਨੌਜਵਾਨ ਗੰਭੀਰ ਜ਼ਖਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend