Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP MP ਨੇ ਹੀ ਡੀਸੀ ਤੇ ਨਗਰ ਨਿਗਮ ਕਮਿਸ਼ਨਰ ਦੇ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਦੀ ਮੰਗ

-ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Nirmal Pandori by Nirmal Pandori
11/13/2025
in ਪੰਜਾਬ
Reading Time: 1 min read
A A
0
AAP MP ਨੇ ਹੀ ਡੀਸੀ ਤੇ ਨਗਰ ਨਿਗਮ ਕਮਿਸ਼ਨਰ ਦੇ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਨਵੰਬਰ, Gee98 News service

-ਰਾਜਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਦੇ ਬੁੱਢਾ ਦਰਿਆ ਦੀ ਗੰਦਗੀ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਸਰਕਾਰ ਨੇ ਬੁੱਢਾ ਦਰਿਆ ਦੀ ਸਫ਼ਾਈ ਲਈ 650 ਕਰੋੜ ਰੁਪਏ ਦਿੱਤੇ, ਜੇਕਰ ਇਸ ਤੋਂ ਬਾਅਦ ਵੀ ਸਫ਼ਾਈ ਨਹੀਂ ਹੋਈ ਤਾਂ ਇਸ ਲਈ ਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਅਫ਼ਸਰ ਕੰਮ ਨਹੀਂ ਕਰ ਰਹੇ ਪਰ ਬਦਨਾਮੀ ਸਰਕਾਰ ਦੀ ਹੋ ਰਹੀ ਹੈ, ਸਰਕਾਰ ਤਾਂ ਦੋਸ਼ੀ ਤਾਂ ਹੋਵੇ ਜੇਕਰ ਪੈਸੇ ਨਾ ਦੇਵੇ ਪਰੰਤੂ ਜੇਕਰ ਪੈਸੇ ਦੇਣ ਦੇ ਬਾਵਜੂਦ ਵੀ ਕੰਮ ਰਹੀ ਹੋ ਰਿਹਾ ਤਾਂ ਡੀਸੀ ਅਤੇ ਕਮਿਸ਼ਨਰ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ‌ ਸੰਤ ਸੀਚੇਵਾਲ ਨੇ ਕਿਹਾ ਕਿ ਉਹਨਾਂ ਨੇ ਦਸੰਬਰ 2024 ‘ਚ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਗਊ ਘਾਟ ਦੇ ਨੇੜੇ ਬੁੱਢਾ ਦਰਿਆ ਵਿੱਚ ਡਿੱਗ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਕਿਹਾ ਤਾਂ ਅਫ਼ਸਰਾਂ ਨੇ ਸਾਢੇ ਤਿੰਨ ਕਰੋੜ ਰੁਪਏ ਮੰਗੇ ਅਤੇ 3 ਮਹੀਨੇ ਦਾ ਵਕਤ ਮੰਗਿਆ ਜਿਸ ਤੋਂ ਬਾਅਦ ਸਰਕਾਰ ਨੇ ਸਾਢੇ ਤਿੰਨ ਕਰੋੜ ਰੁਪਏ ਵੀ ਦਿੱਤੇ ਤੇ ਵਕਤ ਵੀ ਦਿੱਤਾ ਪ੍ਰੰਤੂ ਇੱਕ ਸਾਲ ਬੀਤਣ ਦੇ ਬਾਵਜੂਦ ਵੀ ਅਫ਼ਸਰਾਂ ਨੇ ਕੋਈ ਠੋਸ ਕੰਮ ਨਹੀਂ ਕਿਹਾ ਕੀਤਾ।‌ ਸੱਤਾਧਾਰੀ ਪਾਰਟੀ ਦੇ ਆਪਣੇ ਹੀ ਮੈਂਬਰ ਪਾਰਲੀਮੈਂਟ ਵੱਲੋਂ ਆਪਣੀ ਹੀ ਸਰਕਾਰ ਅਧੀਨ ਕੰਮ ਕਰ ਰਹੇ ਅਫ਼ਸਰਾਂ ‘ਤੇ ਸਵਾਲ ਚੁੱਕਣ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਇੱਕ ਵਾਰ ਫੇਰ ਚਰਚਾ ਵਿੱਚ ਹੈ। ਇਸ ਤੋਂ ਪਹਿਲਾਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਵੀ ਅਫ਼ਸਰਾਂ ‘ਤੇ ਸਵਾਲ ਚੁੱਕੇ ਸਨ ਪਰੰਤੂ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ ਜਦ ਕਿ ਸੰਤ ਸੀਚੇ ਵਾਲ ਦਾ ਨਜ਼ਰੀਆ ਵੀ ਪਠਾਨ ਮਾਜਰਾ ਵਾਂਗ ਹੀ ਹੈ ਇਥੋਂ ਤੱਕ ਕਿ ਸੰਤ ਸੀਚੇਵਾਲ ਨੇ ਤਾਂ ਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕਰ ਦਿੱਤੀ ਹੈ। ਇਹ ਵੀ ਦੱਸ ਦੇਈਏ ਕਿ ਸੰਤ ਸੀਚੇਵਾਲ ਨੇ ਬੁੱਢਾ ਦਰਿਆ ਵਿੱਚ ਡਿੱਗ ਰਹੇ ਗੰਦੇ ਪਾਣੀ ਦੀ ਵੀਡੀਓ ਪੰਜਾਬ ਦੇ ਗਵਰਨਰ, ਮੁੱਖ ਮੰਤਰੀ ਅਤੇ ਵਿਭਾਗ ਦੇ ਮੰਤਰੀ ਨੂੰ ਵੀ ਭੇਜੀ ਹੈ ਅਤੇ ਅਫ਼ਸਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਇਹ ਵੀ ਕਿਹਾ ਕਿ ਉਹ ਪਿਛਲੇ ਸਮੇਂ ਦੌਰਾਨ ਵੀ ਗਵਰਨਰ, ਮੁੱਖ ਮੰਤਰੀ ਅਤੇ ਮੰਤਰੀ ਨੂੰ ਲਿਖ਼ਤੀ ਤੌਰ ‘ਤੇ ਇਹਨਾਂ ਅਫ਼ਸਰਾਂ ਦੀਆਂ ਸ਼ਿਕਾਇਤਾਂ ਕਰ ਚੁੱਕੇ ਹਨ ਪਰੰਤੂ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਅਤੇ ਹੁਣ ਦੇਖਣਾ ਹੋਵੇਗਾ ਕਿ ਇਹਨਾਂ ਅਫ਼ਸਰਾਂ ਦੇ ਖ਼ਿਲਾਫ਼ ਕਦੋਂ ਕਾਰਵਾਈ ਹੁੰਦੀ ਹੈ। ਬਹਰਹਾਲ ! ਆਪਣੇ ਹੀ ਇੱਕ ਵਾਤਾਵਰਣ ਪ੍ਰੇਮੀ ਮੈਂਬਰ ਪਾਰਲੀਮੈਂਟ ਦੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕਣ ਤੋਂ ਬਾਅਦ ਪੰਜਾਬ ਦੀ ਸਰਕਾਰ ਬੈਕਫੁੱਟ ‘ਤੇ ਹੈ। ਦੇਖਣਾ ਹੋਵੇਗਾ ਕਿ ਆਪਣੇ ਮੈਂਬਰ ਪਾਰਲੀਮੈਂਟ ਦੀਆਂ ਸ਼ਿਕਾਇਤਾਂ ਤੋਂ ਬਾਅਦ ਡੀਸੀ ਇਥੇ ਕਮਿਸ਼ਨਰ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਜਾਂ ਫਿਰ ਪਠਾਨਮਾਜਰਾ ਵਾਂਗ ਆਪਣੇ ਹੀ ਆਗੂ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ? ਦੂਜੇ ਪਾਸੇ ਸੰਤ ਸੀਚੇਵਾਲ ਵੱਲੋਂ ਬੁੱਢਾ ਦਰਿਆ ਦੀ ਗੰਦਗੀ ਲਈ ਅਫ਼ਸਰਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਮਾਮਲੇ ‘ਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਤ ਸੀਚੇਵਾਲ ਦੇ ਦੋਸ਼ਾਂ ਨੂੰ ਮਗਰਮੱਛ ਦੇ ਹੰਝੂ ਕਿਹਾ ਹੈ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਜਦ ਸੰਤ ਸੀਚੇਵਾਲ ਖੁਦ ਬੁੱਢਾ ਦਰਿਆ ਦੀ ਸਫ਼ਾਈ ਨਾ ਕਰ ਸਕੇ ਤੇ ਉਹਨਾਂ ਦੀ ਸਰਕਾਰ ਵੀ ਕੁਝ ਨਾ ਕਰ ਸਕੀ ਤਾਂ ਠੀਕਰਾ ਅਫ਼ਸਰਾਂ ਦੇ ਸਿਰ ਭੰਨਿਆ ਜਾ ਰਿਹਾ ਹੈ ਅਤੇ ਇਹ ਸੰਤ ਸੀਚੇਵਾਲ ਵੱਲੋਂ ਆਪਣੀ ਸਰਕਾਰ ਨੂੰ ਬਚਾਉਣ ਦੇ ਨਾਕਾਮ ਯਤਨ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

ਫਾਂਸੀ ਦੀ ਸਜ਼ਾ ਪ੍ਰਾਪਤ ਰੇਪ ਅਤੇ ਤੇ ਹੱਤਿਆ ਦਾ ਦੋਸ਼ੀ ਕੈਦੀ ਪੁਲਿਸ ਕਰਮੀ ਨੂੰ ਧੱਕਾ ਦੇ ਕੇ ਫਰਾਰ

Next Post

ਸਾਵਧਾਨ ! ਵਹੀਕਲ ‘ਤੇ FASTag ਨਹੀਂ ਹੈ ਤਾਂ ਟੋਲ ਟੈਕਸ ਦੁੱਗਣਾ ਲੱਗੇਗਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਜ਼ਰੂਰੀ ਖ਼ਬਰ….ਜੇਕਰ ਟੋਲ ਟੈਕਸ ਬਕਾਇਆ ਹੈ ਤਾਂ ਤੁਸੀਂ ਆਪਣਾ ਵਹੀਕਲ ਅੱਗੇ ਨਹੀਂ ਵੇਚ ਸਕੋਗੇ….!

ਸਾਵਧਾਨ ! ਵਹੀਕਲ 'ਤੇ FASTag ਨਹੀਂ ਹੈ ਤਾਂ ਟੋਲ ਟੈਕਸ ਦੁੱਗਣਾ ਲੱਗੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend