Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਿਸ਼ਤੇ ‘ਚ ਬੇਵਫਾਈ ਦੀ ਵੱਡੀ ਮਿਸਾਲ… ਇੱਕ ਔਰਤ ਨੂੰ ਉਸ ਦੇ ਧੀ-ਪੁੱਤ ਸਮੇਤ ਦਿੱਤਾ ਨਹਿਰ ‘ਚ ਧੱਕਾ… ਮਾਂ ਧੀ ਦੀ ਲਾਸ਼ ਬਰਾਮਦ ਪਰ ਪੁੱਤ…!

-ਪਤੀ ਦੀ ਮੌਤ ਤੋਂ ਬਾਅਦ ਦੋਸ਼ੀ ਨਾਲ ਬਣਾ ਲਿਆ ਸੀ ਰਿਸ਼ਤਾ,

Nirmal Pandori by Nirmal Pandori
11/05/2025
in ਬਰਨਾਲਾ ਆਸ-ਪਾਸ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਾਰੀ ਕਬੀਲਦਾਰੀ ਦੀ ਜਿੰਮੇਵਾਰੀ ਦੋਸ਼ੀ ਕੋਲ ਸੀ

ਬਰਨਾਲਾ ,5 ਨਵੰਬਰ, Gee98 news service

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਤੋਂ ਕੁਝ ਦਿਨ ਪਹਿਲਾਂ ਆਪਣੇ ਨੌਜਵਾਨ ਬੇਟੇ ਅਤੇ ਬੇਟੀ ਸਮੇਤ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਈ ਇੱਕ ਔਰਤ ਅਤੇ ਉਸ ਦੇ ਬੇਟੇ ਅਤੇ ਬੇਟੀ ਦੇ ਦਿਲ ਦਹਿਲਾ ਦੇਣ ਵਾਲੇ ਕਤਲ ਦੀ ਕਹਾਣੀ ਸਾਹਮਣੇ ਆਈ ਹੈ। ਆਪਣੇ ਬੇਟੇ ਤੇ ਬੇਟੀ ਸਮੇਤ ਲਾਪਤਾ ਹੋਣ ਦੀ ਸੂਚਨਾ ਤੋਂ ਬਾਅਦ ਦੌਰਾਨੇ ਪੜਤਾਲ ਪੁਲਿਸ ਨੇ ਇਸ ਮਾਮਲੇ ‘ਚ ਪਿੰਡ ਦੇ ਹੀ ਕੁਲਵੰਤ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਪਿੰਡ ਸੇਖਾ ਦੀ ਕਿਰਨਜੀਤ ਕੌਰ (45 ਸਾਲ) ਉਸ ਦੀ ਬੇਟੀ ਸੁਖਚੈਨਪ੍ਰੀਤ ਕੌਰ (25 ਸਾਲ) ਅਤੇ ਬੇਟਾ ਹਰਮਨਜੀਤ ਸਿੰਘ (22 ਸਾਲ) ਦੇ ਕਤਲ ਦਾ ਦੋਸ਼ ਕਬੂਲ ਕੀਤਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਦੋਸ਼ੀ ਕੁਲਵੰਤ ਸਿੰਘ ਦਾ ਪਿਛਲੇ ਕਈ ਵਰ੍ਹਿਆਂ ਤੋਂ ਮ੍ਰਿਤਕ ਔਰਤ ਕਿਰਨਜੀਤ ਕੌਰ ਦੇ ਘਰ ਆਉਣ ਜਾਣ ਸੀ ਅਤੇ ਦੋਵਾਂ ਦੇ ਸਬੰਧ ਬਣੇ ਹੋਏ ਸਨ। ਕਿਰਨਜੀਤ ਕੌਰ ਨੇ ਇੱਕ ਤਰੀਕੇ ਨਾਲ ਆਪਣੇ ਸਾਰੇ ਘਰ ਦੀ ਕਬੀਲਦਾਰੀ ਦੋਸ਼ੀ ਕੁਲਵੰਤ ਸਿੰਘ ਦੇ ਸਪੁਰਦ ਕੀਤੀ ਹੋਈ ਸੀ। ਇੱਥੇ ਇਹ ਵੀ ਦੱਸ ਦੇਈਏ ਕਿ ਕਿਰਨਜੀਤ ਕੌਰ ਦੇ ਪਤੀ ਸਤਪਾਲ ਸਿੰਘ ਦੀ ਕਰੀਬ 17 -18 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਕੁਲਵੰਤ ਸਿੰਘ, ਕਿਰਨਜੀਤ ਕੌਰ ਦੇ ਸੰਪਰਕ ਵਿੱਚ ਆਇਆ ਤੇ ਉਸ ਨਾਲ ਚੰਗੇ ਪਰਿਵਾਰਕ ਸੰਬੰਧ ਬਣਾ ਲਏ। ‌ ਕੁਝ ਸਮਾਂ ਪਹਿਲਾਂ ਕੁਲਵੰਤ ਸਿੰਘ ਨੇ ਕਿਰਨਜੀਤ ਕੌਰ ਦੀ ਘਰੇਲੂ ਜ਼ਮੀਨ ਦਾ ਸੌਦਾ ਕਰਵਾ ਦਿੱਤਾ ਅਤੇ ਸਾਰੇ ਪੈਸੇ ਖੁਦ ਹੜੱਪ ਕਰ ਲਏ। ਭਾਵੇਂ ਕਿ ਕਿਰਨਜੀਤ ਕੌਰ, ਕੁਲਵੰਤ ਸਿੰਘ ਨਾਲ ਪਿਛਲੇ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਅਤੇ ਕੁਲਵੰਤ ਸਿੰਘ ‘ਤੇ ਅੰਨਾ ਯਕੀਨ ਵੀ ਕਰਦੀ ਸੀ ਪ੍ਰੰਤੂ ਕੁਝ ਦਿਨਾਂ ਤੋਂ ਉਹ ਕੁਲਵੰਤ ਸਿੰਘ ਤੋਂ ਆਪਣੀ ਜ਼ਮੀਨ ਦੇ ਪੈਸੇ ਮੰਗ ਰਹੀ ਸੀ ਜਿਸ ਤੋਂ ਕੁਲਵੰਤ ਸਿੰਘ ਔਖਾ ਸੀ। ‌ ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਦੋਸ਼ੀ ਕੁਲਵੰਤ ਸਿੰਘ 26 ਅਕਤੂਬਰ 2025 ਦੀ ਰਾਤ ਨੂੰ ਕਿਰਨਜੀਤ ਕੌਰ ਉਸਦੀ ਬੇਟੀ ਸੁਖਚੈਨਪ੍ਰੀਤ ਕੌਰ ਅਤੇ ਬੇਟੇ ਹਰਮਨਜੀਤ ਸਿੰਘ ਨੂੰ ਮਾਤਾ ਸ੍ਰੀ ਨੈਣਾਂ ਦੇਵੀ ਦੀ ਯਾਤਰਾ ਦੇ ਬਹਾਨੇ ਆਪਣੇ ਨਾਲ ਲੈ ਗਿਆ ਅਤੇ ਵਾਪਸੀ ਆਉਂਦੇ ਸਮੇਂ ਪਟਿਆਲਾ ਨੇੜੇ ਭਾਖੜਾ ਨਹਿਰ ਵਿੱਚ ਨਾਰੀਅਲ ਅਤੇ ਨਿਆਜ਼ (ਮਿੱਠੇ ਚੌਲ) ਨਹਿਰ ਵਿੱਚ ਜਲ ਪ੍ਰਵਾਹ ਕਰਨ ਦਾ ਬਹਾਨਾ ਬਣਾ ਕੇ ਉਸਨੇ ਪਹਿਲਾਂ ਕਿਰਨਜੀਤ ਕੌਰ ਅਤੇ ਉਸਦੀ ਬੇਟੀ ਸੁਖਚੈਨਪ੍ਰੀਤ ਕੌਰ ਨੂੰ ਧੱਕਾ ਦੇ ਦਿੱਤਾ ਅਤੇ ਬਾਅਦ ਵਿੱਚ ਬੇਟੇ ਹਰਮਨਜੀਤ ਸਿੰਘ ਨੂੰ ਵੀ ਨਹਿਰ ਵਿੱਚ ਧੱਕਾ ਦੇ ਦਿੱਤਾ। ਇਸ ਘਟਨਾ ਦਾ ਇੱਕ ਦੁਖਦ ਪੱਖ ਇਹ ਵੀ ਹੈ ਕਿ ਕਿਰਨਜੀਤ ਕੌਰ ਅਤੇ ਉਸਦੀ ਬੇਟੀ ਸੁਖਚੈਨਪ੍ਰੀਤ ਕੌਰ ਦੀਆਂ ਲਾਸ਼ਾਂ ਹਰਿਆਣਾ ‘ਚੋਂ ਬਰਾਮਦ ਹੋਈਆਂ ਜਿੱਥੋਂ ਦੀ ਪੁਲਿਸ ਨੇ ਕੋਈ ਬਾਲੀ ਵਾਰਿਸ ਸਾਹਮਣੇ ਨਾ ਆਉਣ ਕਰਕੇ ਉਹਨਾਂ ਦਾ ਸਸਕਾਰ ਵੀ ਕਰ ਦਿੱਤਾ ਸੀ ਅਤੇ ਉਸਦੇ ਬੇਟੇ ਹਰਮਨਜੀਤ ਸਿੰਘ ਦੀ ਲਾਸ਼ ਅਜੇ ਬਰਾਮਦ ਨਹੀਂ ਹੋਈ। ਐਸਐਸਪੀ ਨੇ ਕਿਹਾ ਕਿ ਦੋਸ਼ੀ ਕੁਲਵੰਤ ਸਿੰਘ ਨੂੰ ਰਿਮਾਂਡ ‘ਤੇ ਲੈ ਕੇ ਪੜ੍ਹਤਾਲ ਕੀਤੀ ਜਾਵੇਗੀ ਕਿ ਇਸ ਤੀਹਰੇ ਕਤਲ ਕਾਂਡ ਦੀ ਘਟਨਾ ਨੂੰ ਦੋਸ਼ੀ ਕੁਲਵੰਤ ਸਿੰਘ ਨੇ ਇਕੱਲੇ ਨੇ ਅੰਜਾਮ ਦਿੱਤਾ ਜਾਂ ਕੋਈ ਹੋਰ ਉਸਦੇ ਨਾਲ ਇਸ ਵਾਰਦਾਤ ਵਿੱਚ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਜਿਸ ਵੇਲੇ ਐਸਐਸਪੀ ਦੀ ਪ੍ਰੈਸ ਕਾਨਫਰੰਸ ਹੋ ਰਹੀ ਸੀ ਤਾਂ ਐਸਐਸਪੀ ਦਫ਼ਤਰ ਦੇ ਬਾਹਰ ਪਿੰਡ ਸੇਖਾ ਅਤੇ ਤਿੰਨ ਚਾਰ ਹੋਰ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਸੈਂਕੜੇ ਦੀ ਗਿਣਤੀ ਵਿੱਚ ਲੋਕ ਬਾਹਰ ਇਕੱਠੇ ਹੋਏ ਸਨ ਜਿਹੜੇ ਕਿ ਮੰਗ ਕਰ ਰਹੇ ਸਨ ਕਿ ਮਾਂ- ਧੀ ਅਤੇ ਪੁੱਤਰ ਦੇ ਤੀਹਰੇ ਕਤਲ ਕਾਂਡ ਦੀ ਇਸ ਨਿੰਦਣਯੋਗ ਘਟਨਾ ਵਿੱਚ ਦੋਸ਼ੀ ਕੁਲਵੰਤ ਸਿੰਘ ਦੀ ਪਤਨੀ ਉਸਦੇ ਪੁੱਤਰ ਅਤੇ ਉਸਦੇ ਪਿਤਾ ਨੂੰ ਵੀ ਸ਼ਾਮਿਲ ਕੀਤਾ ਜਾਵੇ ਕਿਉਂਕਿ ਉਹ ਵੀ ਇਸ ਸਾਜ਼ਿਸ਼ ਵਿੱਚ ਸ਼ਾਮਿਲ ਹਨ। ਮੌਕੇ ‘ਤੇ ਹਾਜ਼ਰ ਪਿੰਡ ਦੇ ਲੋਕਾਂ ਨੇ ਮੰਨਿਆ ਕਿ ਦੋਸ਼ੀ ਕੁਲਵੰਤ ਸਿੰਘ ਦਾ ਮ੍ਰਿਤਕ ਔਰਤ ਨਾਲ ਕਾਫ਼ੀ ਸਮੇਂ ਤੋਂ ਆਉਣ ਜਾਣ ਸੀ ਪ੍ਰੰਤੂ ਉਸ ਨੇ ਇਸ ਵੱਡੀ ਘਟਨਾ ਨੂੰ ਜ਼ਮੀਨ ਵੇਚਣ ਤੋਂ ਬਾਅਦ ਮਿਲੇ ਪੈਸੇ ਹੜੱਪਣ ਦੀ ਨੀਅਤ ਨਾਲ ਹੀ ਅੰਜਾਮ ਦਿੱਤਾ।

Gee98 Ads

                        ‌                          ਇਸ ਮੌਕੇ ਮ੍ਰਿਤਕ ਔਰਤ ਕਿਰਨਜੀਤ ਕੌਰ ਦੇ ਪੇਕੇ ਪਰਿਵਾਰ ਵਾਲਿਆਂ ਵਿੱਚੋਂ ਉਸਦੇ ਪਿਤਾ ਤੇ ਭਰਾਵਾਂ ਨੇ ਵੀ ਕਿਹਾ ਕਿ ਉਨਾਂ ਦੀ ਬੇਟੀ ਅਤੇ ਉਸ ਦੇ ਬੇਟੇ-ਬੇਟੀ ਦੇ ਕਤਲ ਵਿੱਚ ਇਕੱਲਾ ਕੁਲਵੰਤ ਸਿੰਘ ਨਹੀਂ ਸਗੋਂ ਉਸ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਿਲ ਹਨ ਜਿਨਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਮ੍ਰਿਤਕ ਔਰਤ ਦੇ ਪਿਤਾ ਨੇ ਕਿਹਾ ਕਿ ਇਹ ਕਰੋੜਾਂ ਦੀ ਖੇਡ ਹੈ। ਕੁਲਵੰਤ ਸਿੰਘ ਉਸ ਦੀ ਬੇਟੀ ਦੇ ਕਰੋੜਾਂ ਰੁਪਏ ਹੜੱਪ ਕਰ ਗਿਆ ਹੈ ਜੋ ਉਸ ਨੇ ਜ਼ਮੀਨ ਅਤੇ ਕਈ ਤੋਲੇ ਸੋਨਾ ਵੇਚ ਕੇ ਹੜੱਪੇ ਹਨ। ਪਤੀ ਦੀ ਮੌਤ ਤੋਂ ਬਾਅਦ ਪਿੰਡ ਦੇ ਇੱਕ ਵਿਅਕਤੀ ਨਾਲ ਸੰਬੰਧਾਂ ‘ਚ ਰਹਿਣ ਵਾਲੀ ਇੱਕ ਔਰਤ ਦੇ ਬੇਟੇ ਅਤੇ ਬੇਟੀ ਸਮੇਤ ਕਤਲ ਦੀ ਇਸ ਦਰਦਨਾਕ ਕਹਾਣੀ ਨੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CBI ਵੱਲੋਂ ਮੁਅੱਤਲ DIG ਭੁੱਲਰ ਦੀ ਡਾਇਰੀ ਵਿੱਚ ਦਰਜ ਪ੍ਰਾਪਰਟੀ ਕਾਰੋਬਾਰੀਆਂ ‘ਤੇ ਛਾਪਾਮਾਰੀ ਸ਼ੁਰੂ

Next Post

ਪੰਜਾਬ ਦਾ ਮੁੱਖ ਚੋਣ ਅਧਿਕਾਰੀ ਅਤੇ SC ਕਮਿਸ਼ਨ ਆਹਮੋ ਸਾਹਮਣੇ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post

ਪੰਜਾਬ ਦਾ ਮੁੱਖ ਚੋਣ ਅਧਿਕਾਰੀ ਅਤੇ SC ਕਮਿਸ਼ਨ ਆਹਮੋ ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend