Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਨਹੀਂ ਰੁਕੇਗੀ ਵੰਦੇ ਭਾਰਤ ਟਰੇਨ….MP ਮੀਤ ਹੇਅਰ ਦੇ ਯਤਨਾਂ ਨੂੰ ਨਹੀਂ ਪਿਆ ਬੂਰ

-ਰੇਲਵੇ ਵੱਲੋਂ ਜਾਰੀ ਕੀਤੀ ਸਟੇਸ਼ਨਾਂ ਦੀ ਸੂਚੀ ਵਿੱਚ ਬਰਨਾਲਾ ਸਟੇਸ਼ਨ ਦਾ ਨਾਮ ਦਰਜ ਨਹੀਂ

Nirmal Pandori by Nirmal Pandori
11/02/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਵਿਖੇ ਨਹੀਂ ਰੁਕੇਗੀ ਵੰਦੇ ਭਾਰਤ ਟਰੇਨ….MP ਮੀਤ ਹੇਅਰ ਦੇ ਯਤਨਾਂ ਨੂੰ ਨਹੀਂ ਪਿਆ ਬੂਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,2 ਨਵੰਬਰ , (ਨਿਰਮਲ ਸਿੰਘ ਪੰਡੋਰੀ)-

-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਆਪਣੇ ਜੱਦੀ ਸ਼ਹਿਰ ਬਰਨਾਲਾ ਦੇ ਰੇਲਵੇ ਸਟੇਸ਼ਨ ‘ਤੇ ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲਣ ਵਾਲੀ ਸੁਪਰ ਫਾਸਟ ਰੇਲ “ਵੰਦੇ ਭਾਰਤ” ਦੇ ਠਹਿਰਾਓ ਕਰਨ ਦੇ ਯਤਨ ਕਾਮਯਾਬ ਨਹੀਂ ਹੋਏ। ‌ ਦੱਸ ਦੇਈਏ ਕਿ ਜਦੋਂ ਰੇਲ ਮੰਤਰਾਲਾ ਨੇ ਫਿਰੋਜ਼ਪੁਰ ਤੋਂ ਦਿੱਲੀ ਤੱਕ ਵੰਦੇ ਭਾਰਤ ਟ੍ਰੇਨ ਚੱਲਣ ਦਾ ਐਲਾਨ ਕੀਤਾ ਸੀ ਤਾਂ ਮੈਂਬਰ ਪਾਰਲੀਮੈਂਟ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਬਰਨਾਲਾ ਸਟੇਸ਼ਨ ‘ਤੇ ਇਸਦੇ ਠਹਿਰਾਓ ਦੀ ਮੰਗ ਕੀਤੀ ਸੀ ਅਤੇ ਇਸ ਮੁਲਾਕਾਤ ਤੋਂ ਬਾਅਦ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਵੀ ਅਪਲੋਡ ਕੀਤੀ ਸੀ ਜਿਸ ਵਿੱਚ ਉਹਨਾਂ ਬਰਨਾਲਾ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਐਲਾਨ ਕੀਤਾ ਸੀ ਕਿ ਵੰਦੇ ਭਾਰਤ ਟ੍ਰੇਨ ਬਰਨਾਲਾ ਸਟੇਸ਼ਨ ‘ਤੇ ਰੁਕੇਗੀ, ਮੀਤ ਹੇਅਰ ਨੇ ਇਸ ਵੀਡੀਓ ਵਿੱਚ ਦਾਅਵਾ ਕੀਤਾ ਸੀ ਕਿ ਉਹ ਰਵਨੀਤ ਸਿੰਘ ਬਿੱਟੂ ਨੂੰ ਮਿਲੇ ਹਨ ਅਤੇ ਰਵਨੀਤ ਸਿੰਘ ਬਿੱਟੂ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲਣ ਵਾਲੀ ਸੁਪਰ ਫਾਸਟ ਟ੍ਰੇਨ ਵੰਦੇ ਭਾਰਤ ਬਰਨਾਲਾ ਦੇ ਸਟੇਸ਼ਨ ‘ਤੇ ਵੀ ਰੁਕੇਗੀ।                                                         ਮੀਤ ਹੇਅਰ ਨੇ ਇਹ ਵੀ ਕਿਹਾ ਸੀ ਕਿ ਜਿਸ ਦਿਨ ਇਹ ਟ੍ਰੇਨ ਬਰਨਾਲਾ ਦੇ ਸਟੇਸ਼ਨ ‘ਤੇ ਰੁਕੇਗੀ ਉਹ ਬਰਨਾਲਾ ਵਾਸੀਆਂ ਨੂੰ ਨਾਲ ਲੈ ਕੇ ਇਸ ਦਾ ਪੁਰਜ਼ੋਰ ਸਵਾਗਤ ਕਰਨਗੇ ਪ੍ਰੰਤੂ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੇ ਇਹਨਾਂ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ ਕਿਉਂਕਿ ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ ਤੋਂ ਦਿੱਲੀ ਤੱਕ ਵੰਦੇ ਭਾਰਤ ਟ੍ਰੇਨ ਦੇ ਰੋਕਣ ਦੇ ਜਿਹੜੇ ਸਟੇਸ਼ਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਵਿੱਚ ਬਰਨਾਲਾ ਸਟੇਸ਼ਨ ਦਾ ਨਾਮ ਦਰਜ ਨਹੀਂ ਹੈ। ‌ ਜ਼ਿਕਰਯੋਗ ਹੈ ਕਿ ਰੇਲ ਮੰਤਰਾਲਾ ਵੱਲੋਂ 31 ਅਕਤੂਬਰ 2025 ਨੂੰ ਵੰਦੇ ਭਾਰਤ ਟਰੇਨ ਦੇ ਠਹਿਰਾਓ ਵਾਲੇ ਸਟੇਸ਼ਨਾਂ ਦੀ ਸੂਚੀ ਜਾਰੀ ਕੀਤੀ ਗਈ ਜਿਨਾਂ ਵਿੱਚ ਇਹ ਟ੍ਰੇਨ ਫਿਰੋਜ਼ਪੁਰ ਤੋਂ ਚੱਲ ਕੇ ਫਰੀਦਕੋਟ, ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ, ਪਾਨੀਪਤ ਰੁਕਦੀ ਹੋਈ ਦਿੱਲੀ ਪੁੱਜੇਗੀ, ਇਹ ਪੱਤਰ ਸਪੱਸ਼ਟ ਕਰਦਾ ਹੈ ਕਿ ਵੰਦੇ ਭਾਰਤ ਟ੍ਰੇਨ ਦੇ ਰੁਕਣ ਵਾਲੇ ਸਟੇਸ਼ਨਾਂ ਵਿੱਚ ਬਰਨਾਲਾ ਸਟੇਸ਼ਨ ਦਾ ਨਾਮ ਦਰਜ ਨਹੀਂ ਹੈ। ਇਹ ਪੱਤਰ ਰੇਲ ਮੰਤਰਾਲਾ ਦੇ ਡਾਇਰੈਕਟਰ (ਕੋਚਿੰਗ) ਸ੍ਰੀ ਸੰਜੇ ਆਰ. ਨੀਲਮ ਵੱਲੋਂ ਜਾਰੀ ਕੀਤਾ ਗਿਆ ਹੈ। ‌ ਇਸ ਪੱਤਰ ਅਨੁਸਾਰ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੇ ਯਤਨਾਂ ਨੂੰ ਬੂਰ ਨਹੀਂ ਪਿਆ ਤੇ ਉਹਨਾਂ ਵੱਲੋਂ ਬਰਨਾਲਾ ਵਾਸੀਆਂ ਨੂੰ ਵੰਦੇ ਭਾਰਤ ਟ੍ਰੇਨ ਦੇ ਬਰਨਾਲਾ ਵਿਖੇ ਰੁਕਣ ਦੀ ਦਿੱਤੀ ਵਧਾਈ ਫਿੱਕੀ ਹੋ ਗਈ ਜਾਪਦੀ ਹੈ। ਇਸ ਸਬੰਧੀ ਐਮਪੀ ਮੀਤ ਹੇਅਰ ਨਾਲ ਫੋਨ ‘ਤੇ ਗੱਲਬਾਤ ਕਰਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸੰਪਰਕ ਨਹੀਂ ਹੋ ਸਕਿਆ। ਹੁਣ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਵਿਚਕਾਰ ਰਾਜਨੀਤਿਕ ਬਿਆਨਬਾਜੀ ਸ਼ੁਰੂ ਹੋਵੇਗੀ, ਜਿਸ ਉੱਪਰ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ। ‌
ਫੋਟੋ ਕੈਪਸ਼ਨ- ਵੰਦੇ ਭਾਰਤ ਦੇ ਬਰਨਾਲਾ ਵਿਖੇ ਠਹਿਰਾਓ ਸਬੰਧੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਮੀਤ ਹੇਅਰ ਮੁਲਾਕਾਤ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਕੰਮ ਦੀ ਖ਼ਬਰ….ਭਾਰਤੀ ਰੇਲਵੇ ਨੇ ਸੀਟਾਂ ਦੀ ਬੁਕਿੰਗ ਲਈ ਨਵੀਂ ਐਪ ਕੀਤੀ ਲਾਂਚ

Next Post

ਮੌਸਮ ਵਿਭਾਗ ਨੇ ਪੰਜਾਬ ‘ਚ ਦੋ ਦਿਨ ਮੀਂਹ ਦੀ ਕੀਤੀ ਭਵਿੱਖਬਾਣੀ

Nirmal Pandori

Nirmal Pandori

Related Posts

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਮੌਸਮ ਵਿਭਾਗ ਨੇ ਪੰਜਾਬ 'ਚ ਦੋ ਦਿਨ ਮੀਂਹ ਦੀ ਕੀਤੀ ਭਵਿੱਖਬਾਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend