Gee 98News

ਕੰਗਨਾ ਰਣੌਤ ‘ਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ…!

ਚੰਡੀਗੜ੍ਹ,13 ਨਵੰਬਰ, Gee98 News service-

-ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੇਦੀ ਸੰਸਦ ਕੰਗਨਾ ਰਣੌਤ ਉੱਪਰ ਦੇਸ਼ਧ੍ਰੋਹ ਦਾ ਮੁਕੱਦਮਾ ਚੱਲੇਗਾ। ਕਿਸਾਨ ਅੰਦੋਲਨ ਦੇ ਦੌਰਾਨ ਆਪਣੇ ਵਿਵਾਦ ਭਰਪੂਰ ਬਿਆਨਾਂ ਦੇ ਲਈ ਕੰਗਨਾ ਨੂੰ ਇਸ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ‘ਤੇ ਟਿੱਪਣੀ ਕਰਦੇ ਹੋਏ ਕੰਗਨਾ ਨੇ ਅੰਦੋਲਨ ਵਿੱਚ ਸ਼ਾਮਿਲ ਕਿਸਾਨਾਂ ਦੀ ਤੁਲਨਾ ਖਾਲਿਸਤਾਨੀਆਂ ਨਾਲ ਕੀਤੀ ਸੀ। ਕੰਗਨਾ ਨੇ ਇਹ ਵਿਵਾਦਤ ਬਿਆਨ ਵੀ ਦਿੱਤਾ ਸੀ ਕਿ ਕਿਸਾਨ ਅੰਦੋਲਨ ਵਿੱਚ ਰੇਪ ਅਤੇ ਹਤਿਆਵਾਂ ਹੋ ਰਹੀਆਂ ਹਨ। ‌ ਕੰਗਣਾ ਨੇ ਇਹ ਟਿੱਪਣੀ ਵੀ ਕੀਤੀ ਸੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਵਾਲੀਆਂ ਔਰਤਾਂ 100-100 ਰੁਪਏ ਲੈ ਕੇ ਸ਼ਾਮਿਲ ਹੋ ਰਹੀਆਂ ਹਨ। ਆਪਣੇ ਇਹਨਾਂ ਵਿਵਾਦਤ ਬਿਆਨਾਂ ਦੇ ਕਾਰਨ ਕੰਗਨਾ ਨੂੰ ਸ਼ੁਰੂ ਤੋਂ ਹੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨ ਅੰਦੋਲਨ ਪ੍ਰਤੀ ਅਜਿਹੀਆਂ ਟਿੱਪਣੀਆਂ ਕਰਨ ਤੋਂ ਬਾਅਦ ਇੱਕ ਵਕੀਲ ਰਮਾਸ਼ੰਕਰ ਸ਼ਰਮਾ ਨੇ ਕੰਗਨਾ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਸੁਣਵਾਈ ਕਰਦੇ ਹੋਏ MP-MLA ਕੋਰਟ ਦੇ ਸਪੈਸ਼ਲ ਜੱਜ ਲੋਕੇਸ਼ ਕੁਮਾਰ ਨੇ ਕਿਹਾ ਕਿ ਜਿਹੜੀ ਹੇਠਲੀ ਅਦਾਲਤ ਨੇ ਕੰਗਨਾ ਦੇ ਕੇਸ ਨੂੰ ਖਾਰਜ ਕਰ ਦਿੱਤਾ ਸੀ ਹੁਣ ਉਸੇ ਆਗਰਾ ਅਦਾਲਤ ਵਿੱਚ ਇਸ ਸਬੰਧੀ ਸੁਣਵਾਈ ਹੋਵੇਗੀ।

error: Content is protected !!