Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਡਿਪੂ ਹੋਲਡਰ ਦੀ ਵਿਭਾਗ ਨੇ “ਆਈਡੀ” ਕੀਤੀ ਬੰਦ…ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ

-ਡਿਪੂ ਹੋਲਡਰਾਂ ਨੇ ਸਾਰੇ ਜ਼ਿਲ੍ਹੇ 'ਚ ਹੜਤਾਲ ਦੀ ਦਿਤੀ ਚਿਤਾਵਨੀ

Nirmal Pandori by Nirmal Pandori
11/18/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇੱਕ ਡਿਪੂ ਹੋਲਡਰ ਦੀ ਵਿਭਾਗ ਨੇ “ਆਈਡੀ” ਕੀਤੀ ਬੰਦ…ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,18 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਸ਼ਹਿਰ ਬਰਨਾਲਾ ਦੇ ਡਿਪੂ ਹੋਲਡਰਾਂ ਨੇ ਕੋਠੇ ਰੰਗੀਆਂ ਦੇ ਡਿਪੂ ਹੋਲਡਰ ਨਾਲ ਵਿਭਾਗ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਰੋਸ ਵਜੋਂ ਸ਼ਹਿਰ ਦੇ ਸਾਰੇ ਡਿਪੂਆਂ ‘ਤੇ ਕਣਕ ਵੰਡਣ ਦਾ ਕੰਮ ਰੋਕ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਰੰਗੀਆਂ ਦੇ ਡਿਪੂ ਹੋਲਡਰ ਚਰਨਜੀਤ ਸਿੰਘ ਦੀ ਫੂਡ ਸਪਲਾਈ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਈਡੀ ਬੰਦ ਕਰ ਦਿੱਤੀ ਗਈ ਜਿਸ ਦਾ ਵਿਰੋਧ ਕਰਦੇ ਹੋਏ ਰੋਸ ਵਜੋਂ ਸ਼ਹਿਰ ਦੇ ਸਾਰੇ ਡਿਪੂ ਹੋਲਡਰ ਚਰਨਜੀਤ ਸਿੰਘ ਦੀ ਹਮਾਇਤ ‘ਤੇ ਆਏ ਅਤੇ ਉਹਨਾਂ ਨੇ ਫਿਲਹਾਲ ਕਣਕ ਵੰਡਣ ਦਾ ਕੰਮ ਰੋਕ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਡਿਪੂ ਹੋਲਡਰ ਚਰਨਜੀਤ ਸਿੰਘ ਨੇ ਕਿਹਾ ਕਿ ਸਿਆਸੀ ਦਖ਼ਲਅੰਦਾਜ਼ੀ ਦੇ ਕਾਰਨ ਉਹਨਾਂ ਨੂੰ ਜਾਣ ਬੁੱਝ ਕੇ ਹੈਰਾਨ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਉਨਾਂ ਦੇ ਡਿਪੂ ‘ਤੇ ਕਿਸੇ ਵੀ ਲਾਭਪਾਤਰੀ ਨੂੰ ਕੋਈ ਸ਼ਿਕਾਇਤ ਨਹੀਂ ਹੈ। ‌ ਉਹਨਾਂ ਕਿਹਾ ਕਿ ਵਿਭਾਗ ਦੀ ਨਿਗਰਾਨ ਕਮੇਟੀ ਦੀ ਨਿਗਰਾਨੀ ਹੇਠ ਕਣਕ ਦੀ ਵੰਡ ਕੀਤੀ ਜਾ ਰਹੀ ਸੀ ਤਾਂ ਅਚਾਨਕ ਜ਼ਿਲ੍ਹਾ ਅਧਿਕਾਰੀਆਂ ਨੇ ਉਹਨਾਂ ਦੀ ਆਈਡੀ ਬੰਦ ਕਰ ਦਿੱਤੀ, ਜਿਸ ਦਾ ਨੋਟਿਸ ਲੈਂਦੇ ਹੋਏ ਸ਼ਹਿਰ ਬਰਨਾਲਾ ਦੇ ਡਿਪੂ ਹੋਲਡਰਾਂ ਨੇ ਫਿਲਹਾਲ ਕਣਕ ਵੰਡਣ ਦਾ ਕੰਮ ਰੋਕ ਦਿੱਤਾ ਹੈ। ਡਿੱਪੂ ਹੋਲਡਰ ਚਰਨਜੀਤ ਸਿੰਘ ਨੇ ਕਿਹਾ ਕਿ ਕੁਝ ਸੱਤਾਧਾਰੀ ਆਗੂਆਂ ਦੀ ਦਖਲਅੰਦਾਜ਼ੀ ਦੇ ਕਾਰਨ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਜਾਣ ਬੁੱਝ ਕੇ ਹੈਰਾਨ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਉਹਨਾਂ ਦੇ ਖ਼ਿਲਾਫ਼ ਕਿਸੇ ਲਾਭਪਾਤਰੀ ਦੀ ਕੋਈ ਸ਼ਿਕਾਇਤ ਨਹੀਂ ਹੈ। ਦੂਜੇ ਪਾਸੇ ਡਿਪੂ ਹੋਲਡਰਾਂ ਪ੍ਰਧਾਨ ਬਿੰਦਰ ਸਿੰਘ ਉਗੋਕੇ ਨੇ ਕਿਹਾ ਕਿ ਕੁਝ ਸੱਤਾਧਾਰੀ ਆਗੂਆਂ ਦੀ ਦਖਲਅੰਦਾਜ਼ੀ ਦੇ ਕਾਰਨ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਡਿੱਪੂ ਹੋਲਡਰਾਂ ਨੂੰ ਜਾਣ ਬੁੱਝ ਕੇ ਹੈਰਾਨ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਚਰਨਜੀਤ ਸਿੰਘ ਦੇ ਖ਼ਿਲਾਫ਼ ਕਿਸੇ ਲਾਭਪਾਤਰੀ ਦੀ ਕੋਈ ਸ਼ਿਕਾਇਤ ਨਹੀਂ ਹੈ। ਮੀਟਿੰਗ ਦੌਰਾਨ ਬਿੰਦਰ ਸਿੰਘ ਉਗੋਕੇ ਦੇ ਨਾਲ ਡਿਪੂ ਹੋਲਡਰ ਚਰਨਜੀਤ ਸਿੰਘ ਸਾਬਕਾ ਸਰਪੰਚ, ਹੁਕਮ ਚੰਦ ਬਰਨਾਲਾ, ਵਿਨੋਦ ਕੁਮਾਰ, ਕੇਵਲ ਕੁਮਾਰ, ਮਨੀਸ਼ ਕੁਮਾਰ, ਬਾਰਾ ਰਾਮ, ਚਮਕੌਰ ਸਿੰਘ, ਰਮੇਸ਼ ਕੁਮਾਰ, ਜਗਦੀਸ਼ ਰਾਏ, ਖੁਸ਼ੀਆ ਸਿੰਘ ਅਤੇ ਮੋਹਿਤ ਜਿੰਦਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਿਆਸੀ ਦਖ਼ਲਅੰਦਾਜ਼ੀ ਦੇ ਕਾਰਨ ਡਿੱਪੂ ਹੋਲਡਰਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਸ਼ਹਿਰ ਬਰਨਾਲਾ ਤੋਂ ਬਿਨਾਂ ਸਾਰੇ ਜ਼ਿਲ੍ਹੇ ਬਰਨਾਲੇ ‘ਚ ਕਣਕ ਵੰਡਣ ਦਾ ਕੰਮ ਰੋਕ ਦਿੱਤਾ ਜਾਵੇਗਾ। ਇਸ ਸਬੰਧੀ ਜਦੋਂ ਜ਼ਿਲ੍ਹਾ ਅਧਿਕਾਰੀ ਰੂਪਪ੍ਰੀਤ ਕੌਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਬੰਧਤ ਡਿਪੂ ਹੋਲਡਰ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਹੈ ਜਿਸ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਨਾਲ ਜੁੜਿਆ ਇੱਕ ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਇਆ ਹੈ ਕਿ ਜਦ ਜ਼ਿਲ੍ਹਾ ਅਧਿਕਾਰੀ ਨੇ ਕੋਠੇ ਰੰਗੀਆਂ ਦੇ ਚਰਨਜੀਤ ਸਿੰਘ ਦੇ ਡੀਪੂ ‘ਤੇ ਰੇਡ ਕਰਕੇ ਚੈਕਿੰਗ ਕੀਤੀ ਤਾਂ ਉਸ ਵੇਲੇ ਤੱਕ ਜ਼ਿਲ੍ਹਾ ਅਧਿਕਾਰੀਆਂ ਕੋਲ ਡਿਪੂ ਹੋਲਡਰ ਦੇ ਖ਼ਿਲਾਫ਼ ਕੋਈ ਲਿਖਤੀ ਸ਼ਿਕਾਇਤ ਨਹੀਂ ਸੀ, ਜਦੋਂ ਸ਼ਹਿਰ ਬਰਨਾਲਾ ਦੇ ਸਾਰੇ ਡਿਪੂ ਹੋਲਡਰਾਂ ਨੇ ਰੋਸ ਵਜੋਂ ਹੜ੍ਹਤਾਲ ਕਰ ਦਿੱਤੀ ਤਾਂ ਵਿਭਾਗੀ ਅਧਿਕਾਰੀਆਂ ਵੱਲੋਂ ਲਿਖਤੀ ਸ਼ਿਕਾਇਤ ਪ੍ਰਾਪਤ ਕੀਤੀ ਗਈ।  ਦੂਜੇ ਪਾਸੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਹਲਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਤੋਂ ਕਿਸੇ ਵੀ ਡਿੱਪੂ ਹੋਲਡਰ ਦੇ ਨਾਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਢਿੱਲੋ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਸਰਕਾਰਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਤੇ ਪਿੰਡਾਂ ਵਿੱਚ ਸਿਆਸੀ ਧੜੇਬੰਦੀਆਂ ਬਣਦੀਆਂ-ਮਿਟਦੀਆਂ ਰਹਿੰਦੀਆਂ ਹਨ ਪ੍ਰੰਤੂ ਸਰਕਾਰੀ ਕਰਮਚਾਰੀਆਂ ਨੂੰ ਮੈਰਿਟ ਦੇ ਆਧਾਰ ‘ਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

ਫੋਟੋ ਕੈਪਸ਼ਨ ਸੰਕੇਤਕ ਤਸਵੀਰ

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#malwanews #newsupdate #dailyupdate#punjabnews
Previous Post

ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ….ਲੋਕ ਹੋ ਰਹੇ ਨੇ ਪਰੇਸ਼ਾਨ

Next Post

ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ ‘ਤੇ ਦੇ ਰਹੇ ਹੋ…ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ ‘ਤੇ ਦੇ ਰਹੇ ਹੋ…ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ

ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ 'ਤੇ ਦੇ ਰਹੇ ਹੋ...ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend