Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੀਹਦੀ ਹਿੰਮਤ ਆਂ ਲੈ ਲਵੋ ਭਾਈ….ਬਰਨਾਲੇ ਫਰਵਾਹੀ ਬਾਜ਼ਾਰ ਵਾਲੇ ਖੇਤੀਬਾੜੀ ਦਫ਼ਤਰ ਦੀ ਜਗ੍ਹਾ ਵਿਕਾਊ

-ਮਾਰਕੀਟ ਕਮੇਟੀ ਨੇ ਕਰਵਾਈ ਅਨਾਉਂਸਮੈਂਟ....ਲੋਕਾਂ 'ਚ ਵਿਰੋਧ ਦੀ ਚਿਣਗ

Nirmal Pandori by Nirmal Pandori
10/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਜੀਹਦੀ ਹਿੰਮਤ ਆਂ ਲੈ ਲਵੋ ਭਾਈ….ਬਰਨਾਲੇ ਫਰਵਾਹੀ ਬਾਜ਼ਾਰ ਵਾਲੇ ਖੇਤੀਬਾੜੀ ਦਫ਼ਤਰ ਦੀ ਜਗ੍ਹਾ ਵਿਕਾਊ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਕਾਰਨ ਵੱਖ-ਵੱਖ ਵਿਭਾਗਾਂ ਦੀਆਂ ਕੀਮਤੀ ਜਾਇਦਾਦਾਂ ਨੂੰ ਵੇਚਣ ਦਾ ਸਿਲਸਿਲਾ ਬਰਨਾਲੇ ਤੱਕ ਵੀ ਪੁੱਜ ਗਿਆ ਹੈ। ਪੰਜਾਬ ਸਰਕਾਰ ਦੇ ਅਦਾਰੇ ਮੰਡੀ ਬੋਰਡ ਪੰਜਾਬ ਨੇ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ‌ਆਪਣੀ ਇੱਕ ਬੇਸ਼ਕੀਮਤੀ ਜਗ੍ਹਾ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮਾਰਕੀਟ ਕਮੇਟੀ ਬਰਨਾਲਾ ਵੱਲੋਂ ਸ਼ਹਿਰ ਵਿੱਚ ਕਰਵਾਈ ਅਨਾਊਂਸਮੈਂਟ ਅਨੁਸਾਰ ਫਰਵਾਹੀ ਬਾਜ਼ਾਰ ਵਿੱਚ ਮਾਰਕੀਟ ਕਮੇਟੀ ਦੀ ਕੀਮਤੀ ਜਗ੍ਹਾ (ਮੁੱਖ ਖੇਤੀਬਾੜੀ ਵਾਲੇ ਦਫ਼ਤਰ) ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ 17 ਅਕਤੂਬਰ ਤੋਂ 31 ਅਕਤੂਬਰ ਤੱਕ ਈ-ਨਿਲਾਮੀ ਰਾਹੀਂ ਇਸ ਜਗ੍ਹਾ ਨੂੰ ਵੇਚਿਆ ਜਾਵੇਗਾ। ਦੂਜੇ ਪਾਸੇ ਸ਼ਹਿਰ ਵਿੱਚ ਇਹ ਜਗ੍ਹਾ ਵੇਚਣ ਸਬੰਧੀ ਚਰਚਾ ਸ਼ੁਰੂ ਹੋ ਗਈ ਹੈ ਕਿ ਸੂਬੇ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ‌ਸਰਕਾਰੀ ਜਾਇਦਾਦਾਂ ਨੂੰ ਵੇਚਣ ‘ਤੇ ਹੱਲਾ ਗੁੱਲਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਵਿਕਾਊ ਕੀਤਾ ਹੋਇਆ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੀ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਸਿਲਸਲੇ ਨੂੰ ਚਿੰਤਾਜਨਕ ਦੱਸਦੇ ਹੋਏ ਪੰਜਾਬ ਦੇ ਭਵਿੱਖ ਲਈ ਖਤਰਨਾਕ ਰੁਝਾਨ ਮੰਨਿਆ ਹੈ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਬਾਗੀ ਆਗੂ ਗੁਰਦੀਪ ਸਿੰਘ ਬਾਠ ਨੇ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਪੰਜਾਬ ਦੀਆਂ ਕੀਮਤੀ ਜਾਇਦਾਦਾਂ ਵੇਚਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਉੱਠਣ ਦਾ ਸੱਦਾ ਦਿੱਤਾ ਹੈ। ਬਾਠ ਨੇ ਕਿਹਾ ਕਿ ਸਰਕਾਰ ਨੇ ਮਾਰਕੀਟ ਕਮੇਟੀ ਦੀਆਂ ਪੁਰਾਣੀਆਂ ਇਮਾਰਤਾਂ/ਸਾਈਟਾਂ ਵੇਚਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਅਸੀਂ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।

                                                           ਉਹਨਾਂ ਕਿਹਾ ਕਿ ਸਿਰਫ਼ ਤੇ ਸਿਰਫ਼ ਰੇਤੇ ਤੋਂ 20 ਹਜ਼ਾਰ ਕਰੋੜ ਦੀ ਕਮਾਈ ਕਰਨ ਦੇ ਦਮਗਜੇ ਮਾਰਨ ਵਾਲੀ ਸਰਕਾਰ ਆਪਣਾ ਖਾਲੀ ਖ਼ਜ਼ਾਨਾ ਭਰਨ ਲਈ ਆਮ ਲੋਕਾਂ ਦੀ ਕਮਾਈ ਵਿੱਚੋਂ ਖਰੀਦੀਆਂ ਸਰਕਾਰੀ ਬਿਲਡਿੰਗਾਂ ਵੇਚਣ ਲਈ ਤਰਲੋਮੱਛੀ ਹੋ ਰਹੀ ਹੈ। ਸਰਕਾਰ ਵੱਲੋਂ ਪੂਰੇ ਪੰਜਾਬ ‘ਚ ਵੱਖ-ਵੱਖ ਬੇਸ਼ਕੀਮਤੀ ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਜਿਸ ਵਿੱਚ ਹਲਕਾ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ਸਥਿਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬਾਠ ਨੇ ਬਰਨਾਲੇ ਦੀਆਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਰਲ ਮਿਲ ਕੇ ਸਰਕਾਰ ਦੀਆਂ ਇਹਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ। ਦੂਜੇ ਪਾਸੇ ਬਰਨਾਲੇ ਦੀਆਂ ਧਾਰਮਿਕ, ਵਪਾਰਕ ਤੇ ਸਮਾਜਿਕ ਜਥੇਬੰਦੀਆਂ ਨੇ ਕਿਹਾ ਕਿ ਫਰਵਾਹੀ ਬਾਜ਼ਾਰ ਵਾਲਾ ਮੁੱਖ ਖੇਤੀਬਾੜੀ ਦਫਤਰ ਪਾਰਕਿੰਗ ਲਈ ਪੂਰੀ ਤਰ੍ਹਾਂ ਢੁਕਵਾਂ ਹੈ ਜਿਸ ਨਾਲ ਬਰਨਾਲਾ ਸ਼ਹਿਰ ਦੀ ਪਾਰਕਿੰਗ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਹੁਣ ਵੇਖਣਾ ਹੋਵੇਗਾ ਕਿ ਬਰਨਾਲਾ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਸ਼ਹਿਰ ਦੇ ਲੋਕਾਂ ਦੀ ਮੰਗ ਵੱਲ ਧਿਆਨ ਦਿੰਦੇ ਹਨ ਜਾਂ ਫਿਰ ਲੋਕਾਂ ਦੇ ਵਿਰੋਧ ਅਤੇ ਮੰਗ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਦਾ ਖਾਲੀ ਪੀਪਾ ਭਰਨ ਵੱਲ ਕਦਮ ਚੁੱਕਿਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਰੌਸ਼ਨੀਆਂ ਦੇ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰਨ ਦਾ ਨੌਜਵਾਨ ਪ੍ਰਣ ਕਰਨ-ਧਰੁਵ ਮਿੱਤਲ

Next Post

…ਹੁਣ ਕਿਸੇ ਮੁਲਾਜ਼ਮ ਦੇ ਖ਼ਿਲਾਫ਼ ਇੱਕ ਸਾਲ ਤੋਂ ਲੰਮੀ ਨਹੀਂ ਚਲੇਗੀ ਵਿਭਾਗੀ ਕਾਰਵਾਈ…!

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

…ਹੁਣ ਕਿਸੇ ਮੁਲਾਜ਼ਮ ਦੇ ਖ਼ਿਲਾਫ਼ ਇੱਕ ਸਾਲ ਤੋਂ ਲੰਮੀ ਨਹੀਂ ਚਲੇਗੀ ਵਿਭਾਗੀ ਕਾਰਵਾਈ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend