Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਿਹਤ ਮੰਤਰੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼…ਅਦਾਲਤ ਨੇ ਕੀਤਾ ਨੋਟਿਸ ਜਾਰੀ

-ਆਪ ਪਾਰਟੀ ਦੀ ਹੀ ਮਹਿਲਾ ਆਗੂ ਨੇ ਲਗਾਏ ਦੋਸ਼

Nirmal Pandori by Nirmal Pandori
10/02/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਸਿਹਤ ਮੰਤਰੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼…ਅਦਾਲਤ ਨੇ ਕੀਤਾ ਨੋਟਿਸ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਕਤੂਬਰ, Gee98 News service-

-ਆਮ ਆਦਮੀ ਪਾਰਟੀ ਰਾਜਨੀਤੀ ਬਦਲਣ ਦੇ ਦਾਅਵੇ ਨਾਲ ਸੱਤਾ ਵਿੱਚ ਆਈ ਸੀ ਪ੍ਰੰਤੂ ਇਸ ਦੇ ਆਗੂ ਖ਼ੁਦ ਹੀ ਨਹੀਂ ਬਦਲ ਰਹੇ, ਥੋੜ੍ਹੇ ਜਿਹੇ ਸਮੇਂ ਬਾਅਦ ਪਾਰਟੀ ਦੇ ਕਿਸੇ ਨਾ ਕਿਸੇ ਆਗੂ ਦੀ ਕੋਈ ਨਾ ਕੋਈ ਰੰਗੀਨ ਮਿਜਾਜੀ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ। ਤਾਜ਼ਾ ਮਾਲੇ ਅਨੁਸਾਰ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਇਹ ਦੋਸ਼ ਪਾਰਟੀ ਦੀ ਹੀ ਇੱਕ ਮਹਿਲਾ ਆਗੂ ਨੇ ਲਗਾਏ ਹਨ। ‌ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਵੇਤਾ ਜਿੰਦਲ ਨਾਮ ਦੀ ਇੱਕ ਔਰਤ ਨੇ ਚਿਹਰੇ ਤੋਂ ਸਾਊ ਜਿਹੇ ਦਿਸਣ ਵਾਲੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਡਾਕਟਰ ਬਲਬੀਰ ਸਿੰਘ ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਨਾਲ ਨਾਲ ਫੌਜਦਾਰੀ ਸਾਜਿਸ਼ ਦੇ ਦੋਸ਼ ਵੀ ਲੱਗੇ ਹਨ। ਦੱਸ ਦੇਈਏ ਕਿ ਸ਼ਵੇਤਾ ਜਿੰਦਲ ਆਮ ਆਦਮੀ ਪਾਰਟੀ ਦੀ ਪਟਿਆਲਾ ਦੀ ਜ਼ਿਲਾ ਪ੍ਰਧਾਨ ਰਹੀ ਹੈ ਪਰ ਹੁਣ ਉਸ ਨੂੰ ਪਾਰਟੀ ਨੇ ਕੱਢ ਦਿੱਤਾ ਹੈ। ਸ਼ਵੇਤਾ ਜਿੰਦਲ ਨੇ ਇੱਕ ਅਦਾਲਤ ਵਿੱਚ 114,115(2),56,61,74,75(i,ii),76,78,79,351(1),351(2),351(3),361(4),356(1),356(2),3(5) BNS ਤਹਿਤ ਅਰਜ਼ੀ ਦੇ ਕੇ ਡਾਕਟਰ ਬਲਵੀਰ ਸਿੰਘ, ਉਹਨਾਂ ਦੇ ਪੁੱਤਰ ਅਤੇ ਉਹਨਾਂ ਦੇ ਦਫਤਰਾਂ ਇੰਚਾਰਜ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਅਦਾਲਤ ਨੂੰ ਦਿੱਤੀ ਆਪਣੀ ਅਰਜ਼ੀ ਵਿੱਚ ਸ਼ਵੇਤਾ ਜਿੰਦਲ ਨੇ ਕਿਹਾ ਕਿ ਉਸ ਨੂੰ ਮਾੜੀ ਨੀਅਤ ਨਾਲ ਟੱਚ ਵੀ ਕੀਤਾ ਗਿਆ।

                               ਸ਼ਵੇਤਾ ਜਿੰਦਲ ਨੇ ਅਦਾਲਤ ਵਿੱਚ ਆਪਣੇ ਦੋਸ਼ਾਂ ਸਬੰਧੀ ਕੁਝ ਸਬੂਤ ਵੀ ਪੇਸ਼ ਕੀਤੇ ਹਨ ਜਿਸ ਤੋਂ ਬਾਅਦ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਮਾਮਲੇ ਦਾ ਇੱਕ ਮਹੱਤਵਪੂਰਨ ਪੱਖ ਇਹ ਵੀ ਹੈ ਕਿ ਸ਼ਵੇਤਾ ਜਿੰਦਲ ਨੇ ਸਿੱਧੇ ਤੌਰ ‘ਤੇ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਡਾਕਟਰ ਬਲਵੀਰ ਸਿੰਘ, ਉਨਾਂ ਦੇ ਪੁੱਤਰ ਅਤੇ ਉਹਨਾਂ ਦੇ ਦਫ਼ਤਰ ਇੰਚਾਰਜ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਵੇਤਾ ਜਿੰਦਲ ਨੇ ਇੱਕ ਕੈਬਨਿਟ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਪਹਿਲਾਂ ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੱਕ ਵੀ ਪਹੁੰਚ ਕੀਤੀ ਹੋਵੇਗੀ ਪ੍ਰੰਤੂ ਸੁਣਵਾਈ ਨਾ ਹੋਣ ਤੋਂ ਬਾਅਦ ਹੀ ਉਹਨਾਂ ਨੇ ਅਦਾਲਤ ਦਾ ਸਹਾਰਾ ਲਿਆ ਹੈ। ਆਪਨੇ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਸਬੰਧੀ ਅਜੇ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਵਿੱਚ ਚੱਲੀ ਗੋਲੀ…ਇੱਕ ਨੌਜਵਾਨ ਗੰਭੀਰ ਜ਼ਖਮੀ

Next Post

ਪੁਲਿਸ ਨੇ ਰੇਡ ਕਰਕੇ ਰੈਸਟੋਰੈਂਟ ‘ਚੋਂ ਇਤਰਾਜ਼ਯੋਗ ਸਥਿਤੀ ‘ਚ ਫੜੇ ਚਾਰ ਮੁੰਡੇ ਚਾਰ ਕੁੜੀਆਂ…।

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਪੁਲਿਸ ਨੇ ਰੇਡ ਕਰਕੇ ਰੈਸਟੋਰੈਂਟ ‘ਚੋਂ ਇਤਰਾਜ਼ਯੋਗ ਸਥਿਤੀ ‘ਚ ਫੜੇ ਚਾਰ ਮੁੰਡੇ ਚਾਰ ਕੁੜੀਆਂ…।

ਪੁਲਿਸ ਨੇ ਰੇਡ ਕਰਕੇ ਰੈਸਟੋਰੈਂਟ 'ਚੋਂ ਇਤਰਾਜ਼ਯੋਗ ਸਥਿਤੀ 'ਚ ਫੜੇ ਚਾਰ ਮੁੰਡੇ ਚਾਰ ਕੁੜੀਆਂ...।

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend