Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਮੀਰ ਜਾਗਦੀ ਅਤੇ ਧੌਣ ਉੱਚੀ ਕਰਕੇ ਰੱਖਣ ਕਾਰਨ ਹੀ ਨੌਜਵਾਨ SSP ਮਨਿੰਦਰ ਸਿੰਘ ਨੂੰ ਕੀਤਾ ਗਿਆ ਮੁਅੱਤਲ

-ਜਿਮ਼਼ਨੀ ਚੋਣ ਦੇ ਨਤੀਜੇ ਤੋਂ ਤੁਰੰਤ ਬਾਅਦ ਅੰਮ੍ਰਿਤਸਰ ਦਿਹਾਤੀ ਦੇ SSP ਦੀ ਹੋਈ ਸੀ ਮੁਅੱਤਲੀ

Nirmal Pandori by Nirmal Pandori
11/16/2025
in ਪੰਜਾਬ
Reading Time: 1 min read
A A
0
ਜ਼ਮੀਰ ਜਾਗਦੀ ਅਤੇ ਧੌਣ ਉੱਚੀ ਕਰਕੇ ਰੱਖਣ ਕਾਰਨ ਹੀ ਨੌਜਵਾਨ SSP ਮਨਿੰਦਰ ਸਿੰਘ ਨੂੰ ਕੀਤਾ ਗਿਆ ਮੁਅੱਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਨਵੰਬਰ, Gee98 news service-

-ਵਿਧਾਨ ਸਭਾ ਹਲਕਾ ਤਰਨਤਰਨ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰਨ ਦੀ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ‘ਚ ਘਿਰਦੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਤਰਕ ਹੈ ਕਿ ਐਸਐਸਪੀ ਮਨਿੰਦਰ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਖੇਤਰ ਅਪਰਾਧਿਕ ਗਤੀਵਿਧੀਆਂ ‘ਤੇ ਕੰਟਰੋਲ ਨਾ ਕਰਨ ਕਰਕੇ ਸਸਪੈਂਡ ਕੀਤਾ ਗਿਆ ਹੈ, ਜਦ ਕਿ ਐਸਐਸਪੀ ਮਨਿੰਦਰ ਸਿੰਘ ਦੀ ਮੁਅੱਤਲੀ ਦੇ ਕੁਝ ਹੋਰ ਹੀ ਕਾਰਨ ਸਾਹਮਣੇ ਆ ਰਹੇ ਹਨ। ‌ ਭਰੋਸੇਯੋਗ ਸੂਤਰਾਂ ਅਨੁਸਾਰ ਤਰਨਤਾਰਨ ਜ਼ਿਮਨੀ ਚੋਣ ਦੇ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਗਏ ਸਨ। ਬੀਬੀ ਕੰਚਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰਨ ਦੇ ਇਹ ਜ਼ੁਬਾਨੀ ਹੁਕਮ ਸਨ ਕਿ ਉਹਨਾਂ ਨੂੰ ਕਿਸੇ ਵੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਹ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਦਿੱਤੀ ਗਈ ਸੀ। ਬੀਬੀ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਲਈ ਇੱਕ ਦਿਨ ਵੀ ਫਿਕਸ ਕੀਤਾ ਗਿਆ ਸੀ ਕਿ ਉਹਨਾਂ ਦੇ ਚੋਣ ਪ੍ਰਚਾਰ ਰੂਟ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਰਸਤੇ ਵਿੱਚ ਕਿਤੇ ਗ੍ਰਿਫ਼ਤਾਰ ਕੀਤਾ ਜਾਵੇ ਪਰੰਤੂ ਅਜਿਹਾ ਨਹੀਂ ਹੋਇਆ ਜਿਸ ਤੋਂ ਆਪ ਸਰਕਾਰ ਖ਼ਫ਼ਾ ਹੋ ਗਈ ਅਤੇ ਜ਼ਿਮਨੀ ਚੋਣ ਦੇ ਨਤੀਜੇ ਤੋਂ ਦੂਜੇ ਦਿਨ ਹੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੂੰ ਸਸਪੈਂਡ ਕਰ ਦਿੱਤਾ ਗਿਆ। ‌ ਮੰਨਿਆ ਜਾ ਰਿਹਾ ਹੈ ਕਿ ਜ਼ਿਮਨੀ ਚੋਣ ਦੌਰਾਨ ਸਰਕਾਰ ਦੇ ਹੁਕਮਾਂ ਨੂੰ ਤਰਨਤਰਨ ਦੀ ਐਸਐਸਪੀ ਡਾਕਟਰ ਰਵਜੋਤ ਕੌਰ ਇਹ ਗਰੇਵਾਲ ਵਾਂਗੂੰ ਹੂਬਹੂ ਲਾਗੂ ਨਾ ਕਰਨ ਕਰਕੇ ਹੀ ਮੁਅੱਤਲ ਕੀਤਾ ਗਿਆ ਹੈ ਜਦਕਿ ਤਰਨ ਤਰਨ ਦੀ ਐਸਐਸਪੀ ਡਾਕਟਰ ਰਵਜੋਤ ਕੌਰ ਗਰੇਵਾਲ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ ਤੋਂ ਸਪੱਸ਼ਟ ਹੈ ਕਿ ਉਹਨਾਂ ਨੇ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਬਲ ਦੀ ਦੁਰਵਰਤੋਂ ਕੀਤੀ। ਪੰਜਾਬ ਸਰਕਾਰ ਦਾ ਇਹ ਤਰਕ ਵੀ ਹਾਸੋਹੀਣਾ ਲੱਗਦਾ ਹੈ ਕਿ ਅੰਮ੍ਰਿਤਸਰ ਦਿਹਾਤੀ ਵਿੱਚ ਗੈਂਗਸਟਰਾਂ ਦੀਆਂ ਅਪਰਾਧਿਕ ਗਤੀਵਿਧੀਆਂ ਵਧਣ ਕਰਕੇ ਹੀ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਜਦਕਿ ਅੰਮ੍ਰਿਤਸਰ ਦੇ ਆਸ-ਪਾਸ ਬਟਾਲਾ, ਪਠਾਨਕੋਟ, ਅੰਮ੍ਰਿਤਸਰ ਸਿਟੀ ਅਤੇ ਤਰਨਤਰਨ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਅੰਮ੍ਰਿਤਸਰ ਦਿਹਾਤੀ ਖੇਤਰ ਨਾਲੋਂ ਜ਼ਿਆਦਾ ਹੋਈਆਂ ਹਨ। ਜੇਕਰ ਬਟਾਲਾ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 8-9 ਮਹੀਨਿਆਂ ਤੋਂ ਬਟਾਲਾ ਵਿੱਚ ਕਤਲੋਗਾਰਤ ਤੋਂ ਇਲਾਵਾ ਫਿਰੌਤੀ ਦੀਆਂ ਘਟਨਾਵਾਂ ‘ਚ ਬਹੁਤ ਵਾਧਾ ਹੋਇਆ ਹੈ ਜਿਹੜੀਆਂ ਕਿ ਅੰਮ੍ਰਿਤਸਰ ਦਿਹਾਤੀ ਦੇ ਮੁਕਾਬਲੇ ਕਿਤੇ ਵੱਧ ਹਨ ਇਸ ਲਈ ਪੰਜਾਬ ਸਰਕਾਰ ਦਾ ਅੰਮ੍ਰਿਤਸਰ ਦਿਹਾਤੀ ਐਸ ਐਸ ਪੀ ਦੇ ਖਿਲਾਫ ਇਹ ਤਰਕ ਕਿ ਅਪਰਾਧਿਕ ਗਤੀਵਿਧੀਆਂ ਕਾਰਨ ਕਰਕੇ ਹੀ ਉਹਨਾਂ ਨੂੰ ਸਸਪੈਂਡ ਕੀਤਾ ਗਿਆ, ਇਹ ਹਾਸੋਹੀਣਾ ਲੱਗਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ‘ਚ ਕੁਝ ਮਹੀਨੇ ਪਹਿਲਾਂ ਆਏ ਹੜਾਂ ਦੇ ਦੌਰਾਨ ਅੰਮ੍ਰਿਤਸਰ ਦੀ ਉਸ ਵੇਲੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸ਼ਾਹਨੀ ਦੀਆਂ ਗਤੀਵਿਧੀਆਂ ਦੌਰਾਨ ਜੇਕਰ ਕੋਈ ਪੁਲਿਸ ਅਫ਼ਸਰ ਉਹਨਾਂ ਨਾਲ ਹਮੇਸ਼ਾ ਖੜਾ ਰਿਹਾ ਤਾਂ ਉਹ ਅੰਮ੍ਰਿਤਸਰ ਦਿਹਾਤੀ ਦਾ ਐਸਐਸਪੀ ਮਨਿੰਦਰ ਸਿੰਘ ਹੀ ਸੀ ਜਿਸਨੇ ਹੜਾਂ ਦੌਰਾਨ ਡਿਪਟੀ ਕਮਿਸ਼ਨਰ ਦੇ ਬਰਾਬਰ ਹੀ ਲੋਕਾਂ ਦੀ ਸੇਵਾ ਕੀਤੀ। ਇਸ ਲਈ ਇਹ ਸਪੱਸ਼ਟ ਹੈ ਕਿ ਤਰਨਤਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਖਾਸ ਕਰਕੇ ਅਕਾਲੀ ਦਲ ਪੱਖੀ ਪੰਚਾਂ ਸਰਪੰਚਾਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਸਰਕਾਰ ਦੇ ਜ਼ੁਬਾਨੀ ਹੁਕਮਾਂ ਨੂੰ ਹੂਬਹੂ ਨਾ ਮੰਨਣ ਕਰਕੇ ਹੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Previous Post

ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ ‘ਚ ਸੱਦਾ ਪੱਤਰ ਨਾ ਦਿੱਤੇ ਜਾਣ ‘ਤੇ ਵਿਧਾਇਕ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Next Post

ਅਹਿਮ ਖ਼ਬਰ…ਅੱਜ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ

ਅਹਿਮ ਖ਼ਬਰ...ਅੱਜ ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend