Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਹੋਟਲਾਂ ਖਿਲਾਫ ਕਾਰਵਾਈ ਦਾ ਮੁੱਦਾ…ਈਓ ਨੇ ਕਿਹਾ… “ਨਹੀਂ…ਅਜਿਹੀ ਕੋਈ ਗੱਲ ਨਹੀਂ ਹੁਣ ਅਸੀਂ ਪੱਕੀ ਕਾਰਵਾਈ ਕਰਾਂਗੇ”

-ਨੋਟਿਸਾਂ ਦੀ ਅਣਦੇਖੀ ਕਰਨ 'ਤੇ ਹੋਟਲਾਂ ਤੋਂ ਖ਼ਫ਼ਾ ਨਗਰ ਕੌਂਸਲ ਦੇ ਅਧਿਕਾਰੀ

Nirmal Pandori by Nirmal Pandori
11/09/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਨਵੰਬਰ, (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਸ਼ਹਿਰ ਵਿੱਚ ਬਿਨਾਂ ਲੋੜੀਦੀਆਂ ਮਨਜ਼ੂਰੀਆਂ ਤੋਂ ਚੱਲ ਰਹੇ ਹੋਟਲਾਂ ਦਾ ਮੁੱਦਾ ਇੱਕ ਵਾਰ ਫੇਰ ਭਖਿਆ ਹੋਇਆ ਹੈ। ਸ਼ਹਿਰ ਦੇ ਕੁਝ ਹੋਟਲ ਮਾਲਕਾਂ ਵੱਲੋਂ ਕੀਤੀਆਂ ਜਾਂਦੀਆਂ ਮਨਮਾਨੀਆਂ ਦੀਆਂ ਖ਼ਬਰਾਂ ਲਗਾਤਾਰ ਪ੍ਰਕਾਸ਼ਤ ਹੋਣ ਤੋਂ ਬਾਅਦ ਸਵਾਲਾਂ ਦੇ ਘੇਰੇ ਵਿੱਚ ਫਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਖ਼ਰ ਇਹਨਾਂ ਹੋਟਲਾਂ ਦੇ ਖ਼ਿਲਾਫ਼ ਕਾਰਵਾਈ ਦਾ ਮਨ ਬਣਾਇਆ ਹੈ। ਨਗਰ ਕੌਸਲ ਦੇ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਸਲ ਨੇ ਸ਼ਹਿਰ ਵਿਚਲੇ 17 ਹੋਟਲਾਂ ਨੂੰ ਲੋੜੀਦੀਆਂ ਮਨਜ਼ੂਰੀਆਂ ਦੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਨੂੰ ਦਿਖਾਉਣ ਲਈ ਨੋਟਿਸ ਜਾਰੀ ਕੀਤੇ ਹਨ ਅਤੇ ਇਹ ਨੋਟਿਸ ਨਾ ਦਿਖਾਉਣ ਦੀ ਸੂਰਤ ਵਿੱਚ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਨੋਟਿਸ ਦਾ ਜਵਾਬ ਦੇਣ ਲਈ ਮਿਥੀ ਤਰੀਕ ਲੰਘਣ ਤੋਂ ਬਾਅਦ ਵੀ ‌ ਬਹੁਤੇ ਹੋਟਲਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਿਆ ਜਿਸ ਤੋਂ ਬਾਅਦ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਇਹਨਾਂ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜਦੋਂ ਪੱਤਰਕਾਰਾਂ ਨੇ ਈਓ ਬਰਨਾਲਾ ਨੂੰ ਹੋਟਲਾਂ ਦੇ ਖਿਲਾਫ ਕਾਰਵਾਈ ਸਬੰਧੀ ਦੇਵੀ ਦੇ ਮਾਮਲੇ ਚ ਨਗਰ ਕੌਂਸਲ ਦੇ ਕਿਸੇ ਅਧਿਕਾਰੀ ਦੀ ਸ਼ਮੂਲੀਅਤ ਸਬੰਧੀ ਸ਼ੰਕਾ ਕੀਤੀ ਤਾਂ ਈਓ ਨੇ ਕਿਹਾ ਕਿ “ਨਹੀਂ…ਅਜਿਹੀ ਕੋਈ ਗੱਲ ਨਹੀਂ ਹੁਣ ਅਸੀਂ ਪੱਕੀ ਕਾਰਵਾਈ ਕਰਾਂਗੇ”।
*ਜਿਨਾਂ ਹੋਟਲਾਂ ਨੂੰ ਨਗਰ ਕੌਂਸਲ ਵੱਲੋਂ ਨੋਟਿਸ ਜਾਰੀ ਕੀਤੇ ਗਏ-
ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਸ਼ਹਿਰ ਦੇ ਹੋਟਲ ਵੀਵਾਨ, ਹੋਟਲ ਵਲਿੰਗਟਨ, ਹੋਟਲ ਡਾਇਮੰਡ, ਹੋਟਲ ਸਿਮਰ, ਹੋਟਲ ਮਿਲਨ, ਹੋਟਲ ਕੈਨੇਡਾ, ਹੋਟਲ ਸਨਬੀਮਜ, ਹੋਟਲ ਟੇਸਟੀ ਟੱਚ, ਹੋਟਲ ਏ23, ਹੋਟਲ ਰੋਇਲ ਸਿਟੀ, ਹੋਟਲ ਬੀ7, ਹੋਟਲ ਐਚਬੀ, ਹੋਟਲ ਬੀ ਸਟਾਰ, ਹੋਟਲ ਮੈਪਲ, ਹੋਟਲ ਆਰਐਨ, ਹੋਟਲ ਐਪਲ ਅਤੇ ਹੋਟਲ ਅਰਮਾਨ ਐਂਡ ਰੈਸਟੋਰੈਂਟ ਨੂੰ ਲੋੜੀਦੀਆਂ ਮਨਜ਼ੂਰੀਆਂ ਦੇ ਦਸਤਾਵੇਜ ਦਿਖਾਉਣ ਲਈ ਨੋਟਿਸ ਜਾਰੀ ਕੀਤੇ ਗਏ ਹਨ।
*ਹੋਟਲਾਂ ਨੇ ਨੋਟਿਸਾਂ ਨੂੰ ਰੱਖਿਆ ਜੁੱਤੀ ਦੀ ਨੋਕ ‘ਤੇ-
ਜਦ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਜਾਰੀ ਕੀਤੇ ਨੋਟਿਸਾਂ ਦੇ ਜਵਾਬ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤਾਂ ਪਤਾ ਲੱਗਿਆ ਕਿ ਨੋਟਿਸ ਜਾਰੀ ਕੀਤੇ ਜਾਣ ਵਾਲੇ 17 ਹੋਟਲਾਂ ਵਿੱਚੋਂ ਸਿਰਫ਼ ਇੱਕ ਹੋਟਲ ਨੇ ਨਗਰ ਕੌਂਸਲ ਦੇ ਨੋਟਿਸ ਦਾ ਜਵਾਬ ਦਿੱਤਾ ਹੈ ਜਦਕਿ ਇੱਕ ਹੋਟਲ ਨੇ ਨਗਰ ਕੌਸਲ ਦੇ ਖ਼ਿਲਾਫ਼ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ ਅਤੇ ਇੱਕ ਹੋਰ ਹੋਟਲ ਦੇ ਖ਼ਿਲਾਫ਼ ਨਗਰ ਕੌਂਸਲ ਵੱਲੋਂ ਵੀ ਕੋਰਟ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਕੁੱਲ ਮਿਲਾ ਕੇ 17 ਹੋਟਲਾਂ ਵਿੱਚੋਂ 14 ਹੋਟਲਾਂ ਵਾਲਿਆਂ ਨੇ ਨਗਰ ਕੌਂਸਲ ਦੇ ਨੋਟਿਸਾਂ ਨੂੰ ਟਿੱਚ ਕਰਕੇ ਜਾਣਿਆ ਹੈ।
*ਹੁਣ ਡਿਊਟੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋਵੇਗੀ ਕਾਰਵਾਈ-
ਚੇਤੇ ਰਹੇ ਕਿ ਅਖ਼ਬਾਰਾਂ ਵਿੱਚ ਲਗਾਤਾਰ ਖ਼ਬਰਾਂ ਪ੍ਰਕਾਸ਼ਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ‘ਤੇ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਲੈ ਕੇ ਕੁਝ ਸਮਾਂ ਪਹਿਲਾਂ ਜ਼ਿਲ੍ਹੇ ਦੇ ਹੋਟਲਾਂ ਦੀ ਚੈਕਿੰਗ ਕੀਤੀ ਸੀ ਅਤੇ ਇਸ ਦੌਰਾਨ ਬਹੁਤੇ ਹੋਟਲਾਂ ਨੂੰ ਜਿੰਦਰੇ ਲਗਾ ਦਿੱਤੇ ਗਏ ਸਨ ਪਰੰਤੂ ਇਹ ਜਿੰਦਰੇ ਕੁਝ ਦਿਨਾਂ ਵਿੱਚ ਹੀ ਖੁੱਲ ਗਏ ਸਨ। ਸੂਤਰਾਂ ਅਨੁਸਾਰ ਹੋਟਲਾਂ ਨੂੰ ਸੀਲ ਕਰਨ ਸਬੰਧੀ ਪ੍ਰਸ਼ਾਸਨ ਦੀ ਇਹ ਕਾਰਵਾਈ ਨਿਯਮਾਂ ਤਹਿਤ ਨਹੀਂ ਸੀ ਇਸੇ ਕਰਕੇ ਹੋਟਲਾਂ ਦੇ ਦੁਬਾਰਾ ਜਿੰਦੇ ਖੋਲੇ ਗਏ ਸਨ ਪ੍ਰੰਤੂ ਹੁਣ ਪ੍ਰਸ਼ਾਸਨ ਵੱਲੋਂ ਬਕਾਇਦਾ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤਾ ਗਿਆ ਜਿਸ ਦੀ ਨਿਗਰਾਨੀ ਤਹਿਤ ਇਹਨਾਂ ਹੋਟਲਾਂ ਵਾਲਿਆਂ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਹੋਟਲ ਬਿਨਾਂ ਲੋੜੀਦੀਆਂ ਮਨਜ਼ੂਰੀਆਂ ਤੋਂ ਚੱਲ ਰਹੇ ਹਨ ਉਹਨਾਂ ਨੂੰ ਮੌਕੇ ‘ਤੇ ਹੀ ਸੀਲ ਕਰ ਦਿੱਤਾ ਜਾਵੇਗਾ।
*ਅਸੀਂ ਪੁਲਿਸ ਲੈ ਕੇ ਜਾਵਾਂਗੇ ਹੋਟਲਾਂ ਦੀ ਚੈਕਿੰਗ ਕਰਨ-ਈਓ
ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਵਿਸ਼ਾਲਦੀਪ ਨੇ ਦੱਸਿਆ ਕਿ ਹੋਟਲਾਂ ਦੀ ਚੈਕਿੰਗ ਸਬੰਧੀ ਡਿਊਟੀ ਮੈਜਿਸਟ੍ਰੇਟ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਪੁਲਿਸ ਤੋਂ ਲੋੜੀਦੇ ਪੁਲਿਸ ਕਰਮਚਾਰੀਆਂ ਦੀ ਮਦਦ ਵੀ ਮੰਗੀ ਗਈ ਹੈ ਜਿਸ ਤੋਂ ਬਾਅਦ ਹੋਟਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਡਿਫਾਲਟਰ ਹੋਟਲਾਂ ਨੂੰ ਮੌਕੇ ‘ਤੇ ਸੀਲ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਚੋਣ ਕਮਿਸ਼ਨ ਦੀ ਤਰਨਤਾਰਨ ਦੀ SSP ਖ਼ਿਲਾਫ਼ ਵੱਡੀ ਕਾਰਵਾਈ

Next Post

ਕੌੜਤੂੰਬਾ…ਲੰਘ ਗਈ ਤੂੰ ਪੈਰ ਦੱਬ ਕੇ…ਕਿਹੜੇ ਕੰਮ ਨੂੰ ਝਾਂਜਰਾਂ ਪਾਈਆਂ…!

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਕੌੜਤੂੰਬਾ…ਲੰਘ ਗਈ ਤੂੰ ਪੈਰ ਦੱਬ ਕੇ…ਕਿਹੜੇ ਕੰਮ ਨੂੰ ਝਾਂਜਰਾਂ ਪਾਈਆਂ…!

ਕੌੜਤੂੰਬਾ...ਲੰਘ ਗਈ ਤੂੰ ਪੈਰ ਦੱਬ ਕੇ...ਕਿਹੜੇ ਕੰਮ ਨੂੰ ਝਾਂਜਰਾਂ ਪਾਈਆਂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend