Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫ਼ਿੱਕੀ ਰਹੇਗੀ ਅਫ਼ਸਰਾਂ ਦੀ ਇਹ ਦੀਵਾਲੀ..CBI ਨੇ ਦੀਵਾਲੀ ਤੋਂ ਪਹਿਲਾਂ ਹੀ ਅਫ਼ਸਰਸ਼ਾਹੀ ਦੇ ਪਟਾਕੇ ਚਲਾ ਦਿੱਤੇ

-ਦੀਵਾਲੀ ਦੇ ਤੋਹਫ਼ੇ ਲੈਣ ਤੋਂ ਕੰਨੀਂ ਕਤਰਾ ਰਹੇ ਨੇ ਵੱਡੇ ਅਫ਼ਸਰ

Nirmal Pandori by Nirmal Pandori
10/18/2025
in ਪੰਜਾਬ
Reading Time: 1 min read
A A
0
ਫ਼ਿੱਕੀ ਰਹੇਗੀ ਅਫ਼ਸਰਾਂ ਦੀ ਇਹ ਦੀਵਾਲੀ..CBI ਨੇ ਦੀਵਾਲੀ ਤੋਂ ਪਹਿਲਾਂ ਹੀ ਅਫ਼ਸਰਸ਼ਾਹੀ ਦੇ ਪਟਾਕੇ ਚਲਾ ਦਿੱਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਕਤੂਬਰ, (ਨਿਰਮਲ ਸਿੰਘ ਪੰਡੋਰੀ)-

-CBI ਵੱਲੋਂ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਡੀਆਈਜੀ ਰੈਂਕ ਦੇ ਅਧਿਕਾਰੀ ਹਰਚਰਨ ਸਿੰਘ ਭੁੱਲਰ ਦਾ ਸੀਬੀਆਈ ਵੱਲੋਂ ਰਿਮਾਂਡ ਨਾ ਮੰਗੇ ਜਾਣ ਤੋਂ ਬਾਅਦ ਭਾਵੇਂ ਕੁਝ ਵੱਡੇ ਸਿਆਸੀ ਨੇਤਾਵਾਂ ਨੇ ਅਤੇ ਵੱਡੇ ਬਾਬੂਆਂ ਨੇ ਸੁੱਖ ਦਾ ਸਾਹ ਲਿਆ ਹੋਵੇ ਪ੍ਰੰਤੂ ਇਸ ਮਾਮਲੇ ਨੇ ਪੰਜਾਬ ਦੀ ਵੱਡੀ ਅਫਸਰਸ਼ਾਹੀ ਨੂੰ ਸੁੱਕਣੇ ਪਾ ਰੱਖਿਆ ਹੈ। ਡੀਆਈਜੀ ਭੁੱਲਰ ਦੇ ਮਾਮਲੇ ਨੇ ਪੰਜਾਬ ਪੁਲਿਸ ਦੇ ਕੁਝ ਵੱਡੇ ਅਧਿਕਾਰੀਆਂ ਤੇ ਅਫਸਰਾਂ ‘ਚ ਤਰਥੱਲੀ ਮਚਾਈ ਹੋਈ ਹੈ। ਪੰਜਾਬ ਵਿੱਚ ਸ਼ਾਇਦ ਇਹ ਪਹਿਲਾ ਮਾਮਲਾ ਹੈ ਜਦੋਂ ਇਸ ਪੱਧਰ ਦੇ ਕਿਸੇ ਅਧਿਕਾਰੀ ‘ਤੇ ਇਸ ਤਰ੍ਹਾਂ ਦੀ ਕਾਰਵਾਈ ਹੋਈ ਹੋਵੇ। ਇਸ ਮਾਮਲੇ ਨੇ ਇੱਕ ਤਰੀਕੇ ਨਾਲ ਪੂਰੇ ਪ੍ਰਸ਼ਾਸਨਿਕ ਢਾਂਚੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਤੇ ਦੂਜੇ ਪਾਸੇ ਅਫਸਰਸ਼ਾਹੀ ਸਹਿਮ ਦੇ ਮਾਹੌਲ ਵਿੱਚ ਹੈ। ‌ ਡੀਆਈਜੀ ਭੁੱਲਰ ਦੀ ਰਿਸ਼ਵਤ ਮਾਮਲੇ ਦਾ ਅਸਰ ਅਫ਼ਸਰਾਂ ‘ਤੇ ਇੱਥੋਂ ਤੱਕ ਪਿਆ ਹੈ ਕਿ ਦੀਵਾਲੀ ਮੌਕੇ ਮਹਿੰਗੇ ਤੋਹਫ਼ਿਆਂ ਨਾਲ ਆਪਣੇ ਘਰ ਭਰਨ ਵਾਲੇ ਇਹ ਅਫ਼ਸਰ ਇਸ ਵਾਰ ਦੀਵਾਲੀ ‘ਤੇ ਮਿਲਣ ਵਾਲੇ ਤੋਹਫ਼ਿਆਂ ਤੋ ਇਸ ਤਰ੍ਹਾਂ ਦੂਰ ਰਹਿਣਾ ਚਾਹੁੰਦੇ ਹਨ ਜਿਵੇਂ ਕੋਈ ਰੇਲਵੇ ਸਟੇਸ਼ਨ ਜਾਂ ਬੱਸ ਸਟੈਂਡ ‘ਤੇ ਪਈ ਕਿਸੇ ਲਾਵਾਰਿਸ ਵਸਤੂ ਤੋਂ ਦੂਰ ਰਹਿੰਦਾ ਹੈ। ਇਸ ਵਾਰ ਉਨ੍ਹਾਂ ਨੇ ਘਰਾਂ ਦੇ ਦਰਵਾਜ਼ੇ ਬੰਦ ਕਰ ਕੇ ਚੌਕਸੀ ਚੌਕਸੀ ਵਧਾ ਦਿੱਤੀ ਹੈ।

                               ਸੂਤਰਾਂ ਅਨੁਸਾਰ ਕਈ ਉੱਚ ਅਧਿਕਾਰੀਆਂ ਨੇ ਆਪਣੇ ਅਰਦਲੀਆਂ ਅਤੇ ਸੁਰੱਖਿਆ ਕਰਮੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਕਿੰਨਾ ਹੀ ਜਾਣ-ਪਛਾਣ ਵਾਲਾ ਕਿਉਂ ਨਾ ਹੋਵੇ, ਦੀਵਾਲੀ ਦਾ ਤੋਹਫ਼ਾ ਲੈ ਕੇ ਅੰਦਰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਕਈ ਥਾਵਾਂ ’ਤੇ ਤਾਂ ਅਫਸਰਾਂ ਨੇ ਆਪਣੇ ਦਫ਼ਤਰਾਂ ਵਿੱਚ ਵੀ ਮਹਿਮਾਨਾਂ ਲਈ ਪਹਿਲਾਂ ਤਸਦੀਕ ਦਾ ਪ੍ਰਬੰਧ ਕਰਵਾ ਦਿੱਤਾ ਹੈ ਕਿ ਕੋਈ ਸ਼ੱਕੀ ਵਿਅਕਤੀ ਮਿਲਣ ਆਵੇ ਤਾਂ ਪਹਿਲਾਂ ਉਸਦੀ ਪੂਰੀ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਹੀ ਮਿਲਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਇਸ ਸਾਰੇ ਮਾਹੌਲ ਵਿਚ ਦਿਲਚਸਪੀ ਦੀ ਗੱਲ ਇਹ ਹੈ ਕਿ ਜਦੋਂ ਆਮ ਲੋਕਾਂ ਲਈ ਦੀਵਾਲੀ ਖੁਸ਼ੀ ਤੇ ਮਿਲਣ-ਮਿਲਾਪ ਦਾ ਤਿਉਹਾਰ ਹੁੰਦੀ ਹੈ, ਇਸ ਵਾਰ ਅਫ਼ਸਰਾਂ ਲਈ ਇਹ ਸਾਵਧਾਨੀ ਤੇ ਸਹਿਮ ਦਾ ਤਿਉਹਾਰ ਬਣ ਗਈ ਹੈ।ਇੱਕ ਸੀਨੀਅਰ ਅਧਿਕਾਰੀ ਨੇ ਅਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਹਰ ਸਾਲ ਦੀਵਾਲੀ ’ਤੇ ਅਸੀਂ ਲੋਕਾਂ ਦੇ ਗਿਫਟਾਂ ਨੂੰ ਰੁਟੀਨ ਵਜੋਂ ਕਬੂਲ ਕਰਦੇ ਸੀ, ਪਰ ਇਸ ਵਾਰ ਮਾਹੌਲ ਹੀ ਕੁਝ ਹੋਰ ਹੈ,ਕੋਈ ਨਹੀਂ ਚਾਹੁੰਦਾ ਕਿ ਉਸਦਾ ਨਾਮ ਕਿਸੇ ਗ਼ਲਤ ਸੰਦਰਭ ਵਿੱਚ ਆਵੇ। ਬਰਨਾਲਾ ਦੇ ਇੱਕ ਥਾਣੇ ਵਿੱਚ ਤਾਇਨਾਤ ਇੱਕ ਮਜ਼ਾਹੀਆ ਸੁਭਾਅ ਦੇ ਏਐਸਆਈ ਨੂੰ ਜਦ ਰੂਟੀਨ ‘ਚ ਪੁੱਛਿਆ ਕਿ “ਕੀ ਕਹਿੰਦੀ ਆਂ ਇਸ ਵਾਰ ਦੀਵਾਲੀ” ਤਾਂ ਉਸਨੇ ਆਪਣੇ ਸੁਭਾਅ ਅਨੁਸਾਰ ਹੀ ਜਵਾਬ ਦਿੱਤਾ ਕਿ “ਸੀਬੀਆਈ ਨੇ ਸਾਡੇ ਤਾਂ ਪਹਿਲਾਂ ਹੀ ਪਟਾਖ਼ੇ ਚਲਾ ਦਿੱਤੇ ਹਨ, ਇਸ ਵਾਰ ਦੀਵਾਲੀ ਫ਼ਿੱਕੀ ਰਹੇਗੀ”।

Gee98 Ads

                             ਡੀਆਈਜੀ ਭੁੱਲਰ ਦੇ ਨਾਲ ਉਨਾਂ ਦੇ ਇੱਕ ਵਿਚੋਲੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਫ਼ਸਰਾਂ ਦੇ ਵਿਚੋਲੇ ਵੀ ਰੂਪੋਸ਼ ਹੋ ਗਏ ਹਨ। ਬਹਿਰਹਾਲ ! ਡੀਆਈਜੀ ਭੁੱਲਰ ਦਾ ਰਿਸ਼ਵਤ ਮਾਮਲਾ ਪੰਜਾਬ ਪੁਲਿਸ ਦੇ ਇੱਕ ਵੱਡੇ ਅਫ਼ਸਰ ਨਾਲ ਹੀ ਜੁੜਿਆ ਹੋਇਆ ਨਹੀਂ ਹੈ ਸਗੋਂ ਇਸਨੇ ਪੰਜਾਬ ਦੀ ਅਫ਼ਸਰਸ਼ਾਹੀ ਦੇ ਚਿਹਰੇ ਤੋਂ ਇੱਕ ਮਖੌਟਾ ਉਤਾਰ ਦਿੱਤਾ ਹੈ, ਜਿਸ ਤੋਂ ਬਾਅਦ ਲੋਕ ਆਪਣੇ ਆਪ ਨੂੰ ਸਮਾਜ ਸੇਵਕ ਅਤੇ ਇਮਾਨਦਾਰ ਅਫ਼ਸਰ ਵਜੋਂ ਪੇਸ਼ ਕਰਨ ਵਾਲੇ ਕਿਸੇ ਵੀ ਅਧਿਕਾਰੀ ‘ਤੇ ਯਕੀਨ ਕਰਨਾ ਬੰਦ ਕਰ ਦੇਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

DIG ਭੁੱਲਰ ਮਾਮਲੇ ‘ਤੇ ਪੰਜਾਬ ਦੇ ਗਵਰਨਰ ਦਾ ਵੱਡਾ ਬਿਆਨ

Next Post

ਬਰਨਾਲੇ ਦੇ ਕਚਹਿਰੀ ਚੌਂਕ ਵਾਲੇ ਫਲਾਈਓਵਰ ਦਾ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮੁੱਦਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਬਰਨਾਲੇ ਦੇ ਕਚਹਿਰੀ ਚੌਂਕ ਵਾਲੇ ਫਲਾਈਓਵਰ ਦਾ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮੁੱਦਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਦੇ ਕਚਹਿਰੀ ਚੌਂਕ ਵਾਲੇ ਫਲਾਈਓਵਰ ਦਾ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮੁੱਦਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend