Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ….ਲੋਕ ਹੋ ਰਹੇ ਨੇ ਪਰੇਸ਼ਾਨ

-ਸੱਤਾ ਵਿਰੋਧੀ ਕੌਂਸਲਰਾਂ ਦੇ ਵਾਰਡਾਂ 'ਚ ਜਾਣਬੁੱਝ ਕੇ ਨਹੀਂ ਕੀਤੇ ਜਾ ਰਹੇ ਕੰਮ ਸ਼ੁਰੂ....ਲੱਗੇ ਦੋਸ਼

Nirmal Pandori by Nirmal Pandori
11/18/2025
in ਬਰਨਾਲਾ ਆਸ-ਪਾਸ
Reading Time: 1 min read
A A
0
ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ….ਲੋਕ ਹੋ ਰਹੇ ਨੇ ਪਰੇਸ਼ਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,18 ਨਵੰਬਰ (ਨਿਰਮਲ ਸਿੰਘ ਪੰਡੋਰੀ)-

– ਬਰਨਾਲਾ ‘ਚ ਸੱਤਾਧਾਰੀ ਪਾਰਟੀ ਦੇ ਵਿਰੋਧੀ ਕੌਂਸਲਰਾਂ ਦੇ ਨਾਲ ਸੰਬੰਧਿਤ ਵਾਰਡਾਂ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਅਜਿਹੇ ਹਨ ਜਿਹੜੇ ਚਿਰਾਂ ਤੋਂ ਲਟਕੇ ਹੋਏ ਹਨ ਅਤੇ ਜਿਨ੍ਹਾਂ ਦੇ ਅਧੂਰੇ ਹੋਣ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧੀ ਕੌਂਸਲਰਾਂ ਦੇ ਵਾਰਡਾਂ ‘ਚ ਵਿਕਾਸ ਕੰਮਾਂ ਦੇ ਟੈਂਡਰ ਸਿਰਫ਼ ਇਸੇ ਕਰਕੇ ਨਹੀਂ ਲਗਾਏ ਜਾ ਰਹੇ ਜਾਂ ਫਿਰ ਲੰਮੇ ਸਮੇਂ ਤੋਂ ਲਗਾਏ ਗਏ ਟੈਂਡਰਾਂ ਦੇ ਵਰਕ ਆਰਡਰ ਨਹੀਂ ਦਿੱਤੇ ਜਾ ਰਹੇ ਕਿਉਂਕਿ ਉਹ ਸੱਤਾਧਾਰੀ ਪਾਰਟੀ ਦੇ ਵਿਰੋਧੀ ਖ਼ੇਮੇ ਵਿੱਚ ਹਨ। ਇਹ ਵੀ ਹੈਰਾਨੀਜਨਕ ਹੈ ਕਿ ਵਰਕ ਆਰਡਰ ਕੱਟੇ ਜਾਣ ਤੋਂ ਬਾਅਦ ਵੀ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ। ਅਜਿਹੀ ਇੱਕ ਸਮੱਸਿਆ ਨਾਲ ਲੱਖੀ ਕਾਲੋਨੀ ਵਾਰਡ ਨੰਬਰ 27 ਦੇ ਵਾਸੀਆਂ ਨੂੰ ਜੂਝਣਾ ਪੈ ਰਿਹਾ ਹੈ। ਲੱਖੀ ਕਲੋਨੀ ਦੀ ਮੇਨ ਗਲੀ ਨੰਬਰ 2 ਵਿੱਚੋਂ ਲੰਘਦੇ ਰਜਵਾਹੇ ਨੂੰ ਕੁਝ ਸਮਾਂ ਪਹਿਲਾਂ ਵੱਡੀਆਂ ਪਾਈਪਾਂ ਪਾ ਕੇ ਬੰਦ ਕਰ ਦਿੱਤਾ ਗਿਆ ਸੀ ਅਤੇ ਉੱਪਰ ਇੰਟਰਲਾਕ ਟਾਈਲਾਂ ਲਗਾ ਦਿੱਤੀਆਂ ਗਈਆਂ ਹਨ ਪ੍ਰੰਤੂ ਗਲੀ ਨੰਬਰ 2 ਦੇ ਬਿਲਕੁਲ ਵਿਚਕਾਰ ਰਜਵਾਹੇ ਦੀ ਪੁਲੀ ਉਸੇ ਸਮੇਂ ਤੋਂ ਜਿਉਂ ਦੀ ਤਿਉਂ ਟੁੱਟੀ ਹੋਈ ਛੱਡ ਦਿੱਤੀ ਗਈ ਜਿਸ ਉੱਪਰ ਨਾ ਤਾਂ ਪ੍ਰੀਮਿਕਸ ਪਾਈ ਜਾ ਰਹੀ ਹੈ ਤੇ ਨਾ ਹੀ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਕਾਲੋਨੀ ਦੇ ਵਾਸੀਆਂ ਨੇ ਕਈ ਵਾਰ ਇਹ ਮਾਮਲਾ ਸੱਤਾਧਾਰੀ ਪਾਰਟੀਆਂ ਦੇ ਆਗੂਆਂ ਨੇ ਧਿਆਨ ਵਿੱਚ ਲਿਆਂਦਾ ਪ੍ਰੰਤੂ ਇਹ ਵਾਰਡ ਨੰਬਰ 27 ਵਿਰੋਧੀ ਖ਼ੇਮੇ ਦੇ ਕੌਂਸਲਰ ਨਾਲ ਸਬੰਧਤ ਹੋਣ ਕਰ ਰਹੇ ਨੇ ਇਸ ਦਾ ਬਦਲਾ ਕਲੋਨੀ ਵਾਸੀਆਂ ਤੋਂ ਲਿਆ ਜਾ ਰਿਹਾ ਹੈ। ਇਸ ਸਬੰਧੀ ਜਦ ਵਾਰਡ ਨੰਬਰ 27 ਤੋਂ ਕੌਂਸਲਰ ਸ੍ਰੀਮਤੀ ਮੀਨੂ ਬਾਂਸਲ ਦੇ ਪਤੀ ਮੰਗਤ ਬਾਂਸਲ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਰਜਵਾਹੇ ਤੋਂ ਨਾਨਕਸਰ ਠਾਠ ਵਾਲੇ ਪਾਸੇ ਮੇਨ ਰੋਡ ਤੱਕ ਸੜਕ ਬਣਨ ਲਈ ਕਰੀਬ ਡੇਢ ਸਾਲ ਪਹਿਲਾਂ ਟੈਂਡਰ ਪਾਸ ਹੋ ਚੁੱਕੇ ਹਨ ਪਰੰਤੂ ਬਦਲਾਖ਼ੋਰੀ ਕਾਰਨ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਜਦ ਅਧਿਕਾਰੀਆਂ ਨੂੰ ਸਿਰਫ਼ ਰਜਵਾਹੇ ਦੀ ਕੱਚੀ ਪੁਲੀ ਪੱਕੇ ਕਰਨ ਖ਼ਾਤਰ ਕਹਿੰਦੇ ਹਾਂ ਤਾਂ ਅੱਗੋਂ ਜਵਾਬ ਮਿਲਦਾ ਹੈ ਕਿ “ਪੂਰੀ ਸੜਕ ਦਾ ਟੈਂਡਰ ਹੋ ਚੁੱਕਿਆ ਹੈ, ਸਾਰੀ ਸੜਕ ਦਾ ਕੰਮ ਹੀ ਹੋਵੇਗਾ”। ਹੁਣ ਇਹ ਕੋਈ ਨਹੀਂ ਦੱਸ ਰਿਹਾ ਕਿ ਸੜਕ ‘ਤੇ ਪ੍ਰੀਮਿਕਸ ਪੈਣ ਦਾ ਕੰਮ ਕਦੋਂ ਸ਼ੁਰੂ ਹੋਵੇਗਾ ਜਦ ਕਿ ਰਜਵਾਹੇ ਦੀ ਕੱਚੀ ਪੂਲੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੀ ਇਸ ਸਮੱਸਿਆ ਸਬੰਧੀ ਕਾਲੋਨੀ ਵਾਸੀਆਂ ਸ੍ਰੀ ਪੀਡੀ ਸ਼ਰਮਾ, ਜਗਰੂਪ ਰੂਪ ਟਾਇਰਾਂ ਵਾਲੇ, ਤਰਸੇਮ ਗਰਗ ਲੋਹਾਖੇੜਾ ਵਾਲੇ, ਡਾਕਟਰ ਅਸ਼ੋਕ ਗਰਗ, ਪ੍ਰੇਮ ਕੁਮਾਰ ਗੁਪਤਾ, ਪ੍ਰਮੋਦ ਕੁਮਾਰ, ਕੁਸ਼ਲ ਬਾਂਸਲ, ਰਕੇਸ਼ ਬੰਟੂ, ਰਮੇਸ਼ ਕੁਮਾਰ ਸਿੰਗਲਾ ਤੇ ਵਿਨੋਦ ਸਿੰਗਲਾ ਨੇ ਵੀ ਮੰਗ ਕੀਤੀ ਕਿ ਰਜਵਾਹੇ ਦੀ ਇਸ ਕੱਚੀ ਪੁਲੀ ਨੂੰ ਜਲਦੀ ਪੱਕਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇ ਕਿਉਂਕਿ ਥੋੜੀ ਜਿਹੀ ਬਰਸਾਤ ਹੋਣ ਕਾਰਨ ਜਾਂ ਕਿਸੇ ਪਾਸੇ ਪਾਣੀ ਦੀ ਲੀਕੇਜ ਹੋਣ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਲੱਖੀ ਕਾਲੋਨੀ ਦੀ ਗਲੀ ਨੰਬਰ 2 ਵਿੱਚ ਜਲਦੀ ਹੀ ਸੜਕ ਬਣਾਈ ਜਾਵੇਗੀ ਅਤੇ ਰਜਵਾਹੇ ਦੀ ਪੁਲੀ ਦੀ ਕੱਚੀ ਜਗ੍ਹਾ ਨੂੰ ਦੁਬਾਰਾ ਵੱਟੇ ਪਾ ਕੇ ਬਣਾਇਆ ਜਾਵੇਗਾ ਅਤੇ ਉਪਰ ਪ੍ਰੀਮਿਕਸ ਪਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੀ ਇਹ ਸਮੱਸਿਆ ਜਲਦੀ ਹੀ ਹੱਲ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਰਜਵਾਹੇ ਦੀ ਕੱਚੀ ਪੁਲੀ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#malwanews #newsupdate #dailyupdate#punjabnews
Previous Post

16 ਮੁਕੱਦਮੇ ਦਰਜ….ਤਸਕਰ ਦੇ ਘਰ ‘ਤੇ ਫੇਰਿਆ ਬੁਲਡੋਜ਼ਰ

Next Post

ਇੱਕ ਡਿਪੂ ਹੋਲਡਰ ਦੀ ਵਿਭਾਗ ਨੇ “ਆਈਡੀ” ਕੀਤੀ ਬੰਦ…ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਇੱਕ ਡਿਪੂ ਹੋਲਡਰ ਦੀ ਵਿਭਾਗ ਨੇ “ਆਈਡੀ” ਕੀਤੀ ਬੰਦ…ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ

ਇੱਕ ਡਿਪੂ ਹੋਲਡਰ ਦੀ ਵਿਭਾਗ ਨੇ "ਆਈਡੀ" ਕੀਤੀ ਬੰਦ...ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend