Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਜੀ ! ਇਹ ਜੰਮੇ ਤਾਂ ਉਹਨਾਂ ਨੇ ਹੀ ਸੀ ਪ੍ਰੰਤੂ ਇਹਨਾਂ ਦਾ ਪਾਲਣ ਪੋਸ਼ਣ ਤੁਸੀਂ ਵੀ ਕਰ ਰਹੇ ਹੋ…!

-ਪੰਜਾਬ 'ਚ ਗੈਂਗਸਟਰਵਾਦ ਦੀ ਚਰਚਾ,ਬਾਕੀ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਯਤਨ

Nirmal Pandori by Nirmal Pandori
12/01/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਦਸੰਬਰ, Gee98 news service-

-ਅੱਜਕੱਲ੍ਹ ਪੰਜਾਬ ‘ਚ ਇੱਕ ਗੈਂਗਸਟਰਵਾਦ ਦੀ ਚਰਚਾ ਸਿਆਸੀ ਪਲੇਟਫਾਰਮ ‘ਤੇ ਕੁਝ ਇਸ ਤਰ੍ਹਾਂ ਹੋ ਰਹੀ ਹੈ ਜਿਵੇਂ ਪੰਜਾਬ ਦੇ ਬਾਕੀ ਸਾਰੇ ਮੁੱਦੇ ਹੱਲ ਹੋ ਗਏ ਹੋਣ, ਇਹ ਚਰਚਾ ਪੰਜਾਬ ਦੀ ਸੱਤਾਧਾਰੀ ਅਤੇ ਮੁੱਖ ਵਿਰੋਧੀ ਪਾਰਟੀ ਦੇ ਆਗੂਆਂ ਵਿਚਕਾਰ ਸ਼ਬਦੀ ਜੰਗ ਤੋਂ ਸਾਫ਼ ਝਲਕਦੀ ਹੈ।ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ‘ਚ ਗੈਂਗਸਟਰਵਾਦ ਦੀਆਂ ਵੱਧਦੀਆਂ ਸਰਗਰਮੀਆਂ ਲਈ ਪੰਜਾਬ ਸਰਕਾਰ ਨੂੰ ਕਟਹਿਰੇ ‘ਚ ਖੜਾ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬਦਾਅਵੇ ‘ਚ ਰੰਧਾਵਾ ਨੂੰ ਹੀ ਗੈਂਗਸਟਰਵਾਦ ਦਾ ਜਨਮਦਾਤਾ ਆਖ ਦਿੱਤਾ। ਮੁੱਖ ਮੰਤਰੀ ਨੇ ਰੰਧਾਵਾ ਨੂੰ ਇਹ ਨਿਹੋਰਾ ਵੀ ਮਾਰਿਆ ਕਿ ਜੇਕਰ ਉਹਨਾਂ ਨੂੰ ਗੈਂਗਸਟਰਾਂ ਬਾਰੇ ਜ਼ਿਆਦਾ ਪਤਾ ਹੈ ਤਾਂ ਉਹਨਾਂ ਦੇ “ਨਾਮ ਅਤੇ ਪਤੇ” ਵੀ ਦੱਸ ਦਿੱਤੇ ਜਾਣ ਜਿਸ ਤੋਂ ਬਾਅਦ ਰੰਧਾਵਾ ਨੇ ਬਕਾਇਦਾ ਇੱਕ ਪ੍ਰੈਸ ਕਾਨਫਰੰਸ ਕਰਕੇ ਉਹਨਾਂ ਦੇ ਖੇਤਰ ਵਿੱਚ 12 ਚੋਟੀ ਦੇ ਗੈਂਗਸਟਰਾਂ ਦੇ ਨਾਮ ਅਤੇ ਐਡਰੈਸ ਸਰਕਾਰ ਨੂੰ ਦੱਸੇ ਹਨ ਅਤੇ ਮੁੱਖ ਮੰਤਰੀ ਪੰਜਾਬ ਨੂੰ ਇਹਨਾਂ ਦੇ ਖ਼ਿਲਾਫ਼ ਕਾਰਵਾਈ ਲਈ ਕਰਨ ਦੀ ਵੰਗਾਰ ਵੀ ਦਿੱਤੀ ਹੈ। ਦੂਜੇ ਪਾਸੇ ਇਹ ਵੀ ਚਰਚਾ ਹੋ ਰਹੀ ਹੈ ਕਿ ਸੱਤਾਧਾਰੀ ਪਾਰਟੀ, ਜਿਹੜੀ ਪੰਜਾਬ ਦੇ ਬਾਕੀ ਮੁੱਦਿਆਂ ਨੂੰ ਹੱਲ ਕਰਨ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ, ਉਹ ਪੰਜਾਬ ‘ਚ ਗੈਂਗਸਟਰਵਾਦ ਦੇ ਮੁੱਦੇ ਨੂੰ ਹਵਾ ਇਸੇ ਕਰਕੇ ਦੇ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਬਾਕੀ ਮੁੱਦਿਆਂ ਤੋਂ ਭਟਕਾਇਆ ਜਾ ਸਕੇ ਤੇ ਲੋਕਾਂ ਨੂੰ ਆਪਣੀ ਜਾਨ ਅਤੇ ਮਾਲ ਦਾ ਵਧੇਰੇ ਫਿਕਰ ਹੋਣਾ ਸ਼ੁਰੂ ਹੋ ਜਾਵੇ। ਇਹ ਸੱਤਾਧਾਰੀ ਪਾਰਟੀ ਦਾ ਇੱਕ ਜਾਲ ਹੈ ਜਿਸ ਵਿੱਚ ਕਾਂਗਰਸ ਫਸਦੀ ਜਾ ਰਹੀ ਹੈ ਕਿਉਂਕਿ ਇਹ ਹਰ ਕੋਈ ਜਾਣਦਾ ਹੈ ਕਿ ਪੰਜਾਬ ‘ਚ ਗੈਂਗਸਟਰਵਾਦ ਅਮਰੀਕਾ, ਕੈਨੇਡਾ ਜਾਂ ਰੂਸ ਦਾ ਪੈਦਾ ਕੀਤਾ ਨਹੀਂ ਸਗੋਂ ਇਹ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਹੀ ਪੈਦਾ ਕੀਤਾ ਹੋਇਆ ਹੈ ਅਤੇ ਇਸ “ਹਮਾਮ ਵਿੱਚ ਸਾਰੇ ਨੰਗੇ” ਹੋਣ ਵਾਂਗ ਅਕਾਲੀ, ਕਾਂਗਰਸ ਸਮੇਤ ਖੁਦ ਆਮ ਆਦਮੀ ਪਾਰਟੀ ਵੀ ਜ਼ਿੰਮੇਵਾਰ ਹੈ। ਇਹ ਜੱਗ ਜ਼ਾਹਰ ਹੋ ਚੁੱਕਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਆਗੂਆਂ ਦੀਆਂ ਗੱਡੀਆਂ ਵਿੱਚ ਕੁਝ ਅਜਿਹੇ ਲੋਕ ਸ਼ਰੇਆਮ ਘੁੰਮ ਰਹੇ ਹਨ ਜਿਨਾਂ ‘ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਈ-ਕਈ ਮੁਕੱਦਮੇ ਦਰਜ ਹਨ, ਭਾਵੇਂ ਕਿ ਮੁੱਖ ਮੰਤਰੀ ਦੇ ਇਹ ਦੋਸ਼ ਸਹੀ ਹਨ ਕਿ ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਸਮੇਂ ਪੈਦਾ ਹੋਇਆ ਪ੍ਰੰਤੂ ਉਹੀ ਗੈਂਗਸਟਰ ਹੁਣ ਇਹਨਾਂ ਦੇ ਆਪਣੇ ਮੰਤਰੀਆਂ, ਵਿਧਾਇਕਾਂ ਦੀਆਂ ਗੱਡੀਆਂ ਦਾ ਸ਼ਿੰਗਾਰ ਬਣੇ ਹੋਏ ਹਨ ਅਤੇ ਇਹ ਸਵਾਲ ਵੀ ਮੁੱਖ ਮੰਤਰੀ ਦੇ ਸਾਹਮਣੇ ਮੂੰਹ ਅੱਡੀ ਖੜਾ ਹੈ ਕਿ ਉਹਨਾਂ ਦੀ ਸਰਕਾਰ ਦੇ ਲੱਗਭੱਗ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਜੇਕਰ ਉਹ ਸੂਬੇ ਚੋਂ ਗੈਂਗਸਟਰਵਾਦ ਨੂੰ ਖਤਮ ਨਹੀਂ ਕਰ ਸਕੇ ਤਾਂ ਇੱਕ ਸਾਲ ਵਿੱਚ ਅਜਿਹੀ ਕਿਹੜੀ ਗਿੱਦੜਸਿੰਗੀ ਹੈ ਕਿ ‌ ਕਿ ਆਪ ਸਰਕਾਰ ਪੰਜਾਬ ‘ਚੋਂ ਗੈਂਗਸਟਰਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦੇਵੇਗੀ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਅਤੇ ਡੀਜੀਪੀ ਕੇਪੀਐਸ ਗਿੱਲ ਵਾਂਗ ਭਾਵੇਂ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਨੇ ਵੀ ਗੈਂਗਸਟਰਵਾਦ ਖ਼ਤਮ ਕਰਨ ਲਈ “ਗੋਲੀ ਕਲਚਰ” ਸ਼ੁਰੂ ਕੀਤਾ ਹੋਇਆ ਹੈ ਪ੍ਰੰਤੂ ‌ਇਹ ਉਸਾਰੂ ਜਤਨ ਨਹੀਂ ਹਨ, ਸਗੋਂ ਸਰਕਾਰ ਨੂੰ ਗੈਂਗਸਟਰਵਾਦ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਭੰਡਣ ਦੀ ਬਜਾਏ ਪੰਜਾਬ ‘ਚ ਰੁਜ਼ਗਾਰ ਦੇ ਮੁੱਦੇ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਜਦੋਂ ਗੈਂਗਸਟਰਵਾਦ ਲਈ ਪਿਛਲੀਆਂ ਸਰਕਾਰਾਂ ਵੱਲ ਉਂਗਲ ਕਰਦੇ ਹਨ ਤਾਂ ਉਹਨਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਉਹਨਾਂ ਦੀ ਆਪਣੀ ਸਰਕਾਰ ਵਿੱਚ ਵੀ ਗੈਂਗਸਟਰਾਂ ਦਾ ਪਾਲਣ ਪੋਸ਼ਣ ਪੂਰੀ ਸ਼ਾਨੋ ਸ਼ੌਕਤ ਨਾਲ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਜ਼ਿਲ੍ਹਾ ਪ੍ਰੀਸ਼ਦ ਚੋਣਾਂ : ਮਹਿਲ ਕਲਾਂ ਦੇ ਹਲਕਾ ਵਿਧਾਇਕ ਨੂੰ ਪਾਰਟੀ ਦੇ ਤਕੜੇ ਆਗੂ ਵੱਲੋਂ ਚੁਣੌਤੀ

Next Post

ਸਰਕਾਰੀ ਬੱਸਾਂ ਦੀ ਹੜ੍ਹਤਾਲ ਖਤਮ ਹੋਣ ਸਬੰਧੀ ਟਰਾਂਸਪੋਰਟ ਮੰਤਰੀ ਦਾ ਦਾਅਵਾ ਝੂਠਾ ਨਿਕਲਿਆ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸਰਕਾਰੀ ਬੱਸਾਂ ਦੀ ਹੜ੍ਹਤਾਲ ਖਤਮ ਹੋਣ ਸਬੰਧੀ ਟਰਾਂਸਪੋਰਟ ਮੰਤਰੀ ਦਾ ਦਾਅਵਾ ਝੂਠਾ ਨਿਕਲਿਆ

ਸਰਕਾਰੀ ਬੱਸਾਂ ਦੀ ਹੜ੍ਹਤਾਲ ਖਤਮ ਹੋਣ ਸਬੰਧੀ ਟਰਾਂਸਪੋਰਟ ਮੰਤਰੀ ਦਾ ਦਾਅਵਾ ਝੂਠਾ ਨਿਕਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend