Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅੱਕੇ ਹੋਏ ਮੁਲਾਜ਼ਮਾਂ ਨੇ ਕਹਿਤਾ…ਜੇ ਸਾਨੂੰ ਸਮੇਂ ਸਿਰ ਤਨਖ਼ਾਹ ‘ਤੇ ਪੈਨਸ਼ਨ ਨਹੀਂ ਦੇਣੀ ਤਾਂ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਵੋ

-ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੂੰ ਦੀਵਾਲੀ ਫਿੱਕੀ ਰਹਿਣ ਦੀ ਚਿੰਤਾ

Nirmal Pandori by Nirmal Pandori
10/16/2025
in ਪੰਜਾਬ
Reading Time: 1 min read
A A
0
…ਅੱਕੇ ਹੋਏ ਮੁਲਾਜ਼ਮਾਂ ਨੇ ਕਹਿਤਾ…ਜੇ ਸਾਨੂੰ ਸਮੇਂ ਸਿਰ ਤਨਖ਼ਾਹ ‘ਤੇ ਪੈਨਸ਼ਨ ਨਹੀਂ ਦੇਣੀ ਤਾਂ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਵੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਕਤੂਬਰ, Gee98 News service ‌‌

-ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫਰ ਦੀ ਸਕੀਮ ਬੰਦ ਕਰਨ ਸਬੰਧੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ। ਹੁਣ ਇਹ ਚਰਚਾ ਵਿਭਾਗ ਦੇ ਅੰਦਰੋਂ ਹੀ ਸ਼ੁਰੂ ਹੋਈ ਹੈ ਕਿਉਂਕਿ ਸਰਕਾਰ ਮੁਫ਼ਤ ਬੱਸ ਸਫ਼ਰ ਦੀ ਰਕਮ ਸਮੇਂ ਸਿਰ ਪੀਆਰਟੀਸੀ ਨੂੰ ਜਮਾਂ ਨਹੀਂ ਕਰਵਾਉਂਦੀ ਜਿਸ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ। ਇਸ ਵਾਰ 16 ਅਕਤੂਬਰ ਤੱਕ ਵੀ ਸਤੰਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਮੁਲਾਜ਼ਮਾਂ ਨੂੰ ਨਹੀਂ ਮਿਲੀ। ਦੀਵਾਲੀ ਦਾ ਤਿਉਹਾਰ ਹੋਣ ਕਾਰਨ ਮੁਲਾਜ਼ਮ ਅਤੇ ਸੇਵਾ ਮੁਕਤ ਮੁਲਾਜ਼ਮ ਤਨਖਾਹ ਤੇ ਪੈਨਸ਼ਨ ਉਡੀਕ ਰਹੇ ਹਨ ਪ੍ਰੰਤੂ ਸਰਕਾਰ ਨੇ ਮੁਫਤ ਬੱਸ ਸਫ਼ਰ ਦਾ ਲੱਗਭੱਗ 450 ਕਰੋੜ ਰੁਪਏ ਅਜੇ ਤੱਕ ਜਮਾਂ ਨਹੀਂ ਕਰਵਾਇਆ। ਆਪਣੀਆਂ ਤਨਖਾਹਾਂ ਤੇ ਪੈਨਸ਼ਨਾਂ ਲੇਟ ਹੋਣ ਕਾਰਨ ਤੱਤੇ ਹੋਏ ਮੁਲਾਜ਼ਮਾਂ ਨੇ ਸਰਕਾਰ ਨੂੰ ਇਥੋਂ ਤੱਕ ਆਖ ਦਿੱਤਾ ਕਿ ਔਰਤਾਂ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਜਿਹੇ ਮੁਫਤ ਬੱਸ ਸਫ਼ਰ ਦਾ ਕੀ ਫਾਇਦਾ ਜਦੋਂ ਵਿਭਾਗ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਤਨਖਾਹ ਅਤੇ ਪੈਨਸ਼ਨ ਹੀ ਨਾ ਦਿੱਤੀ ਜਾ ਸਕੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 80-90 ਹਜ਼ਾਰ ਤਨਖਾਹ ਲੈਣ ਵਾਲੀਆਂ ਔਰਤਾਂ ਦਾ ਵੀ ਕਿਰਾਇਆ ਮਾਫ਼ ਕੀਤਾ ਗਿਆ ਹੈ,ਜਦਕਿ ਸਾਡੀ ਤਨਖਾਹ ਤੇ ਪੈਨਸ਼ਨ ਤੇ ਹੋਰ ਬਕਾਏ ਵੀ ਰੋਕੇ ਜਾ ਰਹੇ ਹਨ।

                                                                       ਪੀਆਰਟੀਸੀ ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਅਤੇ ਜਥੇਬੰਦੀ ਦੇ ਸੂਬਾ ਆਗੂ ਰਣਧੀਰ ਸਿੰਘ ਗਹਿਲ ਨੇ ਕਿਹਾ ਕਿ ਹਰ ਮਹੀਨੇ ਤਨਖਾਹ ਅਤੇ ਪੈਨਸ਼ਨ ਲੈਣ ਲਈ ਤਰਲੇ ਕਰਨੇ ਪੈਂਦੇ ਹਨ। ਦੂਜੇ ਪਾਸੇ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਵੀ ਆਪਣੀਆਂ ਤਨਖਾਹਾਂ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਕਰਕੇ ਹੀ ਲੈਣੀਆਂ ਪੈਂਦੀਆਂ ਹਨ। ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਪੀਆਰਟੀਸੀ ਦੀ ਰੋਜ਼ਾਨਾ ਦੀ ਕੁੱਲ ਆਮਦਨ 2 ਕਰੋੜ 40 ਲੱਖ ਦੇ ਕਰੀਬ ਹੈ ਜਿਸ ਵਿੱਚੋਂ ਅੱਧੀ ਰਕਮ ਮੁਫਤ ਬੱਸ ਸਫ਼ਰ ਦੇ ਲੇਖੇ ਲੱਗ ਜਾਂਦੀ ਹੈ। ਪੀਆਰਟੀਸੀ ਦਾ ਰੋਜ਼ਾਨਾ ਦਾ ਡੀਜ਼ਲ ਖਰਚਾ 85 ਲੱਖ ਦੇ ਲੱਗਭੱਗ ਹੈ ਅਤੇ 30 ਕਰੋੜ ਰੁਪਏ ਤੋਂ ਵੱਧ ਤਨਖਾਹਾਂ ਅਤੇ ਪੈਨਸ਼ਨਾਂ ਲਈ ਨਿਕਲ ਜਾਂਦੇ ਹਨ। ‌ ਮੁਫਤ ਬੱਸ ਸਫ਼ਰ ਦੇ ਕਾਰਨ ਹਾਲਾਤ ਇਹੋ ਜਿਹੇ ਹੋਏ ਪਏ ਹਨ ਕਿ ਪੀਆਰਟੀਸੀ ਦੀਆਂ ਵਰਕਸ਼ਾਪਾਂ ਵਿੱਚ ਟਾਇਰ ਅਤੇ ਹੋਰ ਸੰਦ ਵੀ ਨਹੀਂ ਮਿਲ ਰਹੇ ਜਿਸ ਕਾਰਨ ਸਰਕਾਰੀ ਲਾਰੀਆਂ ਕਈ ਕਈ ਦਿਨ ਵਰਕਸ਼ਾਪਾਂ ਵਿੱਚ ਹੀ ਖੜੀਆਂ ਰਹਿੰਦੀਆਂ ਹਨ। ‌ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਦੀਵਾਲੀ ਦੇ ਤਿਉਹਾਰ ਕਾਰਨ ਮੁਫ਼ਤ ਬੱਸ ਸਫ਼ਰ ਦੀ ਰਕਮ ਸਰਕਾਰ ਨੂੰ ਪਹਿਲਾਂ ਜਮਾਂ ਕਰਵਾਉਣੀ ਚਾਹੀਦੀ ਤਾਂ ਜੋ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨ ਮਿਲਦੀ। ਪੀਆਰਟੀਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਮਹੀਨੇ ਸਮੇਂ ਸਿਰ ਮੁਫ਼ਤ ਬੱਸ ਸਫ਼ਰ ਦੇ ਬਿੱਲ ਜਮ੍ਹਾਂ ਕਰਵਾ ਦਿੱਤੇ ਜਾਂਦੇ ਹਨ ਪ੍ਰੰਤੂ ਹਰ ਵਾਰ ਬਕਾਇਆ ਰਾਸ਼ੀ ਸਮੇਂ ਸਿਰ ਨਹੀਂ ਮਿਲਦੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਭਾਰਤ ਵਿੱਚ ਕੈਦੀ ਨੂੰ ਫਾਂਸੀ ਦੇਣ ਦੀ ਬਜਾਏ ਟੀਕੇ ਨਾਲ ਮਾਰਨ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ

Next Post

ਪ੍ਰਾਈਵੇਟ ਸਕੂਲ ਦੇ ਅਧਿਆਪਕ ਦਾ ਸ਼ਰਮਨਾਕ ਕਾਰਾ…8 ਸਾਲ ਦੀ ਬੱਚੀ ਦਾ ਕੀਤਾ ਵਾਰ-ਵਾਰ ਜਿਨਸੀ ਸ਼ੋਸ਼ਣ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਅਧਿਆਪਕ ਨੇ ਚਾਕੂ ਦੀ ਨੋਕ ‘ਤੇ ਪੰਜਵੀਂ ਦੀ ਵਿਦਿਆਰਥਣ ਨਾਲ ਕੀਤਾ ਜਬਰਜਨਾਹ…!

ਪ੍ਰਾਈਵੇਟ ਸਕੂਲ ਦੇ ਅਧਿਆਪਕ ਦਾ ਸ਼ਰਮਨਾਕ ਕਾਰਾ...8 ਸਾਲ ਦੀ ਬੱਚੀ ਦਾ ਕੀਤਾ ਵਾਰ-ਵਾਰ ਜਿਨਸੀ ਸ਼ੋਸ਼ਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend