Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰਤ ਵਿੱਚ ਕੈਦੀ ਨੂੰ ਫਾਂਸੀ ਦੇਣ ਦੀ ਬਜਾਏ ਟੀਕੇ ਨਾਲ ਮਾਰਨ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ

ਸਮੇਂ ਨਾਲ ਕਿਉਂ ਨਹੀਂ ਬਦਲਦੀ ਸਰਕਾਰ....ਸੁਪਰੀਮ ਕੋਰਟ ਦੀ ਟਿੱਪਣੀ

Nirmal Pandori by Nirmal Pandori
10/16/2025
in ਪੰਜਾਬ
Reading Time: 1 min read
A A
0
ਪੁਲਿਸ ਦੀ ਗੱਡੀ ‘ਚੋਂ ਬੰਦਾ ਧੂਹ ਕੇ ਕੁੱਟਣ ਵਾਲੀ ਹਰਦਾਸਪੁਰਾ ਘਟਨਾ ਦੇ ਮੁੱਖ ਦੋਸ਼ੀ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਕਤੂਬਰ, Gee98 News service-

-ਭਾਰਤ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਕਿਸੇ ਕੈਦੀ ਨੂੰ ਫਾਂਸੀ ਦੇ ਕੇ ਮਾਰਨ ਦੀ ਬਜਾਏ ਟੀਕਾ ਲਗਾ ਕੇ ਜਾਂ ਹੋਰ ਕਿਸੇ ਤਰੀਕੇ ਨਾਲ ਮੌਤ ਦਿੱਤੇ ਜਾਣ ਸਬੰਧੀ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਮਾਨਯੋਗ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਰੁਖ਼ ਦੀ ਸਖ਼ਤ ਆਲੋਚਨਾ ਕੀਤੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਪਟੀਸ਼ਨਕਰਤਾ ਨੇ ਕਿਸੇ ਵੀ ਕੈਦੀ ਨੂੰ ਘਾਤਕ ਟੀਕਾ ਲਗਾ ਕੇ ਜਾਂ ਹੋਰ ਸੌਖੇ ਤਰੀਕੇ ਦੀ ਵਰਤੋਂ ਕਰਕੇ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ‌ ਪਟੀਸ਼ਨਕਰਤਾ ਦੇ ਵਕੀਲ ਰਿਸ਼ੀ ਮਲਹੋਤਰਾ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਸਾਹਮਣੇ ਕਿਹਾ ਕਿ “ਘੱਟੋ ਘੱਟ ਕੈਦੀ ਨੂੰ ਇਹ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਫਾਂਸੀ ਨਾਲ ਮਰਨਾ ਚਾਹੁੰਦਾ ਹੈ ਜਾਂ ਟੀਕਾ ਲਗਾ ਕੇ.. ਟੀਕਾ ਲਗਾਉਣਾ ਮਰਨ ਦਾ ਇੱਕ ਤੇਜ਼ ਅਤੇ ਮਨੁੱਖੀ ਤਰੀਕਾ ਹੈ ਜਦੋਂ ਕਿ ਫਾਂਸੀ ਇੱਕ ਜ਼ਾਲਮ ਅਤੇ ਲੰਬੀ ਪ੍ਰਕਿਰਿਆ ਹੈ”। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਜਦੋਂ ਕੇਂਦਰ ਨੇ ਆਪਣੇ ਜਵਾਬੀ ਹਲਫਨਾਮੇ ਵਿੱਚ ਕਿਹਾ ਕਿ ‘ਅਜਿਹਾ ਵਿਕਲਪ ਪ੍ਰਦਾਨ ਕਰਨਾ ਵਿਵਹਾਰਿਕ ਨਹੀਂ ਹੈ’ ਤਾਂ ਜਸਟਿਸ ਬਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ‘ਸਰਕਾਰ ਸਮੇਂ ਦੇ ਅਨੁਸਾਰ ਢਲਣ ਲਈ ਤਿਆਰ ਨਹੀਂ ਹੈ’। ਬੈਂਚ ਨੇ ਇਹ ਵੀ ਕਿਹਾ ਹੈ ਸਮੱਸਿਆ ਇਹ ਹੈ ਕਿ ਸਰਕਾਰ ਪੁਰਾਣੇ ਤਰੀਕਿਆਂ ਤੋਂ ਵੱਖ ਨਹੀਂ ਹੋਣਾ ਚਾਹੁੰਦੀ, ਫਾਂਸੀ ਇੱਕ ਬਹੁਤ ਪੁਰਾਣੀ ਪ੍ਰਕਿਰਿਆ ਹੈ, ਸਮੇਂ ਦੇ ਨਾਲ ਚੀਜ਼ਾਂ ਬਦਲ ਗਈਆਂ ਹਨ’। ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਸੋਨੀਆ ਮਾਥੁਰ ਨੇ ਕਿਹਾ ਕਿ ਅਜਿਹਾ ਵਿਕਲਪ ਪ੍ਰਦਾਨ ਕਰਨਾ ਨੀਤੀਗਤ ਫੈਸਲੇ ਦਾ ਮਾਮਲਾ ਹੈ।
ਪਟੀਸ਼ਨਕਰਤਾ ਨੇ ਕੀ ਦਿੱਤੀ ਦਲੀਲ
ਆਪਣੀ ਪਟੀਸ਼ਨ ਵਿੱਚ ਪਟੀਸ਼ਨ ਕਰਤਾ ਨੇ ਦਲੀਲ ਦਿੱਤੀ ਕਿ ਫਾਂਸੀ ਨੂੰ ਨਾਲ ਮੌਤ ਹੋਣ ਵਿੱਚ 40 ਮਿੰਟ ਲੱਗਦੇ ਹਨ। ਜਿਸ ਨਾਲ ਕੈਦੀ ਨੂੰ ਬਹੁਤ ਜ਼ਿਆਦਾ ਦਰਦ ਅਤੇ ਪੀੜ ਹੁੰਦੀ ਹੈ। ਇਸ ਦੀ ਬਜਾਏ ਟੀਕਾ ਲਗਾਉਣਾ, ਗੋਲੀ ਮਾਰਨਾ, ਇਲੈਕਟ੍ਰਿਕ ਕੁਰਸੀ ਜਾਂ ਗੈਸ ਚੈਂਬਰ ਵਰਗੇ ਤਰੀਕੇ ਤੇਜ਼ ਅਤੇ ਘੱਟ ਦਰਦਨਾਕ ਹੁੰਦੇ ਹਨ। ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 50 ਵਿੱਚੋਂ 49 ਅਮਰੀਕੀ ਰਾਜਾਂ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਨੂੰ ਮਾਰਨ ਲਈ ਘਾਤਕ ਟੀਕੇ ਦੀ ਵਰਤੋਂ ਕੀਤੀ ਜਾਂਦੀ ਹੈ। ‌ ਪਟੀਸ਼ਨ ਕਰਤਾ ਨੇ ਆਪਣੀ ਪਟੀਸ਼ਨ ਵਿੱਚ ਇਹ ਦਲੀਲ ਵੀ ਦਿੱਤੀ ਹੈ ਕਿ ਸਨਮਾਨ ਨਾਲ ਮਰਨ ਦਾ ਅਧਿਕਾਰ ਵੀ ਜੀਵਨ ਦੇ ਅਧਿਕਾਰ ਦਾ ਹਿੱਸਾ ਹੋਣਾ ਚਾਹੀਦਾ ਹੈ। ‌ ਮਾਨਯੋਗ ਸੁਪਰੀਮ ਕੋਰਟ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਸਾਵਧਾਨ…15 ਨਵੰਬਰ ਤੋਂ ਬਦਲ ਜਾਣਗੇ ਟੋਲ ਪਲਾਜ਼ਾ ‘ਤੇ FASTag ਨਿਯਮ….ਜੇਬ ਹੋਵੇਗੀ ਹੋਰ ਢਿੱਲੀ

Next Post

…ਅੱਕੇ ਹੋਏ ਮੁਲਾਜ਼ਮਾਂ ਨੇ ਕਹਿਤਾ…ਜੇ ਸਾਨੂੰ ਸਮੇਂ ਸਿਰ ਤਨਖ਼ਾਹ ‘ਤੇ ਪੈਨਸ਼ਨ ਨਹੀਂ ਦੇਣੀ ਤਾਂ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਵੋ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
…ਅੱਕੇ ਹੋਏ ਮੁਲਾਜ਼ਮਾਂ ਨੇ ਕਹਿਤਾ…ਜੇ ਸਾਨੂੰ ਸਮੇਂ ਸਿਰ ਤਨਖ਼ਾਹ ‘ਤੇ ਪੈਨਸ਼ਨ ਨਹੀਂ ਦੇਣੀ ਤਾਂ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਵੋ

...ਅੱਕੇ ਹੋਏ ਮੁਲਾਜ਼ਮਾਂ ਨੇ ਕਹਿਤਾ...ਜੇ ਸਾਨੂੰ ਸਮੇਂ ਸਿਰ ਤਨਖ਼ਾਹ 'ਤੇ ਪੈਨਸ਼ਨ ਨਹੀਂ ਦੇਣੀ ਤਾਂ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਵੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend